ਵਿਚਾਰ
ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਲਤਾਨਪੁਰ ਲੋਧੀ ਹੀ ਕਿਉਂ, ਸ੍ਰੀ ਕਰਤਾਰਪੁਰ ਸਾਹਿਬ ਕਿਉਂ ਨਹੀਂ?
- ਬੀਰ ਦਵਿੰਦਰ ਸਿੰਘ
ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਲਤਾਨਪੁਰ ਲੋਧੀ ਹੀ ਕਿਉਂ, ਸ੍ਰੀ ਕਰਤਾਰਪੁਰ ਸਾਹਿਬ ਕਿਉਂ ਨਹੀਂ?



ਸਿੱਖ ਸੰਗਤਾਂ ਦੇ ਮਨਾਂ ਵਿੱਚ ਇਹ ਸਵਾਲ ਵਾਰ-ਵਾਰ ਉਠ ਰਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਲਤਾਨਪੁਰ ਲੋਧੀ ਕਿਉਂ ਹੋ ਰਹੀ ਹੈ?

ਸਿੱਖ ਸੰਗਤਾਂ, ਸਮੂਹ ਸਿੱਖ ਤਖ਼ਤਾਂ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦਵਾਰਾ ਮਨੇਜਮੈਂਟ ਕਮੇਟੀ ਪਾਸੋਂ ਜਾਣਨਾ ਚਾਹੁੰਦੀਆਂ ਹਨ ਕਿ ਹੁਣ ਜਦੋਂ ਸਿੱਖ ਸੰਗਤਾਂ ਦੀਆਂ 72 ਵਰ੍ਹਿਆਂ ਦੀਆਂ ਕੀਤੀਆਂ ਨਿਰੰਤਰ ਅਰਦਾਸਾਂ ਅਤੇ ਜੋਦੜੀਆਂ, ਗੁਰੂ ਨਾਨਕ ਸਾਹਿਬ ਜੀ ਦੀ ਕ੍ਰਿਪਾ ਦੁਆਰਾ, ਬਰ ਅਈਆਂ ਹਨ ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਗਿਆ ਹੈ ਤਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਲਤਾਨਪੁਰ ਲੋਧੀ ਕਿਉਂ ਹੋ ਰਹੀ ਹੈ ਅਤੇ ਇਸ ਕੌਮਾਂਤਰੀ ਨਗਰ ਕੀਰਤਨ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕਿਉਂ ਨਹੀਂ ਲਿਜਾਇਆ ਜਾ ਰਿਹਾ ?

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ, ਕੌਮਾਂਤਰੀ ਨਗਰ ਕੀਰਤਨ ਦੀ ਅਰੰਭਤਾ, ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ ਨੂੰ ਹੋਈ ਸੀ, ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਭਾਵਿਕ ਅਤੇ ਤਾਰਕਿਕ ਤੌਰ 'ਤੇ ਗੁਰੂ ਸਾਹਿਬ ਦੇ ਜੋਤੀ-ਜੋਤ ਸਮਾਉਣ ਦੇ ਪਵਿੱਤਰ ਅਸਥਾਨ ਹੀ ਕਰਨੀ ਬਣਦੀ ਹੈ ਜਿੱਥੇ ਗੁਰੂ ਸਾਹਿਬ ਨੇ, ਆਪਣੇ ਜੀਵਨ ਦੇ ਆਖਰੀ 20 ਵਰ੍ਹੇ ਗੁਜ਼ਾਰੇ।
----------
ਕੀ ਸਿੱਖਾਂ ਦੇ ਸਾਰੇ ਅਤਿ ਮਹੱਤਵਪੂਰਨ ਧਾਰਮਿਕ ਫੈਸਲੇ ਵੀ 'ਬਾਦਲ ਪਰਿਵਾਰ' ਦੀ ਰਾਜਨੀਤਿਕ ਸੁਵਿਧਾ ਅਨੁਸਾਰ ਹੀ ਕੀਤੇ ਜਾਣੇ ਹਨ?
----------
ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਹੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੁੱਚੇ ਜੀਵਨ ਦੇ ਦੁਨਿਆਵੀ ਅਤੇ ਰੂਹਾਨੀ ਅਨੁਭਵਾਂ ਨੂੰ ਸਕਾਰਾਤਮਿਕ ਤੇ ਨਿਰਨਾਇਕ ਤੌਰ 'ਤੇ ਸੰਚਿਤ ਕਰਕੇ ਆਪਣੇ ਉਪਦੇਸ਼ਾਂ ਨੂੰ ਅੰਤਿਮ ਰੂਪ ਦਿੱਤਾ। ਇਸ ਕਾਰਣ ਸ੍ਰੀ ਕਰਤਾਰਪੁਰ ਸਾਹਿਬ, ਕੌਮਾਂਤਰੀ ਨਗਰ ਕੀਰਤਨ ਦਾ ਅੰਤਿਮ ਟਿਕਾਣਾ ਹੋਣਾ ਚਾਹੀਦਾ ਸੀ ਜੋ ਗੁਰੂ ਨਾਨਕ ਦੇਵ ਜੀ ਦਾ ਸਾਰੇ ਸੰਸਾਰ, ਭਾਵ ਚਹੁੰ-ਕੁੰਟਾ ਦੇ ਭਰਮਣ ਤੋਂ ਬਾਅਦ, ਆਪਣਾ ਆਖਰੀ ਟਿਕਾਣਾ ਚੁਣਿਆ ਸੀ।

ਜੇ ਇਤਿਹਾਸਿਕ ਪੱਖੋਂ ਵਿਚਾਰੀਏ ਤਾਂ ਸੁਲਤਾਨਪੁਰ ਲੋਧੀ, ਕੌਮਾਂਤਰੀ ਨਗਰ ਕੀਰਤਨ ਦਾ ਇੱਕ ਵੱਡਾ ਤੇ ਮਹੱਤਵਪੂਰਨ, ਪੜਾਅ ਤਾਂ ਜ਼ਰੂਰ ਹੋ ਸਕਦਾ ਹੈ, ਪਰ ਇਸ ਨਗਰ ਕੀਰਤਨ ਦਾ ਅੰਤਿਮ ਵਿਰਾਮ ਤਾਂ ਸ੍ਰੀ ਕਰਤਾਰਪੁਰ ਸਾਹਿਬ ਹੀ ਬਣਦਾ ਹੈ, ਹੋਰ ਕਿਤੇ ਨਹੀਂ।

ਸਿੱਖ ਕੌਮ ਇਸ ਸਵਾਲ ਦਾ ਦੋ ਟੁੱਕ ਜਵਾਬ, ਸਿੱਖ ਤਖ਼ਤਾਂ ਦੇ ਪੰਜੇ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦਵਾਰਾ ਮਨੇਜਮੈਂਟ ਕਮੇਟੀ ਪਾਸੋਂ ਮੰਗਦੀ ਹੈ ਕਿ ਕੌਮਾਂਤਰੀ ਨਗਰ ਕੀਰਤਨ ਦੇ ਅੰਤਿਮ ਪੜਾਅ ਨੂੰ ਤੈਅ ਕਰਨ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਦੀ ਵੱਡੀ ਮਹੱਤਤਾ ਨੂੰ ਕਿੰਜ ਤੇ ਕਿਉਂ ਅੱਖੋਂ-ਪਰੋਖੇ ਕੀਤਾ ਗਿਆ?
----------
ਕੌਮਾਂਤਰੀ ਨਗਰ ਕੀਰਤਨ ਦੀ ਸਮਾਪਤੀ ਸੁਭਾਵਿਕ ਅਤੇ ਤਾਰਕਿਕ ਤੌਰ 'ਤੇ ਗੁਰੂ ਸਾਹਿਬ ਦੇ ਜੋਤੀ-ਜੋਤ ਸਮਾਉਣ ਦੇ ਪਵਿੱਤਰ ਅਸਥਾਨ ਹੀ ਕਰਨੀ ਬਣਦੀ ਹੈ ਜਿੱਥੇ ਗੁਰੂ ਸਾਹਿਬ ਨੇ, ਆਪਣੇ ਜੀਵਨ ਦੇ ਆਖਰੀ 20 ਵਰ੍ਹੇ ਗੁਜ਼ਾਰੇ।
----------
ਜੇ ਸਿੱਖਾਂ ਦੇ ਸਾਰੇ ਅਤਿ ਮਹੱਤਵਪੂਰਨ ਧਾਰਮਿਕ ਫੈਸਲੇ ਵੀ 'ਬਾਦਲ ਪਰਿਵਾਰ' ਦੀ ਰਾਜਨੀਤਿਕ ਸੁਵਿਧਾ ਅਨੁਸਾਰ ਹੀ ਕੀਤੇ ਜਾਣੇ ਹਨ ਤਾਂ ਫੇਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਪੰਜ ਸਿੱਖ ਤਖ਼ਤ ਸਾਹਿਬਾਨ ਅਤੇ  ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪ੍ਰਸੰਗਤਾ ਅਤੇ ਮਹੱਤਵ ਕੀ ਹੈ ? ਬਾਦਲਾਂ ਦੀਆਂ ਰਾਜਨੀਤਕ ਇੱਛਾਵਾਂ ਅੱਗੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਰੁਤਬੇਦਾਰ ਤਾਂ ਆਤਮਸਮਰਪਣ ਕਰ ਸਕਦੇ ਹਨ ਪਰ ਪੰਜ ਸਿੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਤੋਂ ਅਜੇਹੀ ਉਮੀਦ ਨਹੀਂ ਕੀਤੀ ਜਾ ਸਕਦੀ।

ਇਸ ਭੁੱਲ ਨੂੰ ਹੁਣ ਵੀ, ਸਿੱਖ ਕੌਮ ਦੇ ਵਡੇਰੇ ਹਿੱਤਾਂ ਵਿੱਚ, ਸਮਾਂ ਰਹਿੰਦੇ ਸੁਧਾਰਿਆ ਜਾ ਸਕਦਾ ਹੈ, ਨਹੀਂ ਤਾਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਇਹ ਬੱਜਰ ਗ਼ਲਤੀ, 'ਬਾਦਲ ਜੁੰਡਲੀ' ਲਈ ਇੱਕ ਵੱਡਾ ਪਾਪ ਬਣਕੇ, ਸਦਾ ਵਾਸਤੇ ਮੱਥੇ ਦਾ ਕਲੰਕ ਸਾਬਿਤ ਹੋਵੇਗੀ।

ਸਮੁੱਚੀ ਸਿੱਖ ਕੌਮ ਦੀ ਜਾਣਕਾਰੀ ਲਈ ਸਿੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਨੂੰ ਇਸ ਮਾਮਲੇ ਵਿੱਚ ਆਪਣੀ ਸਥਿਤੀ ਜ਼ਰੂਰ ਸਪੱਸ਼ਟ ਕਰਨੀ ਚਾਹੀਦੀ ਹੈ ਤਾਂ ਕਿ ਤਖ਼ਤਾਂ ਦੀ ਮਰਿਆਦਾ ਅਤੇ ਮਾਣ ਸਨਮਾਨ ਨੂੰ ਕੋਈ ਠੇਸ ਨਾ ਪਹੁੰਚੇ।
----------
 
ਲੇਖਕ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ, ਸਾਬਕਾ ਐੱਮ.ਐੱਲ.ਏ. ਸਰਹੰਦ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਹਨ।



Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE



Copyright © 2016-2017










NEWS LETTER