ਜੀਵਨ-ਜਾਚ
ਪਲਾਸਟਿਕ ਮੁਕਤ ਪਟਿਆਲਾ ਲਈ ਪਰਨੀਤ ਕੌਰ ਨੇ ਕੀਤਾ 'ਸਵੱਛਤਾ ਸ਼੍ਰਮਦਾਨ' ਦਾ ਆਗ਼ਾਜ਼
- ਪੀ ਟੀ ਟੀਮ
ਪਲਾਸਟਿਕ ਮੁਕਤ ਪਟਿਆਲਾ ਲਈ ਪਰਨੀਤ ਕੌਰ ਨੇ ਕੀਤਾ 'ਸਵੱਛਤਾ ਸ਼੍ਰਮਦਾਨ' ਦਾ ਆਗ਼ਾਜ਼



ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਟਿਆਲਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸ਼ਹਿਰ ਦੀ ਸਾਫ਼-ਸਫ਼ਾਈ ਲਈ ਅੱਗੇ ਆਉਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰੰਭੀ 'ਸਵੱਛਤਾ ਸ਼੍ਰਮਦਾਨ' ਮੁਹਿੰਮ 'ਚ ਵੱਧ-ਚੜ੍ਹਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਉਨ੍ਹਾਂ ਲਈ ਆਪਣਾ ਹਲਕਾ ਹੀ ਪਹਿਲੀ ਤਰਜੀਹ ਹੈ, ਜਿਸ ਲਈ ਉਨ੍ਹਾਂ ਨੇ ਅੱਜ ਪਟਿਆਲਾ ਪੁੱਜ ਕੇ ਇਸ ਮੁਹਿੰਮ 'ਚ ਖ਼ੁਦ ਹਿੱਸਾ ਪਾਇਆ ਹੈ ਜਦੋਂਕਿ ਲੋਕ ਸਭਾ 'ਚ ਵੀ ਅੱਜ ਅਜਿਹੀ ਹੀ ਇੱਕ ਮੁਹਿੰਮ ਦੀ ਸ਼ੁਰੂਆਤ ਹੋਣੀ ਸੀ।

ਸ੍ਰੀਮਤੀ ਪਰਨੀਤ ਕੌਰ ਇੱਥੇ ਰਾਜਪੁਰਾ ਰੋਡ 'ਤੇ ਵੱਡੀ ਨਦੀ ਨੇੜੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈ.ਪੀ.ਐਲ.ਏ., ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਅਰੰਭੀ ਇੱਕ ਵਿਲੱਖਣ ਮੁਹਿੰਮ 'ਸਵੱਛਤਾ ਸ਼੍ਰਮਦਾਨ' ਦਾ ਆਗ਼ਾਜ਼ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਵੀ ਮੌਜੂਦ ਸਨ। ਇਸ ਮੁਹਿੰਮ ਦੌਰਾਨ 50-50 ਦੇ 5 ਗਰੁੱਪਾਂ 'ਚ ਵੰਡੇ 250 ਤੋਂ ਵਧੇਰੇ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਦੇ ਵਿਦਿਆਰਥੀਆਂ, ਨਗਰ ਨਿਗਮ ਦੇ ਸਫ਼ਾਈ ਕਰਮੀਆਂ, ਆਮ ਨਾਗਰਿਕਾਂ ਅਤੇ ਹੋਰ ਸ਼ਖ਼ਸੀਅਤਾਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੱਕ ਬਹੁ ਪਰਤੀ ਪਲਾਸਟਿਕ ਦੇ ਲਿਫਾਫ਼ਿਆਂ ਸਮੇਤ ਹੋਰ ਕਚਰੇ ਦੀ ਸਫ਼ਾਈ ਕੀਤੀ।

ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਨਾਲ ਪੰਜਾਬੀਆਂ ਦੀ ਸਿਹਤ ਅਤੇ ਸੂਬੇ ਦੀ ਆਬੋ-ਹਵਾ ਨੂੰ ਤੰਦਰੁਸਤ ਕਰਨ ਦਾ ਬੀੜਾ ਉਠਾਇਆ ਹੈ ਪਰ ਇਸ ਮਿਸ਼ਨ ਨੂੰ ਸੁਚੇਤ ਲੋਕਾਂ ਦੇ ਸਹਿਯੋਗ ਬਗ਼ੈਰ ਸਫ਼ਲ ਨਹੀਂ ਬਣਾਇਆ ਜਾ ਸਕਦਾ। ਪਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਪੀਣ ਵਾਲੇ ਪਾਣੀ ਦੇ ਬਹੁਕਰੋੜੀ ਪ੍ਰਾਜੈਕਟ ਸਮੇਤ ਇਸਦੀ ਸਾਫ਼ ਸਫ਼ਾਈ ਲਈ ਮੁੱਖ ਮੰਤਰੀ ਨੇ ਨਗਰ ਨਿਗਮ ਨੂੰ ਫ਼ੰਡਾਂ ਦੇ ਖੁੱਲ੍ਹੇ ਗੱਫ਼ੇ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਖੜੋਤ ਨਹੀਂ ਆਵੇਗੀ ਅਤੇ ਪੜਾਅਵਾਰ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ 'ਚ ਨੇਪਰੇ ਚਾੜ੍ਹੇ ਜਾਣਗੇ। 

ਇਸ ਤੋਂ ਪਹਿਲਾਂ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਪਹਿਲਾਂ ਸਵੱਛਤਾ ਸਰਵੇਖਣ ਵਿੱਚੋਂ 419ਵੇਂ ਨੰਬਰ ਤੋਂ 70ਵੇਂ ਸਥਾਨ 'ਤੇ ਆਇਆ ਹੈ ਪਰ ਹੁਣ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਟਿਆਲਾ ਨੂੰ ਹੁਣ ਦੇਸ਼ ਦੇ ਪਹਿਲੇ 10 ਸਾਫ਼-ਸੁੱਥਰੇ ਸ਼ਹਿਰਾਂ 'ਚ ਸ਼ੁਮਾਰ ਕਰਵਾਇਆ ਜਾਵੇ ਜਿਸ ਲਈ ਆਮ ਨਾਗਰਿਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸਫ਼ਾਈ ਮੁਹਿੰਮ ਦਾ ਹਿੱਸਾ ਬਨਣ ਅਤੇ ਆ ਰਹੀ ਵੱਡੀ ਚੁਣੌਤੀ ਡੇਂਗੂ ਦੇ ਬਚਾਅ ਲਈ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ। ਸ੍ਰੀ ਬਿੱਟੂ ਨੇ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਬਤ ਵੀ ਜਾਣਕਾਰੀ ਦਿੱਤੀ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਕਿਹਾ ਕਿ ਸਾਨੂੰ ਸਭ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਪਟਿਆਲਾ ਨੂੰ ਪਲਾਸਟਿਕ ਤੇ ਗੰਦਗੀ ਤੋਂ ਮੁਕਤ ਸ਼ਹਿਰ ਬਣਾਈਏ, ਜਿਸ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਪਟਿਆਲਾ ਸਮੇਤ ਸਮੁੱਚੇ ਪੰਜਾਬ ਨੂੰ ਗੰਦਗੀ ਤੋਂ ਮੁਕਤ ਕਰਨ ਲਈ ਆਪਣਾ ਸਹਿਯੋਗ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਹ ਮੁਹਿੰਮ ਵੀ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਨਿਰਦੇਸ਼ਾਂ 'ਤੇ ਉਲੀਕੀ ਗਈ ਹੈ ਅਤੇ ਇਸ ਮੁਹਿੰਮ ਨੂੰ ਕਾਮਯਾਬ ਬਣਾ ਕੇ ਪਟਿਆਲਾ ਸ਼ਹਿਰ ਨੂੰ ਸਫ਼ਾਈ ਪੱਖੋਂ ਇੱਕ ਮਾਡਲ ਸ਼ਹਿਰ ਬਣਾਇਆ ਜਾਵੇਗਾ। 

ਪ੍ਰੋ. ਮਰਵਾਹਾ ਨੇ ਦੱਸਿਆ ਕਿ ਬੋਰਡ ਨੇ ਹੁਣ ਤੱਕ ਪੰਜਾਬ ਵਿੱਚੋਂ 1300 ਟਨ ਬਹੁਪਰਤੀ ਪਲਾਸਟਿਕ ਕਚਰਾ ਚੁਗਿਆ ਹੈ ਅਤੇ ਭਵਿੱਖ 'ਚ 5000 ਟਨ ਪਲਾਸਟਿਕ ਦਾ ਕਚਰਾ ਚੁਗਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਪਲਾਸਟਿਕ ਦੇ ਕਚਰੇ ਤੋਂ ਬਚਣ ਲਈ ਕੱਪੜੇ ਤੇ ਜੂਟ ਦੇ ਝੋਲੇ ਵਰਤਣ ਨੂੰ ਤਰਜੀਹ ਦੇਣ ਤਾਂ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਲਾਸਟਿਕ ਤੇ ਇਸਦੇ ਲਿਫਾਫ਼ਿਆਂ ਦੀ ਮੰਗ ਹੀ ਨਾ ਰਹੇ।

ਇਸ ਦੌਰਾਨ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਐਸ.ਸੀ. ਸੈਲ ਦੇ ਚੇਅਰਮੈਨ ਸ੍ਰੀ ਸੋਨੂ ਸੰਗਰ, ਕੌਂਸਲਰ ਸ. ਹਰਵਿੰਦਰ ਸਿੰਘ ਨਿੱਪੀ, ਸ੍ਰੀ ਨਰੇਸ਼ ਦੁੱਗਲ, ਸ੍ਰੀ ਸੰਦੀਪ ਮਲਹੋਤਰਾ, ਸ੍ਰੀ ਅਨਿਲ ਮੰਗਲਾ, ਲੋਕ ਸਭਾ ਮੈਂਬਰ ਦੇ ਨਿੱਜੀ ਸਕੱਤਰ ਸ੍ਰੀ ਬਲਵਿੰਦਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਰਕਾਰੀ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਹਾਂਡਾ, ਮਲਟੀਪਰਜ ਸਕੂਲ ਪਾਸੀ ਰੋਡ ਦੇ ਪ੍ਰਿੰਸੀਪਲ ਸ. ਤੋਤਾ ਸਿੰਘ ਚਹਿਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਕਰੁਨੇਸ਼ ਗਰਗ, ਮੁੱਖ ਵਾਤਾਵਰਣ ਇੰਜੀਨੀਅਰ ਸ੍ਰੀ ਪ੍ਰਦੀਪ ਗੁਪਤਾ, ਆਈ.ਪੀ.ਐਲ.ਏ. ਦੇ ਡਾਇਰੈਕਟਰ ਸ੍ਰੀ ਅਸ਼ੀਸ਼ ਜੈਨ, ਸ੍ਰੀ ਅਜੇ ਗਰਗ, ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਦੇ ਸ੍ਰੀ ਪ੍ਰਭਾਕਰ ਮਿਸ਼ਰਾ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER