ਜੀਵਨ-ਜਾਚ
ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਵਿਸ਼ੇਸ਼
ਖੁਦਕੁਸ਼ੀਆਂ ਨੂੰ ਕਰੋ ਨਾਂਹ, ਜ਼ਿੰਦਗੀ ਦੀ ਫੜੋ ਬਾਂਹ
- ਨਵਨੀਤ ਅਨਾਇਤਪੁਰੀ
ਖੁਦਕੁਸ਼ੀਆਂ ਨੂੰ ਕਰੋ ਨਾਂਹ, ਜ਼ਿੰਦਗੀ ਦੀ ਫੜੋ ਬਾਂਹ



ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ਹਰ ਸਾਲ 10 ਸਤੰਬਰ ਨੂੰ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਐਸੋਸੀਏਸ਼ਨ ਫਾਰ ਸੁਸਾਈਡ ਪ੍ਰੀਵੈਨਸ਼ਨ (IASP) ਦੁਆਰਾ ਆਯੋਜਿਤ ਕੀਤਾ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਲੈ ਕੇ ਆਉਣਾ ਹੈ ਕਿ ਕਿਵੇਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕਦਾ ਹੈ।

ਖੁਦਕੁਸ਼ੀਆਂ ਨੂੰ ਰੋਕਣਾ ਪੂਰੇ ਸੰਸਾਰ ਲਈ ਇੱਕ ਬਹੁਤ ਵੱਡਾ ਚੈਲੇਂਜ਼ ਹੈ। ਕਿਉਂਕਿ ਖੁਦਕੁਸ਼ੀ ਸੰਸਾਰ ਦੇ ਸਾਰੀ ਉਮਰ ਦੇ ਮੌਤਾਂ ਦੇ ਸਭ ਤੋਂ ਵੀਹ ਵੱਡੇ ਕਾਰਨਾਂ ਵਿੱਚ ਸ਼ਾਮਿਲ ਹੈ। ਹਰ 40 ਸੈਕਿੰਡ ਵਿੱਚ ਇੱਕ ਮੌਤ ਖੁਦਕੁਸ਼ੀ ਰਾਹੀਂ ਹੋ ਰਹੀ ਹੈ। ਖੁਦਕੁਸ਼ੀ ਕਰਨ ਵਾਲੇ ਇਨਸਾਨ ਦੇ ਪਰਿਵਾਰ ਦੇ ਜੀਅ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ। ਇਕ ਅੰਦਾਜ਼ੇ ਮੁਤਾਬਿਕ ਇੱਕ ਖੁਦਕੁਸ਼ੀ ਨਾਲ 135 ਲੋਕ ਸਿੱਧੇ ਤੇ ਅਸਿੱਧੇ ਤੌਰ 'ਤੇ ਪ੍ਰਭਾਵਿਤ ਹੁੰਦੇ ਹਨ।
----------
ਜੇਕਰ ਸਾਡਾ ਕੋਈ ਦੋਸਤ, ਮਿੱਤਰ ਆਪਣਾ ਦੁੱਖ, ਪ੍ਰੇਸ਼ਾਨੀ, ਚਿੰਤਾ ਸਾਡੇ ਨਾਲ ਸਾਂਝੀ ਕਰਦਾ ਹੈ ਤਾਂ ਅਸੀਂ ਉਸ ਦੀ ਗੱਲ ਧਿਆਨ ਨਾਲ ਸੁਣੀਏ ਤੇ ਹੱਲ ਕੱਢਣ ਵਿੱਚ ਉਸ ਦੀ ਪੂਰਨ ਮਦਦ ਕਰੀਏ।
----------
ਵੱਖ-ਵੱਖ ਦੇਸ਼ਾਂ ਵਿੱਚ ਖੁਦਕੁਸ਼ੀਆਂ ਦੇ ਵੱਖੋ-ਵੱਖਰੇ ਕਾਰਨ ਹਨ ਪਰ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਆਮ ਦੇਖਣ ਨੂੰ ਮਿਲ ਰਹੀਆਂ ਹਨ ਤੇ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਲਗਭਗ ਹਰ ਰੋਜ਼ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੀਆਂ ਮਾੜੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ, ਭਾਵੇਂ ਪੰਜਾਬ ਵਿੱਚ ਖੁਦਕੁਸ਼ੀਆਂ ਦੇ ਕਈ ਕਾਰਨ ਨਸ਼ਾ, ਕਰਜ਼ਾ, ਮਾਨਸਿਕ ਤਣਾਅ, ਬਿਮਾਰੀਆਂ ਆਦਿ ਵੀ ਹਨ। ਪਰ ਹੁਣ ਇਹ ਵਰਤਾਰਾ ਕਿਸਾਨ ਦੀ ਆਰਥਿਕ ਤੰਗੀ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਵੀ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਪਿਛਲੇ 10 ਸਾਲਾਂ ਦੌਰਾਨ ਤਕਰੀਬਨ 75000 ਵਿਦਿਆਰਥੀਆਂ ਵਲੋਂ ਆਪਣਾ ਜੀਵਨ ਆਪਣੇ ਹੱਥੀਂ ਹੀ ਖਤਮ ਕੀਤਾ ਗਿਆ। ਭਾਵ ਕਿ ਉਹ ਮਾਨਸਿਕ ਪੀੜਾ ਸਹਿਣ ਨਹੀਂ ਕਰ ਸਕੇ।

ਸੋ ਖੁਦਕੁਸ਼ੀ ਦਾ ਇਕ ਮੁੱਖ ਕਾਰਨ ਮਾਨਸਿਕ ਤਣਾਅ ਨਾ ਝੱਲ ਸਕਣਾ ਹੀ ਹੈ। ਮਾਨਸਿਕ ਤਣਾਅ ਹੀ ਖੁਦਕੁਸ਼ੀ ਦੇ ਇਰਾਦੇ ਨੂੰ ਦ੍ਰਿੜ ਕਰਦਾ ਹੈ। ਖੁਦਕੁਸ਼ੀ ਕਰਨ ਵਾਲੇ ਵੀ ਆਪਣੀ ਜਾਨ ਲੈਣ ਦੀ ਕਈ ਵਾਰ ਕੋਸ਼ਿਸ਼ ਕਰਦੇ ਹਨ ਤੇ ਜਦੋਂ ਕੋਈ ਰਾਹ ਨੀ ਲੱਭਦਾ ਤਾਂ ਜੀਵਨ ਸਮਾਪਤ ਕਰ ਲੈਂਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਖੁਦਕੁਸ਼ੀ ਰਾਹੀਂ ਇੱਕ ਮੌਤ ਪਿੱਛੇ 25 ਲੋਕਾਂ ਨੇ ਕੋਸ਼ਿਸ਼ ਕੀਤੀ ਸੀ। ਇਹ ਅਤਿਅੰਤ ਦਿਲ ਕੰਬਾਊ ਰੁਝਾਨ ਹੈ।
----------
ਸੰਸਾਰ ਵਿੱਚ ਹਰ 40 ਸੈਕਿੰਡ ਵਿੱਚ ਇੱਕ ਮੌਤ ਖੁਦਕੁਸ਼ੀ ਰਾਹੀਂ ਹੋ ਰਹੀ ਹੈ। ਇੱਕ ਖੁਦਕੁਸ਼ੀ ਨਾਲ 135 ਲੋਕ ਸਿੱਧੇ ਤੇ ਅਸਿੱਧੇ ਤੌਰ 'ਤੇ ਪ੍ਰਭਾਵਿਤ ਹੁੰਦੇ ਹਨ।
----------
ਖੁਦਕੁਸ਼ੀਆਂ ਦੀ ਰੋਕਥਾਮ ਲਈ ਸਭ ਤੋਂ ਜ਼ਰੂਰੀ ਇਹ ਹੈ ਕਿ ਆਪਣੀ ਮਾਨਸਿਕ ਸਿਹਤ ਠੀਕ ਰੱਖੀਏ। ਜੇਕਰ ਸਾਨੂੰ ਕੋਈ ਚਿੰਤਾ ਹੈ ਤਾਂ ਅਸੀਂ ਆਪਣੇ ਸਨੇਹੀਆਂ ਨਾਲ ਉਸ ਨੂੰ ਸਾਂਝਾ ਕਰੀਏ ਤੇ ਫੇਰ ਉਸ ਦਾ ਹੱਲ ਲੱਭੀਏ। ਇੱਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਜੇਕਰ ਸਾਡਾ ਕੋਈ ਦੋਸਤ, ਮਿੱਤਰ ਆਪਣਾ ਦੁੱਖ, ਪ੍ਰੇਸ਼ਾਨੀ, ਚਿੰਤਾ ਸਾਡੇ ਨਾਲ ਸਾਂਝੀ ਕਰਦਾ ਹੈ ਤਾਂ ਅਸੀਂ ਉਸ ਦੀ ਗੱਲ ਧਿਆਨ ਨਾਲ ਸੁਣੀਏ ਤੇ ਹੱਲ ਕੱਢਣ ਵਿੱਚ ਉਸ ਦੀ ਪੂਰਨ ਮਦਦ ਕਰੀਏ। ਕਿਉਂਕਿ ਕਿਸੇ ਦਾ ਦਰਦ ਸੁਣਨਾ ਅਤੇ ਹੱਲਾਸ਼ੇਰੀ ਦੇਣਾ ਵੀ ਇਕ ਸੇਵਾ ਹੈ।

ਇਸ ਤੋਂ ਇਲਾਵਾ ਸਾਨੂੰ ਆਪਣੇ ਪਰਿਵਾਰ ਨਾਲ ਵੀ ਪਿਆਰ ਬਣਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਪਰਿਵਾਰ ਰਲ ਕੇ ਵੱਡੇ ਤੋਂ ਵੱਡੇ ਮਸਲੇ ਹੱਲ ਕਰ ਸਕੇ। ਸਾਨੂੰ ਕਦੇ ਵੀ ਮੁਸ਼ਕਿਲਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਇਹ ਮੁਸ਼ਕਿਲਾਂ ਥੋੜ੍ਹੇ ਸਮੇਂ ਲਈ ਹੀ ਆਉਂਦੀਆਂ ਹਨ ਤੇ ਨਾਲ ਹੀ ਇਹ ਸਾਡੀ ਸਹਿਣ ਅਤੇ ਲੜਨ ਦੀ ਸਮਰੱਥਾ ਨੂੰ ਵਧਾ ਕੇ ਸਾਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ।
----------
ਪਿਛਲੇ 10 ਸਾਲਾਂ ਦੌਰਾਨ ਤਕਰੀਬਨ 75000 ਵਿਦਿਆਰਥੀਆਂ ਵਲੋਂ ਆਪਣਾ ਜੀਵਨ ਆਪਣੇ ਹੱਥੀਂ ਹੀ ਖਤਮ ਕੀਤਾ ਗਿਆ।
----------
ਅੱਜ ਦੇ ਮਹਿੰਗਾਈ ਦੇ ਦੌਰ ਵਿਚ ਸਾਨੂੰ ਵਿਖਾਵੇ ਤਿਆਗ ਕੇ ਸਾਦਗੀ ਅਪਣਾਉਣੀ ਚਾਹੀਦੀ ਹੈ ਤੇ ਆਪਣੀ ਚਾਦਰ ਦੇਖ ਕੇ ਹੀ ਪੈਰ ਪਸਾਰਨੇ ਚਾਹੀਦੇ ਹਨ। ਸਾਨੂੰ ਵਿਆਹਾਂ, ਭੋਗਾਂ ਆਦਿ ਤੇ ਫਜ਼ੂਲ ਖਰਚੀ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਕਰਜ਼ ਵੀ ਮਾਨਸਿਕ ਤਣਾਅ ਦਾ ਵੱਡਾ ਕਾਰਨ ਹੈ। ਇਸ ਨਾਲ ਹੀ ਨਰੋਏ ਸਮਾਜ ਦੀ ਸਥਾਪਨਾ ਦੀ ਸ਼ੁਰੂਆਤ ਹੋ ਸਕਦੀ  ਹੈ। ਇਹ ਸਾਡੇ ਸਮਾਜ ਅਤੇ ਪਰਿਵਾਰ ਨੂੰ ਮਜ਼ਬੂਤ ਕਰਨ ਦਾ ਸਮਾਂ ਹੈ।

ਰਲ-ਮਿਲ ਕੇ ਹੰਭਲਾ ਮਾਰਨ ਨਾਲ ਹੀ ਖੁਦਕੁਸ਼ੀਆਂ ਦੇ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਪੰਜਾਬ ਨੂੰ ਇਸ ਖੁਦਕੁਸ਼ੀਆਂ ਦੇ ਚੱਕਰਵਿਊ 'ਚੋਂ ਕੱਢਣ ਲਈ ਸਮਾਜ ਨੂੰ ਇਕੱਠੇ ਮਿਲ ਕੇ ਕੰਮ ਕਰਨਾ ਹੀ ਪਵੇਗਾ। ਆਓ ਫਿਰ ਤੋਂ ਉਸ ਹੱਸਦੇ-ਵੱਸਦੇ ਪੰਜਾਬ ਦੀ ਨੀਂਹ ਰੱਖੀਏ ਤੇ ਉਮੀਦ ਜਗਾਈਏ, ਭਾਈਚਾਰਾ ਵਧਾਈਏ।

"ਖੁਦਕੁਸ਼ੀਆਂ ਨਹੀਂ ਕੋਈ ਰਾਹ, ਏਹਦਾ ਦਿੰਦਾਂ ਹਾਂ ਹੋਕਾ
ਇੰਝ ਨਾ ਹੋਵੇ, ਪੰਜ-ਆਬ 'ਚ ਸਾਹਾਂ ਦਾ ਪੈ ਜਾਵੇ ਸੋਕਾ
ਰਲ ਮਿਲ ਕੇ ਅਨਾਇਤਪੁਰੀ ਮਾਰੋ ਸਾਰੇ ਹੰਭਲਾ
ਦਰਦ ਵੰਡਣ ਤੇ ਹੱਲਾਸ਼ੇਰੀ ਦਾ ਇਹੀ ਹੈ ਮੌਕਾ"
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER