ਸਰਵੇ
ਦੇਸ਼ ਵਿੱਚ ਕੰਮ-ਕਾਜੀ ਔਰਤਾਂ ਕਿੰਨੀਆਂ ਸੁਰੱਖਿਅਤ?
- ਜਸਵੰਤ ਸਿੰਘ 'ਅਜੀਤ'
ਦੇਸ਼ ਵਿੱਚ ਕੰਮ-ਕਾਜੀ ਔਰਤਾਂ ਕਿੰਨੀਆਂ ਸੁਰੱਖਿਅਤ?



ਕੁਝ ਹੀ ਸਮਾਂ ਹੋਇਐ ਹੈ ਕਿ ਭਾਰਤ ਵਿੱਚ ਕੰਮ-ਕਾਜੀ ਔਰਤਾਂ ਕਿੰਨੀਆਂ-ਕੁ ਸੁਰੱਖਿਅਤ ਮੁੱਦੇ ਨੂੰ ਲੈ, ਅਮਰੀਕਾ ਦੀ ਇੱਕ ਪ੍ਰਮੁੱਖ ਰਿਸਰਚ ਸੰਸਥਾ ਸੈਂਟਰ ਫਾਰ ਸਟ੍ਰੈਟਜਿਕ ਐਂਡ ਇੰਟਰਨੈਸ਼ਨਲ ਸਟੱਡੀਜ਼ ਤੇ ਨਾਥਨ ਐਸੋਸੀਏਟਸ ਨੇ ਆਪਸੀ ਸਹਿਯੋਗ ਨਾਲ ਇੱਕ ਸਰਵੇ ਰਿਪੋਰਟ ਤਿਆਰ ਕੀਤੀ ਸੀ, ਜਿਸ ਵਿੱਚ ਸਿੱਕਮ ਨੂੰ ਕੰਮਕਾਜੀ ਔਰਤਾਂ ਲਈ ਸੁਰੱਖਿਅਤ ਦੇ ਦ੍ਰਿਸ਼ਟੀਕੋਣ ਤੋਂ 40 ਅੰਕ ਦਿੱਤੇ ਗਏ, ਜਦਕਿ ਉਸ ਦੇ ਮੁਕਾਬਲੇ ਦਿੱਲੀ ਨੂੰ ਕੇਵਲ 8.5 ਅੰਕ ਹੀ ਮਿਲੇ, ਜੋ ਕਿ ਭਾਰਤ ਦੀ ਰਾਜਧਾਨੀ, ਦਿੱਲੀ ਦੀ ਬਦਤਰ ਹਾਲਤ ਨੂੰ ਬਿਆਨ ਕਰਦੇ ਹਨ।

ਇਸ ਰਿਪੋਰਟ ਵਿੱਚ ਦਿੱਲੀ ਦੇ ਸਭ ਤੋਂ ਹੇਠਲੀ ਥਾਂ 'ਤੇ ਹੋਣ ਦਾ ਮੁੱਖ ਕਾਰਣ ਇਹ ਦੱਸਿਆ ਗਿਆ ਕਿ ਦਿੱਲੀ ਵਿੱਚ ਔਰਤਾਂ ਨੂੰ ਇਨਸਾਫ ਮਿਲਣ ਦੀ ਦਰ ਅਤੇ ਕੰਮ-ਕਾਜ ਵਿੱਚ ਔਰਤਾਂ ਦੀ ਹਿੱਸੇਦਾਰੀ ਦਾ ਦੂਸਰੇ ਸ਼ਹਿਰਾਂ ਦੇ ਮੁਕਾਬਲੇ ਬਹੁਤ ਹੀ ਘੱਟ ਹੋਣਾ ਹੈ। ਦਿੱਲੀ ਵਿੱਚ ਰਾਤ ਨੂੰ ਕੰਮ ਕਰਨ ਨੂੰ ਲੈ ਕੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਉਪਰ ਪਾਬੰਦੀਆਂ ਹੋਣ ਦੇ ਨਾਲ ਹੀ ਕਾਰੋਬਾਰੀ ਔਰਤਾਂ ਲਈ ਉਤਸਾਹ ਦੀ ਘਾਟ ਹੋਣਾ ਹੈ।
 

ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਰੈਂਕਿੰਗ ਦਾ ਅਧਾਰ ਕਾਰਖਾਨਿਆਂ, ਫੁਟਕਲ ਵਪਾਰ ਖੇਤਰ ਅਤੇ ਆਈ.ਆਈ.ਟੀ. ਉਦਯੋਗ ਵਿੱਚ ਔਰਤਾਂ ਦੇ ਕੰਮਕਾਜੀ ਘੰਟਿਆਂ ਉਪਰ ਕਾਨੂੰਨੀ ਪਕੜ, ਔਰਤ ਕਰਮਚਾਰੀਆਂ ਨੂੰ ਪ੍ਰਭਾਵਤ ਕਰਨ ਵਾਲੇ ਅਪਰਾਧਾਂ ਨੂੰ ਲੈ ਕੇ, ਰਾਜਾਂ ਦੀ ਅਪ੍ਰਾਧਕ ਨਿਆਇਕ ਵਿਵਸਥਾ ਦੀ ਪ੍ਰਤੀਕਿਰਿਆ, ਕੁੱਲ ਕਰਮਚਾਰੀਆਂ ਵਿੱਚ ਕੰਮਕਾਜੀ ਔਰਤਾਂ ਦੇ ਪ੍ਰਤੀਸ਼ਤ ਤੇ ਸਟਾਰਟ-ਅੱਪ ਅਤੇ ਉਦਯੋਗਿਕ ਨੀਤੀਆਂ ਵਿੱਚ ਔਰਤ ਕਾਰੋਬਾਰੀਆਂ ਨੂੰ ਉਤਸਾਹਿਤ ਕੀਤੇ ਜਾਣ ਨੂੰ ਮਿਥਿਆ ਗਿਐ।

ਇਸ ਰਿਪੋਰਟ ਅਨੁਸਾਰ ਸਿੱਕਮ, ਕਰਨਾਟਕ, ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਨੇ ਦੁਕਾਨਾਂ ਕਾਰਖਾਨਿਆਂ ਤੇ ਆਈ.ਆਈ.ਟੀ. ਖੇਤਰ ਵਿੱਚ ਰਾਤ ਨੂੰ ਔਰਤਾਂ ਦੇ ਕੰਮ ਕਰਨ ਉਪਰ ਲੱਗੀਆਂ ਹੋਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸ ਰਿਪੋਰਟ ਵਿੱਚ ਇਹ ਵੀ ਖੁਲਾਸਾ ਕੀਤਾ ਗਿਐ ਕਿ ਭਾਰਤ ਵਿੱਚ ਕੰਮਕਾਜ ਵਿੱਚ ਔਰਤਾਂ ਦੀ ਹਿੱਸੇਦਾਰੀ ਸੰਸਾਰ ਦੇ ਦੂਸਰੇ ਦੇਸ਼ਾਂ ਦੇ ਮੁਕਾਬਲੇ ਵਿੱਚ ਸਭ ਤੋਂ ਘੱਟ ਹੈ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div> <a> <img>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER