ਸਿੱਖਿਆ
ਪੰਜਾਬ ਵਿਚ ਸਕੂਲ ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਹੇਠ ਤਬਾਦਲੇ ਸ਼ੁਰੂ
- ਪੀ ਟੀ ਟੀਮ
ਪੰਜਾਬ ਵਿਚ ਸਕੂਲ ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਹੇਠ ਤਬਾਦਲੇ ਸ਼ੁਰੂ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। 

ਸਕੂਲ ਸਿੰੱਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ ਜੂਨ ਵਿੱਚ ਇਸ ਨੂੰ ਨੋਟੀਫਾਈ ਕੀਤਾ ਗਿਆ ਸੀ। ਇਸ ਨੀਤੀ ਦੇ ਹੇਠ ਹੁਣ ਟੀਚਿੰਗ ਸਟਾਫ਼ ਦੇ ਸਾਰੇ ਤਬਾਦਲੇ ਸਿਰਫ਼ ਆਨ ਲਾਈਨ ਹੀ ਕੀਤੇ ਜਾਣਗੇ ਅਤੇ ਇਸ ਵਿੱਚ ਕੋਈ ਵੀ ਮਾਨਵੀ ਦਖਲ-ਅੰਦਾਜ਼ੀ ਨਹੀਂ ਹੋਵੇਗੀ। ਇਸ ਦੇ ਨਾਲ ਇਨਾਂ ਤਬਾਦਲਿਆਂ ਵਿੱਚ ਵੱਡੀ ਪੱਧਰ ’ਤੇ ਭਿ੍ਰਸ਼ਟਾਚਾਰ ਦਾ ਖਾਤਮਾ ਹੋ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਹੋਰਨਾਂ ਵਿਭਾਗਾਂ ਵਿੱਚ ਲਾਗੂ ਕਰਨ ਦੀ ਵੀ ਉਨਾਂ ਦੀ ਸਰਕਾਰ ਦੀ ਯੋਜਨਾ ਹੈ।  ਇਸ ਪ੍ਰਣਾਲੀ ਨਾਲ ਮੁਕੰਮਲ ਪਾਰਦਰਸ਼ਤਾ ਦਾ ਯੁਗ ਸ਼ੁਰੂ ਹੋ ਗਿਆ ਹੈ। ਕੰਪਿੳੂਟਰ ਨਾਲ ਚੱਲਣ ਵਾਲੀ ਇਸ ਪ੍ਰਣਾਲੀ ਵਿੱਚ ਕਿਸੇ ਵੀ ਤਰਾਂ ਦੀ ਪੱਖਪਾਤ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਹੇਠ ਕਾਰਗੁਜਾਰੀ ਨੂੰ ਸਥਾਨ ਦਿੱਤਾ ਗਿਆ ਹੈ। 

ਮੁੱਖ ਮੰਤਰੀ ਵੱਲੋਂ ਆਨ ਲਾਈਨ ਤਬਾਦਲਾ ਹੁਕਮ ਜਾਰੀ ਕਰਨ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਬਾਦਲਿਆਂ ਲਈ ਕੁਲ 11063 ਅਰਜੀਆਂ ਪ੍ਰਾਪਤ ਹੋਈਆਂ ਸਨ ਇਨਾਂ ਵਿਚੋਂ 4551 ਲਈ ਆਡਰ ਜਾਰੀ ਕਰ ਦਿੱਤੇ ਹਨ ਜਦਕਿ ਪਹਿਲੇ ਗੇੜ ਦੌਰਾਨ 6506 ਅਰਜੀਆਂ ’ਤੇ ਕਾਰਵਾਈ ਨਹੀਂ ਕੀਤੀ ਗਈ। 

ਇਸ ਮਕਸਦ ਲਈ ਸਕੂਲਾਂ ਨੂੰ 5 ਜੋਨਾਂ ਵਿੱਚ ਵੰਡੀਆਂ ਗਿਆ ਸੀ। ਤਬਾਦਲਿਆਂ ਦੇ ਵਿਰੁੱਧ ਦਾਅਵਿਆਂ ਦਾ ਫੈਸਲਾ ਕਰਨ ਲਈ ਵਿਸਤਿ੍ਰਤ ਮਾਪਦੰਡ ਤਿਆਰ ਕੀਤੇ ਗਏ। ਇਨਾਂ ਮਾਪਦੰਡਾਂ ਵਿੱਚ ਸੇਵਾ ਕਾਲ, ਉਮਰ, ਔਰਤਾਂ, ਵਿਧਵਾਵਾਂ, ਤਲਾਕਸ਼ੁਦਾ, ਅਣਵਿਹਾਈਆਂ ਔਰਤਾਂ, ਅਪੰਗ ਵਿਅਕਤੀਆਂ, ਪਤੀ-ਪਤਨੀ ਕੇਸਾਂ ਵਰਗੀਆਂ ਵਿਸ਼ੇਸ਼ ਸ਼੍ਰੇਣੀਆਂ ਲਈ ਅੰਕ ਰੱਖੇ ਗਏ ਹਨ। 

ਇਸ ਤੋਂ ਇਲਾਵਾ ਅਧਿਆਪਕਾਂ ਦੀ ਕਾਰਗੁਜਾਰੀ ਲਈ ਕੁਲ 250 ਵਿੱਚੋਂ 90 ਅੰਕ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਇਸ ਪ੍ਰਣਾਲੀ ਨੂੰ ਪੂਰੀ ਤਰਾਂ ਕਾਰਗੁਜਾਰੀ ਅਧਾਰਿਤ ਬਣਾਇਆ ਗਿਆ। ਇਸ ਵਿੱਚ ਅਧਿਆਪਕਾਂ ਦੇ ਨਤੀਜੇ, ਸਲਾਨਾ ਗੁਪਤ ਰਿਪੋਰਟ ਆਦਿ ਅਨੁਸਾਰ ਕਾਰਗੁਜਾਰੀ ਸ਼ਾਮਲ ਕੀਤੀ ਗਈ। ਇਸ ਤੋਂ ਇਲਾਵਾ 15 ਅੰਕ ਉਨਾਂ ਅਧਿਆਪਕਾਂ ਨੂੰ ਮੁਹੱਈਆ ਕਰਵਾਏ ਗਏ ਜਿਨਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਦੇ ਹਨ। ਇਸ ਦਾ ਉਦੇਸ਼ ਅਧਿਆਪਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਦੇ ਨਾਲ ਹੀ ਇਸ ਦਾ ਮਕਸਦ ਸਿੱਖਿਆ ਦੇ ਮਿਆਰ ਅਤੇ ਕਾਰਗੁਜ਼ਾਰੀ ਨੂੰ ਵੀ ਵਧਾਉਣਾ ਹੈ। 

ਅਧਿਆਪਕਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਮੈਡੀਕਲ ਆਧਾਰ ’ਤੇ ਤਬਾਦਲਾ ਨੀਤੀ ਤੋਂ ਮੁਕੰਮਲ ਛੁਟ ਦਿੱਤੀ ਗਈ। ਇਨਾਂ ਵਿੱਚ ਕੈਂਸਰ ਦੇ ਮਰੀਜ/ਡਾਇਲਸਿਜ ’ਤੇ , ਹੈਪੇਟਾਇਟਸ ਬੀ, ਹੈਪੇਟਾਇਟਸ ਸੀ, ਸਿਕੱਲ ਸੈਲ ਅਨੀਮਿਆ, ਥੈਲੇਸੀਮੀਆ ਆਦਿ ਨਾਲ ਪੀੜਤ ਸ਼ਾਮਲ ਸਨ। 

ਇਸ ਨੀਤੀ ਦੇ ਅਨੁਸਾਰ ਜਦੋਂ ਇਕ ਵਾਰੀ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਜਾਂਦੇ ਹਨ ਤਾਂ ਨਵੇਂ ਸਟੇਸ਼ਨ ’ਤੇ 3 ਸਾਲ ਗੁਜਾਰੇ ਜਾਣ ਤੋਂ ਪਹਿਲਾਂ ਅਧਿਆਪਕ ਨੂੰ ਨਵੇਂ ਤਬਾਦਲੇ ਲਈ ਨਹੀਂ ਵਿਚਾਰਿਆ ਜਾਵੇਗਾ। ਜੇ ਕਿਸੇ ਅਧਿਆਪਕ ਦਾ ਰਿਸ਼ਤੇਦਾਰ ਉਸ ਦੇ ਆਪਣੇ ਸਕੂਲ ਦੇ ਨੇੜੇ ਕੋਈ ਨਿਜੀ ਸਕੂਲ ਚਲਾਉਂਦਾ ਹੈ, ਉਸ ਮਾਮਲੇ ਵਿੱਚ ਇਸ ਨੀਤੀ ’ਚ ਵੀ ਉਸ ਬਾਰੇ ਵੀ ਵਿਵਸਥਾ ਕੀਤੀ ਗਈ ਹੈ। 

ਗੌਰਤਲਬ ਹੈ ਕਿ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਤੋਂ ਬਾਅਦ ਮਾਰਚ 2018 ਵਿੱਚ ਇਸ ਨੀਤੀ ਦੇ ਸਬੰਧ ਵਿੱਚ ਪ੍ਰਕਿਰਿਆ ਸ਼ੁਰੂ ਕੀਤੀ ਸੀ, ਪਰ ਕੁਝ ਅਧਿਆਪਕਾਂ ਯੂਨੀਅਨਾਂ ਵੱਲੋਂ ਇਸ ਬਾਰੇ ਸੁਝਾਅ ਦਿੱਤੇ ਗਏ ਜਿਸ ਕਰਕੇ ਇਸ ਵਿੱਚ ਕੁਝ ਸੋਧਾਂ ਕੀਤੀਆਂ ਗਈਆਂ ਜਿਨਾਂ  ਨੂੰ ਯੂਨੀਅਨਾਂ ਨੇ ਸਹਿਮਤੀ ਦੇ ਦਿੱਤੀ। 

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਪੀ.ਡਬਲਯੂ.ਡੀ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਕੱਤਰ ਿਸ਼ਨ ਕੁਮਾਰ, ਵਿਸ਼ੇਸ਼ ਸਕੱਤਰ ਸਿੱਖਿਆ ਮਨਵੇਸ਼ ਸਿੱਧੂ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਡੀ.ਜੀ.ਐਸ.ਈ ਮੁਹੰਮਦ ਤਾਇਬ ਅਤੇ ਡੀ.ਪੀ.ਆਈ ਸੈਕੰਡਰੀ ਸੁਖਪਾਲ ਸਿੰਘ ਹਾਜ਼ਰ ਸਨ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE







Copyright © 2016-2017










NEWS LETTER