ਵਿਚਾਰ
ਸ਼ਤਾਬਦੀਆਂ ਮਨਾਈਆਂ ਨੇ ਤੇ ਅਗੋਂ ਵੀ ਮਨਾਉਂਦੇ ਰਹਾਂਗੇ…!
- ਜਸਵੰਤ ਸਿੰਘ 'ਅਜੀਤ'



ਸਿੱਖ ਜਗਤ ਵਲੋਂ ਬੀਤੇ ਲਗਭਗ 50 ਵਰ੍ਹਿਆਂ ਵਿੱਚ, ਸਿੱਖ ਇਤਿਹਾਸ ਨਾਲ ਸੰਬੰਧਤ ਅਨੇਕਾਂ ਹੀ ਸ਼ਤਾਬਦੀਆਂ ਮਨਾਈਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਸ਼ਕ ਵੀ ਨਹੀਂ ਕਿ ਇਹ ਜੋ ਪਰੰਪਰਾ ਸਥਾਪਤ ਕਰ ਦਿੱਤੀ ਗਈ ਹੋਈ ਹੈ, ਉਸ ਦੇ ਚਲਦਿਆਂ ਸਿੱਖ ਜਗਤ ਵਲੋਂ ਭਵਿੱਖ ਵਿੱਚ ਵੀ ਅਨੇਕਾਂ ਹੋਰ ਸ਼ਤਾਬਦੀਆਂ ਮਨਾਈਆਂ ਜਾਂਦੀਆਂ ਰਹਿਣਗੀਆਂ। ਇਹ ਸ਼ਤਾਬਦੀਆਂ ਮਨਾਉਂਦਿਆਂ ਦੇਸ਼-ਵਿਦੇਸ਼ ਵਿੱਚ ਅਨੇਕਾਂ ਹੀ ਸਮਾਗਮ ਕੀਤੇ ਜਾਂਦੇ ਰਹੇ ਅਤੇ ਭਵਿਖ ਵਿੱਚ ਆਉਣ ਵਾਲੀਆਂ ਸ਼ਤਾਬਦੀਆਂ ਮਨਾਉਣ ਲਈ ਵੀ ਅਜਿਹੇ ਹੋਰ ਕਿਤਨੇ ਹੀ ਸਮਾਗਮ ਹੁੰਦੇ ਰਹਿਣਗੇ, ਕਿਹਾ ਨਹੀਂ ਜਾ ਸਕਦਾ।

ਇਨ੍ਹਾਂ ਮੌਕਿਆਂ 'ਤੇ ਧਾਰਮਕ ਸਮਾਗਮਾਂ ਤੋਂ ਇਲਾਵਾ ਚੇਤਨਾ ਅਤੇ ਖਾਲਸਾ ਮਾਰਚਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ, ਸੈਮੀਨਾਰ ਵੀ ਹੁੰਦੇ ਹਨ ਅਤੇ ਵਡੇ ਪੈਮਾਨੇ 'ਤੇ ਸਾਹਿਤ ਵੀ ਪ੍ਰਕਾਸ਼ਤ ਕੀਤਾ ਜਾਂਦਾ ਹੈ। ਇਨ੍ਹਾਂ ਕਾਰਜਾਂ ਉਪਰ ਕੌਮ ਦੇ ਕਰੋੜਾਂ ਰੁਪਏ ਖਰਚ ਹੋਏ ਅਤੇ ਅੱਗੋਂ ਵੀ ਹੁੰਦੇ ਰਹਿਣਗੇ।

ਇਸੇ ਤਰ੍ਹਾਂ ਸਿੱਖ ਜਗਤ ਵਲੋਂ, ਇਨ੍ਹਾਂ ਤੋਂ ਬਿਨਾਂ ਹਰ ਵਰ੍ਹੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸੰਬੰਧਤ ਕਈ ਪੁਰਬ ਵੀ ਮਨਾਏ ਜਾਂਦੇ ਚਲੇ ਆ ਰਹੇ ਹਨ। ਇਨ੍ਹਾਂ ਪੁਰਬਾਂ ਨੂੰ ਮਨਾਉਣ ਲਈ ਵੀ ਵਡੇ ਪੈਮਾਨੇ 'ਤੇ ਦੀਵਾਨ ਸਜਾਏ ਜਾਂਦੇ ਹਨ, ਕਥਾ-ਕੀਰਤਨ ਦਾ ਪ੍ਰਵਾਹ ਚਲਾਇਆ ਜਾਂਦਾ ਹੈ, ਕਵੀ ਦਰਬਾਰ ਵੀ ਹੁੰਦੇ ਹਨ ਅਤੇ ਪੰਥਕ ਆਗੂ, ਧਾਰਮਕ ਵਿਦਵਾਨ ਤੇ ਬੁਧੀਜੀਵੀ ਆਪਣੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ, ਸੰਗਤਾਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚਲਣ ਦੀ ਪ੍ਰੇਰਨਾ ਕਰਦੇ ਹਨ। ਕਈ ਥਾਂਵਾਂ 'ਤੇ ਨਗਰ-ਕੀਰਤਨ ਤੇ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਇਨ੍ਹਾਂ ਸਮਾਗਮਾਂ ਵਿੱਚ ਇਲਾਕੇ, ਪ੍ਰਦੇਸ਼ ਜਾਂ ਕੇਂਦਰ ਦੇ ਰਾਜਸੀ ਆਗੂਆਂ ਨੂੰ ਬੁਲਾ ਕੇ, ਉਨ੍ਹਾਂ ਦਾ ਗੁਣਗਾਨ ਕਰਨ ਦੇ ਨਾਲ ਹੀ, ਉਨ੍ਹਾਂ ਨੂੰ ਸਿਰੋਪਾਉ ਦੀ ਬਖਸ਼ਸ਼ ਕਰ, ਸਨਮਾਨਤ ਵੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਿਰਪਾਨਾਂ, ਧਾਰਮਕ ਚਿੰਨ੍ਹ ਤੇ ਸਿੱਖ ਧਰਮ ਤੇ ਇਤਿਹਾਸ ਨਾਲ ਸੰਬੰਧਤ ਸਾਹਿਤ ਦੀਆਂ ਅਜਿਹੀਆਂ ਮੋਟੀਆਂ-ਮੋਟੀਆਂ ਪੁਸਤਕਾਂ ਵੀ ਭੇਂਟ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਪੜ੍ਹਨ ਜਾਂ ਸੰਭਾਲਣ ਦਾ ਸਮਾਂ ਸ਼ਾਇਦ ਹੀ ਉਨ੍ਹਾਂ ਵਿਚੋਂ ਕਿਸੇ ਪਾਸ ਹੁੰਦਾ ਹੋਵੇ।

ਆਪਣੇ ਸਨਮਾਨ ਸਤਿਕਾਰ ਦੇ ਜਵਾਬ ਵਿੱਚ ਉਨ੍ਹਾਂ ਰਾਜਸੀ ਵਿਅਕਤੀਆਂ ਵਲੋਂ ਆਪਣੇ ਸਨਮਾਨ ਲਈ ਸਿੱਖਾਂ ਦਾ ਧੰਨਵਾਦ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੇ ਫੁਲ ਭੇਂਟ ਕੀਤੇ ਜਾਂਦੇ ਹਨ। ਸਿੱਖਾਂ ਵਲੋਂ ਦੇਸ਼ ਪ੍ਰਤੀ ਕੀਤੀਆਂ ਕੁਰਬਾਨੀਆਂ ਤੇ ਸੇਵਾਵਾਂ ਦੀ ਰਸਮੀ ਪ੍ਰਸ਼ੰਸਾ ਕਰ, ਜੈਕਾਰੇ ਲਗਵਾਏ ਜਾਂਦੇ ਹਨ। ਇਹ ਸਭ-ਕੁਝ ਹੋ ਜਾਣ ਤੋਂ ਬਾਅਦ ਇਹ ਆਖ, ਆਪਣੇ-ਆਪ ਨੂੰ ਸੰਤੁਸ਼ਟ ਕਰ ਲਿਆ ਜਾਂਦਾ ਹੈ ਕਿ ਸ਼ੁਕਰ ਹੈ ਕਿ 'ਇਤਨਾ ਵੱਡਾ' ਕਾਰਜ 'ਨਿਰਵਿਘਨ' ਸਿਰੇ ਚੜ੍ਹ ਗਿਐ। ਇਹ ਸਭ ਕੁਝ ਕਈ ਦਹਾਕਿਆਂ ਤੋਂ ਹੁੰਦਾ ਚਲਿਆ ਆ ਰਿਹਾ ਹੈ ਤੇ ਇਸ ਵਿੱਚ ਕੋਈ ਸ਼ਕ ਨਹੀਂ ਕਿ ਅਗੋਂ ਵੀ ਇਸੇ ਤਰ੍ਹਾਂ ਹੀ ਹੁੰਦਾ ਰਹੇਗਾ।

ਹੁਣ ਫਿਰ ਇਸੇ ਵਰ੍ਹੇ (ਸੰਨ-2019) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਾਕਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਆਉਣ ਵਾਲੇ ਵਰ੍ਹਿਆਂ ਵਿੱਚ ਹੋਰ ਵੀ ਕਿਤਨੀਆਂ ਹੀ ਸ਼ਤਾਬਦੀਆਂ ਸਿੱਖ ਜਗਤ ਵਲੋਂ ਮਨਾਈਆਂ ਜਾਣਗੀਆਂ, ਕਿਹਾ ਨਹੀਂ ਜਾ ਸਕਦਾ। ਇਨ੍ਹਾਂ ਮੌਕਿਆਂ 'ਤੇ ਵੀ ਪਹਿਲਾਂ ਵਾਂਗ ਹੀ ਚੇਤਨਾ ਅਤੇ ਖਾਲਸਾ ਮਾਰਚਾਂ ਦਾ ਆਯੋਜਨ ਕੀਤਾ ਜਾਇਗਾ। ਪਹਿਲਾਂ ਵਾਂਗ ਹੀ ਧਾਰਮਕ ਦੀਵਾਨ ਸਜਾਏ ਜਾਣਗੇ, ਗੁਰੂ ਸਾਹਿਬਾਨ ਦੇ ਜੀਵਨ ਕਾਰਜਾਂ ਦਾ ਵਰਨਣ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਇਗਾ। ਸੈਮੀਨਾਰ ਵੀ ਹੋਣਗੇ ਅਤੇ ਸਾਹਿਤ ਵੀ ਪ੍ਰਕਾਸ਼ਤ ਕੀਤਾ ਜਾਇਗਾ। ਇਸ ਤਰ੍ਹਾਂ ਪਹਿਲਾਂ ਤੋਂ ਹੀ ਸਥਾਪਤ ਰੀਤ ਨਿਭਾਈ ਜਾਂਦੀ ਚਲੀ ਜਾਇਗੀ।

ਇਤਨਾ ਸਭ ਕੁਝ ਹੁੰਦਿਆਂ ਵੇਖਦਿਆਂ-ਸੁਣਦਿਆਂ ਹੋਇਆਂ, ਸੁਆਲ ਉਠਦਾ ਹੈ ਕਿ ਸਿੱਖ ਜਗਤ ਵਲੋਂ ਇਤਨੀਆਂ ਸ਼ਤਾਬਦੀਆਂ ਅਤੇ ਗੁਰਪੁਰਬ ਮਨਾਏ ਜਾਂਦੇ ਚਲੇ ਆਉਣ ਤੋਂ ਬਾਅਦ ਕੀ ਕਦੀ ਵੀ ਕਿਸੇ ਪੰਥਕ ਸੰਸਥਾ ਜਾਂ ਕਹਿੰਦੇ-ਕਹਾਉੇਂਦੇ ਪੰਥਕ ਆਗੂਆਂ ਨੇ ਇਸ ਬਾਰੇ ਸੋਚਣ ਅਤੇ ਸਮਝਣ ਦੀ ਲੋੜ ਸਮਝੀ ਹੈ ਕਿ ਇਸ ਤਰ੍ਹਾਂ ਹਰ ਸਾਲ ਪੁਰਬ ਅਤੇ ਸ਼ਤਾਬਦੀਆਂ ਮਨਾਉਂਦਿਆਂ ਕੌਮ ਦੇ ਕਰੋੜਾਂ ਰੁਪਏ ਖਰਚ ਕਰ, ਉਹ ਉਸ (ਕੌਮ) ਨੂੰ ਕੀ ਪ੍ਰਾਪਤੀਆਂ ਕਰਕੇ ਦੇ ਰਹੇ ਹਨ? ਕੀ ਗੁਰੂ ਸਾਹਿਬ ਦੇ ਜੀਵਨ-ਉਪਦੇਸ਼ਾਂ ਤੋਂ ਉਨ੍ਹਾਂ ਆਪ ਕੋਈ ਸੇਧ ਲਈ ਹੈ, ਜਾਂ ਉਨ੍ਹਾਂ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ, ਸਰਬ-ਕਲਿਆਣਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਆਮ ਲੋਕਾਂ ਤਕ ਪਹੁੰਚਾਣ ਦਾ ਕੋਈ ਉਪਰਾਲਾ ਕੀਤਾ ਹੈ ਜਾਂ ਕਰ ਰਹੇ ਹਨ? ਜਾਂ ਫਿਰ ਪੁਰਬ ਤੇ ਸ਼ਤਾਬਦੀਆਂ ਮਨਾ ਕੇ ਕੇਵਲ ਹਊਮੈ ਨੂੰ ਪੱਠੇ ਪਾ, ਰਸਮ-ਅਦਾਇਗੀ ਹੀ ਕੀਤੀ ਜਾ ਰਹੀ ਹੈ?

ਸ਼ਾਇਦ ਹੀ ਕਿਸੇ 'ਪੰਥ ਸੇਵਕ' ਜਾਂ 'ਪੰਥ ਦਰਦੀ' ਜਾਂ ਸਿੱਖੀ ਨੂੰ ਲਗ ਰਹੀ ਢਾਹ ਉਪਰ ਅਥਰੂ ਵਹਾਣ ਵਾਲੇ ਕਿਸੇ 'ਧਰਮੀ ਆਗੂ' ਨੇ ਇਸ ਬਾਰੇ ਕਦੀ ਸੋਚਣ-ਸਮਝਣ ਦੀ ਲੋੜ ਮਹਿਸੂਸ ਕੀਤੀ ਹੋਵੇ। ਸਿੱਖਾਂ ਦੀਆਂ ਕਈ ਧਾਰਮਕ, ਵਿਦਿਅਕ ਤੇ ਸਮਾਜਕ ਸੰਸਥਾਵਾਂ ਅਜਿਹੀਆਂ ਹਨ, ਜੋ ਸਮੇਂ-ਸਮੇਂ ਦੇਸ਼, ਸਮਾਜ, ਕੌਮ ਆਦਿ ਨਾਲ ਸੰਬੰਧਿਤ ਵਿਸ਼ਿਆਂ ਤੇ ਸੈਮੀਨਾਰਾਂ ਦਾ ਆਯੋਜਨ ਕਰਦੀਆਂ ਰਹਿੰਦੀਆਂ ਹਨ, ਪ੍ਰੰਤੂ ਇਨ੍ਹਾਂ ਵਿਚੋਂ ਕਿਸੇ ਇੱਕ ਨੇ ਵੀ ਅੱਜ ਤਕ ਕੋਈ ਅਜਿਹਾ ਸੈਮੀਨਾਰ ਜਾਂ ਗੋਸ਼ਟੀ ਆਯੋਜਿਤ ਕਰਵਾਉਣ ਦੀ ਲੋੜ ਨਹੀਂ ਸਮਝੀ ਜਿਸ ਵਿਚ, 'ਬੀਤੇ ਪੰਜਾਹ ਵਰ੍ਹਿਆਂ ਵਿਚ ਮਨਾਈਆਂ ਗਈਆਂ ਸ਼ਤਾਬਦੀਆਂ ਅਤੇ ਮਨਾਏ ਜਾਂਦੇ ਚਲੇ ਆ ਰਹੇ ਪੁਰਬਾਂ ਰਾਹੀਂ ਕੀ ਪਾਇਆ ਅਤੇ ਕੀ ਗਵਾਇਆ?' ਵਿਸ਼ੇ 'ਤੇ ਵਿਚਾਰ ਕੀਤੀ ਜਾ ਸਕਦੀ ਹੋਵੇ।

ਇਸੇ ਅਣਗਹਿਲੀ ਦਾ ਹੀ ਨਤੀਜਾ ਹੈ ਕਿ ਸਿੱਖਾਂ ਦੇ ਵੱਡੇ-ਵੱਡੇ ਧਾਰਮਕ ਸਮਾਗਮ ਮੇਲੇ ਬਣ ਕੇ ਰਹਿ ਜਾਂਦੇ ਹਨ। ਪੰਡਾਲ ਵਿੱਚ ਕਥਾ-ਕੀਰਤਨ ਸਰਵਣ ਕਰਨ ਲਈ ਜੁੜੀਆਂ ਸੰਗਤਾਂ ਨਾਲੋਂ ਕਿਤੇ ਵਧ 'ਸੰਗਤਾਂ' ਪੰਡਾਲ ਤੋਂ ਬਾਹਰ ਲਗੇ ਖਾਣੇ ਦੇ ਵੱਖ-ਵੱਖ ਸਟਾਲਾਂ 'ਤੇ ਚਟਕਾਰੇ ਲੈਂਦੀਆਂ ਵਿਖਾਈ ਦਿੰਦੀਆਂ ਹਨ। ਸੱਚਾਈ ਤਾਂ ਇਹ ਵੀ ਹੈ ਕਿ ਆਸਾ ਦੀ ਵਾਰ ਤੋਂ ਰਹਿਰਾਸ ਸਾਹਿਬ ਦੇ ਪਾਠ ਤਕ ਦੇ ਸਮੇਂ ਦੌਰਾਨ, ਪੰਡਾਲ ਵਿੱਚ ਬੈਠੀਆਂ 'ਸੰਗਤਾਂ' ਵਿਚੋਂ ਵੀ ਕੁਝ ਹੀ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਮਨ ਕਥਾ-ਕੀਰਤਨ ਸਰਵਣ ਕਰਨ ਵਿੱਚ ਜੁੜਿਆ ਹੁੰਦਾ ਹੋਵੇ, ਵਧੇਰੇ ਤਾਂ ਆਪੋ ਵਿੱਚ ਗੱਲਾਂ ਕਰਦੀਆਂ ਤੇ ਇਕ-ਦੂਜੇ ਨਾਲ ਦੁੱਖ-ਸੁੱਖ ਫਰੋਲਦੀਆਂ ਜਾਂ ਫਿਰ ਆਉਣ-ਜਾਣ ਵਾਲਿਆਂ ਵਿਚੋਂ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਹਿਚਾਣ ਵਾਲਿਆਂ ਦੇ ਚੇਹਰੇ ਪਛਾਨਣ ਦੀ ਕੋਸ਼ਿਸ਼ ਕਰਦੀਆਂ ਹੀ ਨਜ਼ਰ ਆਉਂਦੀਆਂ ਹਨ।

..ਅਤੇ ਅੰਤ ਵਿੱਚ : ਆਏ ਦਿਨ ਅਜਿਹੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਪੰਜਾਬ ਦੀਆਂ ਕਈ ਅੱਲ੍ਹੜ ਮੁਟਿਆਰਾਂ, ਵਿਦੇਸ਼ੀ ਲਾੜਿਆਂ ਨਾਲ ਪ੍ਰਣਾਏ ਜਾਣ ਦੀ ਲਾਲਸਾ ਅਧੀਨ, ਉਨ੍ਹਾਂ ਦੀ ਸਾਜ਼ਸ਼ ਦਾ ਸ਼ਿਕਾਰ ਹੋ ਨਾ ਕੇਵਲ ਆਪਣਾ-ਆਪ ਲੁਟਾ, ਜ਼ਿੰਦਗੀ ਬਰਬਾਦ ਕਰ ਬੈਠਦੀਆਂ ਹਨ, ਸਗੋਂ ਉਨ੍ਹਾਂ ਦੇ ਮਾਪੇ ਵੀ ਆਪਣੀ ਬੇਟੀ ਨੂੰ ਪ੍ਰਵਾਸੀ ਨਾਲ ਵਿਆਹ, ਪ੍ਰਦੇਸ ਭੇਜਣ ਦੀ ਖੁਸ਼ੀ ਸਹੇਜਣ ਲਈ, ਆਪਣਾ ਸਭ ਕੁਝ ਗੁਆ ਬੈਠਦੇ ਹਨ। ਅਜਿਹੇ ਮਾਮਲਿਆਂ ਵਿੱਚ ਮਦਦ ਕਰਨ ਲਈ ਭਾਵੇਂ ਕੁਝ ਕਾਨੂੰਨ ਵੀ ਬਣੇ ਹੋਏ ਹਨ ਅਤੇ ਕਈ ਜਥੇਬੰਦੀਆਂ ਅਤੇ ਲੋਕਾਂ ਵਲੋਂ ਵੀ ਉਦਮ ਕੀਤੇ ਜਾਂਦੇ ਚਲੇ ਆ ਰਹੇ ਹਨ। ਪਰ ਇਹ ਜਤਨ ਇਤਨੇ ਕਾਫ਼ੀ ਨਹੀਂ ਹੁੰਦੇ ਕਿ ਬਰਬਾਦੀ ਸਹੇੜ ਰਹੀਆਂ ਮੁਟਿਆਰਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਮੁੱਚੇ ਰੂਪ ਵਿੱਚ ਸੰਤੁਸ਼ਟ ਕਰ ਸਕਣ।

ਇਸ ਸੰਕਟ ਦੇ ਲਗਾਤਾਰ ਮੰਡਰਾਉਂਦਿਆਂ ਰਹਿਣ ਦੇ ਸਬੰਧ ਵਿੱਚ ਜਦੋਂ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ ਆਰ.ਐੱਸ. ਸੋਢੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਵਿਚੋਂ ਉਭਰਨ ਵਿੱਚ ਵਿਦੇਸ਼ਾਂ ਵਿੱਚ ਸਥਿਤ ਗੁਰਦੁਆਰਿਆਂ ਦੇ ਪ੍ਰਬੰਧਕ ਬਹੁਤ ਹੀ ਮਦਦਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ਾਂ ਵਿਚਲੇ ਗੁਰਦੁਆਰੇ ਕੇਵਲ ਸਿੱਖਾਂ ਦੇ ਧਰਮ-ਅਸਥਾਨ ਹੀ ਨਹੀਂ ਹਨ, ਸਗੋਂ ਉਥੇ ਵਸਦੇ ਸਮੂਹ ਪੰਜਾਬੀਆਂ ਦੇ ਸਭਿਆਚਾਰਕ ਅਤੇ ਸੰਸਕ੍ਰਿਤਕ ਕੇਂਦਰ ਵੀ ਹਨ। ਜਿਥੇ ਇਕੱਤਰ ਹੋ, ਉਹ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕਰਦੇ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਉਪਾਅ ਖੋਜਦੇ ਹਨ। ਉਨ੍ਹਾਂ ਅਨੁਸਾਰ ਜੇ ਕੋਈ ਪੰਜਾਬੀ ਕਿਸੇ ਪ੍ਰਵਾਸੀ ਨਾਲ ਆਪਣੀ ਧੀ ਵਿਆਹੁਣੀ ਚਾਹੁੰਦਾ ਹੈ, ਤਾਂ ਉਸ ਨੂੰ, ਜਿਸ ਦੇਸ਼ ਦੇ ਜਿਸ ਇਲਾਕੇ ਵਿੱਚ ਉਹ ਪ੍ਰਵਾਸੀ ਵਸਦਾ ਹੈ, ਉਸ ਇਲਾਕੇ ਦੇ ਗੁਰਦੁਆਰੇ ਦੇ ਪ੍ਰਬੰਧਕਾਂ ਪਾਸੋਂ ਸਬੰਧਤ ਵਿਅਕਤੀ ਦੇ ਸਬੰਧ ਵਿੱਚ ਜਾਣਕਾਰੀ ਪ੍ਰਾਪਤ ਕਰਨ ਦਾ ਜਤਨ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇ ਕੋਈ ਪ੍ਰਵਾਸੀ ਧੋਖੇ ਨਾਲ ਪੰਜਾਬੋਂ ਕਿਸੇ ਮੁਟਿਆਰ ਨੂੰ ਵਿਆਹ ਕੇ ਲੈ ਜਾਂਦਾ ਹੈ ਤੇ ਉਥੇ ਜਾ ਕੇ ਉਸ ਦੇ ਨਾਲ ਮਾੜਾ ਵਿਹਾਰ ਕਰਦਾ ਹੈ, ਤਾਂ ਉਥੋਂ ਦੇ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਪੀੜਤ ਮੁਟਿਆਰ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜਸਟਿਸ ਸੋਢੀ ਅਨੁਸਾਰ ਜੇ ਵਿਦੇਸ਼ਾਂ ਵਿਚਲੇ ਗੁਰਦੁਆਰਿਆਂ ਦੇ ਪ੍ਰਬੰਧਕ ਅਜਿਹੀਆਂ ਧੋਖੇ ਦਾ ਸ਼ਿਕਾਰ ਹੋਈਆਂ ਮੁਟਿਆਰਾਂ ਦੀ ਮਦਦ ਕਰਨ ਅਤੇ ਗੁਨਾਹਗਾਰਾਂ ਨੂੰ ਨੱਥ ਪਾਣ ਦੇ ਉਪਰਾਲੇ ਕਰਨ ਦੀ ਜ਼ਿੰਮੇਵਾਰੀ ਸੰਭਾਲਣ ਲਈ ਅੱਗੇ ਆ ਜਾਣ, ਤਾਂ ਪੰਜਾਬੀ ਮੁਟਿਆਰਾਂ ਨਾਲ ਪ੍ਰਵਾਸੀਆਂ ਵਲੋਂ ਕੀਤੀਆਂ ਜਾਣ ਵਲੀਆਂ ਧੋਖੇਬਾਜ਼ੀ ਦੀਆਂ ਘਟਨਾਵਾਂ ਨੂੰ ਕਿਸੇ ਹੱਦ ਤਕ ਠੱਲ੍ਹ ਪਾਈ ਜਾ ਸਕਦੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER