ਲੋਕ ਸਭਾ ਚੋਣਾਂ ਨਿਰਵਿਘਨ ਤੇ ਅਮਨ ਅਮਾਨ ਨਾਲ ਕਰਵਾਉਣ ਲਈ ਅੰਤਰਰਾਜੀ ਮੀਟਿੰਗ
ਪਟਿਆਲਾ, ਸੰਗਰੂਰ, ਮਾਨਸਾ, ਜੀਂਦ ਤੇ ਫਤਿਹਾਬਾਦ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਵੱਲੋਂ ਸਾਂਝੀ ਮੀਟਿੰਗ
- ਪੀ ਟੀ ਟੀਮ
ਪਟਿਆਲਾ, ਸੰਗਰੂਰ, ਮਾਨਸਾ, ਜੀਂਦ ਤੇ ਫਤਿਹਾਬਾਦ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼  ਵੱਲੋਂ ਸਾਂਝੀ ਮੀਟਿੰਗ



ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਅੰਦਰ ਆਗਾਮੀ ਲੋਕ ਸਭਾ ਚੋਣਾਂ-2019 ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ ਬਨਾਉਣ ਲਈ ਅੱਜ ਪੰਜਾਬ ਦੇ ਤਿੰਨ ਅਤੇ ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਖਨੌਰੀ ਨਹਿਰੀ ਵਿਸ਼ਰਾਮ ਘਰ ਵਿਖੇ ਇੱਕ ਅਹਿਮ ਤੇ ਸਾਂਝੀ ਮੀਟਿੰਗ ਕੀਤੀ। ਇਸ ਮੌਕੇ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਸਮੇਤ ਹੋਰ ਅਹਿਮ ਮਸਲਿਆਂ 'ਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ।
 
ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੇ ਉਦਮ ਸਦਕਾ ਰੱਖੀ ਗਈ ਇਸ ਮੀਟਿੰਗ 'ਚ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਸਮੇਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਤੇ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ, ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ, ਜੀਂਦ ਦੇ ਡਿਪਟੀ ਕਮਿਸ਼ਨਰ ਡਾ. ਅਦਿਤਿਆ ਦਹੀਆ ਅਤੇ ਫਤਿਹਾਬਾਦ ਦੇ ਡਿਪਟੀ ਕਮਿਸ਼ਨਰ ਸ੍ਰੀ ਧਿਰੇਂਦਰਾ ਖੜਗਟਾ ਅਤੇ ਐਸ.ਐਸ.ਪੀ. ਸ੍ਰੀ ਵਿਜੇ ਪ੍ਰਤਾਪ ਸਿੰਘ ਸਮੇਤ ਕੈਥਲ ਜ਼ਿਲ੍ਹੇ ਦੇ ਗੂਹਲਾ ਦੇ ਐਸ.ਡੀ.ਐਮ. ਡਾ. ਸੰਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ।
 
ਇਸ ਮੀਟਿੰਗ ਦੌਰਾਨ ਦੋਵਾਂ ਸੂਬਿਆਂ ਦੇ ਗਵਾਂਢੀ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਜੀਂਦ ਤੇ ਫਤਿਹਾਬਾਦ ਦੇ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ 2019 ਦੌਰਾਨ ਜਿਥੇ ਚੋਣ ਅਮਲ 'ਤੇ ਪ੍ਰਭਾਵ ਪਾ ਸਕਣ ਵਾਲੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਤੇ ਬਿਹਤਰ ਤਾਲਮੇਲ ਕਰਕੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਦਾ ਅਹਿਦ ਕੀਤਾ, ਉਥੇ ਹੀ ਨਸ਼ਿਆਂ ਦੀ ਤਸਕਰੀ ਤੇ ਸ਼ਰਾਬ ਅਤੇ ਗ਼ੈਰਕਾਨੂੰਨੀ ਨਗ਼ਦੀ ਦੇ ਪ੍ਰਵਾਹ ਨੂੰ ਰੋਕਣ ਲਈ ਵੀ ਸਾਂਝੀ ਰਣਨੀਤੀ ਬਣਾਈ। ਦੋਵਾਂ ਸੂਬਿਆਂ ਦੇ ਇਨ੍ਹਾਂ ਸੀਨੀਅਰ ਅਧਿਕਾਰੀਆਂ ਵੱਲੋਂ ਲੋੜੀਂਦੀ ਸੂਚਨਾ ਦਾ ਆਦਾਨ ਪ੍ਰਦਾਨ ਕੀਤਾ ਗਿਆ ਅਤੇ ਨਾਲ ਹੀ ਦੋਵਾਂ ਰਾਜਾਂ ਨੂੰ ਜੋੜਦੇ ਮਾਰਗਾਂ 'ਤੇ ਸਾਂਝੀ ਨਾਕੇਬੰਦੀ, ਪੈਟਰੋਲਿੰਗ ਅਤੇ ਅਚਨਚੇਤ ਨਾਕੇਬੰਦੀ ਕਰਨ ਸਬੰਧੀ ਵੀ ਰਣਨੀਤੀ ਬਣਾਈ ਗਈ।
 
ਦੋਵਾਂ ਰਾਜਾਂ ਦੇ ਅਧਿਕਾਰੀਆਂ ਨੇ ਆਪਸੀ ਤਾਲਮੇਲ ਨਾਲ ਇਨ੍ਹਾਂ ਚੋਣਾਂ ਨੂੰ ਸਫ਼ਲਤਾ ਪੂਵਰਕ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕਰਦਿਆਂ ਚੋਣਾਂ ਵਾਲੇ ਦਿਨ ਲਈ ਵੀ ਰਣਨੀਤੀ ਬਣਾਈ ਗਈ ਤਾਂ ਕਿ ਹਰਿਆਣਾ 'ਚ 12 ਮਈ ਨੂੰ ਚੋਣਾਂ ਤੋਂ ਪੰਜਾਬ ਵਾਲੇ ਪਾਸੇ ਤੋਂ ਗ਼ੈਰ ਸਮਾਜੀ ਅਨਸਰਾਂ 'ਤੇ 48 ਘੰਟੇ ਪਹਿਲਾਂ ਸਖ਼ਤ ਨਜ਼ਰ ਰੱਖੀ ਜਾਵੇਗੀ ਜਦੋਂਕਿ ਪੰਜਾਬ 'ਚ 19 ਮਈ ਨੂੰ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਹਰਿਆਣਾ ਦੀ ਤਰਫ਼ ਤੋਂ ਸਖ਼ਤੀ ਨਾਲ ਨਾਕਾਬੰਦੀ ਕਰਕੇ ਗ਼ੈਰ ਸਮਾਜੀ ਅਤੇ ਚੋਣਾਂ 'ਤੇ ਅਸਰ ਪਾਉਣ ਵਾਲੇ ਤੱਤਾਂ ਨੂੰ ਰੋਕਿਆ ਜਾਵੇਗਾ। 
 
ਇਸ ਮੌਕੇ ਅਧਿਕਾਰੀਆਂ ਨੇ ਆਪਸੀ ਤਜਰਬੇ ਸਾਂਝੇ ਕਰਦਿਆਂ ਇਨ੍ਹਾਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਇਨ੍ਹਾਂ ਜ਼ਿਲ੍ਹਿਆਂ ਦੇ ਗੁਆਂਢੀ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਦਾ ਸਾਂਝਾ ਵਟਸਐਪ ਗਰੁਪ ਬਨਾਉਣ ਸਮੇਤ ਆਪਸੀ ਤਾਲਮੇਲ ਕਰਨ 'ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਬਿਨ੍ਹਾਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ ਬਾਅਦ ਬਚੀ ਸ਼ਰਾਬ ਨੂੰ ਚੋਣਾਂ 'ਚ ਨਾ ਵਰਤਿਆ ਜਾਵੇ ਅਤੇ ਨਸ਼ਿਆਂ, ਖਾਸ ਕਰਕੇ ਮੈਡੀਕਲ ਨਸ਼ਿਆਂ ਦੀ ਤਸਕਰੀ ਰੋਕਣ ਆਦਿ ਸਮੇਤ ਅਸਲਾ ਜਮ੍ਹਾਂ ਕਰਵਾਉਣ ਦੇ ਮੁੱਦੇ 'ਤੇ ਵੀ ਗੰਭੀਰ ਵਿਚਾਰ ਕੀਤਾ ਗਿਆ। 
 
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਦੋਵਾਂ ਸੂਬਿਆ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਮੇਤ ਇਨ੍ਹਾਂ ਚੋਣਾਂ ਨੂੰ ਨਿਰਪੱਖ ਤੇ ਨਿਰਵਿਘਨਤਾ ਸਹਿਤ ਕਰਵਾਉਣ ਲਈ ਦੋਵਾਂ ਸੂਬਿਆਂ ਦੇ ਸਿਵਲ ਤੇ ਪੁਲਿਸ  ਅਧਿਕਾਰੀਆਂ ਵੱਲੋਂ ਸਾਂਝੀ ਰਣਨੀਤੀ ਉਲੀਕੀ ਗਈ ਹੈ।
 
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਦੋਵਾਂ ਰਾਜਾਂ ਨੂੰ ਜੋੜਦੇ ਸਾਰੇ ਮਾਰਗਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਾਲ-ਨਾਲ ਨਜਾਇਜ਼ ਸ਼ਰਾਬ, ਪੈਸਾ, ਨਸ਼ਿਆ ਤੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਲਈ ਵੀ ਵਿਸ਼ੇਸ਼ ਟੀਮਾਂ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆ ਨੂੰ ਜੋੜਦੇ ਮਾਰਗਾਂ 'ਤੇ ਜਿਥੇ ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਪੱਕੀ ਨਾਕੇਬੰਦੀ ਕੀਤੀ ਜਾਵੇਗੀ ਉਥੇ ਹੀ ਪੈਟਰੋਲਿੰਗ ਦੇ ਨਾਲ-ਨਾਲ ਅਚਨਚੇਤ ਨਾਕੇ ਵੀ ਲਗਾਏ ਜਾਣਗੇ। 
 
ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤੇ ਤਹਿਤ ਕਿਸੇ ਨੂੰ ਵੀ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਜਾ ਵਿਘਨ ਪਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜਿਸ ਲਈ ਦੋਵਾਂ ਰਾਜਾਂ ਦੇ ਅਧਿਕਾਰੀਆਂ ਵੱਲੋਂ ਅੱਜ ਗੰਭੀਰ ਵਿਚਾਰ ਵਟਾਂਦਰਾ ਕਰਕੇ ਅਹਿਮ ਫੈਸਲੇ ਲਏ ਗਏ ਹਨ। 
 
ਮੀਟਿੰਗ ਮੌਕੇ ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ, ਐਸ.ਡੀ.ਐਮ. ਮੂਨਕ, ਲਹਿਰਾ ਸ. ਸੂਬਾ ਸਿੰਘ, ਐਸ.ਡੀ.ਐਮ. ਗੁਹਲਾ ਡਾ. ਸੰਜੇ ਕੁਮਾਰ, ਐਸ.ਡੀ.ਐਮ. ਭਵਾਨੀਗੜ੍ਹ ਸ੍ਰੀ ਅੰਕੁਰ ਮਹਿੰਦਰੂ, ਡੀ.ਐਸ.ਪੀ. ਪਾਤੜਾਂ ਸ. ਸੁਖਅੰਮ੍ਰਿਤ ਸਿੰਘ ਰੰਧਾਵਾ, ਡੀ.ਐਸ.ਪੀ. ਲਹਿਰਾ ਬੂਟਾ ਸਿੰਘ ਗਿੱਲ, ਡੀ.ਐਸ.ਪੀ ਜੀਂਦ ਕਪਤਾਨ ਸਿੰਘ, ਡੀ.ਐਸ.ਪੀ. ਮੂਨਕ ਸ. ਕੁਲਦੀਪ ਸਿੰਘ ਵਿਰਕ, ਈ.ਟੀ.ਓ. ਸੰਗਰੂਰ ਸ. ਰੁਪਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜਰ ਸਨ।
 

Disclaimer : PunjabToday.in and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.in or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________









Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div> <a> <img>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER