ਮਹਿਬੂਬਾ ਮੁਫਤੀ ਨੂੰ ਜੰਮੂ ਕਸ਼ਮੀਰ ਵਿਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ
- ਪੀ ਟੀ ਟੀਮ
ਮਹਿਬੂਬਾ ਮੁਫਤੀ ਨੂੰ ਜੰਮੂ ਕਸ਼ਮੀਰ ਵਿਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ



ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਨੇ ਮਹਿਬੂਬਾ ਮੁਫ਼ਤੀ ਨੂੰ ਅਧਿਕਾਰਕ ਰੂਪ ’ਚ ਮੁੱਖ ਮੰਤਰੀ ਪਦ ਦਾ ਉਮੀਦਵਾਰ ਐਲਾਨ ਦਿੱਤਾ ਹੈ। ਰਾਜ ’ਚ ਬੀਜੇਪੀ ਦੇ ਨਾਲ ਗੱਠਜੋੜ ਸਰਕਾਰ ਨੂੰ ਲੈ ਕੇ ਸ੍ਰੀਨਗਰ ਵਿਚ ਹੋਈ ਪਾਰਟੀ ਵਿਧਾਇਕਾਂ ਦੀ ਅਹਿਮ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ। ਪੀਡੀਪੀ ਪ੍ਰਮੁੱਖ ਮਹਿਬੂਬਾ ਨੂੰ ਪਾਰਟੀ ਨੇ ਸਰਵਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ, ਜਿਸ ਨਾਲ ਉਨ੍ਹਾਂ ਦਾ ਰਾਜ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ। 

ਭਾਜਪਾ ਅਤੇ ਪੀ. ਡੀ. ਪੀ. ਨੇ ਪਿਛਲੇ ਸਾਲ ਮਾਰਚ ਤੋਂ ਇਸ ਸਾਲ ਜਨਵਰੀ ਤੱਕ 10 ਮਹੀਨੇ ਦੀ ਗਠਜੋੜ ਸਰਕਾਰ ਚਲਾਈ। ਇਸ ਸਾਲ 7 ਜਨਵਰੀ ਨੂੰ ਮੁਫ਼ਤੀ ਮੁਹੰਮਦ ਸਈਅਦ ਦੇ ਦਿਹਾਂਤ ਤੋਂ ਬਾਅਦ ਸਰਕਾਰ ਦੇ ਗਠਨ ਨੂੰ ਲੈ ਕੇ ਉਲਝਣ ਦੀ ਸਥਿਤੀ ਬਣੀ ਹੋਈ ਹੈ।

ਇਸ ਅਹਿਮ ਬੈਠਕ ਤੋਂ ਪਹਿਲਾਂ ਮਹਿਬੂਬਾ ਨੇ ਦੱਖਣੀ ਕਸ਼ਮੀਰ ਦੇ ਬਿਜਬਹਿਰਾ ਵਿਚ ਆਪਣੇ ਮਰਹੂਮ ਪਿਤਾ ਮੁਫ਼ਤੀ ਮੁਹੰਮਦ ਸਈਅਦ ਦੀ ਕਬਰ ’ਤੇ ਜਾ ਕੇ ਦੁਆ ਮੰਗੀ।   








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div> <a> <img>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER