ਵਿਚਾਰ
ਜਦੋਂ ਹਾਲਾਤ ਨੇ ਦਿੱਲੀ ਦੀ ਰਾਜਨੀਤੀ ਬਦਲ ਦਿੱਤੀ!
- ਜਸਵੰਤ ਸਿੰਘ 'ਅਜੀਤ'
ਜਦੋਂ ਹਾਲਾਤ ਨੇ ਦਿੱਲੀ ਦੀ ਰਾਜਨੀਤੀ ਬਦਲ ਦਿੱਤੀ!



ਜਦੋਂ ਨਿੱਤ ਅਨੁਸਾਰ ਮਜ਼ਮੂਨ ਲਿਖਣ ਲਈ ਕਿਸੇ ਮੁੱਦੇ ਦੀ ਤਲਾਸ਼ ਵਿੱਚ ਰਿਕਾਰਡ ਵਿਚਲੀਆਂ ਪੁਰਾਣੀਆਂ ਅਖ਼ਬਾਰਾਂ ਦੀਆਂ ਕਟਿੰਗਾਂ ਵਾਲੀਆਂ ਫਾਈਲਾਂ ਫਰੋਲ ਰਿਹਾ ਸਾਂ ਕਿ ਅਚਾਨਕ ਹੀ ਦਿੱਲੀ ਦੇ ਇਕ ਸਾਬਕਾ ਡੀ.ਆਈ.ਜੀ. ਪਦਮ ਰੋਸ਼ਾ ਦੇ ਮਜ਼ਮੂਨ "ਜਦੋਂ ਗੁਰਦੁਆਰਾ ਸੀਸਗੰਜ 'ਤੇ ਹਮਲਾ ਹੋਇਆ" ਦੀ ਕਟਿੰਗ ਸਾਹਮਣੇ ਆ ਗਈ, ਜਿਸ ਵਿੱਚ ਉਨ੍ਹਾਂ ਵਲੋਂ ਮਈ-71 ਵਿੱਚ ਬਾਬਾ ਵਿਰਸਾ ਸਿੰਘ ਦੇ ਹਥਿਆਰਬੰਦ ਬੰਦਿਆਂ ਵਲੋਂ ਗੁਰਦੁਆਰਾ ਸੀਸਗੰਜ ਸਾਹਿਬ ਉਪਰ ਕਬਜ਼ਾ ਕੀਤੇ ਜਾਣ ਦੀ ਘਟਨਾ ਦਾ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਆਪਣੇ ਇਸ ਮਜ਼ਮੂਨ ਵਿੱਚ ਇਸ ਘਟਨਾ ਦੇ ਪਿਛੋਕੜ ਵਿਚਲੀ ਨੀਤੀ ਤੇ ਰਣਨੀਤੀ ਤੋਂ ਪਰਦਾ ਚੁੱਕਣ ਤੋਂ ਪੂਰੀ ਤਰ੍ਹਾਂ ਸੰਕੋਚ ਵਰਤਿਆ ਸੀ। ਸ਼ਾਇਦ ਇਸ ਦਾ ਕਾਰਨ ਇਹ ਸੀ ਕਿ ਉਸ ਸਮੇਂ, ਜਦੋਂ ਇਹ ਘਟਨਾ ਵਾਪਰੀ, ਉਹ ਉੱਚ ਸਰਕਾਰੀ ਅਹੁਦੇ ਉਪਰ ਤੈਨਾਤ ਸਨ, ਜਿਸ ਕਾਰਨ ਉਹ ਸੇਵਾ-ਸ਼ਰਤਾਂ ਅਨੁਸਾਰ ਸਰਕਾਰੀ ਨੀਤੀ ਤੇ ਰਣਨੀਤੀ ਦੇ ਭੇਦ ਨੂੰ ਛੁਪਾਈ ਰੱਖਣ ਦੇ ਪਾਬੰਧ ਸਨ। ਇਹ ਸਵੀਕਾਰ ਕਰਨਾ ਬਹੁਤ ਮੁਸ਼ਕਿਲ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਨਾਲ ਸਬੰਧਤ ਪਿਛੋਕੜ, ਸਰਕਾਰੀ ਨੀਤੀ ਅਤੇ ਰਣਨੀਤੀ ਦੀ ਜਾਣਕਾਰੀ ਨਹੀਂ ਰਹੀ ਹੋਵੇਗੀ।

ਹਮਲੇ ਦਾ ਪਿਛੋਕੜ : ਮਈ-1971 ਵਿੱਚ ਗੁਰਦੁਆਰਾ ਸੀਸਗੰਜ ਉਪਰ ਕਬਜ਼ਾ ਕਰਨ ਤੋਂ ਕੁਝ ਹੀ ਸਮਾਂ ਪਹਿਲਾਂ, ਬਾਬਾ ਵਿਰਸਾ ਸਿੰਘ ਦੇ ਇਨ੍ਹਾਂ ਹੀ ਹਥਿਆਰਬੰਦ ਬੰਦਿਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਉਪਰ ਕਬਜ਼ਾ ਕੀਤਾ ਸੀ, ਪਰ ਉਥੇ ਕੀਤੇ ਗਏ ਕਬਜ਼ੇ ਵਾਲੇ ਹਿੱਸੇ ਵਿੱਚ ਜਨ-ਸਹੂਲਤਾਂ ਦਾ ਕੋਈ ਵੀ ਪ੍ਰਬੰਧ ਨਾ ਹੋਣ ਕਾਰਨ, ਉਨ੍ਹਾਂ ਨੂੰ ਬਾਰ੍ਹਾਂ ਘੰਟਿਆਂ ਵਿੱਚ ਹੀ ਆਪਣਾ ਕਬਜ਼ਾ ਛੱਡਣ 'ਤੇ ਮਜਬੂਰ ਹੋਣਾ ਪੈ ਗਿਆ। ਇਸ ਤੋਂ ਬਾਅਦ ਕੁਝ ਸਮਾਂ ਪਾ ਕੇ ਉਨ੍ਹਾਂ ਗੁਰਦੁਆਰਾ ਸੀਸਗੰਜ ਉਪਰ ਕਬਜ਼ਾ ਕਰਨ ਦੀ ਰਣਨੀਤੀ ਅਪਣਾ ਲਈ।

ਉਸ ਸਮੇਂ ਗੁਰਦੁਆਰਾ ਸੀਸਗੰਜ ਦੀ ਇਮਾਰਤ ਵਿੱਚ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿਲੀ ਸਟੇਟ (ਵਰਤਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਦਫ਼ਤਰ ਹੁੰਦਾ ਸੀ। ਜਿਸ ਕਾਰਨ ਉਥੇ ਸਾਰੀਆਂ ਹੀ ਸਹੂਲਤਾਂ ਉਪਲਬਧ ਸਨ। ਇਸੇ ਕਾਰਨ ਹੀ ਇਸ ਗੁਰਦੁਆਰੇ ਉਪਰ ਕੀਤੇ ਗਏ ਕਬਜ਼ੇ ਨੂੰ ਕਈ ਦਿਨਾਂ ਤੱਕ ਜਾਰੀ ਰੱਖਿਆ ਜਾ ਸਕਿਆ।

ਕਾਰਨ ਤੇ ਰਣਨੀਤੀ : ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਫਿਰ ਗੁਰਦੁਆਰਾ ਸੀਸਗੰਜ ਉਪਰ ਬਾਬਾ ਵਿਰਸਾ ਸਿੰਘ ਦੇ ਬੰਦਿਆਂ ਵਲੋਂ ਕਬਜ਼ਾ ਕੀਤੇ ਜਾਣ ਦੇ ਪਿਛੇ ਇਕ ਸੋਚੀ-ਸਮਝੀ ਰਣਨੀਤੀ ਕੰਮ ਕਰ ਰਹੀ ਸੀ। ਬਾਬਾ ਵਿਰਸਾ ਸਿੰਘ ਅਤੇ ਉਨ੍ਹਾਂ ਦੀ ਪੈਰੋਕਾਰ ਬੀਬੀ ਨਿਰਲੇਪ ਕੌਰ, ਜਥੇਦਾਰ ਸੰਤੋਖ ਸਿੰਘ, ਜੋ ਕਿ ਉਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਤੇ ਨਿਯਮ ਅਨੁਸਾਰ ਕਮੇਟੀ ਦੇ ਸਰਵੇ-ਸਰਵਾ ਸਨ, ਦੇ ਕੱਟੜ ਵਿਰੋਧੀਆਂ ਵਿੱਚੋਂ ਮੰਨੇ ਜਾਂਦੇ ਸਨ। ਫਲਸਰੂਪ ਜ. ਸੰਤੋਖ ਸਿੰਘ ਜਨਤਕ ਤੌਰ 'ਤੇ ਉਨ੍ਹਾਂ ਉਪਰ ਤਿੱਖੇ ਹਮਲੇ ਕਰਦੇ ਰਹਿੰਦੇ ਸਨ। ਇਸ ਕਾਰਨ ਉਹ ਹਰ ਸਮੇਂ ਜ. ਸੰਤੋਖ ਸਿੰਘ ਤੋਂ ਬਦਲਾ ਲੈਣ ਦੇ ਮੌਕੇ ਦੀ ਤਲਾਸ਼ ਵਿੱਚ ਰਹਿੰਦੇ।

ਇਥੇ ਇਹ ਗੱਲ ਵੀ ਵਰਣਨਯੋਗ ਹੈ ਕਿ ਇਕ ਵੱਡੇ ਵੋਟ-ਬੈਂਕ ਨੂੰ ਪ੍ਰਭਾਵਤ ਕਰਨ ਦੀ ਸਮਰੱਥਾ ਹੋਣ ਕਾਰਨ ਹੋਰ ਸਾਧਾਂ ਵਾਂਗ ਬਾਬਾ ਵਿਰਸਾ ਸਿੰਘ ਨੂੰ ਵੀ ਰਾਜਨੀਤਿਕ ਖੇਤਰ ਵਿੱਚ ਚੰਗਾ ਮਾਣ-ਸਤਿਕਾਰ ਪ੍ਰਾਪਤ ਸੀ। ਪ੍ਰੰਤੂ ਇਸ ਦੇ ਬਾਵਜੂਦ ਉਹ ਜ. ਸੰਤੋਖ ਸਿੰਘ ਨੂੰ ਮਾਤ ਨਹੀਂ ਸੀ ਦੇ ਪਾ ਰਹੇ। ਇਸ ਦਾ ਮੁੱਖ ਕਾਰਨ ਇਹ ਸੀ ਕਿ ਉਸ ਸਮੇਂ ਦੇ ਕੇਂਦਰੀ ਹਾਊਸਿੰਗ ਮੰਤਰੀ ਇਕਬਾਲ ਸਿੰਘ ਦੇ ਸਹਿਯੋਗ ਨਾਲ, ਉਨ੍ਹਾਂ ਵਲੋਂ ਕੇਂਦਰੀ ਸਰਕਾਰ, ਵਿਸੇਸ਼ ਕਰਕੇ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਪਾਸੋਂ ਇਤਿਹਾਸਕ ਗੁਰਦੁਆਰਿਆਂ ਲਈ ਹਾਸਲ ਕੀਤੀਆਂ ਗਈਆਂ ਜ਼ਮੀਨਾਂ ਆਦਿ ਦੀਆਂ ਪ੍ਰਾਪਤੀਆਂ ਕਾਰਨ, ਉਨ੍ਹਾਂ ਨੂੰ ਦਿੱਲੀ ਦੇ ਸਿੱਖਾਂ ਦਾ ਭਰਪੂਰ ਵਿਸ਼ਵਾਸ ਪ੍ਰਾਪਤ ਸੀ। ਜਿਸ ਸਦਕਾ, ਉਨ੍ਹਾਂ ਦੀ ਪ੍ਰਧਾਨ ਮੰਤਰੀ ਦੇ ਦਫ਼ਤਰ ਤੱਕ ਸਿੱਧੀ ਪਹੁੰਚ ਸਵੀਕਾਰੀ ਜਾਂਦੀ ਸੀ।

ਉਨ੍ਹਾਂ ਹੀ ਦਿਨਾਂ ਵਿੱਚ ਇਕ ਅਜਿਹੀ ਘਟਨਾ ਵਾਪਰ ਗਈ, ਜਿਸ ਦੇ ਫਲਸਰੂਪ ਜ. ਸੰਤੋਖ ਸਿੰਘ ਨੇ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਾਰਾਜ਼ਗੀ ਮੁੱਲ ਲੈ ਲਈ ਅਤੇ ਦੋਹਾਂ ਵਿੱਚ ਦੂਰੀ ਪੈਦਾ ਹੋ ਗਈ। ਗੱਲ ਇਉਂ ਹੋਈ ਕਿ ਗੁਰਦੁਆਰਾ ਬੰਗਲਾ ਸਾਹਿਬ ਦੇ ਨਾਲ ਲਗਦੀ ਜ਼ਮੀਨ, ਜਿਥੇ ਇਸ ਸਮੇਂ ਸਰੋਵਰ ਬਣਿਆ ਹੋਇਆ ਹੈ, ਉਪਰ ਸਰਕਾਰੀ ਚੈਂਬਰੀਆਂ ਹੁੰਦੀਆਂ ਸਨ, ਯੋਗਾ ਗੁਰੂ ਧੀਰੇਂਦਰਾ ਬ੍ਰਹਮਚਾਰੀ ਨੇ ਇੰਦਰਾ ਗਾਂਧੀ ਨਾਲ ਆਪਣੀ ਪਰਿਵਾਰਕ ਨੇੜਤਾ ਹੋਣ ਦਾ ਲਾਭ ਚੁੱਕਦਿਆਂ, ਇਹ ਜ਼ਮੀਨ ਆਪਣੇ ਆਸ਼ਰਮ ਲਈ ਅਲਾਟ ਕਰਵਾ ਲਈ। ਜ. ਸੰਤੋਖ ਸਿੰਘ ਨੂੰ ਇਹ ਗੱਲ ਪਸੰਦ ਨਹੀਂ ਆਈ। ਉਹ ਚਾਹੁੰਦੇ ਸਨ ਕਿ ਇਹ ਚੈਂਬਰੀਆਂ ਵਾਲੀ ਜਗ੍ਹਾ ਜੇ ਕਿਸੇ ਨੂੰ ਦਿੱਤੀ ਜਾਣੀ ਹੈ ਤਾਂ ਇਹ ਗੁਰਦੁਆਰਾ ਬੰਗਲਾ ਸਾਹਿਬ ਨਾਲ ਜੋੜੀ ਜਾਵੇ।

ਦੱਸਿਆ ਜਾਂਦਾ ਹੈ ਕਿ ਉਸ ਸਮੇਂ ਇੰਦਰਾ ਗਾਂਧੀ ਦੀ ਕੈਬਿਨਟ ਦੇ ਕੁਝ ਮੰਤਰੀ, ਜਿਨ੍ਹਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਵਾਈ.ਬੀ. ਚਵਾਨ ਵੀ ਸ਼ਾਮਲ ਸਨ, ਇੰਦਰਾ ਗਾਂਧੀ ਦੀ ਲਗਾਤਾਰ ਵੱਧ ਰਹੀ ਤਾਕਤ ਨੂੰ ਆਪਣੇ ਲਈ ਚੰਗਾ ਸ਼ਗਨ ਨਹੀਂ ਸੀ ਸਮਝਦੇ। ਇਸਲਈ ਉਨ੍ਹਾਂ ਨੇ ਜ. ਸੰਤੋਖ ਸਿੰਘ ਨੂੰ ਉਕਸਾਇਆ ਕਿ ਉਹ ਇਹ ਜਗ੍ਹਾ ਗੁਰਦੁਆਰਾ ਬੰਗਲਾ ਸਾਹਿਬ ਲਈ ਲੈਣ ਵਾਸਤੇ ਇੰਦਰਾ ਗਾਂਧੀ ਦੇ ਇਸ ਫੈਸਲੇ ਦੇ ਵਿਰੁਧ ਮੋਰਚਾ ਲਾ ਦੇਣ, ਉਹ ਉਨ੍ਹਾਂ ਦੀ ਪੂਰੀ ਮਦਦ ਕਰਨਗੇ। ਅਜਿਹਾ ਕਰਨ ਨਾਲ ਉਨ੍ਹਾਂ ਦੀ ਸਿੱਖਾਂ ਵਿੱਚ ਗੱਲ ਵੀ ਬਣੇਗੀ ਕਿ ਉਨ੍ਹਾਂ ਨੇ ਦਬਾਉ ਬਣਾ ਕੇ ਪ੍ਰਧਾਨ ਮੰਤਰੀ ਨੂੰ ਆਪਣਾ ਫੈਸਲਾ ਬਦਲਣ 'ਤੇ ਮਜਬੂਰ ਕਰ ਦਿੱਤਾ।

ਇੰਦਰਾ-ਵਿਰੋਧੀਆਂ ਦੀ ਇਸ ਉਕਸਾਹਟ ਦੇ ਵਿਰੁਧ, ਉਸ ਸਮੇਂ ਦੇ ਕੇਂਦਰੀ ਹਾਊਸਿੰਗ ਮੰਤਰੀ ਇਕਬਾਲ ਸਿੰਘ ਨੇ ਜ. ਸੰਤੋਖ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਕੋਈ ਮੋਰਚਾ ਲਾਉਣ ਦੀ ਬਜਾਏ, ਦਿੱਲੀ ਦੇ ਸਿੱਖਾਂ ਵਲੋਂ ਇਕ ਰੋਸ-ਪੱਤਰ ਇੰਦਰਾ ਗਾਂਧੀ ਨੂੰ ਦੇ ਕੇ ਮੰਗ ਕਰਨ ਕਿ ਇਹ ਜ਼ਮੀਨ, ਕਿਉਂਕਿ ਗੁਰਦੁਆਰਾ ਬੰਗਲਾ ਸਾਹਿਬ ਦੇ ਨਾਲ ਲੱਗਦੀ ਹੈ, ਇਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ, ਇਹ ਗੁਰਦੁਆਰਾ ਸਾਹਿਬ ਲਈ ਦਿੱਤੀ ਜਾਵੇ ਤੇ ਬਦਲੇ ਵਿੱਚ ਯੋਗੀ ਧੀਰੇਂਦਰਾ ਬ੍ਰਹਮਚਾਰੀ ਨੂੰ ਕਿਧਰੇ ਹੋਰ ਯੋਗ ਜਗ੍ਹਾ ਅਲਾਟ ਕਰ ਦਿੱਤੀ ਜਾਵੇ। ਬਾਕੀ ਉਹ ਸੰਭਾਲ ਲੈਣਗੇ।

ਵਿਰੋਧੀਆਂ ਦੇ ਬਹਿਕਾਵੇ ਵਿੱਚ : ਜ. ਸੰਤੋਖ ਸਿੰਘ ਇੰਦਰਾ-ਵਿਰੋਧੀਆਂ ਦੀ ਉਕਸਾਹਟ ਦਾ ਸ਼ਿਕਾਰ ਹੋ ਗਏ ਅਤੇ ਇਕਬਾਲ ਸਿੰਘ ਦੀ ਸਲਾਹ ਨੂੰ ਅਣਗੌਲਿਆਂ ਕਰ, ਉਨ੍ਹਾਂ ਜ. ਅਵਤਾਰ ਸਿੰਘ ਕੋਹਲੀ ਅਤੇ ਕੁਝ ਹੋਰ ਸਾਥੀਆਂ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇੰਦਰਾ-ਵਿਰੋਧੀ ਮੰਤਰੀ ਉਥੇ ਆ, ਵਿਖਾਵੇ ਵਜੋਂ ਉਨ੍ਹਾਂ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕਰਦੇ ਪਰ ਅਪ੍ਰਤੱਖ ਰੂਪ ਵਿੱਚ ਉਨ੍ਹਾਂ ਨੂੰ ਡਟੇ ਰਹਿਣ ਲਈ ਹੱਲਾਸ਼ੇਰੀ ਦੇ ਜਾਂਦੇ ਰਹੇ।

ਆਖਿਰ ਕਿਸੇ ਤਰ੍ਹਾਂ ਇਕਬਾਲ ਸਿੰਘ ਨੇ ਵਿੱਚ ਪੈ ਇੰਦਰਾ ਗਾਂਧੀ ਦੀ ਸਹਿਮਤੀ ਨਾਲ ਧੀਰੇਂਦਰਾ ਬ੍ਰਹਮਚਾਰੀ ਨੂੰ ਸਬੰਧਤ ਜ਼ਮੀਨ ਨਾਲੋਂ ਕਿਤੇ ਵੱਧ, ਉਥੇ ਸਾਹਮਣੇ ਹੀ ਚੌਂਕ ਵਿਚ ਜ਼ਮੀਨ ਅਲਾਟ ਕਰਨ ਦਾ ਭਰੋਸਾ ਦੇ, ਉਹ ਜ਼ਮੀਨ ਗੁਰਦੁਆਰਾ ਬੰਗਲਾ ਸਾਹਿਬ ਲਈ ਛੱਡਣ ਨੂੰ ਮਨਾ ਲਿਆ। ਇਸ ਤਰ੍ਹਾਂ ਜ. ਸੰਤੋਖ ਸਿੰਘ ਦੀ ਜਿੱਤ ਤਾਂ ਹੋ ਗਈ, ਪਰ ਉਨ੍ਹਾਂ ਨੇ ਇੰਦਰਾ ਗਾਂਧੀ ਦੇ ਵਿਰੋਧੀਆਂ ਦੀ ਉਕਸਾਹਟ ਵਿੱਚ ਆ, ਉਨ੍ਹਾਂ ਨੂੰ ਆਪਣੇ ਨਾਲ ਨਾਰਾਜ਼ ਕਰ ਲਿਆ ਅਤੇ ਉਨ੍ਹਾਂ ਤੋਂ ਦੂਰ ਹੋ ਗਏ।

ਇਸੇ ਮੌਕੇ ਦਾ ਫਾਇਦਾ ਚੁੱਕਦਿਆਂ ਬੀਬੀ ਨਿਰਲੇਪ ਕੌਰ ਅਤੇ ਬਾਬਾ ਵਿਰਸਾ ਸਿੰਘ ਨੇ ਕਿਸੇ ਤਰ੍ਹਾਂ ਇੰਦਰਾ ਗਾਂਧੀ ਤੱਕ ਪਹੁੰਚ ਕਰ, ਉਨ੍ਹਾਂ ਨੂੰ ਵਿਸ਼ਵਾਸ ਵਿੱਚ ਲਿਆ ਤੇ ਪਹਿਲਾਂ ਤੋਂ ਹੀ ਸੋਚੀ-ਸਮਝੀ ਰਣਨੀਤੀ ਅਨੁਸਾਰ ਹਥਿਆਰਬੰਦ ਬੰਦਿਆਂ ਰਾਹੀਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਉਪਰ ਕਬਜ਼ਾ ਕੀਤਾ, ਜਿਥੇ ਉਹ 12 ਘੰਟਿਆਂ ਤੋਂ ਵੱਧ ਕਬਜ਼ਾ ਨਾ ਰੱਖ ਸਕੇ ਤੇ ਫਿਰ ਗੁਰਦੁਆਰਾ ਸੀਸਗੰਜ ਉਪਰ ਕਬਜ਼ਾ ਕਰ ਲਿਆ। ਬੀਬੀ ਨਿਰਲੇਪ ਕੌਰ ਆਪਣੀ ਰਣਨੀਤੀ ਅਨੁਸਾਰ ਰੋਜ਼ ਗੁਰਦੁਆਰਾ ਸੀਸਗੰਜ ਉਪਰ ਕਬਜ਼ਾ ਕਰੀ ਬੈਠੇ ਵਿਅਕਤੀਆਂ ਨੂੰ ਮਿਲਣ ਆਉਂਦੇ ਤੇ ਉਨ੍ਹਾਂ ਨੂੰ ਹੱਲਾਸ਼ੇਰੀ ਦੇ ਜਾਂਦੇ।

ਦੱਸਿਆ ਗਿਆ ਕਿ ਉਧਰ ਕੇਂਦਰ ਵਲੋਂ ਮਿਲੇ ਸੰਕੇਤਾਂ ਅਨੁਸਾਰ ਪੁਲਿਸ-ਅਧਿਕਾਰੀ ਕਬਜ਼ਾਧਾਰੀਆਂ ਨੂੰ ਕਬਜ਼ਾ ਛੱਡਣ ਲਈ ਵਿਖਾਵੇ ਵਜੋਂ ਮਨਾਉਂਦੇ ਰਹਿੰਦੇ। ਅਸਲ ਵਿੱਚ ਉਹ ਉਨ੍ਹਾਂ ਪਾਸੋਂ ਗੁ. ਸੀਸਗੰਜ ਦਾ ਕਬਜ਼ਾ ਛੁਡਾਉਣ ਦੀ ਬਜਾਏ, ਹਾਲਾਤ ਨੂੰ ਕਾਬੂ ਵਿੱਚ ਰੱਖਣ ਦੇ ਜਤਨ ਕਰਦੇ। ਉਧਰ ਇਕ ਪਾਸੇ ਕਬਜ਼ਾ ਛੁਡਾਉਣ ਲਈ ਅਤੇ ਦੂਜੇ ਪਾਸੇ ਜ. ਸੰਤੋਖ ਸਿੰਘ ਦੀ ਕਮੇਟੀ ਭੰਗ ਕਰਨ ਦੀ ਮੰਗ ਨੂੰ ਲੈ ਕੇ ਦੋਹਾਂ ਧਿਰਾਂ ਵਲੋਂ ਜੱਥੇ ਭੇਜੇ ਜਾਣੇ ਸ਼ੁਰੂ ਕਰ ਦਿੱਤੇ ਗਏ, ਜਿਨ੍ਹਾਂ ਨੂੰ ਪੁਲਿਸ ਗੁਰਦੁਆਰਾ ਸੀਸਗੰਜ ਤੱਕ ਪੁਜਣ ਤੋਂ ਪਹਿਲਾਂ ਹੀ ਰੋਕ ਲੈਂਦੀ। ਇਸ ਤਰ੍ਹਾਂ ਕਬਜ਼ਾ ਛੁਡਾਉਣ ਲਈ ਦਬਾਉ ਬਨਾਉਣ ਦਾ ਨਾਟਕ ਹੁੰਦਾ ਰਹਿੰਦਾ। ਇਸ ਦੇ ਨਾਲ ਹੀ ਸੋਚੀ-ਸਮਝੀ ਰਣਨੀਤੀ ਅਨੁਸਾਰ ਜ. ਸੰਤੋਖ ਸਿੰਘ ਦੇ ਵਿਰੋਧੀ, ਇਨ੍ਹਾਂ ਹਾਲਾਤ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾ, ਗੁਰਦੁਆਰਾ ਕਮੇਟੀ ਭੰਗ ਕਰਨ ਦੇ ਲਗਾਤਾਰ ਬਿਆਨ ਜਾਰੀ ਕਰਨ ਲੱਗ ਪਏ। ਸਰਕਾਰ ਇਸ ਸਥਿਤੀ ਨੂੰ ਉਦੋਂ ਤੱਕ ਬਣਾਈ ਰੱਖਣਾ ਚਾਹੁੰਦੀ ਸੀ, ਜਦ ਤੱਕ ਕਿ ਇਸ ਦੇ ਲਈ ਜ. ਸੰਤੋਖ ਸਿੰਘ ਨੂੰ ਜ਼ਿੰਮੇਵਾਰ ਗਰਦਾਨਦਿਆਂ, ਉਨ੍ਹਾਂ ਵਿਰੁਧ ਸਿੱਖਾਂ ਵਿੱਚ ਵਾਤਾਵਰਨ ਨਹੀਂ ਬਣ ਜਾਂਦਾ। ਇਸ ਦਾ ਕਾਰਨ ਇਹ ਸੀ ਕਿ ਇੰਦਰਾ ਗਾਂਧੀ ਚਾਹੁੰਦੀ ਸੀ ਕਿ ਜੇ ਉਹ ਕਮੇਟੀ ਭੰਗ ਕਰਨ ਦਾ ਕੋਈ ਫੈਸਲਾ ਕਰੇ ਤਾਂ ਉਸ ਵਿਰੁਧ ਸਿੱਖਾਂ ਵਲੋਂ ਕੋਈ ਪ੍ਰਤੀਕਿਰਿਆ ਨਾ ਹੋਵੇ।

ਆਖਿਰ ਅਜਿਹਾ ਵਾਤਾਵਰਨ ਬਣ ਹੀ ਗਿਆ ਅਤੇ ਕੇਂਦਰ ਸਰਕਾਰ ਨੇ ਇਕ ਆਰਡੀਨੈਂਸ ਜਾਰੀ ਕਰ, ਬਣੇ ਚਿੰਤਾਜਨਕ ਹਾਲਾਤ ਦਾ ਹਵਾਲਾ ਦਿੰਦਿਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਭੰਗ ਕਰ, ਪੰਜ ਮੈਂਬਰੀ 'ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਬੋਰਡ' ਗਠਿਤ ਕਰ, ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਉਸ ਨੂੰ ਸੌਂਪ ਦਿੱਤਾ। ਇਸ ਪੰਜ ਮੈਂਬਰੀ ਬੋਰਡ ਵਿੱਚ ਸਰ ਜੋਗਿੰਦਰਾ ਸਿੰਘ (ਜੋ ਉਸ ਸਮੇਂ ਰਾਜਸਥਾਨ ਦੇ ਰਾਜਪਾਲ ਸਨ) ਨੂੰ ਚੇਅਰਮੈਨ, ਬਹਾਦਰ ਰਣਜੀਤ ਸਿੰਘ, ਟਿੱਕਾ ਜਗਜੀਤ ਸਿੰਘ, ਭਾਈ ਮੋਹਨ ਸਿੰਘ (ਰੈਨਬਕਸੀ) ਅਤੇ ਪ੍ਰੀਤਮ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ।

ਜਿਉਂ ਹੀ ਇਹ ਖ਼ਬਰ ਬੀਬੀ ਨਿਰਲੇਪ ਕੌਰ ਰਾਹੀਂ ਗੁਰਦੁਆਰਾ ਸੀਸਗੰਜ ਉਪਰ ਕਬਜ਼ਾ ਕਰੀ ਬੈਠੇ ਵਿਅਕਤੀਆਂ ਤੱਕ ਪੁਜੀ, ਉਨ੍ਹਾਂ ਤੁਰੰਤ ਹੀ ਗੁਰਦੁਆਰਾ ਸੀਸਗੰਜ ਦਾ ਗੇਟ ਖੋਲ੍ਹ, ਪੁਲਿਸ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਇਸ ਤਰ੍ਹਾਂ ਅੱਠ-ਦਿਨਾਂ ਡਰਾਮਾ ਖਤਮ ਹੋ ਗਿਆ। ਅਤੇ ਇਸ ਦੇ ਨਾਲ ਹੀ ਜ. ਸੰਤੋਖ ਸਿੰਘ ਦੀਆਂ ਪ੍ਰਾਪਤੀਆਂ ਨੂੰ ਵੀ ਠੱਲ੍ਹ ਪੈ ਗਈ।

...ਅਤੇ ਅੰਤ ਵਿੱਚ : ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਮੋਰਚੇ ਦੇ ਫਲਸਰੂਪ, ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਲਈ ਲੋਕਤੰਤ੍ਰਿਕ ਵਿਵਸਥਾ ਸਥਾਪਤ ਕਰਨ ਵਾਸਤੇ 1971 ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ-1971 ਬਣਾ ਦਿੱਤਾ ਗਿਆ। ਪਰ ਇਸ ਐਕਟ ਅਨੁਸਾਰ ਚੋਣਾਂ ਚਾਰ ਸਾਲ ਬਾਅਦ, ਅਰਥਾਤ 1975 ਵਿੱਚ, ਉਸ ਸਮੇਂ ਕਰਵਾਈਆਂ ਗਈਆਂ, ਜਦੋਂ ਜ. ਸੰਤੋਖ ਸਿੰਘ ਨੂੰ ਉਸੇ ਹੀ ਪ੍ਰਧਾਨ ਮੰਤਰੀ (ਇੰਦਰਾ ਗਾਂਧੀ) ਦੀ ਮੁੜ ਨੇੜਤਾ ਪ੍ਰਾਪਤ ਹੋ ਗਈ।
----------
 

ਜਸਵੰਤ ਸਿੰਘ ਅਜੀਤ ਸੀਨੀਅਰ ਪੱਤਰਕਾਰ ਅਤੇ ਲੇਖਕ ਹਨ।




Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER