ਕਾਰੋਬਾਰ
ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਮਿੱਤਰਾ
- ਪੀ ਟੀ ਟੀਮ
ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਮਿੱਤਰਾ



ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਤੇ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼੍ਰੀਮਤੀ ਅਨਿੰਨਦਿੱਤਾ ਮਿੱਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੰਵਲਪ੍ਰੀਤ ਬਰਾੜ, ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ, ਖੁਰਾਕ ਤੇ ਸਪਲਾਈ ਵਿਭਾਗ ਅਤੇ ਵੱਖਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਅਦਾਇਗੀ 48 ਘੰਟੇ ਵਿੱਚ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ 72 ਘੰਟੇ ਦੇ ਅੰਦਰਅੰਦਰ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਸ਼੍ਰੀਮਤੀ ਮਿੱਤਰਾ ਨੇ ਵੱਖਵੱਖ ਖਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈਡ, ਪੰਜਾਬ ਐਗਰੋ, ਪੰਜਾਬ ਵੇਅਰ ਹਾਊਸ ਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਾਰੇ 32 ਖਰੀਦ ਕੇਂਦਰਾਂ ਵਿੱਚਤੁਰੰਤ ਲੋੜੀਂਦਾ ਬਾਰਦਾਨਾਂ ਅਤੇ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਸਟੋਰੇਜ ਅਤੇ ਲਿਫਟਿੰਗ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਉਨ੍ਹਾਂ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਣਕ ਦੀ ਖਰੀਦ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਸ਼੍ਰੀਮਤੀ ਮਿੱਤਰਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧਾਂ ਦੀ ਦੇਖਰੇਖ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਕੀਤੀ ਜਾ ਰਹੀ ਹੈ ਇਸ ਲਈ ਖਰੀਦੀ ਗਈ ਕਣਕ ਦੀ ਲਿਫਟਿੰਗ ਲਈ ਲੋੜੀਂਦੀ ਲੇਬਰ ਅਤੇ ਟਰਾਂਸਪੋਰਟ ਦੇ ਸਮੇਂ ਸਿਰ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੇ ਬੈਠਣ ਲਈ ਛਾਂਦਾਰ ਜਗ੍ਹਾਂ, ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਮੌਕੇ ਵੱਖਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਪਸੀ ਤਾਲਮੇਲ ਨਾਲ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਤੇ ਆਸ ਪ੍ਰਗਟਾਈ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਨਿਰਵਿਘਨ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਸ਼੍ਰੀਮਤੀ ਮਿੱਤਰਾ ਨੂੰ ਭਰੋਸਾ ਦਿਵਾਇਆ ਕਿ ਕਣਕ ਦੀ ਸੁਚੱਜੀ ਖਰੀਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐਸ.ਪੀ. (ਐਚ) ਸ਼੍ਰੀ ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਜਾਂਚ) ਸ਼੍ਰੀ ਹਰਪਾਲ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਜਸਪ੍ਰੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਈਸ਼ਾ ਸਿੰਘਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਅਜੇਬੀਰ ਸਿੰਘ ਸਰਾਓ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਹਰਜੀਤ ਕੌਰ, ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਗੁਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਸ਼੍ਰੀ ਜਗਦੀਪ ਸਿੰਘ, ਐਫ.ਸੀ.ਆਈ. ਦੇ ਸ਼੍ਰੀ ਰਾਮ ਚੰਦਰ, ਪਨਸਪ ਦੇ ਸ਼੍ਰੀਮਤੀ ਮੋਨਿਕਾ ਗੋਇਲ, ਮਾਰਕਫੈਡ ਦੇ ਸ਼੍ਰੀ ਜਸਵਿੰਦਰ ਸਿੰਘ, ਡੀ.ਐਸ.ਪੀ. ਅਮਲੋਹ ਮਨਪ੍ਰੀਤ ਸਿੰਘ, ਡੀ.ਐਸ.ਪੀ. ਬਸੀ ਪਠਾਣਾਂ ਨਵਨੀਤ ਕੌਰ ਗਿੱਲ ਤੇ ਡੀ.ਐਸ.ਪੀ. (ਐਚ) ਸੰਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER