ਸਿੱਖਿਆ
ਵਿਸ਼ੇਸ਼ ਕੈਂਪਸ ਟਾਈਮਜ਼ ਕੀਤਾ ਗਿਆ ਰਿਲੀਜ਼
ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ 'ਤੇ ਵਿਸ਼ੇਸ਼ ਲੈਕਚਰ ਆਯੋਜਿਤ
- ਪੀ ਟੀ ਟੀਮ
ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ 'ਤੇ ਵਿਸ਼ੇਸ਼ ਲੈਕਚਰ ਆਯੋਜਿਤ



ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਨੂੰ ਸਮਰਪਿਤ ਵਿਗਿਆਨ ਸੰਚਾਰ ਮਹੱਤਵ ਅਤੇ ਮੰਤਵ ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਕੌਮੀ ਵਿਗਿਆਨ ਦਿਵਸ, ਜੋ ਕਿ 28 ਫਰਵਰੀ ਨੂੰ ਮਨਾਇਆ ਜਾਂਦਾ ਹੈ, ਡਾ. ਸੀ.ਵੀ. ਰਮਨ ਵੱਲੋਂ ਕੀਤੀ ਖੋਜ ਰਮਨ ਇਫੈਕਟ ਨੂੰ ਸਮਰਪਿਤ ਹੁੰਦਾ ਹੈ।

ਪ੍ਰੋ.ਜਗਬੀਰ ਸਿੰਘ ਕੀਰਤੀ, ਜੀਵ ਵਿਗਿਆਨ ਅਤੇ ਵਾਤਾਵਰਣ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਿੱਤੇ ਗਏ ਇਸ ਵਿਸ਼ੇਸ਼ ਲੈਕਚਰ ਦਾ ਮੰਤਵ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਗਿਆਨ ਸੰਚਾਰ ਦੇ ਮਹੱਤਵ ਅਤੇ ਮੰਤਵ ਬਾਰੇੇ ਜਾਣੂ ਕਰਵਾਉਣਾ ਸੀ।

ਵਿਭਾਗ ਦੇ ਮੁਖੀ ਡਾ.ਹੈਪੀ ਜੇਜੀ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਗਿਆਨ ਸੰਚਾਰ ਲਈ ਮੀਡੀਆ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਗਿਆਨ ਸੰਚਾਰ ਦੀ ਅਜੋਕੇ ਸਮੇਂ ਵਿੱਚ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਇਸ ਖੇਤਰ 'ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਤ ਕੀਤਾ।

ਪ੍ਰੋ.ਜਗਬੀਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਵਾਤਾਵਰਣ ਪ੍ਰਤੀ ਚੇਤੰਨ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਹਰ ਇੱਕ ਪਹਿਲੂ ਨੂੰ ਮੀਡੀਆ ਜ਼ਰੀਏ ਹੀ ਲੋਕਾਂ ਤੱਕ ਪਹੁੰਚਿਆ ਜਾ ਸਕਦਾ ਹੈ ਤੇ ਮੀਡੀਆ ਦੁਆਰਾ ਹੀ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਉਨ੍ਹਾਂ ਭਾਸ਼ਣ ਦੌਰਾਨ ਗੁਰਬਾਣੀ ਦੀਆਂ ਤੁਕਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਜਾ ਸਕਦਾ ਹੈ ਕਿ ਹਰ ਧਰਮ ਮਨੁੱਖਤਾ ਨੂੰ ਵਾਤਾਵਰਣ ਦੀ ਸੰਭਾਲ ਅਤੇ ਸਾਫ ਰੱਖਣ ਦੀ ਪ੍ਰੇਰਨਾ ਦਿੰਦਾ ਹੈ।

ਮੁੱਖ ਵਕਤਾ ਨੇ ਪ੍ਰਦੂਸ਼ਣ ਦੁਆਰਾ ਹੋ ਰਹੀਆਂ ਵੱਖ-ਵੱਖ ਜਾਨਲੇਵਾ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਚਾਨਣਾ ਪਾਇਆ। ਪ੍ਰੋ.ਜਗਬੀਰ ਨੇ ਕਿਹਾ ਕਿ ਰੋਜ਼ਾਨਾ 6 ਹਜ਼ਾਰ ਵਿਅਕਤੀ ਮਲੇਰੀਏ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ 'ਚ ਵਿਗਿਆਨ ਦਾ ਸਰਲ ਸੰਚਾਰ ਹੋਣਾ ਜ਼ਰੂਰੀ ਹੈ ਤਾਂ ਕਿ ਉਹ ਆਪਣੀ ਸਿਹਤ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਸੁਚੱਜੇ ਢੰਗ ਨਾਲ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਉਜਵਲ ਚਾਹੁੰਦੇ ਹਾਂ ਤਾਂ ਹਰ ਇੱਕ ਨੂੰ ਵੱਧ ਤੋਂ ਵੱਧ ਦਰਖ਼ਤ ਲਗਾਉਣੇ ਚਾਹੀਦੇ ਹਨ ਅਤੇ ਵਾਤਾਵਰਣ ਦੀ ਸਾਫ ਸਫਾਈ ਨੂੰ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਵਿਭਾਗ ਵੱਲੋਂ ਕੌਮੀ ਵਿਗਿਆਨ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਕੈਂਪਸ ਟਾਈਮਜ਼ ਰਿਲੀਜ਼ ਕੀਤਾ ਗਿਆ।






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE







Copyright © 2016-2017










NEWS LETTER