ਏਅਰ ਇੰਡੀਆ ਨੂੰ ਜਾਣਕਾਰੀ ਦੇਣ ਦਾ ਨਿਰਦੇਸ਼
ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਯਾਤਰਾਵਾਂ ਦਾ ਖਰਚ ਗੁਪਤ ਨਹੀਂ: ਸੀ.ਆਈ.ਸੀ.
- ਪੀ ਟੀ ਟੀਮ
ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਯਾਤਰਾਵਾਂ ਦਾ ਖਰਚ ਗੁਪਤ ਨਹੀਂ: ਸੀ.ਆਈ.ਸੀ.ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ ਯਾਤਰਾਵਾਂ 'ਤੇ ਹੀ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਯਾਤਰਾਵਾਂ 'ਤੇ ਖਰਚ ਕਿੰਨਾ ਆਉਂਦਾ ਹੈ, ਇਹ ਹਾਲੇ ਤੱਕ ਕੋਈ ਨਹੀਂ ਜਾਣਦਾ।

ਪਰ ਹੁਣ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਨੇ ਏਅਰ ਇੰਡੀਆ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ 'ਤੇ ਹੋਏ ਖਰਚ ਨਾਲ ਸਬੰਧਿਤ ਪੂਰੇ ਰਿਕਾਰਡ ਦੇਣ ਦਾ ਨਿਰਦੇਸ਼ ਦਿੱਤਾ ਹੈ।

ਇਹ ਆਦੇਸ਼ ਸੂਚਨਾ ਦੇ ਅਧਿਕਾਰ ਕਾਨੂੰਨ (ਆਰ.ਟੀ.ਆਈ.) ਤਹਿਤ ਲੋਕੇਸ਼ ਬੱਤਰਾ ਦੁਆਰਾ ਦਾਇਰ ਇਕ ਅਰਜ਼ੀ ਦੇ ਸਬੰਧ ਵਿਚ ਆਇਆ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਏਅਰਲਾਈਨ ਕੰਪਨੀ ਨੇ ਪ੍ਰਧਾਨ ਮੰਤਰੀ ਦਫਤਰ ਦੇ ਨਿਰਦੇਸ਼ਾਂ ਅਨੁਸਾਰ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਏਅਰ ਇੰਡੀਆ ਦੇ ਦਾਅਵਿਆਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਦੇ ਵੇਰਵੇ ਇੱਕ ਵਿੱਤੀ ਭਰੋਸੇਯੋਗਤਾ ਦੇ ਤਹਿਤ ਗੁਪਤ ਹਨ, ਨੂੰ ਰੱਦ ਕਰਦੇ ਹੋਏ ਕੇਂਦਰੀ ਸੂਚਨਾ ਕਮਿਸ਼ਨਰ ਅਮਿਤਾਵ ਭੱਟਾਚਾਰਿਆ ਨੇ ਕੰਪਨੀ ਤੋਂ ਵਿੱਤੀ ਰਿਕਾਰਡ ਮੰਗੇ ਹਨ।

ਕਮਿਸ਼ਨ ਨੇ ਏਅਰਲਾਈਨ ਕੰਪਨੀ ਨੂੰ ਪ੍ਰਧਾਨ ਮੰਤਰੀ ਦੇ ਦੌਰਿਆਂ ਦੀ ਥਾਂ, ਮਿਤੀ ਅਤੇ ਮਿਆਦ ਬਾਰੇ ਸਾਰੀ ਜਾਣਕਾਰੀ ਦੇਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਏਅਰ ਇੰਡੀਆ ਨੂੰ ਪ੍ਰਧਾਨ ਮੰਤਰੀ ਦਫਤਰ ਨੂੰ 2016-17 ਵਿੱਚ ਭੇਜੇ ਗਏ ਹਰੇਕ ਬਿੱਲ ਦੀਆਂ ਨਕਲਾਂ ਮੁਹੱਈਆ ਕਰਨ ਦਾ ਵੀ ਹੁਕਮ ਦਿੱਤਾ ਹੈ।

ਜਾਣਕਾਰੀ ਅਨੁਸਾਰ ਸੀ.ਆਈ.ਸੀ. ਨੇ ਕਿਹਾ ਕਿ ਕਿਉਂਕਿ ਖਰਚਾ ਸਰਕਾਰੀ ਖਜ਼ਾਨੇ ਵਿਚੋਂ ਹੋਇਆ ਹੈ ਤਾਂ ਇਸ ਨੂੰ ਗੁਪਤ ਜਾਣਕਾਰੀ ਕਹਿ ਕੇ ਜਾਣਕਾਰੀ ਦੇਣ ਤੋਂ ਮਨ੍ਹਾ ਨਹੀਂ ਕੀਤਾ ਜਾ ਸਕਦਾ।

ਭੱਟਾਚਾਰਿਆ ਨੇ ਕਿਹਾ ਕਿ "ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ਬਾਰੇ ਜਾਣਕਾਰੀ ਦੇਣ ਤੋਂ ਮਨ੍ਹਾ ਕਰਨਾ ਸਹੀ ਨਹੀਂ ਹੈ ਕਿਉਂਕਿ ਇਹ ਵੇਰਵੇ ਪ੍ਰਿੰਟ ਤੇ ਇਲੈਕਟ੍ਰਾਨਿਕ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦੋਵੇਂ ਮੀਡੀਆ ਵਿਚ ਵਿਆਪਕ ਤੌਰ 'ਤੇ ਰਿਪੋਰਟ ਕੀਤੇ ਜਾਂਦੇ ਹਨ।"

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ 2016 ਵਿੱਚ ਕੇਂਦਰੀ ਸੂਚਨਾ ਕਮਿਸ਼ਨ ਨੇ ਪ੍ਰਧਾਨ ਮੰਤਰੀ ਦੀ ਵਿਦੇਸ਼ ਯਾਤਰਾ 'ਤੇ ਨਾਲ ਜਾਣ ਵਾਲੇ ਵਫ਼ਦ ਦੇ ਮੈਂਬਰਾਂ ਬਾਰੇ ਜਾਣਕਾਰੀ ਦੇਣ ਦਾ ਆਦੇਸ਼ ਦਿੱਤਾ ਸੀ। ਮੁੱਖ ਸੂਚਨਾ ਕਮਿਸ਼ਨਰ ਆਰ.ਕੇ. ਮਾਥੁਰ ਨੇ ਪ੍ਰਧਾਨ ਮੰਤਰੀ ਦਫਤਰ ਵਲੋਂ 'ਰਾਸ਼ਟਰੀ ਸੁਰੱਖਿਆ' ਦਾ ਹਵਾਲਾ ਦੇ ਕੇ ਜਾਣਕਾਰੀ ਦੇਣ ਤੋਂ ਜਤਾਏ ਗਏ ਇਤਰਾਜ਼ ਨੂੰ ਖਾਰਿਜ ਕਰ ਦਿੱਤਾ ਸੀ।
Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div> <a> <img>

verification code*
 MOST VISITED
YOU MAY LIKE

TOPIC CLOUD

TAGS CLOUD

ARCHIVECopyright © 2016-2017


NEWS LETTER