ਜੀਵਨ-ਜਾਚ
ਸਿਹਤ
ਐਸਿਡੀਟੀ ਦੀ ਸਮੱਸਿਆ ਨੂੰ ਇੰਝ ਕਰੋ ਦੂਰ
- ਪੀ ਟੀ ਟੀਮ
ਐਸਿਡੀਟੀ ਦੀ ਸਮੱਸਿਆ ਨੂੰ ਇੰਝ ਕਰੋ ਦੂਰ



ਜ਼ਿਆਦਾਤਰ ਲੋਕ ਐਸਿਡੀਟੀ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਦਰਅਸਲ ਅਸੰਤੁਲਿਤ ਖਾਣ-ਪੀਣ ਕਾਰਨ ਲੋਕਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕ ਇਸ ਪਰੇਸ਼ਾਨੀ ਤੋਂ ਛੁਟਕਾਰਾ ਪਾਉਣ ਲਈ ਤਰ੍ਹਾਂ-ਤਰ੍ਹਾਂ ਦੀਆਂ ਦਵਾਈਆਂ ਦਾ ਇਸਤੇਮਾਲ ਕਰਦੇ ਹਨ, ਜਿਸ ਨਾਲ ਬੁਰਾ ਪ੍ਰਭਾਵ ਵੀ ਪੈ ਸਕਦਾ ਹੈ।

ਅਕਸਰ ਲੋਕ ਐਸਿਡੀਟੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਆਪਣੇ ਆਸ-ਪਾਸ ਮੌਜੂਦ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਜੇਕਰ ਲੋਕ ਆਪਣੇ ਖਾਣ-ਪੀਣ ਵਿੱੱਚ ਬਦਲਾਅ ਲਿਆਉਣ ਅਤੇ ਸੰਤੁਲਿਤ ਭੋਜਨ ਦਾ ਸੇਵਨ ਕਰਨ ਤਾਂ ਉਹ ਇਸ ਸਮੱਸਿਆ ਤੋਂ ਬਚ ਸਕਦੇ ਹਨ। 

ਉੱਥੇ ਹੀ ਅਜਿਹੇ ਖਾਦ ਪਦਾਰਥ ਵੀ ਮੌਜੂਦ ਹਨ ਜਿਨ੍ਹਾਂ ਦੀ ਵਰਤੋਂ ਨਾਲ ਐਸਿਡੀਟੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ, ਅਤੇ ਨਾਲ ਹੀ ਇਨ੍ਹਾਂ ਨਾਲ ਸਰੀਰ ਵਿੱਚ ਲੋੜੀਂਦਾ ਤੱਤਾਂ ਦੀ ਪੂਰਤੀ ਵੀ ਹੁੰਦੀ ਹੈ।

ਆਓ ਜਾਣਦੇ ਹਾਂ ਐਸਿਡੀਟੀ ਤੋਂ ਛੁਟਕਾਰਾ ਪਾਉਣ ਲਈ ਕਿਹੜੀਆਂ ਚੀਜਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ:

  • ਤਰਬੂਜ਼
ਤਰਬੂਜ਼ ਵਿੱਚ ਕਾਫੀ ਮਾਤਰਾ 'ਚ ਐਂਟੀ-ਆਕਸੀਡੈਂਟਸ ਤੇ ਫਾਈਬਰ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਪੇਟ ਨੂੰ ਹਾਈਡਰੇਟ ਰੱਖਿਆ ਜਾ ਸਕਦਾ ਹੈ, ਜਿਸ ਨਾਲ ਪੀ.ਐੱਚ ਸਤਰ ਨੂੰ ਘੱਟ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਨਾਲ ਐਸਿਡੀਟੀ ਦੀ ਸਮੱਸਿਆ ਘੱਟ ਹੀ ਰਹਿੰਦੀ ਹੈ।

  • ਨਾਰੀਅਲ ਪਾਣੀ
ਨਾਰੀਅਲ ਪਾਣੀ ਸਰੀਰ ਲਈ ਕਾਫੀ ਉਪਯੋਗੀ ਹੁੰਦਾ ਹੈ। ਇਹ ਸਰੀਰ ਵਿੱਚ ਜ਼ਰੂਰੀ ਤੱਤਾਂ ਦੀ ਪੂਰਤੀ ਕਰਨ ਵਿੱਚ ਮਦਦ ਕਰਦਾ ਹੈ। ਨਾਰੀਅਲ ਪਾਣੀ ਵਿਚਲੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਇਸ ਕਾਰਨ ਨਾਰੀਅਲ ਪਾਣੀ ਦੀ ਵਰਤੋਂ ਨਾਲ ਐਸਿਡੀਟੀ ਨੂੰ ਦੂਰ ਕੀਤਾ ਜਾ ਸਕਦਾ ਹੈ।

  • ਕੇਲਾ
ਕੇਲਾ ਇੱਕ ਅਜਿਹਾ ਫਲ ਹੈ ਜੋ ਐਂਟੀ-ਆਕਸੀਡੈਂਟਸ ਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਹ ਐਸਿਡ ਰਿਫਲੈਕਸ ਨੂੰ ਘੱਟ ਕਰਦਾ ਹੈ। ਇਸ ਵਿੱਚ ਮੌਜੂਦ ਫਾਈਬਰ ਐਸਿਡੀਟੀ ਤੋਂ ਰਾਹਤ ਦਿਵਾਉਂਦੇ ਹਨ।

  • ਖੀਰਾ
ਖੀਰੇ ਵਿੱਚ ਪਾਣੀ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਸਰੀਰ ਨੂੰ ਹਾਈਡਰੇਟ ਰੱਖਦਾ ਹੈ। ਖੀਰਾ ਸਾਡੇ ਸਰੀਰ ਵਿੱਚਲੇ ਕਈ ਜ਼ਰੂਰੀ ਤੱਤਾਂ ਦੀ ਲੋੜ ਨੂੰ ਪੂਰਾ ਕਰਦਾ ਹੈ। ਖੀਰਾ ਵੀ ਐਸਿਡ ਰਿਫਲੈਕਸ ਦਾ ਕੰਮ ਕਰਦਾ ਹੈ ਜਿਸ ਨਾਲ ਐਸਿਡੀਟੀ ਦੀ ਸਮੱਸਿਆ ਘੱਟ ਹੁੰਦੀ ਹੈ।

  • ਠੰਡਾ ਦੁੱਧ
ਦੁੱਧ ਸਰੀਰ ਤੇ ਹੱਡੀਆਂ ਲਈ ਕਾਫੀ ਫਾਇਦੇਮੰਦ ਸਾਬਿਤ ਹੁੰਦਾ ਹੈ। ਉੱਥੇ ਹੀ ਠੰਡਾ ਦੁੱਧ ਪੀਣ ਨਾਲ ਐਸਿਡੀਟੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਠੰਡਾ ਦੁੱਧ ਐਸਿਡ ਰਿਫਲੈਕਸ ਦਾ ਕੰਮ ਕਰਦਾ ਹੈ ਤੇ ਪੇਟ ਦੀ ਜਲਨ ਨੂੰ ਸ਼ਾਂਤ ਕਰਦਾ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER