ਵਿਚਾਰ
ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ?
- ਉਜਾਗਰ ਸਿੰਘ*
ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ?



ਪੰਜਾਬ ਭਾਰਤ ਦੀ ਖੜਗਭੁਜਾ ਹੈ। ਜੇਕਰ ਪਾਕਿਸਤਾਨ ਵੱਲੋਂ ਠੰਡੀ ਹਵਾ ਦਾ ਬੁੱਲਾ ਆਵੇਗਾ ਤਾਂ ਪੰਜਾਬ ਵਿੱਚ ਸ਼ਾਂਤੀ ਰਹੇਗੀ ਪ੍ਰੰਤੂ ਜੇਕਰ ਗਰਮ ਹਵਾ ਆਵੇਗੀ ਤਾਂ ਪੰਜਾਬ ਦੀ ਧਰਤੀ ਜੰਗ ਦਾ ਅਖਾੜਾ ਬਣੇਗੀ। ਨੁਕਸਾਨ ਦੇਸ਼ ਨੂੰ ਤਾਂ ਹੋਵੇਗਾ ਹੀ ਪ੍ਰੰਤੂ ਸਭ ਤੋਂ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਪੰਜਾਬੀਆਂ ਦਾ ਹੋਵੇਗਾ।

ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਇੱਕ ਦੋਸਤ ਦੇ ਤੌਰ 'ਤੇ ਸ਼ਾਮਲ ਹੋਣਾ ਬਿਨਾਂ ਵਜ੍ਹਾ ਵਾਦ-ਵਿਵਾਦ ਅਤੇ ਚੁੰਝ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੁੱਦਤ ਬਾਅਦ ਪਾਕਿਸਤਾਨ ਵੱਲੋਂ ਠੰਡੀ ਹਵਾ ਆਉਣ ਦੀ ਉਮੀਦ ਜਾਗੀ ਹੈ।

ਨਵਜੋਤ ਸਿੰਘ ਸਿੱਧੂ ਵਿਰੁੱਧ ਰਾਮ-ਰੌਲਾ ਪਾਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਵਰਕਰ ਹੀ ਹਨ, ਜਿਨ੍ਹਾਂ ਨੇ ਨਾ ਤਾਂ ਦੇਸ਼ ਦੀ ਵੰਡ ਦਾ ਸੰਤਾਪ ਹੰਢਾਇਆ ਅਤੇ ਝੱਲਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਮਝ ਹੈ। ਉਹ ਅਜਿਹੇ ਬਿਆਨ ਦੇ ਕੇ ਸਿੱਖ ਮਾਨਸਿਕਤਾ ਨੂੰ ਠੋਕਰ ਮਾਰ ਰਹੇ ਹਨ।
----------
ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇ ਅਟਲ ਬਿਹਾਰੀ ਵਾਜਪਾਈ, ਨਰਿੰਦਰ ਮੋਦੀ, ਜਸਵੰਤ ਸਿੰਘ ਅਤੇ ਪਾਕਿਸਤਾਨ ਤੋਂ ਤੋਹਫੇ ਵਿੱਚ ਭੇਡੂ ਲੈਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇਸ਼ਧ੍ਰੋਹੀ ਨਹੀਂ ਤਾਂ ਨਵਜੋਤ ਸਿੰਘ ਸਿੱਧੂ ਕਿਵੇਂ ਦੇਸ਼ਧ੍ਰੋਹੀ ਬਣ ਗਿਆ?
----------
ਜੇਕਰ ਨਵਜੋਤ ਸਿੰਘ ਸਿੱਧੂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਨੇ ਇਜਾਜ਼ਤ ਦਿੱਤੀ ਤਾਂ ਹੀ ਉਹ ਪਾਕਿਸਤਾਨ ਜਾ ਸਕਿਆ ਹੈ। ਜਦੋਂ ਉਥੇ ਜਾਣ ਦੀ ਪ੍ਰਵਾਨਗੀ ਕੇਂਦਰ ਸਰਕਾਰ ਨੇ ਦੇ ਦਿੱਤੀ ਤਾਂ ਉਥੇ ਗਏ ਨੂੰ ਤਾਂ ਸਮਾਗਮ ਵਿੱਚ ਕੋਈ ਵੀ ਵਿਅਕਤੀ ਮਿਲ ਸਕਦਾ ਹੈ। ਮੌਕੇ 'ਤੇ ਮਿਲਣ ਵਾਲੇ ਵਿਅਕਤੀਆਂ ਨੂੰ ਉਹ ਜਵਾਬ ਥੋੜ੍ਹੇ ਦੇ ਸਕਦਾ ਸੀ। ਇਹ ਤਾਂ ਸ਼ਿਸ਼ਟਾਚਾਰ ਅਤੇ ਸਲੀਕੇ ਦੀ ਗੱਲ ਹੁੰਦੀ ਹੈ। ਜੇਕਰ ਦੁਸ਼ਮਣ ਵੀ ਅਚਾਨਕ ਤੁਹਾਨੂੰ ਮਿਲ ਜਾਵੇ ਤੇ ਉਹ ਤੁਹਾਡੇ ਨਾਲ ਪਿਆਰ ਦਾ ਹੱਥ ਵਧਾ ਲਵੇ ਤਾਂ ਹੱਥ ਮਿਲਾਉਣਾ ਕੋਈ ਗਲਤ ਗੱਲ ਨਹੀਂ ਹੁੰਦੀ ਕਿਉਂਕਿ ਹੱਥ ਮਿਲਾਉਣ ਨਾਲ ਸਦਭਾਵਨਾ ਦਾ ਮਾਹੌਲ ਬਣ ਸਕਦਾ ਹੈ।

ਨਾਲੇ ਪਾਕਿਸਤਾਨ ਦੀ ਫ਼ੌਜ ਦੇ ਮੁਖੀ ਜਨਰਲ ਕਮਰ ਜੁਵੈਦ ਬਾਜਵਾ ਤਾਂ ਨਵਜੋਤ ਸਿੰਘ ਸਿੱਧੂ ਦੇ ਕੋਲ ਆਪ ਚਲ ਕੇ ਆਇਆ ਸੀ। ਨਵਜੋਤ ਸਿੰਘ ਸਿੱਧੂ ਉਸ ਨੂੰ ਵਿਸ਼ੇਸ ਤੌਰ 'ਤੇ ਮਿਲਣ ਨਹੀਂ ਗਿਆ। ਜਦੋਂ ਜਨਰਲ ਬਾਜਵਾ ਨੇ ਸਿੱਧੂ ਨੂੰ ਇਹ ਕਿਹਾ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਮੌਕੇ 'ਤੇ ਖੋਲ੍ਹਣ ਬਾਰੇ ਵਿਚਾਰ ਕਰ ਰਹੀ ਹੈ ਤਾਂ ਸਿੱਧੂ ਭਾਵਕ ਹੋ ਗਿਆ ਅਤੇ ਉਸ ਤੋਂ ਰਿਹਾ ਨਹੀਂ ਗਿਆ। ਇਹ ਹੈ ਵੀ ਕੁਦਰਤੀ ਕਿ ਜਦੋਂ ਪਿਛਲੇ ਲੰਮੇ ਸਮੇਂ ਦੀ ਸਿੱਖਾਂ ਦੀ ਮੰਗ ਪੂਰੀ ਹੋਣ ਜਾ ਰਹੀ ਹੋਵੇ ਤਾਂ ਇਕ ਸਿੱਖ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੁੰਦਾ। ਸਿੱਧੂ ਇਸ ਖੁਸ਼ੀ ਨੂੰ ਕਾਬੂ ਨਹੀਂ ਕਰ ਸਕਿਆ।

ਜਦੋਂ ਦੋ ਦੇਸਾਂ ਦੇ ਹਿਤਾਂ ਅਤੇ ਸੰਬੰਧਾਂ ਦਾ ਮਸਲਾ ਹੋਵੇ ਤਾਂ ਕਿਸੇ ਵੀ ਸਿਆਸੀ ਨੇਤਾ ਨੂੰ ਬਿਆਨ ਨਹੀਂ ਦੇਣਾ ਚਾਹੀਦਾ। ਕੂਟਨੀਤਕ ਸੰਬੰਧਾਂ ਬਾਰੇ ਤਾਂ ਅਧਿਕਾਰਤ ਅਧਿਕਾਰੀਆਂ ਨੂੰ ਹੀ ਬੋਲਣਾ ਬਣਦਾ ਹੈ। ਸਿਆਸੀ ਪਾਰਟੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਧਿਆਨ ਰੱਖਦਿਆਂ ਦੂਸ਼ਣਬਾਜ਼ੀ ਨਹੀਂ ਕਰਨੀ ਚਾਹੀਦੀ। ਸਿਆਸੀ ਲੋਕਾਂ ਨੂੰ ਸਿਆਸਤ ਕਰਨ ਲਈ ਹੋਰ ਬਥੇਰੇ ਮੌਕੇ ਹੁੰਦੇ ਹਨ।

ਏਥੇ ਨਵਜੋਤ ਸਿੰਘ ਸਿੱਧੂ ਥੋੜੀ ਗਲਤੀ ਕਰ ਗਿਆ, ਉਸ ਨੂੰ ਇਤਨੀ ਜਲਦੀ ਜਨਰਲ ਬਾਜਵਾ ਨਾਲ ਹੋਈ ਗੱਲ ਨੂੰ ਪ੍ਰੈਸ ਵਿੱਚ ਦੱਸਣਾ ਨਹੀਂ ਬਣਦਾ ਸੀ। ਜੇ ਉਹ ਪ੍ਰੈਸ ਨੂੰ ਨਾ ਦੱਸਦਾ ਤਾਂ ਇਹ ਰਾਮ-ਰੌਲਾ ਪੈਣਾ ਹੀ ਨਹੀਂ ਸੀ। ਅਜਿਹਾ ਬਿਆਨ ਤਾਂ ਦੋਵੇਂ ਸਰਕਾਰਾਂ ਦੇ ਮਨੋਨੀਤ ਅਧਿਕਾਰੀਆਂ ਵੱਲੋਂ ਆਉਣਾ ਚਾਹੀਦਾ ਸੀ।

ਅਸਲ ਵਿੱਚ ਨਵਜੋਤ ਸਿੰਘ ਸਿੱਧੂ ਖੁਸ਼ੀ ਦੇ ਆਲਮ ਵਿੱਚ ਜਲਦੀ ਕਰ ਗਿਆ ਕਿਉਂਕਿ ਇਹ ਕਰਤਾਰਪੁਰ ਦੇ ਲਾਂਘੇ ਦੀ ਤਾਂ ਚਿਰੋਕਣੀ ਮੰਗ ਲਟਕਦੀ ਆ ਰਹੀ ਸੀ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਇਸ ਸੰਬੰਧੀ ਪਹਿਲਾਂ ਹੀ ਚਿੱਠੀਆਂ ਲਿਖੀਆਂ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵਾਜ ਸ਼ਰੀਫ ਦੇ ਜਨਮ ਦਿਨ 'ਤੇ ਬਿਨ ਬੁਲਾਏ ਵਧਾਈ ਦੇਣ ਅਤੇ ਬਰਿਆਨੀ ਖਾਣ ਲਈ ਪਾਕਿਸਤਾਨ ਪਹੁੰਚ ਗਏ ਸਨ। ਉਦੋਂ ਤਾਂ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਦੇ ਪਾਕਿਸਤਾਨ ਜਾ ਕੇ ਨਵਾਜ ਸ਼ਰੀਫ ਨੂੰ ਜੱਫੀ ਪਾਉਣ ਨੂੰ ਸਦਭਾਵਨਾ ਦਾ ਵਾਤਾਵਰਨ ਪੈਦਾ ਕਰਨ ਦੀ ਗੱਲ ਕਹੀ ਸੀ। ਹੁਣ ਕਿਹੜੀ ਬਿੱਲੀ ਛਿੱਕ ਮਾਰ ਗਈ। ਸਿੱਧੂ ਵੀ ਸਦਭਾਵਨਾ ਲਈ ਹੀ ਗਿਆ ਸੀ। 

ਅਟਲ ਬਿਹਾਰੀ ਵਾਜਪਾਈ ਸਾਜਗਾਰ ਸੰਬੰਧ ਬਣਾਉਣ ਦੇ ਇਰਾਦੇ ਨਾਲ ਆਪ ਬੱਸ ਲੈ ਕੇ ਲਾਹੌਰ ਗਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਨੂੰ ਚਿੱਠੀ ਲਿਖ ਕੇ ਗੁਆਂਢੀਆਂ ਨਾਲ ਸਾਰਥਕ ਤੇ ਉਸਾਰੂ ਗੱਲਬਾਤ ਦਾ ਸੱਦਾ ਦਿੱਤਾ ਹੈ, ਜਿਸ ਦਾ ਖੁਲਾਸਾ ਪਾਕਿਸਤਾਨ ਦੇ ਵਿਦੇਸ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕੀਤਾ ਹੈ।

ਇਥੇ ਹੀ ਬਸ ਨਹੀਂ ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਦਸੰਬਰ 1999 ਦੇ ਅਖੀਰ ਵਿੱਚ ਭਾਰਤੀ ਵਿਦੇਸ ਮੰਤਰੀ ਜਸਵੰਤ ਸਿੰਘ ਭਾਰਤੀ ਜੇਲ੍ਹਾਂ ਵਿੱਚ ਬੰਦ ਤਿੰਨ ਖੂੰਖਾਰ ਅੱਤਵਾਦੀਆਂ ਮੌਲਾਨਾ ਮਸੂਦ ਅਜਹਰ, ਸ਼ੇਖ਼ ਉਮਰ ਅਤੇ ਮੁਸ਼ਤਾਕ ਜਰਗਰ ਨੂੰ ਵਿਸ਼ੇਸ਼ ਜਹਾਜ ਲੈ ਕੇ ਕੰਧਾਰ ਛੱਡਣ ਗਿਆ ਸੀ ਅਤੇ ਵੱਡੀ ਰਕਮ ਵੀ ਦਿੱਤੀ ਸੀ, ਉਦੋਂ ਤਾਂ ਕਿਸੇ ਨੇਤਾ ਨੂੰ ਕੋਈ ਪੀੜ ਨਹੀਂ ਹੋਈ। ਹੁਣ ਭਾਰਤੀ ਜਨਤਾ ਪਾਰਟੀ ਦੇ ਨੇਤਾ ਬਾਤ ਦਾ ਬਤੰਗੜ ਬਣਾ ਰਹੇ ਹਨ।

ਨਵਜੋਤ ਸਿੰਘ ਸਿੱਧੂ ਤਾਂ ਭਾਈਚਾਰਕ ਤੌਰ 'ਤੇ ਗਿਆ ਸੀ। ਸਿੱਧੂ ਨੂੰ ਤਾਂ ਬੁਲਾਇਆ ਗਿਆ ਸੀ। ਭਾਰਤੀ ਜਨਤਾ ਪਾਰਟੀ ਦੇ ਨੇਤਾ ਤਾਂ ਬਿਨ ਬੁਲਾਏ ਮਹਿਮਾਨ ਬਣਦੇ ਰਹੇ। ਅਸਲ ਵਿੱਚ ਨਵਜੋਤ ਸਿੰਘ ਸਿੱਧੂ ਦੀ ਭਾਰਤੀਆਂ, ਪੰਜਾਬੀਆਂ ਅਤੇ ਖਾਸ ਕਰਕੇ ਪੰਜਾਬ ਦੇ ਸਿੱਖਾਂ ਵਿੱਚ ਵਾਅਵਾ ਸ਼ਾਹਵਾ ਹੋ ਗਈ। ਇਹ ਪ੍ਰਸੰਸਾ ਭਾਰਤੀ ਜਨਤਾ ਪਾਰਟੀ ਨੂੰ ਪਚਦੀ ਨਹੀਂ। ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਬੈਠਾ, ਜਿਸ ਕਰਕੇ ਉਹ ਬੁਖਲਾਏ ਹੋਏ ਹਨ, ਭਾਵੇਂ ਬਹੁਤ ਸਾਰੇ ਲੋਕ ਸਿੱਧੂ ਨੂੰ ਮੌਕਾਪ੍ਰਸਤ ਕਹਿ ਰਹੇ ਹਨ। ਇਸ ਵਿੱਚ ਥੋੜ੍ਹੀ ਸਚਾਈ ਵੀ ਹੈ ਪ੍ਰੰਤੂ ਸਿਆਸਤਦਾਨ ਹੁੰਦੇ ਹੀ ਮੌਕਾਪ੍ਰਸਤ ਹਨ। ਸਿਆਸਤ ਤਾਂ ਤਿਗੜਬਾਜ਼ੀ ਦਾ ਦੂਜਾ ਨਾਮ ਹੈ। ਹਰ ਸਿਆਸੀ ਵਿਅਕਤੀ ਆਪਣੇ ਅੰਦਰ ਝਾਤੀ ਮਾਰ ਕੇ ਵੇਖੇ ਕਿ ਉਹ ਸਿਆਸਤ ਵਿੱਚ ਕੁਰਸੀ ਕਰਕੇ ਹੀ ਆਉਂਦਾ ਹੈ। ਸਿੱਧੂ 'ਤੇ ਖਾਮਖਾਹ ਕਿੰਤੂ-ਪ੍ਰੰਤੂ ਕਰਨ ਦੀ ਲੋੜ ਨਹੀਂ।
 
ਇਮਰਾਨ ਖਾਨ ਨੇ ਵੀ ਕਿਹਾ ਹੈ ਕਿ ਨਵਜੋਤ ਸਿੱਧੂ ਸ਼ਾਂਤੀ ਦਾ ਦੂਤ ਬਣ ਕੇ ਆਇਆ ਸੀ, ਜਿਹੜੇ ਲੋਕ ਸਿੱਧੂ ਬਾਰੇ ਵਾਵਰੋਲਾ ਖੜ੍ਹਾ ਕਰਕੇ ਨਿੰਦਿਆ ਕਰ ਰਹੇ ਹਨ, ਉਹ ਲੋਕ ਇਸ ਖਿੱਤੇ ਦੀ ਸ਼ਾਂਤੀ ਦੇ ਦੁਸ਼ਮਣ ਹਨ ਕਿਉਂਕਿ ਸ਼ਾਂਤੀ ਤੋਂ ਬਿਨਾਂ ਵਿਕਾਸ ਨਹੀਂ ਹੋ ਸਕਦਾ। ਪੰਜਾਬੀਆਂ ਨੂੰ ਯਾਦ ਹੋਵੇਗਾ ਕਿ ਉਨ੍ਹਾਂ ਨੇ ਅਸ਼ਾਂਤ ਵਾਤਾਵਰਨ ਦਾ ਸੇਕ ਹੰਢਾਇਆ ਹੈ।

ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਸਿੱਖ ਸੰਗਤਾਂ ਲਈ ਸਭ ਤੋਂ ਮੁਕੱਦਸ ਅਤੇ ਪਵਿੱਤਰ ਸਥਾਨ ਹੈ, ਜਿਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ ਰਹੇ, ਖੇਤੀ ਕੀਤੀ, ਨਾਮ ਜਪੋ, ਕਿਰਤ ਕਰੋ ਅਤੇ ਵੰਡ ਕੇ ਛੱਕੋ ਦਾ ਸਿਧਾਂਤ ਦਿੱਤਾ ਅਤੇ ਉਥੇ ਹੀ ਜੋਤੀ ਜੋਤ ਸਮਾਏ। ਇਹ ਗੁਰੂ ਘਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਬਾ ਬਕਾਲਾ ਦੇ ਕੋਲ ਰਾਵੀ ਦਰਿਆ ਦੇ ਕੰਢੇ 'ਤੇ ਭਾਰਤ ਪਾਕਿ ਸਰਹੱਦ ਤੋਂ ਪਾਕਿਸਤਾਨ ਵਾਲੇ ਪਾਸੇ 4 ਕਿਲੋਮੀਟਰ ਦੂਰ ਹੈ। ਸਿੱਖ ਸੰਗਤਾਂ ਹਿੰਦ-ਪਾਕਿ ਸਰਹੱਦ ਤੋਂ ਖੜ੍ਹ ਕੇ ਇਸ ਗੁਰੂ ਘਰ ਦੇ ਦਰਸ਼ਨ ਕਰਦੀਆਂ ਹਨ। ਇਸ ਦੀ ਮਹੱਤਤਾ ਨੂੰ ਵੇਖ ਕੇ ਬਾਰਡਰ ਸਿਕਿਓਰਿਟੀ ਫੋਰਸ ਨੇ 6 ਮਈ 2001 ਨੂੰ ਬਾਬਾ ਨਾਨਕ ਸੈਕਟਰ ਵਿੱਚ ਕੰਡਿਆਲੀ ਤਾਰ ਦੇ ਨਜ਼ਦੀਕ "ਕਰਤਾਰਪਰ ਦਰਸ਼ਨ ਅਸਥਾਨ" ਬਣਾ ਦਿੱਤਾ, ਜਿਥੋਂ ਖੜ੍ਹ ਕੇ ਗੁਰਦੁਆਰਾ ਸਾਹਿਬ ਕਰਤਾਰਪੁਰ ਦੇ ਦਰਸ਼ਨ ਹੋ ਸਕਣ। ਹਰ ਮੱਸਿਆ, ਪੁੰਨਿਆਂ ਅਤੇ ਸੰਗਰਾਂਦ ਵਾਲੇ ਦਿਨ ਸੰਗਤਾਂ ਕਰਤਾਰਪੁਰ ਦਰਸ਼ਨ ਅਸਥਾਨ 'ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਇਥੇ ਖੜ੍ਹ ਕੇ ਦਰਸ਼ਨ ਕਰਨ ਆਉਂਦੀਆਂ ਹਨ।

ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਮੰਗ ਨੇ 2001 ਵਿੱਚ ਉਦੋਂ ਜੋਰ ਫੜਨਾ ਸ਼ੁਰੂ ਕੀਤਾ ਜਦੋਂ ਅਕਾਲੀ ਲੀਡਰ ਸਵਰਗਵਾਸੀ ਕੁਲਦੀਪ ਸਿੰਘ ਵਡਾਲਾ ਨੇ "ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ" ਬਣਾ ਕੇ ਉਦੋਂ ਤੋਂ ਹੁਣ ਤਕ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਰਦਾਸ ਇਸ ਥਾਂ 'ਤੇ ਆ ਕੇ ਕਰਨੀ ਸ਼ੁਰੂ ਕਰ ਦਿੱਤੀ। ਹਰ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਸਮੇਂ ਭਾਰਤ ਤੋਂ ਬਾਹਰ ਰਹਿ ਗਏ, ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਕੀਤੀ ਜਾਂਦੀ ਹੈ। ਜਦੋਂ ਇਹ ਅਰਦਾਸ ਪੂਰੀ ਹੋਣ 'ਤੇ ਆਈ ਤਾਂ ਭਾਰਤੀ ਜਨਤਾ ਪਾਰਟੀ ਨੇ ਅੜਿਕਾ ਅਟਕਾਉਣਾ ਸ਼ੁਰੂ ਕਰ ਦਿੱਤਾ।

ਪੰਜਾਬ ਅਤੇ ਪਾਕਿਸਤਾਨ ਦੇ ਲੋਕ ਖਾਸ ਤੌਰ 'ਤੇ ਸਾਹਿਤਕ, ਸਮਾਜਿਕ, ਸਭਿਆਚਾਰਕ ਅਤੇ ਸਵੈ ਇੱਛਤ ਸੰਸਥਾਵਾਂ ਜਿਨ੍ਹਾਂ ਵਿੱਚ ਹਿੰਦ ਪਾਕਿ ਦੋਸਤੀ ਮੰਚ, ਫੋਕ ਲੋਰ ਰਿਸਰਚ ਅਕੈਡਮੀ ਅੰਮ੍ਰਤਿਸਰ, ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਪੀਸ ਐਂਡ ਡੈਮੋਕ੍ਰੇਸੀ ਅਤੇ ਪੰਜਾਬ ਜਾਗ੍ਰਤੀ ਮੰਚ ਭਾਰਤ ਪਾਕਿ ਵਿੱਚ ਸਦਭਾਵਨਾ ਪੈਦਾ ਕਰਨ ਲਈ ਉਪਰਾਲੇ ਕਰ ਰਹੇ ਹਨ। ਉਨ੍ਹਾਂ ਸਿੱਧੂ ਦੇ ਇਸ ਕਦਮ ਦਾ ਸਵਾਗਤ ਵੀ ਕੀਤਾ ਹੈ। ਹਿੰਦ-ਪਾਕਿ ਦੋਸਤੀ ਮੰਚ ਤਾਂ ਹਰ ਸਾਲ ਸਰਹੱਦ 'ਤੇ ਸਾਹਿਤਕਾਰਾਂ ਅਤੇ ਪਤਵੰਤੇ ਲੋਕਾਂ ਨਾਲ ਜਾ ਕੇ ਮੋਮਬੱਤੀਆਂ ਜਲਾ ਕੇ ਦੋਸਤੀ ਦਾ ਸੰਦੇਸ ਦਿੰਦਾ ਹੈ।


ਨਵਜੋਤ ਸਿੰਘ ਸਿੱਧੂ ਨੂੰ ਬਚਪਨ ਤੋਂ ਜਾਣਦਾ ਹਾਂ ਜਦੋਂ ਉਹ ਬਾਰਾਂਦਰੀ ਬਾਗ ਪਟਿਆਲਾ ਦੇ ਕ੍ਰਿਕਟ ਸਟੇਡੀਅਮ ਵਿੱਚ ਪ੍ਰੈਕਟਿਸ ਕਰਦਾ ਹੁੰਦਾ ਸੀ। ਉਹ ਭਾਵਨਾਵਾਂ ਵਿੱਚ ਵਹਿਣ ਵਾਲਾ, ਦਿਲ ਦਾ ਸੱਚਾ ਸੁੱਚਾ, ਪਟਿਆਲਵੀਆਂ ਦਾ ਸ਼ੈਰੀ ਅਤੇ ਖਿਡਾਰੀ ਸਪਿਰਟ ਨਾਲ ਹਰ ਕੰਮ ਕਰਨ ਵਾਲਾ ਹੈ। ਭਾਰਤੀਓ ਭਾਵੇਂ ਨਵਜੋਤ ਸਿੰਘ ਸਿੱਧੂ ਦੀ ਸਿਆਸਤ ਨਾਲ ਸਹਿਮਤ ਹੋਵੋ ਭਾਵੇਂ ਨਾ ਹੋਵੋ ਪ੍ੰਤੂ ਜਿਹੜਾ ਸੁਖਦ ਸੁਨੇਹਾ ਉਹ ਸਿੱਖ ਜਗਤ ਲਈ ਪਾਕਿਸਤਾਨ ਤੋਂ ਲੈ ਕੇ ਆਇਆ ਹੈ, ਘੱਟੋ-ਘੱਟ ਉਸ ਦਾ ਸਵਾਗਤ ਕਰਨਾ ਹਰ ਭਾਰਤੀ, ਪੰਜਾਬੀ ਅਤੇ ਖਾਸ ਤੌਰ 'ਤੇ ਸਿੱਖ ਦਾ ਬਣਦਾ ਹੈ। ਉਸ ਨੇ ਭਾਵੇਂ ਹੁਣ ਤਕ ਸਿਆਸਤ ਵਿੱਚ ਜਿਤਨੀਆਂ ਵੀ ਗਲਤੀਆਂ ਕੀਤੀਆਂ ਹੋਣ ਪ੍ੰਤੂ ਉਸ ਦੇ ਇਸ ਕਦਮ ਨੇ ਉਹ ਸਾਰੀਆਂ ਧੋ ਦਿੱਤੀਆਂ ਹਨ ਅਤੇ ਸਿੱਖਾਂ ਦੇ ਦਿਲ ਜਿੱਤ ਲਏ ਹਨ।
----------
ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਦਸੰਬਰ 1999 ਦੇ ਅਖੀਰ ਵਿੱਚ ਭਾਰਤੀ ਵਿਦੇਸ ਮੰਤਰੀ ਜਸਵੰਤ ਸਿੰਘ ਭਾਰਤੀ ਜੇਲ੍ਹਾਂ ਵਿੱਚ ਬੰਦ ਤਿੰਨ ਖੂੰਖਾਰ ਅੱਤਵਾਦੀਆਂ ਮੌਲਾਨਾ ਮਸੂਦ ਅਜਹਰ, ਸ਼ੇਖ਼ ਉਮਰ ਅਤੇ ਮੁਸ਼ਤਾਕ ਜਰਗਰ ਨੂੰ ਵਿਸ਼ੇਸ਼ ਜਹਾਜ ਲੈ ਕੇ ਕੰਧਾਰ ਛੱਡਣ ਗਿਆ ਸੀ ਅਤੇ ਵੱਡੀ ਰਕਮ ਵੀ ਦਿੱਤੀ ਸੀ, ਉਦੋਂ ਤਾਂ ਕਿਸੇ ਨੇਤਾ ਨੂੰ ਕੋਈ ਪੀੜ ਨਹੀਂ ਹੋਈ।
----------
ਜੇਕਰ ਸਰਹੱਦ 'ਤੇ ਸ਼ਾਂਤੀ ਰਹੇਗੀ ਤਾਂ ਫੌਜੀ ਪਰਿਵਾਰ ਸੁਖ ਦਾ ਸਾਹ ਲੈਂਦੇ ਰਹਿਣਗੇ। ਜੇ ਉਹ ਪਰਿਵਾਰ ਸੁਖੀ ਰਹਿਣਗੇ ਤਾਂ ਦੇਸ਼ ਅਤੇ ਪੰਜਾਬ ਵਿਕਾਸ ਦੇ ਰਾਹ 'ਤੇ ਚਲਦਾ ਰਹੇਗਾ। ਰਹੀ ਗੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦੀ ਜਨਰਲ ਬਾਜਵਾ ਨਾਲ ਜੱਫੀ ਦੀ ਆਲੋਚਨਾ ਬਾਰੇ, ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਚਿੱਠੀ ਲਿਖ ਕੇ ਇੱਕ ਕਿਸਮ ਨਾਲ ਸਿੱਧੂ ਦੀ ਸਪੋਰਟ ਕਰ ਦਿੱਤੀ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਲੁਧਿਆਣਾ ਤੋਂ ਲੋਕ ਸਭਾ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਸਿੱਧੂ ਦੀ ਸਪੋਰਟ ਪਹਿਲਾਂ ਹੀ ਕਰ ਚੁੱਕੇ ਹਨ।


ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇ ਅਟਲ ਬਿਹਾਰੀ ਵਾਜਪਾਈ, ਨਰਿੰਦਰ ਮੋਦੀ, ਜਸਵੰਤ ਸਿੰਘ ਅਤੇ ਪਾਕਿਸਤਾਨ ਤੋਂ ਤੋਹਫੇ ਵਿੱਚ ਭੇਡੂ ਲੈਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇਸ਼ਧ੍ਰੋਹੀ ਨਹੀਂ ਤਾਂ ਨਵਜੋਤ ਸਿੰਘ ਸਿੱਧੂ ਕਿਵੇਂ ਦੇਸ਼ਧ੍ਰੋਹੀ ਬਣ ਗਿਆ? ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਅਜਿਹੇ ਧਾਰਮਿਕ ਮਸਲਿਆਂ 'ਤੇ ਪੰਜਾਬੀਆਂ ਦਾ ਵਿਰੋਧ ਕੀਤਾ ਹੈ। ਭਾਵੇਂ ਬਲਿੳੂ ਸਟਾਰ ਆਪ੍ਰੇਸ਼ਨ ਹੋਵੇ ਤੇ ਭਾਵੇਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਮੌਕੇ ਗੁਰੂ ਨਾਨਕ ਦੇਵ ਦੇ ਨਾਂ 'ਤੇ ਯੂਨੀਵਰਸਿਟੀ ਦਾ ਨਾਮ ਰੱਖਣ ਦਾ ਮਸਲਾ ਹੋਵੇ। ਯੂਨੀਵਰਸਿਟੀ ਦੇ ਨਾਮ ਰੱਖਣ ਕਰਕੇ ਉਦੋਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚੋਂ ਭਾਰਤੀ ਜਨਤਾ ਪਾਰਟੀ ਦੇ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਸਨ। ਵਿਰੋਧ ਦੇ ਕਰਕੇ ਵਿਰੋਧ ਨਹੀਂ, ਸਗੋਂ ਅਸੂਲਾਂ 'ਤੇ ਵਿਰੋਧ ਕਰਨਾ ਚਾਹੀਦਾ ਹੈ।

ਆਸ ਕਰਦੇ ਹਾਂ ਕਿ ਪਾਕਿਸਤਾਨ ਸਰਕਾਰ ਦਾ ਨਵਾਂ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਖੇਡ ਸਪਿਰਟ ਵਿਖਾਉਂਦਾ ਹੋਇਆ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ  550 ਸਾਲਾ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਪੰਜਾਬੀਆਂ ਦੇ ਦਿਲ ਜਿੱਤ ਲਵੇਗਾ।
 
(*ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ)
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment by: Sahib singh

ਬਹੁਤ ਜਾਣਕਾਰੀ ਭਰਪੂਰ ਲੇਖ ਹੈ। ਧੰਨਵਾਦ ਯੈਸ ਪੰਜਾਬ ਅਤੇ ਉਜਾਗਰ ਸਿੰਘ ਜੀ ਦਾ।

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER