ਵਿਚਾਰ
ਬਾਦਲ ਦਲ ਦੇ ਮੁਖੀਆਂ ਦਾ ਪੀੜਤਾਂ ਪ੍ਰਤੀ ਹੇਜ?
- ਜਸਵੰਤ ਸਿੰਘ 'ਅਜੀਤ'
ਬਾਦਲ ਦਲ ਦੇ ਮੁਖੀਆਂ ਦਾ ਪੀੜਤਾਂ ਪ੍ਰਤੀ ਹੇਜ?



ਖ਼ਬਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀਆਂ ਨੇ ਫੈਸਲਾ ਕੀਤਾ ਹੈ ਕਿ 'ਇਸ ਵਾਰ' ਉਹ ਨਵੰਬਰ-84 ਵਿੱਚ ਦਿੱਲੀ ਤੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਹੋਏ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨੂੰ ਅਜੇ ਤਕ ਇਨਸਾਫ ਨਾ ਮਿਲ ਪਾਉਣ ਦੇ ਵਿਰੁੱਧ ਅਕਾਲੀ ਦਲ ਵਲੋਂ ਪਹਿਲੀ (1) ਨਵੰਬਰ ਨੂੰ ਇਤਿਹਾਸਕ ਤਖ਼ਤ ਸਾਹਿਬਾਨ ਉਪਰ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾਇਗਾ ਅਤੇ ਉਸ ਤੋਂ ਬਾਅਦ ਤਿੰਨ ਨਵੰਬਰ ਨੂੰ ਸਵੇਰੇ ਗਿਆਰਾਂ ਵਜੇ ਤੋਂ ਦੁਪਹਿਰ ਬਾਅਦ ਦੋ ਵਜੇ ਤਕ (ਅਰਥਾਤ ਤਿੰਨ ਘੰਟਿਆਂ ਲਈ) ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਧਰਨਾ ਦਿੱਤਾ ਜਾਇਗਾ। ਇਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
----------
ਪ੍ਰਕਾਸ਼ ਸਿੰਘ ਬਾਦਲ ਆਪਣੇ ਮੁੱਖ ਮੰਤਰੀ ਕਾਲ ਦੌਰਾਨ, ਧਰਨੇ ਮਾਰਨ ਤੇ ਮੁਜ਼ਾਹਰੇ ਕਰਨ ਵਾਲਿਆਂ ਦੇ ਸੰਬੰਧ ਵਿੱਚ ਕਿਹਾ ਕਰਦੇ ਸਨ ਕਿ ਜਿਨ੍ਹਾਂ ਕੋਲ ਕਰਨ ਲਈ ਹੋਰ ਕੋਈ ਕੰਮ ਨਹੀਂ ਹੁੰਦਾ, ਉਹੀ ਧਰਨੇ ਦਿੰਦੇ ਅਤੇ ਮੁਜ਼ਾਹਰੇ ਕਰਦੇ ਹਨ।
----------
ਇਸ ਧਰਨੇ ਵਿੱਚ ਅਕਾਲੀ ਦਲ ਦੇ ਸਾਰੇ ਵਿੰਗਾਂ ਦੇ ਅਹੁਦੇਦਾਰਾਂ ਸਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਅਰਾ ਕਮੇਟੀ ਵੀ ਇਸ ਧਰਨੇ ਵਿੱਚ ਸ਼ਾਮਲ ਹੋਵੇਗੀ।

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੀਤੇ 34 ਵਰ੍ਹਿਆਂ ਤੋਂ ਕੇਵਲ ਚੋਣਾਂ, ਭਾਵੇਂ ਉਹ ਲੋਕ ਸਭਾ ਦੀਆਂ ਹੋਣ ਜਾਂ ਪੰਜਾਬ ਤੇ ਦਿੱਲੀ ਵਿਧਾਨ ਸਭਾ ਦੀਆਂ ਜਾਂ ਫਿਰ ਦਿੱਲੀ ਨਗਰ ਨਿਗਮ ਦੀਆਂ, ਦੇ ਸਮੇਂ ਹੀ ਆਪਣੇ ਅਤੇ ਭਾਈਵਾਲ ਪਾਰਟੀ ਭਾਜਪਾ ਸਹਿਤ, ਨਵੰਬਰ-84 ਦੇ ਪੀੜਤਾਂ ਦਾ ਰਾਜਨੀਤਿਕ ਅਤੇ ਭਾਵਨਾਤਮਕ ਸ਼ੋਸ਼ਣ ਕਰਦੇ ਚਲੇ ਆ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ, ਉਸ ਸਮੇਂ ਨਵੰਬਰ-84 ਦੇ ਸਿੱਖ ਕਤਲ-ਏ-ਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ 'ਅਰਦਾਸ' ਕਰਨ ਅਤੇ ਪੀੜਤਾਂ ਨੂੰ ਇਨਸਾਫ ਨਾ ਮਿਲ ਪਾਉਣ ਵਿਰੁਧ, ਧਰਨਾ ਦੇਣ ਦੀ ਯਾਦ ਆ ਗਈ, ਜਦੋਂ ਕਿ ਉਹ ਸੱਤਾ ਦੀਆਂ ਕੁਰਸੀਆਂ ਤੋਂ ਲਾਂਭੇ ਹੋ ਸੜਕਾਂ 'ਤੇ ਆ ਚੁੱਕੇ ਹਨ ਤੇ ਉਨ੍ਹਾਂ ਦੀ ਕਿਸ਼ਤੀ ਮੰਝਧਾਰ ਵਿੱਚ ਫਸੀ ਡਗਮਗਾ ਰਹੀ ਹੈ।

ਇਸ ਦੇ ਨਾਲ ਹੀ ਦਿਲਚਸਪ ਗੱਲ ਇਹ ਵੀ ਹੈ ਕਿ ਇਹ ਧਰਨਾ ਇੱਕ ਤਰ੍ਹਾਂ ਨਾਲ ਉਸ ਸਰਕਾਰ, ਵਿਰੁਧ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪ ਭਾਈਵਾਲ ਹੈ ਅਤੇ ਉਸ ਵਿੱਚ ਬਾਦਲ ਪਰਿਵਾਰ ਦੀ ਇੱਕ ਸਨਮਾਨਤ ਮੈਂਬਰ, ਬੀਬਾ ਹਰਸਿਮਰਤ ਕੌਰ ਮੰਤਰੀ ਮੰਡਲ ਵਿੱਚ ਸ਼ਾਮਲ ਹੈ।

ਸਿੱਖ ਰਾਜਨੀਤਕਾਂ ਦਾ ਮੰਨਣਾ ਹੈ ਕਿ ਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸੱਚਮੁੱਚ ਨਵੰਬਰ-84 ਦੇ ਸਿੱਖ ਕਤਲ-ਏ-ਆਮ ਦੇ ਪੀੜਤਾਂ ਨੂੰ ਇਨਸਾਫ ਨਾ ਮਿਲ ਪਾਉਣ ਪ੍ਰਤੀ ਦੁਖੀ ਅਤੇ ਗੰਭੀਰ ਹਨ ਤਾਂ ਬੀਬਾ ਹਰਸਿਮਰਤ ਕੌਰ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ, ਧਰਨੇ ਦੀ ਅਗਵਾਈ ਕਰ ਰਹੇ ਸੀਨੀਅਰ ਅਤੇ ਜੂਨੀਅਰ ਬਾਦਲ ਦੇ ਨਾਲ ਆ ਸ਼ਾਮਲ ਹੋਣਾ ਚਾਹੀਦਾ ਹੈ।

ਉਹ ਰਾਜਨੀਤਕ ਇਹ ਵੀ ਕਹਿੰਦੇ ਹਨ ਕਿ ਇਹ ਅਸਤੀਫ਼ਾ ਸੁਰਜੀਤ ਸਿੰਘ ਬਰਨਾਲਾ ਅਤੇ ਧੰਨਾ ਸਿੰਘ ਗੁਲਸ਼ਨ ਦੇ ਉਸ ਅਸਤੀਫ਼ੇ ਵਰਗਾ ਨਹੀਂ ਹੋਣਾ ਚਾਹੀਦਾ, ਜਿਵੇਂ ਦਾ ਅਸਤੀਫ਼ੇ ਦੇਣ ਦਾ ਐਲਾਨ, ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ, ਅੰਮ੍ਰਿਤਸਰ, ਦਿੱਲੀ ਅਤੇ ਕਾਨਪੁਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦਾਂ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਪੁੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕਰ, ਆਪਣੇ ਹੱਕ ਵਿੱਚ ਜੈਕਾਰੇ ਲਗਵਾਏ ਅਤੇ ਸਮਾਗਮ ਤੋਂ ਬਾਅਦ ਵਾਪਸ ਜਾ, ਉਨ੍ਹਾਂ ਹੀ ਕੁਰਸੀਆਂ ਉਪਰ ਬਿਰਾਜਮਾਨ ਹੋ ਗਏ, ਜਿਨ੍ਹਾਂ ਤੋਂ ਅਸਤੀਫ਼ਾ ਦੇ ਕੇ ਆਉਣ ਦਾ ਐਲਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕਰ ਆਪਣੇ ਹੱਕ ਵਿੱਚ ਜੈਕਾਰੇ ਲਗਵਾਏ ਸਨ।

ਅਕਾਲੀ ਰਾਜਨੀਤੀ ਦੇ ਕਈ ਜਾਣਕਾਰਾਂ ਨੇ ਇਹ ਵੀ ਦੱਸਿਆ ਕਿ ਅੱਜ ਨਵੰਬਰ-84 ਦੇ ਪੀੜਤਾਂ ਪ੍ਰਤੀ ਹੇਜ ਜਤਾਅ ਕੇ 'ਅਥਰੂ' ਵਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੱਤਾ-ਕਾਲ ਦੌਰਾਨ, ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਕਾਲ ਦੌਰਾਨ ਕੇਂਦਰੀ ਸਰਕਾਰ ਵਲੋਂ ਪੀੜਤਾਂ ਦੀ ਮਦਦ ਲਈ ਜੋ ਰਕਮ ਪੰਜਾਬ ਭਿਜਵਾਈ ਗਈ ਸੀ, ਉਹ ਵੀ ਉਨ੍ਹਾਂ ਤਕ ਨਹੀਂ ਪਹੁੰਚਾਈ। ਇਤਨਾ ਹੀ ਨਹੀਂ ਉਨ੍ਹਾਂ ਨੇ ਆਪਣੇ ਸੱਤਾ-ਕਾਲ ਦੌਰਾਨ ਉਨ੍ਹਾਂ ਦੇ ਸਨਮਾਨ-ਜਨਕ ਪੁਨਰਵਾਸ ਲਈ ਵੀ ਕੋਈ ਮੁਨਾਸਬ ਕਦਮ ਨਹੀਂ ਚੁਕਿਆ। ਜਿਸ ਕਾਰਣ ਉਹ ਅੱਜ ਵੀ ਜਗ੍ਹਾ-ਜਗ੍ਹਾ ਇਨਸਾਫ ਲਈ ਗੁਹਾਰ ਲਗਾਉਂਦੇ, ਧੱਕੇ ਖਾ ਰਹੇ ਹਨ।

ਉਹ ਇਹ ਵੀ ਦੱਸਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਆਪਣੇ ਮੁੱਖ ਮੰਤਰੀ ਕਾਲ ਦੌਰਾਨ, ਧਰਨੇ ਮਾਰਨ ਤੇ ਮੁਜ਼ਾਹਰੇ ਕਰਨ ਵਾਲਿਆਂ ਦੇ ਸੰਬੰਧ ਵਿੱਚ ਕਿਹਾ ਕਰਦੇ ਸਨ ਕਿ ਜਿਨ੍ਹਾਂ ਕੋਲ ਕਰਨ ਲਈ ਹੋਰ ਕੋਈ ਕੰਮ ਨਹੀਂ ਹੁੰਦਾ, ਉਹੀ ਧਰਨੇ ਦਿੰਦੇ ਅਤੇ ਮੁਜ਼ਾਹਰੇ ਕਰਦੇ ਹਨ।

...ਅਤੇ ਅੰਤ ਵਿੱਚ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤੱਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਦਾ ਮੰਨਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ, ਜਦੋਂ ਕਿ ਇਨ੍ਹਾਂ ਦੀ ਵਾਗਡੋਰ ਪੰਥ ਪ੍ਰਤੀ ਸਮਰਪਿਤ ਸ਼ਖ਼ਸੀਅਤਾਂ ਦੇ ਹੱਥ ਵਿੱਚ ਹੋਵੇ, ਨਾ ਕਿ ਉਨ੍ਹਾਂ ਦੇ ਹੱਥਾਂ ਵਿੱਚ ਜੋ ਉਨ੍ਹਾਂ ਨੂੰ ਆਪਣੇ ਰਾਜਸੀ ਸੁਆਰਥ ਲਈ ਇਸਤੇਮਾਲ ਕਰਦੇ ਚਲੇ ਆ ਰਹੇ ਹੋਣ।
----------

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER