ਵਿਚਾਰ
'ਕਿਥੇ ਹੈ ਉਹ ਲੋਕਤੰਤਰ' ਜਿਸ ਦੀ ਦੁਹਾਈ ਦਿੱਤੀ ਜਾਂਦੀ ਏ?
- ਜਸਵੰਤ ਸਿੰਘ 'ਅਜੀਤ'
'ਕਿਥੇ ਹੈ ਉਹ ਲੋਕਤੰਤਰ' ਜਿਸ ਦੀ ਦੁਹਾਈ ਦਿੱਤੀ ਜਾਂਦੀ ਏ?



ਬੀਤੇ ਦਿਨੀਂ ਅਚਾਨਕ ਹੀ ਇੱਕ ਅਜਿਹੀ ਮਹਿਫਲ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿਸ ਵਿੱਚ ਦੇਸ਼ ਦੇ ਵਰਤਮਾਨ ਹਾਲਾਤ ਉਪਰ ਵਿਚਾਰ ਚਰਚਾ ਕੀਤੀ ਜਾ ਰਹੀ ਸੀ। ਜਿਸ ਸਮੇਂ ਉਸ ਮਹਿਫਲ ਵਿੱਚ ਪੁੱਜੇ, ਉਸ ਸਮੇਂ ਇੱਕ ਸੱਜਣ ਕਹਿ ਰਹੇ ਸਨ ਕਿ ਦੇਸ਼ ਦੇ ਰਾਜ-ਭਾਗ ਦੀ ਮਾਲਕ ਬਣੀ, ਭਾਰਤੀ ਜਨਤਾ ਪਾਰਟੀ ਦਾ ਅੱਜ ਉਹ ਸਰੂਪ ਵਿਖਾਈ ਨਹੀਂ ਦੇ ਰਿਹਾ, ਜੋ ਪਾਰਟੀ ਦੇ ਸਾਰੇ ਸੀਨੀਅਰ ਅਤੇ ਜੂਨੀਅਰ ਆਗੂਆਂ ਨੂੰ ਨਾਲ ਸਨਮਾਨ-ਪੂਰਬਕ ਲੈ ਕੇ ਚਲਣ ਉਪਰ ਅਧਾਰਤ ਹੁੰਦਾ ਸੀ। ਹੁਣ ਤਾਂ ਸਾਰੇ ਸੀਨੀਅਰ ਆਗੂਆਂ, ਜੋ ਕਿਸੇ ਸਮੇਂ ਪਾਰਟੀ ਦੀ ਰੀੜ ਦੀ ਹੱਡੀ ਮੰਨੇ ਜਾਂਦੇ ਸਨ, ਨੂੰ ਕਿਨਾਰੇ ਕਰ, ਇੱਕ ਤਰ੍ਹਾਂ ਨਾਲ ਬੇਲੋੜੇ 'ਕਬਾੜ' ਵਿੱਚ ਸੁੱਟ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਤਾਂ ਚਰਚਾ ਇਹ ਵੀ ਸੁਣਨ ਨੂੰ ਮਿਲ ਰਹੀ ਹੈ ਕਿ ਪਾਰਟੀ ਵਿੱਚ ਵਿਰੋਧੀ ਸੋਚ, ਭਾਵੇਂ ਉਹ ਉਸਾਰੂ ਹੀ ਕਿਉਂ ਨਾ ਹੋਵੇ, ਨੂੰ ਉਭਰਨ ਨਹੀਂ ਦਿੱਤਾ ਜਾਂਦਾ। ਇੱਕ 'ਵਿਅਕਤੀ' ਨੇ ਪ੍ਰਧਾਨ ਮੰਤਰੀ ਬਣ, ਸਾਰੀ ਸਰਕਾਰੀ ਸੱਤਾ ਆਪਣੇ ਹੱਥਾਂ ਵਿੱਚ ਕੇਂਦ੍ਰਿਤ ਕਰ ਲਈ ਹੋਈ ਹੈ। ਪਾਰਟੀ ਵਿਚੋਂ ਰਿਸ ਕੇ ਆ ਰਹੀਆਂ ਖ਼ਬਰਾਂ ਵਿੱਚ ਤਾਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਖਾਵੇ ਵਜੋਂ ਸਰਕਾਰ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਣ ਲਈ ਮੰਤਰੀਆਂ ਦੇ ਇੱਕ ਸਮੂਹ ਦੇ ਰੂਪ ਵਿੱਚ, ਇੱਕ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੋਇਆ ਹੈ, ਜਿਸ ਵਿੱਚ ਸ਼ਾਮਲ ਮੰਤਰੀ ਪ੍ਰਤੱਖ ਰੂਪ ਤਾਂ ਵਿੱਚ ਆਪੋ-ਆਪਣੇ ਵਿਭਾਗ ਦੇ ਕੰਮਾਂ ਨੂੰ ਸਿਰੇ ਚਾੜ੍ਹਨ ਲਈ ਜ਼ਿੰਮੇਵਾਰ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਲਈ ਉਹ ਪ੍ਰਧਾਨ ਮੰਤਰੀ ਅਤੇ ਦੇਸ਼-ਵਾਸੀਆਂ ਸਾਹਮਣੇ ਜਵਾਬਦੇਹ ਹਨ। ਪ੍ਰੰਤੂ ਦੱਸਿਆ ਤਾਂ ਇਹ ਜਾ ਰਿਹਾ ਹੈ ਕਿ ਅਪ੍ਰਤੱਖ ਰੂਪ ਵਿੱਚ ਸਮੁਚੇ ਵਿਭਾਗਾਂ ਦੇ ਮੁੱਖ ਸਕੱਤਰ, ਵਿਭਾਗੀ ਕੰਮਾਂ ਲਈ ਆਪੋ-ਆਪਣੇ ਵਿਭਾਗ ਦੇ ਮੰਤਰੀਆਂ ਸਾਹਮਣੇ ਨਹੀਂ, ਸਗੋਂ ਪ੍ਰਧਾਨ ਮੰਤਰੀ ਦੇ ਦਫਤਰ ਸਾਹਮਣੇ ਜਵਾਬ-ਦੇਹ ਹੋਣ ਦੇ ਨਾਲ ਹੀ ਉਹ ਉਥੋਂ ਆਪਣੇ ਕੰਮ ਲਈ ਹਿਦਾਇਤਾਂ ਪ੍ਰਾਪਤ ਕਰਨ ਦੇ ਪਾਬੰਧ ਹਨ।

ਇਸ ਚਲ ਰਹੀ ਵਿਚਾਰ ਚਰਚਾ ਵਿੱਚ ਇੱਕ ਸੱਜਣ ਨੇ ਇਸ ਵਿਚਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਾਰੀਆਂ ਗੱਲਾਂ ਮਨਘੜਤ ਹਨ। ਹਰ ਵਿਭਾਗ ਦਾ ਮੰਤਰੀ ਸੁਤੰਤਰ ਰੂਪ ਵਿੱਚ ਆਪਣਾ ਕੰਮ ਕਰ ਰਿਹਾ ਹੈ ਅਤੇ ਉਹ ਹੀ ਆਪਣੇ ਵਿਭਾਗ ਦੇ ਕੰਮ-ਕਾਜ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਅਤੇ ਲੋਕਾਂ ਸਾਹਮਣੇ ਜਵਾਬ-ਦੇਹ ਹੈ। ਇਹ ਗੱਲ ਬਿਲਕੁਲ ਹੀ ਗਲਤ ਅਤੇ ਬੇਬੁਨਿਅਦ ਹੈ ਕਿ ਉਹ ਕੇਵਲ ਮੁਖੌਟੇ ਹਨ ਤੇ ਉਨ੍ਹਾਂ ਨੂੰ ਉਹ ਹੀ ਕੁਝ ਕਰਨਾ ਅਤੇ ਕਹਿਣਾ ਹੁੰਦਾ ਹੈ, ਜੋ ਉਨ੍ਹਾਂ ਨੂੰ ਆਪਣੇ ਮੁੱਖ ਸਕੱਤਰਾਂ ਰਾਹੀਂ ਪ੍ਰਧਾਨ ਮੰਤਰੀ ਦਫਤਰ ਵਲੋਂ ਹਿਦਾਇਤਾਂ ਦੇ ਰੂਪ ਵਿੱਚ ਮਿਲਦਾ ਹੈ।
----------
ਅਪ੍ਰਤੱਖ ਰੂਪ ਵਿੱਚ ਸਮੁਚੇ ਵਿਭਾਗਾਂ ਦੇ ਮੁੱਖ ਸਕੱਤਰ, ਵਿਭਾਗੀ ਕੰਮਾਂ ਲਈ ਆਪੋ-ਆਪਣੇ ਵਿਭਾਗ ਦੇ ਮੰਤਰੀਆਂ ਸਾਹਮਣੇ ਨਹੀਂ, ਸਗੋਂ ਪ੍ਰਧਾਨ ਮੰਤਰੀ ਦੇ ਦਫਤਰ ਸਾਹਮਣੇ ਜਵਾਬ-ਦੇਹ ਹੋਣ ਦੇ ਨਾਲ ਹੀ ਉਹ ਉਥੋਂ ਆਪਣੇ ਕੰਮ ਲਈ ਹਿਦਾਇਤਾਂ ਪ੍ਰਾਪਤ ਕਰਨ ਦੇ ਪਾਬੰਧ ਹਨ।
----------
ਪਹਿਲੇ ਸੱਜਣ ਨੇ ਬੜੇ ਠਰ੍ਹਮੇ ਨਾਲ ਉਸ ਦੀ ਗੱਲ ਸੁਣੀ, ਪਰ ਉਸ ਦਾ ਕੋਈ ਜਵਾਬ ਦੇਣ ਦੀ ਬਜਾਏ, ਉਸ ਨੇ ਆਪਣੀ ਗੱਲ ਨੂੰ ਜਾਰੀ  ਰੱਖਿਆ। ਉਸ ਦੱਸਿਆ ਕਿ ਬੀਤੇ ਦਿਨੀਂ ਸੰਘ ਨਾਲ ਜੁੜੇ ਇੱਕ ਨੇਤਾ ਆਪਣੀ ਅਖ਼ਬਾਰ ਲਈ ਇਸ਼ਤਿਹਾਰ ਲੈਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੇ ਇੱਕ ਹਾਈ ਪ੍ਰੋਫਾਈਲ ਵਿਭਾਗ ਵਿੱਚ ਗਏ। ਮੰਤਰੀ ਜੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ। ਉਨ੍ਹਾਂ ਮੰਤਰੀ ਜੀ ਨੂੰ ਆਪਣੀ ਅਖ਼ਬਾਰ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਮਿਲਣ ਆਉਣ ਦਾ ਇਰਾਦਾ ਵੀ ਦੱਸਿਆ। ਪ੍ਰੰਤੂ ਮੰਤਰੀ ਜੀ ਨੇ ਜੋ ਜਵਾਬ ਉਨ੍ਹਾਂ ਨੂੰ ਦਿੱਤਾ, ਉਹ ਸੁਣ, ਉਹ ਹੈਰਾਨ-ਪ੍ਰੇਸ਼ਾਨ ਹੋ ਗਏ। ਮੰਤਰੀ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਸ ਸੰਬੰਧ ਵਿੱਚ ਫੈਸਲਾ ਤਾਂ 'ਬੌਸ' ਹੀ ਕਰਨਗੇ। ਹੈਰਾਨੀ ਵਿੱਚ ਹੀ ਉਨ੍ਹਾਂ ਮੰਤਰੀ ਜੀ ਤੋਂ ਪੁੱਛ ਲਿਆ ਕਿ ਆਖਿਰ ਮੰਤਰੀ ਤੁਸੀਂ ਹੋ ਤਾਂ ਫਿਰ 'ਬੌਸ' ਕੌਣ ਹੋਇਆ? ਮੰਤਰੀ ਜੀ ਨੇ ਜਦੋਂ ਵਿਭਾਗ ਦੇ ਸਕੱਤਰ ਦਾ ਨਾਂ ਲਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪੁੱਛ-ਪੜਤਾਲ ਕਰਨ 'ਤੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਵਿਭਾਗ ਦੇ ਸਾਰੇ ਮਹਤੱਵਪੂਰਣ ਫੈਸਲੇ ਸਕਤੱਰ ਸਾਹਿਬ ਹੀ ਕਰਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਦੇ ਸੰਬੰਧ ਵਿੱਚ, ਉਸ ਦੇ ਇੱਕ ਪਾਰਟੀ ਹੋਣ ਵਜੋਂ ਚਰਚਾ ਕਰਦਿਆਂ ਕਿਹਾ ਕਿ ਭਾਵੇਂ ਇਹ ਗੱਲ ਸਵੀਕਾਰ ਨਹੀਂ ਕੀਤੀ ਜਾਂਦੀ ਅਤੇ ਸ਼ਾਇਦ ਇਸ ਵਿਚਾਰ-ਚਰਚਾ ਵਿੱਚ ਵੀ ਸਵੀਕਾਰ ਨਾ ਕੀਤੀ ਜਾਏ, ਪ੍ਰੰਤੂ ਜੋ ਵੇਖਣ ਅਤੇ ਸੁਣਨ ਨੂੰ ਮਿਲ ਰਿਹਾ ਹੈ, ਉਸ ਤੋਂ ਤਾਂ ਇਹੀ ਜਾਪਦਾ ਹੈ ਕਿ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਨੇ ਅਮਿਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਦੇ ਅਹੁਦੇ ਉਪਰ ਬਿਠਾ, ਅਪ੍ਰਤੱਖ ਰੂਪ ਵਿੱਚ ਉਸ ਉਪਰ ਵੀ ਆਪਣਾ ਅੰਕੁਸ਼ ਲਾ ਲਿਆ ਹੋਇਆ ਹੈ।

ਆਪਣੀ ਗੱਲ ਖਤਮ ਕਰਦਿਆਂ ਉਨ੍ਹਾਂ ਕਿਹਾ ਕਿ ਮਿਲ ਰਹੇ ਸੰਕੇਤਾਂ ਤੋਂ ਤਾਂ ਇਹ ਵੀ ਜਾਪਦਾ ਹੈ ਕਿ ਜਿਵੇਂ ਸਰਕਾਰ, ਪਾਰਟੀ ਵਿੱਚ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਉਪਰ ਅਪ੍ਰਤੱਖ ਰੂਪ ਵਿੱਚ ਤਾਨਾਸ਼ਾਹੀ ਦਾ 'ਖੋਲ੍ਹ' ਚੜਾਅ ਦਿੱਤਾ ਗਿਆ ਹੈ, ਜਿਸ ਕਾਰਨ ਸਰਕਾਰ ਅਤੇ ਪਾਰਟੀ ਅੰਦਰ ਜੋ ਕੁਝ ਪਕ ਰਿਹਾ ਹੈ, ਉਸ ਦਾ 'ਧੂੰਆ' ਵੀ ਬਾਹਰ ਨਹੀਂ ਨਿਕਲ ਰਿਹਾ। ਉਸੇ ਅਨੁਸਾਰ, ਪ੍ਰੰਤੂ ਜਦੋਂ ਕਦੀ ਵੀ ਇਹ 'ਖੋਲ੍ਹ' ਹੱਟਿਆ, ਤਾਂ ਭਾਜਪਾ ਦਾ ਹਾਲ ਵੀ ਉਹੀ ਹੋ ਜਾਇਗਾ, ਜੋ ਅੱਜ ਕਾਂਗਰਸ ਦਾ ਹੋ ਰਿਹਾ ਹੈ। ਉਸ ਅਨੁਸਾਰ ਇਸ ਦਾ ਕਾਰਨ ਇਹ ਹੈ ਕਿ 'ਖੋਲ੍ਹ' ਹੱਟਣ ਤੋਂ ਬਾਅਦ ਜੋ ਲੀਡਰਸ਼ਿਪ ਸਾਹਮਣੇ ਆਇਗੀ, ਉਹ ਦਿਸ਼ਾ-ਹੀਨ, ਸ਼ਕਤੀ-ਹੀਨ ਤੇ ਸੁਤੰਤਰ ਨਿਜ ਵਿਚਾਰਾਂ ਤੋਂ ਸੱਖਣੀ ਹੋਵੇਗੀ। ਫਲਸਰੂਪ ਉਸ ਲਈ, ਉਸ ਪਾਰਟੀ ਨੂੰ ਸੰਭਾਲ ਪਾਉਣਾ ਬਹੁਤ ਮੁਸ਼ਕਿਲ ਹੋ ਜਾਇਗਾ, ਜੋ ਤਾਨਾਸ਼ਾਹੀ ਅਰਥਾਤ ਇੱਕ ਪੁਰਖੀ ਸੱਤਾ ਵਿੱਚ ਜੀਉਣ ਦੀ ਆਦੀ ਹੋ ਚੁਕੀ ਹੋਵੇਗੀ।
----------
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ 2019 ਦੀਆਂ ਲੋਕ ਸਭਾ ਚੋਣਾਂ ਸਹਿਜ ਨਹੀਂ ਹੋਣਗੀਆਂ।
----------
ਟਿਪੱਣੀਕਾਰ ਦੀ ਸੋਚ: ਸਮੇਂ-ਸਮੇਂ ਰਾਜਨੀਤੀ ਦੇ ਬਦਲਦੇ ਤੇਵਰਾਂ ਉਪਰ ਟਿੱਪਣੀ ਕਰਦਿਆਂ ਰਹਿਣ ਵਾਲੇ ਇੱਕ ਟਿੱਪਣੀਕਾਰ ਨੇ ਲੋਕਤੰਤਰ ਦੀ ਖੂਬੀ ਦੀ ਚਰਚਾ ਕਰਦਿਆਂ ਲਿਖਿਆ ਕਿ ਭਾਰਤੀ ਰਾਜਨੀਤੀ ਵਿੱਚ ਨਹਿਰੂ ਦਾ ਕੱਦ ਅਤੇ ਉਨ੍ਹਾਂ ਦੇ ਪਰਛਾਵੇਂ ਦਾ ਪ੍ਰਭਾਵ ਦੇਸ਼ ਭਰ ਵਿੱਚ ਅੱਜ ਵੀ ਵਿਖਾਈ ਦਿੰਦਾ ਹੈ। ਮਹਾਤਮਾ ਗਾਂਧੀ ਤੋਂ ਬਾਅਦ ਨਹਿਰੂ ਦੇਸ਼ ਦੇ ਇਕੋ-ਇੱਕ ਅਜਿਹੇ ਨੇਤਾ ਰਹੇ, ਜਿਨ੍ਹਾਂ ਦਾ ਪ੍ਰਭਾਵ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਾਜਨੀਤੀ ਤੋਂ ਲੈ ਕੇ ਦੇਸ਼ ਦੇ ਸਮਾਜਕ ਤਾਣੇ-ਬਾਣੇ ਅਤੇ ਜਨਮਾਨਸ ਉਪਰ ਅੱਜ ਵੀ ਵਿਖਾਈ ਦਿੰਦਾ ਹੈ। ਨਹਿਰੂ ਤੋਂ ਬਾਅਦ ਆਈਆਂ ਸਾਰੀਆਂ ਕਾਂਗਰਸੀ ਅਤੇ ਇਥੋਂ ਤਕ ਕਿ ਗੈਰ-ਕਾਂਗਰਸੀ ਸਰਕਾਰਾਂ ਵੀ ਨਹਿਰੂ ਦੇ ਬਣਾਏ ਮਾਡਲ ਨੂੰ ਹੀ ਧਿਆਨ ਵਿੱਚ ਰੱਖ ਕੰਮ ਕਰਦੀਆਂ ਰਹੀਆਂ ਅਤੇ ਉਨ੍ਹਾਂ ਦਾ ਪ੍ਰਭਾਵ ਸਰਕਾਰਾਂ ਦੇ ਕੰਮ-ਕਾਜ ਦੇ ਤਰੀਕਿਆਂ ਉਪਰ ਪਿਆ ਨਜ਼ਰ ਆਉਂਦਾ ਹੈ।

ਉਸ ਹੋਰ ਲਿਖਿਆ ਕਿ ਜੇ ਇਹ ਕਿਹਾ ਜਾਏ ਕਿ ਨਹਿਰੂ ਅਤੇ ਇੰਦਰਾ ਗਾਂਧੀ ਦੀ ਤਰਜ਼ 'ਤੇ ਹੀ ਮੋਦੀ ਇਕਲੇ ਅਜਿਹੇ ਨੇਤਾ ਹਨ ਜਿਨ੍ਹਾਂ ਆਪਣੀ ਛਵੀ ਅਤੇ ਪ੍ਰਭਾਵ ਦੇ ਬੂਤੇ ਰਾਜਨੀਤੀ ਵਿੱਚ ਪ੍ਰਵੇਸ਼ ਪਾਇਆ ਹੈ। …ਪਰ ਸਵਾਲ ਇਹ ਹੈ ਕਿ ਮੋਦੀ ਦਾ ਜਾਦੂ ਕਦੋਂ ਤਕ ਬਣਿਆ ਰਹੇਗਾ? ਕਿਉਂਕਿ 2015 ਵਿੱਚ ਹੋਈਆਂ ਦਿੱਲੀ ਦੀਆਂ ਚੋਣਾਂ ਵਿੱਚ ਜਿਥੇ ਆਮ ਆਦਮੀ ਪਾਰਟੀ, ਉਨ੍ਹਾਂ ਦੀ ਨੱਕ ਹੇਠੋਂ ਸੱਤਾ ਹਥਿਆ ਕੇ ਲੈ ਗਈ, ਉਥੇ ਹੀ ਬਿਹਾਰ ਚੋਣਾਂ ਵਿੱਚ ਲਾਲੂ-ਨਿਤੀਸ਼ ਨੇ ਮੋਦੀ ਦਾ ਰੱਥ ਰੋਕ ਦਿੱਤਾ ਸੀ, ਭਾਵੇਂ ਬਾਅਦ ਦੀ ਰਾਜਨੀਤੀ ਨੇ ਉਥੋਂ ਦੀ ਤਸਵੀਰ ਨੂੰ ਬਦਲ ਦਿੱਤਾ, ਸੱਚ ਤਾਂ ਇਹ ਵੀ ਹੈ ਕਿ ਉਥੋਂ ਦੀ ਬਦਲੀ ਤਸਵੀਰ ਕਿਸੇ ਨੂੰ ਰਾਸ ਨਹੀਂ ਆ ਰਹੀ। ਉਸ ਤੋਂ ਬਾਅਦ ਆਏ ਤਾਮਿਲਨਾਡੂ ਤੇ ਬੰਗਾਲ ਦੇ ਨਤੀਜੇ ਇਸ ਗੱਲ ਦਾ ਸੰਕੇਤ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ 2019 ਦੀਆਂ ਲੋਕ ਸਭਾ ਚੋਣਾਂ ਸਹਿਜ ਨਹੀਂ ਹੋਣਗੀਆਂ। ਸੰਭਵ ਹੈ ਕਿ ਨੇੜ ਭਵਿਖ ਵਿੱਚ ਹੋਣ ਜਾ ਰਹੀਆਂ ਤਿੰਨ ਰਾਜਾਂ ਦੀਆਂ ਚੋਣਾਂ ਦੇ ਨਤੀਜੇ ਵੀ ਇਸੇ ਸੰਕੇਤ ਦੀ ਪੁਸ਼ਟੀ ਕਰ ਜਾਣ।
----------
ਜਦੋਂ ਕਦੀ ਵੀ ਇਹ 'ਖੋਲ੍ਹ' ਹੱਟਿਆ, ਤਾਂ ਭਾਜਪਾ ਦਾ ਹਾਲ ਵੀ ਉਹੀ ਹੋ ਜਾਇਗਾ, ਜੋ ਅੱਜ ਕਾਂਗਰਸ ਦਾ ਹੋ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ 'ਖੋਲ੍ਹ' ਹੱਟਣ ਤੋਂ ਬਾਅਦ ਜੋ ਲੀਡਰਸ਼ਿਪ ਸਾਹਮਣੇ ਆਇਗੀ, ਉਹ ਦਿਸ਼ਾ-ਹੀਨ, ਸ਼ਕਤੀ-ਹੀਨ ਤੇ ਸੁਤੰਤਰ ਨਿਜ ਵਿਚਾਰਾਂ ਤੋਂ ਸੱਖਣੀ ਹੋਵੇਗੀ।
----------
..ਅਤੇ ਅੰਤ ਵਿਚ: ਆਏ ਦਿਨ ਅਜਿਹੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਪੰਜਾਬ ਦੀਆਂ ਕਈ ਅਲ੍ਹੜ ਮੁਟਿਆਰਾਂ, ਵਿਦੇਸ਼ੀ ਲਾੜਿਆਂ ਨਾਲ ਪ੍ਰਣਾਏ ਜਾਣ ਦੀ ਲਾਲਸਾ ਅਧੀਨ, ਉਨ੍ਹਾਂ ਦੀ ਸਾਜ਼ਸ਼ ਦਾ ਸ਼ਿਕਾਰ ਹੋ ਨਾ ਕੇਵਲ ਆਪਣਾ-ਆਪ ਲੁਟਾ, ਜ਼ਿੰਦਗੀ ਬਰਬਾਦ ਕਰ ਬੈਠਦੀਆਂ ਹਨ, ਸਗੋਂ ਉਨ੍ਹਾਂ ਦੇ ਮਾਪੇ ਵੀ ਆਪਣੀ ਬੇਟੀ ਨੂੰ ਪ੍ਰਵਾਸੀ ਨਾਲ ਵਿਆਹ, ਪ੍ਰਦੇਸ ਭੇਜਣ ਦੀ ਖੁਸ਼ੀ ਸਹੇਜਣ ਲਈ, ਆਪਣਾ ਸਭ ਕੁਝ ਗੁਆ ਬੈਠਦੇ ਹਨ। ਅਜਿਹੇ ਮਾਮਲਿਆਂ ਵਿਚ ਮਦਦ ਕਰਨ ਲਈ ਭਾਵੇਂ ਕੁਝ ਜਥੇਬੰਦੀਆਂ ਅਤੇ ਲੋਕਾਂ ਵਲੋਂ ਉਦਮ ਕੀਤੇ ਜਾਂਦੇ ਹਨ। ਪਰ ਉਹ ਇਤਨੇ ਕਾਫ਼ੀ ਨਹੀਂ ਹੁੰਦੇ ਕਿ ਬਰਬਾਦੀ ਸਹੇੜ ਰਹੇ ਲੋਕਾਂ ਵਿਚ ਸੰਤੁਸ਼ਟਤਾ ਪੈਦਾ ਕਰ ਸਕਣ।

ਇਸ ਸੰਕਟ ਦੇ ਲਗਾਤਾਰ ਮੰਡਰਾਉਂਦਿਆਂ ਰਹਿਣ ਦੇ ਸਬੰਧ ਵਿਚ ਜਦੋਂ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ ਆਰ.ਐੱਸ. ਸੋਢੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਵਿਚੋਂ ਉਭਰਨ ਵਿਚ ਵਿਦੇਸ਼ਾਂ ਵਿਚ ਸਥਿਤ ਗੁਰਦੁਆਰਿਆਂ ਦੇ ਪ੍ਰਬੰਧਕ ਬਹੁਤ ਹੀ ਮਦਦਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ਾਂ ਵਿਚਲੇ ਗੁਰਦੁਆਰੇ ਕੇਵਲ ਸਿੱਖਾਂ ਦੇ ਧਰਮ-ਅਸਥਾਨ ਹੀ ਨਹੀਂ, ਸਗੋਂ ਉਥੇ ਵਸਦੇ ਸਮੂਹ ਪੰਜਾਬੀਆਂ ਦੇ ਸਭਿਆਚਾਰਕ ਅਤੇ ਸੰਸਕ੍ਰਿਤਕ ਕੇਂਦਰ ਵੀ ਹਨ। ਜਿਥੇ ਇਕੱਤਰ ਹੋ, ਉਹ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕਰਦੇ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਉਪਾਅ ਖੋਜਦੇ ਹਨ। ਉਨ੍ਹਾਂ ਅਨੁਸਾਰ ਜੇ ਕੋਈ ਪੰਜਾਬੀ ਕਿਸੇ ਪ੍ਰਵਾਸੀ ਨਾਲ ਆਪਣੀ ਧੀ ਵਿਆਹੁਣੀ ਚਾਹੁੰਦਾ ਹੈ ਤਾਂ, ਉਸ ਨੂੰ, ਜਿਸ ਦੇਸ਼ ਦੇ ਜਿਸ ਇਲਾਕੇ ਵਿਚ ਉਹ ਪ੍ਰਵਾਸੀ ਵਸਦਾ ਹੈ, ਉਸ ਇਲਾਕੇ ਦੇ ਗੁਰਦੁਆਰੇ ਦੇ ਪ੍ਰਬੰਧਕਾਂ ਪਾਸੋਂ ਸਬੰਧਤ ਵਿਅਕਤੀ ਦੇ ਸਬੰਧ ਵਿਚ ਜਾਣਕਾਰੀ ਹਾਸਿਲ ਕਰਨ ਦਾ ਜਤਨ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇ ਕੋਈ ਪ੍ਰਵਾਸੀ ਧੋਖੇ ਨਾਲ ਪੰਜਾਬੋਂ ਕਿਸੇ ਮੁਟਿਆਰ ਨੂੰ ਵਿਆਹ, ਲੈ ਜਾਂਦਾ ਹੈ ਤੇ ਉਥੇ ਜਾ, ਉਸ ਨਾਲ ਮਾੜਾ ਵਿਹਾਰ ਕਰਦਾ ਹੈ ਤਾਂ, ਉਥੋਂ ਦੇ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਪੀੜਤ ਮੁਟਿਆਰ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜਸਟਿਸ ਸੋਢੀ ਅਨੁਸਾਰ ਜੇ ਵਿਦੇਸ਼ਾਂ ਵਿਚਲੇ ਗੁਰਦੁਆਰਿਆਂ ਦੇ ਪ੍ਰਬੰਧਕ ਅਜਿਹੀਆਂ ਧੋਖੇ ਦਾ ਸ਼ਿਕਾਰ ਹੋਈਆਂ ਤੇ ਹੋ ਰਹੀਆਂ ਮੁਟਿਆਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਗੁਨਾਹਗਾਰਾਂ ਨੂੰ ਨੱਥ ਪਾਣ ਦੇ ਉਪਰਾਲੇ ਕਰਨ ਦੀ ਜ਼ਿੰਮੇਵਾਰੀ ਸੰਭਾਲ ਲੈਣ, ਤਾਂ ਪੰਜਾਬੀ ਮੁਟਿਆਰਾਂ ਨਾਲ ਪ੍ਰਵਾਸੀਆਂ ਵਲੋਂ ਕੀਤੀਆਂ ਜਾਣ ਵਲੀਆਂ ਧੋਖੇਬਾਜ਼ੀ ਦੀਆਂ ਘਟਨਾਵਾਂ ਨੂੰ ਕਿਸੇ ਹੱਦ ਤਕ ਨੱਥ ਪਾਈ ਜਾ ਸਕਦੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment by: Kaali bawa sangrur

ਤੁਹਾਡੀ ਆਂ ਖ਼ਬਰਾਂ ਰੋਜ ਪੜ੍ਹਦਾ ਹਾਂ ਜੀ ਪਰ ਕਦੇ comment ਨੀ ਕੀਤਾ ਅੱਜ ਕਰ ਰਿਹਾ ਹਾਂ ਜਿਨ੍ਹਾਂ ਚਿਰ ਦੇਸ਼ ਦਾ ਪ੍ਰਧਾਨ ਮੰਤਰੀ ਨੀ ਬਦਲਦਾ ਓਨਾ ਚਿਰ ਅਸਾਂ ਨੂੰ ਐਵੈੰ ਹੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਵੇਗਾ

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER