ਵਿਚਾਰ
ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਭਾਰਤੀ ਜਨਤਾ ਪਾਰਟੀ ਦਾ ਕੋਈ ਯੋਗਦਾਨ ਨਹੀਂ
- ਉਜਾਗਰ ਸਿੰਘ
ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਭਾਰਤੀ ਜਨਤਾ ਪਾਰਟੀ ਦਾ ਕੋਈ ਯੋਗਦਾਨ ਨਹੀਂ



ਸਿਆਸਤਦਾਨ ਭੈਣੋਂ ਤੇ ਭਰਾਵੋ ਪ੍ਰਭਾਵਤ ਲੋਕਾਂ ਦੇ ਦਰਦ ਨੂੰ ਮਹਿਸੂਸ ਕਰਨ ਦੀ ਕੋਸ਼ਿਸ਼ ਕਰੋ, 34 ਸਾਲ ਉਨ੍ਹਾਂ ਦੇ ਜ਼ਖ਼ਮਾਂ ਵਿਚੋਂ ਖ਼ੂਨ ਰਿਸਦਾ ਰਿਹਾ ਹੈ, ਉਦੋਂ ਤੁਸੀਂ ਕੋਈ ਸਾਰ ਨਹੀਂ ਪੁੱਛੀ। ਸਿਰਫ ਆਪਣੀਆਂ ਸਿਆਸੀ ਰੋਟੀਆਂ ਹੀ ਸੇਕਦੇ ਅਤੇ ਆਪਣੀਆਂ ਸਿਆਸੀ ਕੁਰਸੀਆਂ ਦਾ ਆਨੰਦ ਮਾਣਦੇ ਰਹੇ ਹੋ। ਹੁਣ ਜਦੋਂ ਮਾੜਾ ਮੋਟਾ ਇਨਸਾਫ਼ ਮਿਲਣ ਦੀ ਉਮੀਦ ਬੱਝੀ ਹੈ ਤਾਂ ਤੁਸੀਂ ਖੰਭ ਖਿਲਾਰ ਕੇ ਮਗਰਮੱਛ ਦੇ ਹੰਝੂ ਵਹਾ ਰਹੇ ਹੋ ਅਤੇ ਫਿਰ ਆਪਣੀਆਂ ਸਿਆਸੀ ਰੋਟੀਆਂ ਸੇਕਣ ਲੱਗ ਗਏ ਹੋ। ਸਿਆਸਤ ਕਰਨ ਲਈ ਹੋਰ ਬਥੇਰੇ ਮੁੱਦੇ ਹਨ। 1984 ਦੇ ਕਤਲੇਆਮ ਤੋਂ ਪ੍ਰਭਾਵਤ ਪਰਿਵਾਰਾਂ ਤੇ ਰਹਿਮ ਕਰੋ।

ਸਿਆਸੀ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਖਾਸ ਤੌਰ  ਸਿੱਖ ਸਿਆਸਤਦਾਨ 1984 ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ਵਿਚ ਲੱਗੇ ਹੋਏ ਹਨ। ਹੁਣ ਤੱਕ ਇਹ ਸਜ਼ਾ ਦਿਵਾਉਣ ਵਿਚ ਦੇਰੀ ਵੀ ਸਿਆਸਤਦਾਨਾਂ  ਦੀਆਂ ਕੋਝੀਆਂ ਹਰਕਤਾਂ ਕਰਕੇ ਹੀ ਹੋਈ ਸੀ, ਜਿਨ੍ਹਾਂ ਵਿਚ ਸਿੱਖ ਸਿਆਸਤਦਾਨ ਵੀ ਸ਼ਾਮਲ ਸਨ। ਸਿਆਸੀ ਪਾਰਟੀਆਂ ਵਿਚੋਂ ਅਕਾਲੀ ਦਲ ਅਤੇ ਭਾਰਤੀ ਜਨਤਾ ਜਨਤਾ ਪਾਰਟੀ, ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਿਹਰਾ ਆਪਣੇ ਸਿਰ ਆਪ ਹੀ ਬੰਨ੍ਹੀ ਜਾ ਰਹੀਆਂ ਹਨ। ਆਪਣੇ ਮੂੰਹ ਮੀਆਂ ਮਿੱਠੂ ਬਣ ਰਹੀਆਂ ਹਨ।

ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਇਕੋ ਤੱਕੜੀ ਦੇ ਚੱਟੇ ਵੱਟੇ ਹਨ। ਇਕ ਕਿਸਮ ਨਾਲ ਇਕ ਸਿੱਕੇ ਦੇ ਦੋਵੇਂ ਪਾਸੇ ਹਨ। ਇਹ ਪਾਰਟੀਆਂ 34 ਸਾਲ ਸਜ਼ਾ ਕਿਉਂ ਨਹੀਂ ਦਿਵਾ ਸਕੀਆਂ। ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕੇਂਦਰ ਵਿਚ ਸਰਕਾਰਾਂ ਬਣਾਉਂਦੀਆਂ ਰਹੀਆਂ ਹਨ। ਸਵਰਗਵਾਸੀ ਅਟਲ ਬਿਹਾਰੀ ਵਾਜਪਾਈ ਜਿਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸਭ ਤੋਂ ਸਿਆਣਾ ਅਤੇ ਸੁਲਝਿਆ ਹੋਇਆ ਸਿਆਸਤਦਾਨ ਮੰਨਿਆ ਜਾਂਦਾ ਰਿਹਾ ਹੈ, ਉਸ ਦੀ ਅਗਵਾਈ ਵਿਚ ਵੀ ਕੇਂਦਰ ਵਿਚ ਸਰਕਾਰ ਬਣੀ ਰਹੀ। ਉਦੋਂ ਕਿਉਂ ਨਹੀਂ ਕੁਝ ਕਰ ਸਕੇ? ਇਸ ਵਿਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਇਹ ਸ਼ਰਮਨਾਕ ਘਟਨਾਵਾਂ ਹੋਈਆਂ। ਇਸ ਕਰਕੇ ਉਨ੍ਹਾਂ ਕਾਂਗਰਸੀਆਂ ਨੂੰ ਕਿਸੇ ਕੀਮਤ 'ਤੇ ਵੀ ਦੋਸ਼ ਮੁਕਤ ਨਹੀਂ ਕੀਤਾ ਜਾ ਸਕਦਾ ਜਿਨ੍ਹਾਂ ਨੇ ਇਹ ਘਿਨਾਉਣੀਆਂ ਹਰਕਤਾਂ ਕੀਤੀਆਂ ਸਨ। ਪ੍ਰੰਤੂ ਇਕ ਗੱਲ ਧਿਆਨ ਨਾਲ ਸੋਚਣੀ ਹੋਵੇਗੀ ਕਿ ਹਰ ਸਿਆਸੀ ਪਾਰਟੀ ਵਿਚ ਫਿਰਕੂ ਸੋਚ ਵਾਲੇ ਨੇਤਾ ਅਤੇ ਵਰਕਰ ਹੁੰਦੇ ਹਨ। ਇਸੇ ਤਰ੍ਹਾਂ ਕਾਂਗਰਸ ਵਿਚ ਵੀ ਅਜਿਹੀਆਂ ਕਾਲੀਆਂ ਭੇਡਾਂ ਸਨ, ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਇਹ ਘਿਨਾਉਣੀਆਂ ਕਰਤੂਤਾਂ ਕੀਤੀਆਂ। ਸਾਰਿਆਂ ਨੂੰ ਇਕੋ ਰੱਸੇ ਨਹੀਂ ਬੰਨ੍ਹਿਆ ਜਾ ਸਕਦਾ। ਭਾਰਤੀ ਜਨਤਾ ਪਾਰਟੀ ਨੂੰ ਇਸ ਤੋਂ ਮੁਕਤ ਨਹੀਂ ਕੀਤਾ ਜਾ ਸਕਦਾ।

ਉਸ ਸਮੇਂ ਦੋਹਾਂ ਪਾਰਟੀਆਂ ਦੇ ਚੋਣਵੇਂ ਨੇਤਾਵਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਸੀ। ਵੱਡੇ ਨੇਤਾਵਾਂ ਦੇ ਨਾਮ ਸਾਹਮਣੇ ਆ ਗਏ ਖਾਸ ਤੌਰ ਕਾਂਗਰਸ ਪਾਰਟੀ ਦੇ ਕਿਉਂਕਿ ਉਸ ਸਮੇਂ ਕਾਂਗਰਸ ਪਾਰਟੀ ਦੀ ਕੇਂਦਰ ਵਿਚ ਸਰਕਾਰ ਸੀ। ਤੁਗਲਕ ਰੋਡ ਪੁਲਿਸ ਸਟੇਸ਼ਨ ਵਿਚ ਐੱਫ.ਆਈ.ਆਰ. ਦਰਜ ਹੈ, ਜਿਸ ਵਿਚ ਭਾਰਤੀ ਜਨਤਾ ਪਾਰਟੀ ਅਤੇ ਆਰ.ਐੱਸ.ਐੱਸ. ਦੇ 22 ਵਰਕਰਾਂ ਦੇ ਨਾਮ ਦਰਜ ਹਨ। ਭਾਰਤੀ ਜਨਤਾ ਪਾਰਟੀ ਕਿਸੇ ਗੱਲੋਂ ਵੀ ਪਿੱਛੇ ਨਹੀਂ ਰਹੀ। ਸ੍ਰੀ ਹਰਿਮੰਦਰ ਸਾਹਿਬ ਉਪਰ ਫ਼ੌਜਾਂ ਦੇ ਹਮਲੇ ਸੰਬੰਧੀ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਅੰਮ੍ਰਿਤਸਰ ਜਾ ਕੇ ਪ੍ਰੈਸ ਕਾਨਫਰੰਸ ਕੀਤੀ ਸੀ, ਜਿਸ ਵਿਚ ਕਿਹਾ ਸੀ ਕਿ ਦੇਰੀ ਨਾਲ ਕੀਤਾ ਗਿਆ ਇਹ ਹਮਲਾ ਸਹੀ ਹੈ। ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਪੁਸਤਕ "ਮਾਈ ਇੰਡੀਆ" ਵਿਚ ਲਿਖਿਆ ਹੈ ਕਿ ਇੰਦਰਾ ਗਾਂਧੀ ਹਰਿਮੰਦਰ ਸਾਹਿਬ ਵਿਚ ਫ਼ੌਜਾਂ ਨਹੀਂ ਭੇਜਣਾ ਚਾਹੁੰਦੀ ਸੀ, ਪ੍ਰੰਤੂ ਭਾਰਤੀ ਜਨਤਾ ਪਾਰਟੀ ਦੇ ਕਹਿਣ 'ਤੇ ਇਹ ਕਾਰਵਾਈ ਕੀਤੀ ਗਈ ਸੀ। ਹੁਣ ਕਿਹੜੇ ਮੂੰਹ ਇਹ ਸਜ਼ਾ ਦਾ ਸਿਹਰਾ ਆਪ ਲੈ ਰਹੇ ਹਨ।
----------
ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਇਕੋ ਤੱਕੜੀ ਦੇ ਚੱਟੇ ਵੱਟੇ ਹਨ। ਇਕ ਕਿਸਮ ਨਾਲ ਇਕ ਸਿੱਕੇ ਦੇ ਦੋਵੇਂ ਪਾਸੇ ਹਨ। ਇਹ ਪਾਰਟੀਆਂ 34 ਸਾਲ ਸਜ਼ਾ ਕਿਉਂ ਨਹੀਂ ਦਿਵਾ ਸਕੀਆਂ। ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕੇਂਦਰ ਵਿਚ ਸਰਕਾਰਾਂ ਬਣਾਉਂਦੀਆਂ ਰਹੀਆਂ ਹਨ।
----------
ਇਹ ਦਰੁੱਸਤ ਹੈ ਕਿ ਨਰਿੰਦਰ ਮੋਦੀ ਨੇ ਐੱਸ.ਆਈ.ਟੀ. 2015 ਵਿਚ ਬਣਾਈ ਸੀ ਪ੍ਰੰਤੂ ਉਸ ਨੇ ਅਜੇ ਤੱਕ ਕੋਈ ਕਾਰਵਾਈ ਹੀ ਨਹੀਂ ਕੀਤੀ। ਸੱਜਣ ਕੁਮਾਰ ਦਾ ਕੇਸ ਵੱਖਰਾ ਹੈ। ਭਾਵੇਂ ਸੱਜਣ ਕੁਮਾਰ ਉਪਰ ਕੇਸ 2005 ਵਿਚ ਡਾ.ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ ਸੀ ਪ੍ਰੰਤੂ ਸੱਜਣ ਕੁਮਾਰ ਉਪਰ ਕੇਸ ਚਲਾਉਣ ਦੀ ਪ੍ਰਵਾਨਗੀ ਡਾ.ਮਨਮੋਹਨ ਸਿੰਘ ਦੀ ਸਰਕਾਰ ਸਮੇਂ 30 ਦਸੰਬਰ 2009 ਨੂੰ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਦੀ ਕਾਲ ਅਟੈਨਸ਼ਨ ਮੋਸ਼ਨ ਤੋਂ ਬਾਅਦ ਦਿੱਤੀ ਸੀ। ਇਹ ਜਾਣਕਾਰੀ ਰਾਜ ਸਭਾ ਦੇ ਰਿਕਾਰਡ ਵਿਚ ਦਰਜ ਹੈ। ਸੱਜਣ ਕੁਮਾਰ ਉਪਰ ਪ੍ਰਵਾਨਗੀ ਤੋਂ ਬਾਅਦ ਕਚਹਿਰੀ ਵਿਚ ਚਾਰਜਸ਼ੀਟ 10 ਜਨਵਰੀ 2010 ਵਿਚ ਦਾਖਲ ਕੀਤੀ ਸੀ। 2013 ਵਿਚ ਡਾ.ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸ਼ੈਸ਼ਨਜ਼ ਜੱਜ ਵੱਲੋਂ ਬਰੀ ਕਰਨ ਤੋਂ ਬਾਅਦ ਹਾਈ ਕੋਰਟ ਵਿਚ ਅਪੀਲ ਵੀ ਡਾ.ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਈ ਸੀ, ਜਿਸ 'ਤੇ ਹੁਣ ਫੈਸਲਾ ਆਇਆ ਹੈ।

ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਆਪਣੇ ਮੂੰਹ ਮੀਆਂ ਮਿੱਠੂ ਬਣੀ ਜਾ ਰਹੇ ਹਨ। ਕੁਝ ਦੋਸ਼ੀਆਂ ਨੂੰ 1996 ਵਿਚ 5-5 ਸਾਲ ਦੀ ਸਜ਼ਾ ਹੋਈ ਸੀ। 20 ਦਸੰਬਰ ਨੂੰ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਕੇਸ ਵਿਚ ਯਸ਼ਪਾਲ ਨੂੰ ਮੌਤ ਦੀ ਸਜ਼ਾ ਅਤੇ ਨਰੇਸ਼ ਸਹਿਵਤ ਨੂੰ ਉਮਰ ਕੈਦ ਹੋਈ ਹੈ। ਰੰਗਾਨਾਥ ਮਿਸ਼ਰ ਕਮਿਸ਼ਨ ਅਤੇ ਜਸਟਿਸ ਜੀ.ਟੀ.ਨਾਨਾਵਤੀ ਕਮਿਸ਼ਨ ਨੇ ਵੀ ਆਪਣੀਆਂ ਰਿਪੋਰਟਾਂ ਦਿੱਤੀਆਂ ਜਿਨ੍ਹਾਂ ਕਰਕੇ 100 ਦੇ ਲਗਭਗ ਦੋਸ਼ੀਆਂ ਨੂੰ ਸਜ਼ਾ ਹੋ ਚੁੱਕੀ ਹੈ। ਕੁਝ ਕੇਸ ਚਲ ਰਹੇ ਹਨ। ਸਿੱਖ ਭਾਵਨਾਤਮਕ ਹਨ, ਥੋੜ੍ਹੇ ਸਮੇਂ ਲਈ ਭਾਵੁਕ ਹੋ ਜਾਂਦੇ ਹਨ, ਫਿਰ ਸਿਆਸੀ ਤਾਕਤ ਦੇ ਨਸ਼ੇ ਵਿਚ ਸਭ ਕੁਝ ਭੁੱਲ ਜਾਂਦੇ ਹਨ। ਇਤਿਹਾਸ ਗਵਾਹ ਹੈ ਕਿ ਸਿੱਖਾਂ 'ਤੇ ਹਮੇਸ਼ਾ ਜ਼ੁਲਮ ਹੁੰਦੇ ਆਏ ਹਨ ਪ੍ਰੰਤੂ ਸਿੱਖ ਹਰ ਸਮੇਂ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਫਿਰ ਖੜ੍ਹੇ ਹੋ ਜਾਂਦੇ ਹਨ। ਅਜ਼ਾਦ ਭਾਰਤ ਵਿਚ ਸਿੱਖਾਂ ਨਾਲ ਦੋ ਅਜਿਹੀਆਂ ਘ੍ਰਿਣਾਤਮਿਕ ਘਟਨਾਵਾਂ ਹੋਈਆਂ ਜਿਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਸਿੱਖ ਜਗਤ ਭੁਲਾ ਨਹੀਂ ਸਕਦਾ। ਉਹ ਦੋਵੇਂ ਘਟਨਾਵਾਂ ਸ੍ਰੀ ਹਰਿਮੰਦਰ ਸਾਹਿਬ 'ਤੇ ਭਾਰਤੀ ਫ਼ੌਜਾਂ ਦਾ ਹਮਲਾ ਅਤੇ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਦਿੱਲੀ ਅਤੇ ਸਮੁੱਚੇ ਦੇਸ਼ ਵਿਚ ਹੋਈਆਂ ਸਿੱਖ ਵਿਰੋਧੀ ਘਟਨਾਵਾਂ ਜਿਨ੍ਹਾਂ ਵਿਚ 3000 ਤੋਂ 5000 ਤੱਕ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੁੱਖ ਇਸ ਗੱਲ ਦਾ ਹੈ ਕਿ ਅਜੇ ਤੱਕ ਦੋਹਾਂ ਘਟਨਾਵਾਂ ਦਾ ਇਨਸਾਫ਼ ਸਿੱਖ ਜਗਤ ਨੂੰ ਨਹੀਂ ਮਿਲ ਸਕਿਆ।
----------
 ਕਾਂਗਰਸ ਪਾਰਟੀ ਵਿਚ ਕੈਪਟਨ ਅਮਰਿੰਦਰ ਸਿੰਘ ਇਕੋ ਇਕ ਅਜਿਹਾ ਵੱਡਾ ਨੇਤਾ ਹੈ ਜਿਸ ਨੇ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਬਾਕੀ ਕਾਂਗਰਸੀ ਨੇਤਾ ਮੂੰਹ ਵਿਚ ਘੁੰਗਣੀਆਂ ਪਾਈ ਬੈਠੇ ਹਨ।
----------
ਇਕ ਵਿਅਕਤੀ ਸੱਜਣ ਕੁਮਾਰ ਨੂੰ ਉਮਰ ਕੈਦ ਹੋਣਾ ਭਾਵੇਂ ਸ਼ੁਭ ਸੰਕੇਤ ਹੈ ਪ੍ਰੰਤੂ ਇਹ ਕੋਈ ਜਸ਼ਨ ਮਨਾਉਣ ਵਾਲੀ ਗੱਲ ਨਹੀਂ। ਅਜੇ ਤਾਂ ਸੱਜਣ ਕੁਮਾਰ ਸੁਪਰੀਮ ਕੋਰਟ ਵਿਚ ਅਪੀਲ ਕਰੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੜੀ ਅਕਾਲੀ ਦਲ ਬਾਦਲ ਦੀ ਹੱਥਠੋਕਾ ਬਣੀ ਹੋਈ ਹੈ, ਹੁਣ ਪ੍ਰਸਿੱਧ ਵਕੀਲ ਹਰਵਿੰਦਰ ਸਿੰਘ ਫੂਲਕਾ ਦਾ ਸਨਮਾਨ ਕਰਨ ਦੀ ਗੱਲ ਕਰ ਰਹੀ ਹੈ, ਜਦੋਂ ਹਰਵਿੰਦਰ ਸਿੰਘ ਪਹਿਲਾਂ 2014 ਵਿਚ ਲੋਕ ਸਭਾ ਅਤੇ ਫਿਰ 2017 ਵਿਚ ਵਿਧਾਨ ਸਭਾ ਦੀ ਚੋਣ ਲੜਿਆ ਸੀ, ਉਦੋਂ ਸ਼੍ਰੋਮਣੀ ਅਕਾਲੀ ਦਲ ਉਸ ਉਪਰ ਅਨੇਕਾਂ ਇਲਜ਼ਾਮ ਲਾ ਰਿਹਾ ਸੀ। ਉਦੋਂ ਅਕਾਲੀ ਹੀ ਨਹੀਂ ਸਾਰੀਆਂ ਪਾਰਟੀਆਂ ਨੂੰ ਫੂਲਕਾ ਨੂੰ ਨਿਰਵਿਰੋਧ ਚੁਣਨਾ ਚਾਹੀਦਾ ਸੀ।
 
ਕੀ ਫੂਲਕਾ ਅਪਮਾਨਤ ਹੈ? ਹਰਵਿੰਦਰ ਸਿੰਘ ਫੂਲਕਾ ਸਨਮਾਨਤ ਵਿਅਕਤੀ ਹੈ, ਉਸ ਨੂੰ ਸਿੱਖ ਜਗਤ ਨੇ ਸਨਮਾਨ ਦਿੱਤਾ ਹੋਇਆ ਹੈ, ਉਸ ਨੂੰ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਨਮਾਨ ਦੀ ਲੋੜ ਨਹੀਂ। ਅਸਲ ਵਿਚ ਭਾਰਤੀ ਨਿਆਂ ਪ੍ਰਣਾਲੀ ਹੀ ਇਤਨੀ ਲੰਮੀ ਅਤੇ ਗੁੰਝਲਦਾਰ ਹੈ, ਜਿਸ ਰਾਹੀਂ ਇਨਸਾਫ਼ ਪ੍ਰਾਪਤ ਕਰਨਾ ਬਹੁਤ ਮੁਸ਼ਕਲ ਹੈ। ਹੁਣ ਤੱਕ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਦੇ ਬਹੁਤ ਸਾਰੇ ਕਾਰਨ ਹਨ। ਪਹਿਲੀ ਗੱਲ ਤਾਂ ਇਹ ਹੈ ਕਿ ਉਦੋਂ ਦੇ ਸਿਆਸੀ ਦਖਲ ਕਾਰਨ ਪੁਲਿਸ ਨੇ ਸਹੀ ਕਾਰਵਾਈ ਨਹੀਂ ਕੀਤੀ। ਦੂਜੇ ਪ੍ਰਭਾਵਤ ਲੋਕਾਂ ਵਿਚ ਡਰ ਪੈਦਾ ਹੋਣ ਕਾਰਨ ਉਹ ਸਾਹਮਣੇ ਨਹੀਂ ਆਏ। ਤੀਜੇ ਪੁਲਿਸ ਨੇ ਸਿਆਸਤਦਾਨਾਂ  ਦੀ ਸ਼ਹਿ 'ਤੇ ਸਬੂਤ ਨਾ ਰਹਿਣ ਦਿੱਤੇ ਜਿਸ ਕਰਕੇ ਨਿਆਂ ਨਹੀਂ ਮਿਲ ਸਕਿਆ।

ਸੱਜਣ ਕੁਮਾਰ ਸਬੂਤਾਂ ਦੀ ਘਾਟ ਕਰਕੇ ਜ਼ਿਲ੍ਹਾ ਸ਼ੈਸ਼ਨਜ਼ ਜੱਜ ਦੀ ਕਚਹਿਰੀ ਵਿਚੋਂ ਬਰੀ ਹੋ ਗਿਆ ਸੀ। ਸੁਪਰੀਮ ਕੋਰਟ ਨੇ ਰਾਜਿੰਦਰ ਸਿੰਘ ਚੀਮਾ ਨੂੰ ਸੀ.ਬੀ.ਆਈ. ਵੱਲੋਂ ਕੇਸ ਲੜਨ ਲਈ ਨਿਯੁਕਤ ਕੀਤਾ ਸੀ। ਹਰਵਿੰਦਰ ਸਿੰਘ ਫੂਲਕਾ ਸਮੇਤ ਹੋਰ ਬਹੁਤ ਸਾਰੇ ਵਕੀਲਾਂ ਨੇ ਵੀ ਇਸ ਕੇਸ ਦੀ ਵਕਾਲਤ ਕੀਤੀ ਹੈ। ਪ੍ਰੰਤੂ ਰਾਜਿੰਦਰ ਸਿੰਘ ਚੀਮਾ, ਜੋ ਕਿ ਇਸ ਤੋਂ ਪਹਿਲਾਂ 2002 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪੰਜਾਬ ਦਾ ਐਡਵੋਕੇਟ ਜਨਰਲ ਰਿਹਾ ਹੈ, ਨੇ ਆਪਣੀ ਬਹਿਸ ਦੌਰਾਨ ਇਹ ਸਾਬਤ ਕਰ ਦਿੱਤਾ ਕਿ ਭਾਵੇਂ ਸੱਜਣ ਕੁਮਾਰ ਮੌਕੇ 'ਤੇ ਹਾਜ਼ਰ ਸੀ ਜਾਂ ਨਹੀਂ ਪ੍ਰੰਤੂ ਬੀਬੀ ਜਗਦੀਸ਼ ਕੌਰ ਦੇ ਹਲਫ਼ਨਾਮੇ ਅਤੇ ਬਿਆਨਾਂ ਵਿਚ ਉਸ ਨੇ ਕਿਹਾ ਸੀ ਕਿ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ। ਅਗਵਾਈ ਦਾ ਭਾਵ ਹਜ਼ੂਮ ਨੂੰ ਦਿਸ਼ਾ ਨਿਰਦੇਸ਼ ਦੇਣਾ ਹੁੰਦਾ ਹੈ, ਹਾਜ਼ਰ ਹੋਣਾ ਜ਼ਰੂਰੀ ਨਹੀਂ। ਇਸ ਤੋਂ ਪਹਿਲਾਂ ਸੱਜਣ ਕੁਮਾਰ ਇਸ ਗੱਲ ਕਰਕੇ ਬਰੀ ਹੋਇਆ ਸੀ ਕਿ ਉਹ ਸਰੀਰਕ ਤੌਰ 'ਤੇ ਮੌਜੂਦ ਨਹੀਂ ਸੀ।

ਇਸ ਲਈ ਇਸ ਕੇਸ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਵਿਚ ਰਾਜਿੰਦਰ ਸਿੰਘ ਚੀਮਾ ਦਾ ਅਹਿਮ ਯੋਗਦਾਨ ਹੈ। ਰਾਜਿੰਦਰ ਸਿੰਘ ਚੀਮਾ ਖ਼ਬਰਾਂ ਵਿਚ ਆਉਣਾ ਪਸੰਦ ਨਹੀਂ ਕਰਦਾ ਅਤੇ ਨਾ ਹੀ ਫੋਕੀ ਸ਼ੁਹਰਤ ਵਿਚ ਯਕੀਨ ਰੱਖਦਾ ਹੈ ਪ੍ਰੰਤੂ ਉਹ ਅਮਲੀ ਤੌਰ 'ਤੇ ਕੰਮ ਕਰਨ ਨੂੰ ਤਰਜੀਹ ਦਿੰਦਾ ਹੈ। ਸਿਆਸਤਦਾਨਾਂ ਨੂੰ ਸਲਾਹ ਹੈ ਕਿ ਉਹ ਰਾਜਿੰਦਰ ਸਿੰਘ ਚੀਮਾ ਤੋਂ ਹੀ ਕੁਝ ਸਿੱਖ ਲੈਣ ਜਿਨ੍ਹਾਂ ਅੱਜ ਤੱਕ ਇਹ ਕੇਸ ਜਿੱਤਣ ਦਾ ਦਾਅਵਾ ਹੀ ਨਹੀਂ ਪੇਸ਼ ਕੀਤਾ। ਕਾਂਗਰਸ ਪਾਰਟੀ ਵਿਚ ਕੈਪਟਨ ਅਮਰਿੰਦਰ ਸਿੰਘ ਇਕੋ ਇਕ ਅਜਿਹਾ ਵੱਡਾ ਨੇਤਾ ਹੈ ਜਿਸ ਨੇ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਬਾਕੀ ਕਾਂਗਰਸੀ ਨੇਤਾ ਮੂੰਹ ਵਿਚ ਘੁੰਗਣੀਆਂ ਪਾਈ ਬੈਠੇ ਹਨ।
----------


ਲੇਖਕ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਹਨ।


Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 



...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER