ਵਿਚਾਰ
ਘਟਦਾ ਲਿੰਗ ਅਨੁਪਾਤ: ਵਧਦੀ ਭਰੂਣ ਹੱਤਿਆ
"ਨਿਰਬਲਤਾ, ਤੇਰਾ ਨਾਮ ਨਾਰੀ ਹੈ"
- ਜਸਵੰਤ ਸਿੰਘ 'ਅਜੀਤ'



ਭਾਰਤ ਵਿੱਚ ਲਗਾਤਾਰ ਘੱਟ ਰਹੇ ਲਿੰਗ ਅਨੁਪਾਤ ਨੂੰ ਲੈ ਕੇ ਕੌਮੀ ਤੇ ਇਲਾਕਾਈ ਪਾਰਟੀਆਂ ਦੇ ਆਗੂਆਂ ਵਲੋਂ ਸਮੇਂ-ਸਮੇਂ ਚਿੰਤਾ ਪ੍ਰਗਟ ਕੀਤੀ ਜਾਂਦੀ ਰਹਿੰਦੀ ਹੈ। ਇੱਕ ਸਮਾਂ ਅਜਿਹਾ ਵੀ ਆਇਆ ਕਿ ਸਮੇਂ ਦੇ (ਹੁਣ ਸਾਬਕਾ) ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਮੁੱਖ ਮੰਤਰੀਆਂ ਦੇ ਨਾਂ ਇੱਕ ਚਿੱਠੀ ਲਿਖ, ਦੇਸ ਵਿੱਚ ਲਗਾਤਾਰ ਘਟਦੇ ਜਾ ਰਹੇ ਲਿੰਗ ਅਨੁਪਾਤ ਉਪਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਇਸ ਨੂੰ ਸਾਰਥਕ ਲੀਹਾਂ ਉਪਰ ਲਿਆਉਣ ਲਈ ਯੋਗ ਵਾਤਾਵਰਨ ਸਿਰਜਣ ਅਤੇ ਉਪਾਅ ਕਰਨ ਦੀ ਸਲਾਹ ਦੇਣੀ ਪੈ ਗਈ। ਇਸ ਸਬੰਧੀ ਸਾਰੇ ਹਾਲਾਤ ਨੂੰ ਗੰਭੀਰਤਾ ਨਾਲ ਘੋਖਿਆ ਜਾਏ ਤਾਂ ਇਹ ਸਮਝਣਾ ਮੁਸ਼ਕਲ ਨਹੀਂ ਕਿ ਇਹ ਚਿੰਤਾ ਕੇਵਲ ਕੌਮੀ ਤੇ ਇਲਾਕਾਈ ਆਗੂਆਂ ਦੀ ਹੀ ਨਹੀਂ, ਸਗੋਂ ਸਮੁੱਚੇ ਭਾਰਤੀ ਸਮਾਜ ਦੀ ਹੈ।

ਇਸ ਚਿੰਤਾ ਦੇ ਨਾਲ ਹੀ ਸੁਆਲ ਉਠਦਾ ਹੈ ਕਿ ਕੀ ਇਸ ਤੋਂ ਛੁਟਕਾਰਾ ਹਾਸਲ ਕਰਨ ਲਈ ਭਾਰਤੀ ਸਮਾਜ ਵਲੋਂ ਕੋਈ ਸਾਰਥਕ ਹੱਲ ਲੱਭਿਆ ਜਾਂ ਰਾਹ ਅਪਨਾਇਆ ਜਾ ਰਿਹਾ ਹੈ? ਭਰੂਣ-ਹੱਤਿਆ ਵਿੱਚ ਹੋ ਰਹੇ ਵਾਧੇ ਨੂੰ ਕੇਵਲ ਦਾਜ ਦੀ ਸਮੱਸਿਆ ਨਾਲ ਹੀ ਜੋੜ ਕੇ ਵੇਖਣਾ, ਕੀ ਇਸ ਸਮੱਸਿਆ ਦੇ ਹੱਲ ਲਈ ਸਾਰਥਕ ਪਹੁੰਚ ਮੰਨੀ ਜਾ ਸਕਦੀ ਹੈ?

ਸਮਾਜਕ ਕੁਰੀਤੀਆਂ ਵਿਰੁਧ ਸੰਘਰਸ਼ ਕਰ ਰਹੀਆਂ ਸੰਸਥਾਵਾਂ ਦੇ ਮੁਖੀਆਂ ਦਾ ਮੰਨਣਾ ਹੈ ਕਿ 'ਸ਼ਾਇਦ ਨਹੀਂ'। ਇਨ੍ਹਾਂ ਮੁਖੀਆਂ ਦਾ ਕਹਿਣਾ ਹੈ ਕਿ ਜੇ ਅੱਜ ਦੇ ਸਮੁੱਚੇ ਵਾਤਾਵਰਨ ਨੂੰ ਵੇਖਿਆ ਅਤੇ ਪਰਖਿਆ ਜਾਏ ਤਾਂ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ 'ਭਰੂਣ-ਹੱਤਿਆ' ਨੂੰ ਠੱਲ੍ਹ ਨਾ ਪੈ ਸਕਣ ਦਾ ਕਾਰਣ ਵਧਦੀ ਜਾ ਰਹੀ ਦਾਜ-ਲਾਲਸਾ ਹੀ ਨਹੀਂ, ਸਗੋਂ ਇਸ ਨੂੰ ਤਾਂ ਕੇਵਲ ਇੱਕ ਕਾਰਣ ਹੀ ਮੰਨਿਆ ਜਾ ਸਕਦਾ ਹੈ।

ਬੀਤੇ ਸਮੇਂ ਵੱਲ ਝਾਤ ਮਾਰੀਏ ਤਾਂ ਇਹ ਵਿਖਾਈ ਦਿੰਦਾ ਹੈ ਕਿ ਭਾਰਤੀ ਸਮਾਜ ਵਿੱਚ ਇਕ ਪਾਸੇ ਨਾਰੀ ਨੂੰ ਸਮਾਨਤਾ ਦਾ ਅਧਿਕਾਰ ਦਿੱਤੇ ਜਾਣ ਅਤੇ ਦੂਜੇ ਪਾਸੇ ਮਾਦਾ ਭਰੂਣ-ਹੱਤਿਆ ਵਿਰੁਧ ਸਮਾਜ ਵਿਚ ਜਾਗ੍ਰਿਤੀ ਪੈਦਾ ਕਰਨ ਲਈ ਲੰਮੇਂ ਸਮੇਂ ਤੋਂ ਸੰਘਰਸ਼ ਹੁੰਦਾ ਚਲਿਆ ਆ ਰਿਹਾ ਹੈ। ਇੱਕ ਪਾਸੇ ਭਰੂਣ-ਹੱਤਿਆ ਦੇ ਵਿਰੁਧ ਮੁਹਿੰਮ ਨੂੰ ਕਾਰਗਰ ਬਣਾਉਣ ਲਈ 'ਨੰਨ੍ਹੀਂ ਛਾਂ' ਦੇ ਅੰਦੋਲਨ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਨਾਰੀ ਨੂੰ ਬਰਾਬਰਤਾ ਦਾ ਅਹਿਸਾਸ ਕਰਵਾਉਣ ਲਈ ਸੰਸਦ, ਵਿਧਾਨ ਸਭਾਵਾਂ ਆਦਿ ਲੋਕਤੰਤਰੀ ਸੰਸਥਾਵਾਂ ਵਿਚ ਉਸ ਲਈ 33% ਸੀਟਾਂ ਰਾਖਵੀਆਂ ਕਰਨ ਲਈ ਕਾਨੂੰਨ ਬਣਾਏ ਜਾਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।
----------
ਭਰੂਣ-ਹੱਤਿਆ ਵਿੱਚ ਹੋ ਰਹੇ ਵਾਧੇ ਨੂੰ ਕੇਵਲ ਦਾਜ ਦੀ ਸਮੱਸਿਆ ਨਾਲ ਹੀ ਜੋੜ ਕੇ ਵੇਖਣਾ, ਕੀ ਇਸ ਸਮੱਸਿਆ ਦੇ ਹੱਲ ਲਈ ਸਾਰਥਕ ਪਹੁੰਚ ਮੰਨੀ ਜਾ ਸਕਦੀ ਹੈ?
----------
ਪ੍ਰਾਚੀਨ ਸਮੇਂ ਦੀ ਗੱਲ : ਜੇ ਪ੍ਰਾਚੀਨ-ਕਾਲ ਤੋਂ ਚਲੀਆਂ ਆ ਰਹੀਆਂ ਇਤਿਹਾਸਕ ਤੇ ਮਿਥਿਹਾਸਕ ਮਾਨਤਾਵਾਂ ਦੀ ਘੋਖ ਕੀਤੀ ਜਾਏ ਤਾਂ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਇਕ ਸਮਾਂ ਅਜਿਹਾ ਵੀ ਸੀ, ਜਦੋਂ ਭਾਰਤ ਵਿਚ ਨਾਰੀ ਨੂੰ ਨਾ ਕੇਵਲ ਸਨਮਾਨ ਦੀ ਭਾਵਨਾ ਨਾਲ ਵੇਖਿਆ ਜਾਂਦਾ ਸੀ, ਸਗੋਂ ਉਸ ਨੂੰ ਸਨਮਾਨ-ਸਤਿਕਾਰ ਵੀ ਦਿੱਤਾ ਜਾਂਦਾ ਸੀ।

ਇਸ ਦੀ ਪੁਸ਼ਟੀ ਲਈ ਕਈ ਮਿਸਾਲਾਂ ਦਿੱਤੀਆਂ ਜਾ ਸਕਦੀਆਂ ਹਨ, ਜਿਵੇਂ ਭਗਵਾਨ ਰਾਮ ਦੇ ਨਾਂ ਤੋਂ ਪਹਿਲਾਂ ਮਾਤਾ ਸੀਤਾ ਦਾ ਨਾਂ ਜੋੜ 'ਸੀਤਾ-ਰਾਮ' ਕਿਹਾ ਜਾਣਾ, ਇਸੇ ਤਰ੍ਹਾਂ ਭਗਵਾਨ ਕ੍ਰਿਸ਼ਨ ਦੇ ਨਾਂ ਤੋਂ ਪਹਿਲਾਂ ਰਾਧਾ ਦਾ ਨਾਂ ਜੋੜ 'ਰਾਧਾ-ਕ੍ਰਿਸ਼ਨ' ਜਾਂ 'ਰਾਧੇ-ਸ਼ਿਆਮ' ਕਿਹਾ ਜਾਣਾ ਆਦਿ।

ਇਸੇ ਤਰ੍ਹਾਂ ਮਹਾਭਾਰਤ ਕਾਲ ਦਾ ਜ਼ਿਕਰ ਕਰਦਿਆਂ ਦੱਸਿਆ ਜਾਂਦਾ ਹੈ ਕਿ ਉਸ ਸਮੇਂ ਔਲਾਦ ਦੀ ਪਛਾਣ ਪਿਤਾ ਦੇ ਨਾਂ ਨਾਲ ਨਹੀਂ, ਸਗੋਂ ਮਾਤਾ ਦੇ ਨਾਂ ਨਾਲ ਕੀਤੀ ਜਾਂਦੀ ਸੀ, ਜਿਵੇਂ ਕਿ ਪਾਂਡਵਾਂ ਨੂੰ ਕੁੰਤੀ-ਪੁੱਤਰ ਤੇ ਕੌਰਵਾਂ ਨੂੰ ਗਾਂਧਾਰੀ-ਪੁੱਤਰ ਕਹਿ ਕੇ ਸੰਬੋਧਨ ਕੀਤਾ ਅਤੇ ਪਛਾਣਿਆ ਜਾਂਦਾ ਸੀ।

ਇਥੇ ਇੱਕ ਪੱਖ ਹੋਰ ਵੀ ਉਭਰ ਕੇ ਸਾਹਮਣੇ ਆਉਂਦਾ ਹੈ, ਉਹ ਇਹ ਕਿ ਇਸ ਸਮੇਂ ਦੀਆਂ ਆਮ ਇਤਿਹਾਸਕ ਤੇ ਮਿਥਿਹਾਸਿਕ ਮਾਨਤਾਵਾਂ ਵਿੱਚ, ਜਿਥੇ ਮਾਤਾਵਾਂ, ਪਤਨੀਆਂ ਤੇ ਸ਼ਰਧਾਲੂ ਔਰਤਾਂ ਦੇ ਨਾਂ ਨਾਲ ਧਾਰਮਕ ਤੇ ਇਤਿਹਾਸਿਕ ਸ਼ਖ਼ਸੀਅਤਾਂ ਦੇ ਮਾਲਕ ਪੁੱਤਰਾਂ ਦਾ ਜ਼ਿਕਰ ਆਉਂਦਾ ਹੈ, ਉਥੇ ਇਨ੍ਹਾਂ ਦੀਆਂ ਧੀਆਂ ਦਾ ਜ਼ਿਕਰ ਕਿਧਰੇ ਵੀ ਨਹੀਂ ਮਿਲਦਾ। ਜਿਸ ਕਾਰਣ ਇਹ ਸ਼ੰਕਾ ਪੈਦਾ ਹੋਣੀ ਸੁਭਾਵਕ ਹੈ ਕਿ ਉਸ ਸਮੇਂ ਵੀ ਦੇਸ਼ ਵਿਚ ਕੁਝ ਅਜਿਹੇ ਵਰਗ ਸਰਗਰਮ ਸਨ, ਜੋ ਧੀਆਂ ਨੂੰ ਜਾਂ ਤਾਂ ਜੰਮਦਿਆਂ ਹੀ ਮਾਰ ਦਿੰਦੇ ਸਨ ਜਾਂ ਫਿਰ ਭਾਰ ਸਮਝ ਕਿਧਰੇ ਸੁੱਟ ਆਉਂਦੇ ਸਨ। ਇਹੀ ਨਹੀਂ ਕੁਝ ਲੋਕੀ ਉਸ ਸਮੇਂ ਵੀ ਧੀਆਂ ਨੂੰ ਨਿੱਜੀ ਜਾਇਦਾਦ ਹੀ ਸਮਝਦੇ ਸਨ।

ਇਨ੍ਹਾਂ ਗੱਲਾਂ ਦੀ ਪੁਸ਼ਟੀ ਵਿੱਚ ਧਾਰਮਿਕ ਤੇ ਮਿਥਿਹਾਸਿਕ ਮਾਨਤਾਵਾਂ ਵਿਚੋਂ ਕਈ ਅਜਿਹੀਆਂ ਮਹੱਤਵਪੂਰਨ ਨਾਰੀਆਂ ਦੀਆਂ ਉਦਾਹਰਣਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਜਨਮ ਧਰਤੀ ਜਾਂ ਖੇਤ ਵਿਚੋਂ ਹੋਇਆ ਮੰਨਿਆ ਜਾਂਦਾ ਹੈ ਅਤੇ ਜਿਨ੍ਹਾਂ ਦੇ ਪਤੀ ਉਨ੍ਹਾਂ ਨੂੰ ਨਿੱਜੀ ਜਾਇਦਾਦ ਵਾਂਗ ਜੂਏ ਵਿੱਚ ਦਾਅ 'ਤੇ ਲਗਾਉਂਦੇ ਰਹੇ।
----------
ਮਹਾਭਾਰਤ ਕਾਲ ਵਿੱਚ ਔਲਾਦ ਦੀ ਪਛਾਣ ਪਿਤਾ ਦੇ ਨਾਂ ਨਾਲ ਨਹੀਂ, ਸਗੋਂ ਮਾਤਾ ਦੇ ਨਾਂ ਨਾਲ ਕੀਤੀ ਜਾਂਦੀ ਸੀ, ਜਿਵੇਂ ਕਿ ਪਾਂਡਵਾਂ ਨੂੰ ਕੁੰਤੀ-ਪੁੱਤਰ ਤੇ ਕੌਰਵਾਂ ਨੂੰ ਗਾਂਧਾਰੀ-ਪੁੱਤਰ ਕਹਿ ਕੇ ਸੰਬੋਧਨ ਕੀਤਾ ਅਤੇ ਪਛਾਣਿਆ ਜਾਂਦਾ ਸੀ।
----------
ਇਹ ਉਦਾਹਰਣਾਂ ਅਜਿਹੀਆਂ ਹਨ, ਜਿਨ੍ਹਾਂ ਤੋਂ ਇਹ ਸਾਬਤ ਹੁੰਦਾ ਹੈ ਕਿ 'ਭਰੂਣ-ਹੱਤਿਆ' ਦੀ ਬੀਮਾਰੀ ਕੇਵਲ ਅੱਜ ਦੀ ਜਾਂ ਦਾਜ ਦੀ ਮੰਗ ਨਾਲ ਹੀ ਸਬੰਧਤ ਨਹੀਂ, ਸਗੋਂ ਇਸ ਦੇ ਪਿਛੇ ਕਈ ਹੋਰ ਕਾਰਣ ਵੀ ਪੁਰਾਤਨ ਇਤਿਹਾਸਕ ਤੇ ਮਿਥਿਹਾਸਕ ਸਮਿਆਂ ਦੌਰਾਨ ਵੀ ਸਨ ਅਤੇ ਹੁਣ ਵੀ ਹਨ।

ਇਤਿਹਾਸ ਦੇ ਕਈ ਪ੍ਰਮੁੱਖ ਵਿਦਵਾਨਾਂ ਦੀ ਮਾਨਤਾ ਹੈ ਕਿ ਭਾਵੇਂ ਮੰਨਿਆ ਇਹ ਜਾਂਦਾ ਹੈ ਕਿ ਧੀਆਂ ਦੀ ਜੰਮਦਿਆਂ ਜਾਂ ਜੰਮਣ ਤੋਂ ਪਹਿਲਾਂ ਹੀ ਹੱਤਿਆ ਕਰਨ ਦੀ ਰਵਾਇਤ ਵਿਦੇਸ਼ੀ ਹਮਲਿਆਂ ਸਮੇਂ ਸ਼ੁਰੂ ਹੋਈ ਸੀ, ਕਿਉਂਕਿ ਹਮਲਾਵਰ, ਜਿਥੇ ਦੇਸ਼ ਦੀ ਦੌਲਤ ਲੁੱਟ ਲੈ ਜਾਂਦੇ ਸਨ, ਉਥੇ ਹੀ ਭਾਰਤੀ ਮੁਟਿਆਰਾਂ ਨੂੰ ਵੀ ਚੁੱਕ ਲਿਜਾਂਦੇ ਤੇ ਗ਼ਜ਼ਨੀ ਦੇ ਬਾਜ਼ਾਰਾਂ ਵਿਚ ਨਿਲਾਮ ਕਰ ਦਿਆ ਕਰਦੇ ਸਨ। ਭਾਰਤੀਆਂ ਨੇ ਆਪਣੀਆਂ ਧੀਆਂ ਨੂੰ ਇਸ ਨਮੋਸ਼ੀ ਅਤੇ ਅਪਮਾਨ-ਭਰੀ ਜ਼ਿੰਦਗੀ ਜੀਣ ਤੋਂ ਬਚਾਉਣ ਲਈ ਹੀ, ਕੁੜੀਆਂ ਨੂੰ ਜੰਮਦਿਆਂ ਮਾਰ ਦੇਣ ਦਾ ਸਿਲਸਿਲਾ ਅਰੰਭ ਦਿਤਾ ਸੀ।

ਪਰ ਇਸ ਦੇ ਨਾਲ ਹੀ ਕਈ ਪ੍ਰਾਚੀਨ ਲਿਖਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਾਚੀਨ ਵੈਦਿਕ ਕਾਲ ਦੌਰਾਨ ਵੀ ਜਿਥੇ ਇਕ ਪਾਸੇ ਭਾਰਤੀ ਸਮਾਜ ਵਿਚ ਨਾਰੀ ਨੂੰ ਸਤਿਕਾਰ ਤੇ ਸਨਮਾਨ ਦਿੱਤਾ ਜਾਂਦਾ ਸੀ, ਉਥੇ ਹੀ ਦੂਜੇ ਪਾਸੇ ਸਮਾਜ ਵਿਚ ਕੁਝ ਅਜਿਹੇ ਵਰਗ ਵੀ ਸਨ, ਜੋ ਨਾਰੀ ਨੂੰ ਸਨਮਾਨ-ਸਤਿਕਾਰ ਦੀਆਂ ਨਜ਼ਰਾਂ ਨਾਲ ਨਹੀਂ ਸਨ ਵੇਖਦੇ।

ਭਾਰਤੀ ਸਮਾਜ ਸੁਧਾਰਕਾਂ, ਧਾਰਮਿਕ ਮੁਖੀਆਂ ਤੇ ਕਵੀਆਂ ਨੇ ਹੀ ਨਹੀਂ, ਸਗੋਂ ਕਈ ਵਿਦੇਸ਼ੀ ਲੇਖਕ ਤੇ ਧਾਰਮਿਕ ਮੁਖੀ ਵੀ ਨਾਰੀ ਨੂੰ ਭੰਡਣੋਂ ਪਿਛੇ ਨਹੀਂ ਰਹੇ। ਜਿਥੇ ਸ਼ੇਕਸਪੀਅਰ ਨੇ ਲਿਖਿਆ ਹੈ ਕਿ 'ਨਿਰਬਲਤਾ, ਤੇਰਾ ਨਾਮ ਨਾਰੀ ਹੈ', ਉਥੇ ਹੀ ਅਲੈਗਜ਼ੈਂਡਰ ਪੋਪ ਦਾ ਕਹਿਣਾ ਹੈ ਕਿ 'ਅਕਸਰ ਨਾਰੀ ਦਾ ਚਰਿੱਤਰ ਹੁੰਦਾ ਹੀ ਨਹੀਂ'। ਇਉਂ ਜਾਪਦਾ ਹੈ, ਕਿ ਇਹੀ ਸੋਚ ਹੈ, ਜੋ ਅੱਜ ਦੇ ਸਮਾਜ ਦੀ ਸੋਚ ਅਤੇ ਜੀਵਨ ਉਪਰ ਲਗਾਤਾਰ ਭਾਰੂ ਹੁੰਦੀ ਜਾ ਰਹੀ ਹੈ। ਜਿਨ੍ਹਾਂ ਦੇ ਫਲਸਰੂਪ ਕੁੜੀਆਂ ਦੇ ਅਗਵਾ ਤੇ ਰੇਪ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਮੁੱਖ ਖ਼ਬਰਾਂ ਬਣ ਬਿਜਲਈ ਤੇ ਪ੍ਰਿੰਟ ਮੀਡੀਆ 'ਚ ਛਾਈਆਂ ਨਜ਼ਰ ਆਉਂਦੀਆਂ ਹਨ।

ਇਸੇ ਸਥਿਤੀ ਕਾਰਣ ਜਿਥੇ ਇੱਕ ਪਾਸੇ ਕੁੜੀਆਂ ਨੂੰ ਮੂੰਹ ਛੁਪਾਈ ਰੱਖਣ 'ਤੇ ਮਜਬੂਰ ਹੋਣਾ ਪੈਂਦਾ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਮਾਪਿਆਂ, ਜਿਨ੍ਹਾਂ ਧੀਆਂ ਨੂੰ ਬਹੁਤ ਲਾਡਾਂ-ਪਿਆਰਾਂ ਨਾਲ ਪਾਲਿਆ ਹੁੰਦਾ ਹੈ, ਨਾਲ ਵੀ ਉਨ੍ਹਾਂ ਦੇ ਆਸੇ-ਪਾਸੇ ਦਾ ਸਮਾਜ ਕੋਈ ਘੱਟ ਨਹੀਂ ਗੁਜ਼ਾਰਦਾ। ਧੀਆਂ ਦੇ ਅਗਵਾ ਹੋਣ, ਰੇਪ ਦਾ ਸ਼ਿਕਾਰ ਹੋਣ ਅਤੇ ਉਧਲ ਜਾਣ ਦੀਆਂ ਘਟਨਾਵਾਂ ਕਾਰਣ ਮਾਪਿਆਂ ਦੇ ਦਿਲਾਂ ਉਪਰ ਜੋ ਬੀਤਦੀ ਹੈ, ਉਸ ਨੂੰ ਸਮਝਣਾ ਤੇ ਮਹਿਸੂਸ ਕਰਨਾ ਸਹਿਜ ਨਹੀਂ।

ਭਾਵੇਂ ਇਹ ਗੱਲ ਬਹੁਤ ਕੌੜੀ ਹੈ, ਪਰ ਹੈ ਸਚਾਈ, ਕਿ ਜਦੋਂ ਧੀਆਂ ਨਾਲ ਇਹ ਕੁਝ ਵਾਪਰਦਾ ਹੈ ਤਾਂ ਇਹ ਮਾਪਿਆਂ ਲਈ ਇਤਨੀ ਨਮੋਸ਼ੀ ਤੇ ਸ਼ਰਮਿੰਦਗੀ ਦਾ ਕਾਰਣ ਬਣ ਜਾਂਦਾ ਹੈ, ਕਿ ਉਹ ਜਾਂ ਤਾਂ ਆਪ ਖੁਦਕੁਸ਼ੀ ਕਰਨ ਜਾਂ ਫਿਰ ਲਾਡਾਂ ਤੇ ਮਲਿਹਾਰਾਂ ਨਾਲ ਪਾਲੀ ਧੀ ਦੀ ਹੱਤਿਆ ਕਰਨ ਲਈ ਮਜਬੂਰ ਹੋ ਜਾਂਦੇ ਹਨ। ਅਜਿਹਾ ਕੀਤੇ ਜਾਣ 'ਤੇ ਭਾਵੇਂ ਇਸ ਨੂੰ ਇਜ਼ਤ ਲਈ ਕਤਲ ਆਖਦਿਆਂ ਮਾਪਿਆਂ ਨੂੰ ਫਾਹੇ ਲਾ ਦੇਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਦਿਲ ਪਾਸੋਂ ਕੋਈ ਨਹੀਂ ਪੁੱਛਦਾ ਕਿ ਆਖਰ ਉਹ ਅਜਿਹਾ ਕਰਨ 'ਤੇ ਕਿਉਂ ਮਜਬੂਰ ਹੋਏ ਹਨ? ਕੋਈ ਨਹੀਂ ਇਹ ਸਮਝਦਾ ਕਿ ਧੀਆਂ ਨਾਲ ਵਾਪਰੇ ਦੁਖਦਾਈ ਕਾਂਡ ਦੇ ਚੱਲਦਿਆਂ ਸਮਾਜ ਵਿੱਚ ਰਹਿੰਦਿਆਂ ਜੋ ਤਾਹਨੇ-ਮੇਹਣੇ ਉਨ੍ਹਾਂ ਦੇ ਦਿਲਾਂ ਵਿੱਚ ਸੂਲ ਬਣ ਚੁਭਦੇ ਹਨ, ਉਨ੍ਹਾਂ ਦੇ ਮੁਕਾਬਲੇ ਉਨ੍ਹਾਂ ਨੂੰ ਫਾਹੇ ਲੱਗ ਜਾਣਾ ਅੱਤ ਸਹਿਜ ਲੱਗਦਾ ਹੈ।
----------
ਜਿਥੇ ਸ਼ੇਕਸਪੀਅਰ ਨੇ ਲਿਖਿਆ ਹੈ ਕਿ 'ਨਿਰਬਲਤਾ, ਤੇਰਾ ਨਾਮ ਨਾਰੀ ਹੈ', ਉਥੇ ਹੀ ਅਲੈਗਜ਼ੈਂਡਰ ਪੋਪ ਦਾ ਕਹਿਣਾ ਹੈ ਕਿ 'ਅਕਸਰ ਨਾਰੀ ਦਾ ਚਰਿੱਤਰ ਹੁੰਦਾ ਹੀ ਨਹੀਂ'।
----------
…ਅਤੇ ਅੰਤ ਵਿੱਚ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਰੀ-ਵਿਰੋਧੀ ਸਾਰੇ ਵਿਚਾਰਾਂ ਨੂੰ ਰੱਦ ਕਰਦਿਆਂ ਕਿਹਾ ਕਿ 'ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥' ਐਸਬੀ ਐਨਥਨੀ ਨੇ ਕਿਹਾ ਕਿ 'ਨਾਰੀ ਨੂੰ ਆਪ ਆਪਣੀ ਰੱਖਿਆ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ'। ਨਾਰਾਇਣ ਪੰਡਤ ਨੇ ਕੇਵਲ ਇਹੀ ਨਹੀਂ ਕਿਹਾ ਕਿ 'ਨਾਰੀ ਦੀ ਬੇਪਤੀ ਕਰਨ ਦਾ ਮਤਲਬ ਹੈ ਸਰਸਵਤੀ ਅਤੇ ਲਕਸ਼ਮੀ ਦਾ ਨਿਰਾਦਰ ਕਰਨਾ', ਸਗੋਂ ਇਹ ਵੀ ਕਿਹਾ ਕਿ 'ਨਾਰੀ ਪ੍ਰਕਿਰਤੀ ਦੀ ਧੀ ਹੈ। ਉਸ ਵੱਲ ਬੁਰੀ ਨਜ਼ਰ ਨਾਲ ਕਦੀ ਨਾ ਵੇਖੋ'। ਸ਼ੇਖ ਸਾਅਦੀ ਨੇ ਆਖਿਆ ਕਿ 'ਸੁੰਦਰ ਨਾਰੀ ਇਕ ਹੀਰਾ ਹੈ, ਪਰ ਨੇਕ ਨਾਰੀ ਹੀਰਿਆਂ ਦੀ ਖਾਣ ਹੈ'।

ਅੰਗਰੇਜ਼ੀ ਲੇਖਕ ਗੇਟੇ ਨੇ ਕਿਹਾ ਕਿ 'ਚੰਗੀ ਨਾਰੀ ਈਸ਼ਵਰ ਦਾ ਪੁਰਸਕਾਰ ਹੈ, ਜਿਸ ਨੂੰ ਸਵਰਗ ਖੁਸ ਜਾਣ 'ਤੇ ਈਸ਼ਵਰ ਨੇ ਮਨੁੱਖ ਨੂੰ ਆਪਣੀ ਸਿੱਖਿਆ ਦੀ ਪੂਰਤੀ ਕਰਨ ਲਈ ਦਿੱਤਾ ਹੈ', ਇਸ ਦੇ ਨਾਲ ਹੀ ਉਹ ਇਹ ਵੀ ਆਖਦਾ ਹੈ ਕਿ 'ਨਾਰੀ ਰੱਬ ਦਾ ਕ੍ਰਿਸ਼ਮਾ ਹੈ। ਨਾਰੀ ਪਿਆਰ ਦਾ ਭੰਡਾਰ ਹੈ'। ਗੋਲਡ ਸਮਿਥ ਤਾਂ ਇਥੋਂ ਤਕ ਆਖ ਜਾਂਦਾ ਹੈ ਕਿ 'ਚੰਗੀ ਨਾਰੀ ਕੰਡੇ-ਦਾਰ ਝਾੜੀ ਨੂੰ ਫੁੱਲ ਹੀ ਨਹੀਂ ਬਣਾਉਂਦੀ, ਸਗੋਂ ਗਰੀਬ ਤੋਂ ਗਰੀਬ ਘਰ ਨੂੰ ਅਮੀਰ ਵੀ ਬਣਾ ਸਕਦੀ ਹੈ'।

ਇਸ ਦੇ ਬਾਵਜੂਦ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਜਦੋਂ ਤਕ ਸਮਾਜ ਵਿੱਚ ਤਬਦੀਲੀ ਨਹੀਂ ਲਿਆਈ ਜਾਂਦੀ, ਉਸ ਦੀ ਸੋਚ ਨੂੰ ਨਹੀਂ ਬਦਲਿਆ ਜਾਂਦਾ, ਤਦ ਤਕ ਨਾ ਤਾਂ ਭਰੂਣ-ਹਤਿਆ ਨੂੰ ਅਤੇ ਨਾ ਹੀ ਇਜ਼ਤ ਲਈ ਹੋਣ ਵਾਲੇ ਕਤਲਾਂ ਨੂੰ ਠੱਲ੍ਹ ਪਾਈ ਜਾ ਸਕੇਗੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER