ਪੰਜਾਬ
ਪਾਵਰ ਕਾਰਪੋਰੇਸ਼ਨ ਨੇ ਅੱਗ ਲੱਗਣ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਗੰਭੀਰ ਨੋਟਿਸ
- ਪੀ ਟੀ ਟੀਮ
ਪਾਵਰ ਕਾਰਪੋਰੇਸ਼ਨ ਨੇ ਅੱਗ ਲੱਗਣ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਗੰਭੀਰ ਨੋਟਿਸਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਬਿਜਲੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਬਹੁਤ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵਿਚ ਆਪਣੇ ਸਾਰੇ ਸੰਚਾਲਨ ਜ਼ੋਨਾਂ ਦੇ ਮੁੱਖ ਇੰਜੀਨੀਅਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਆਪਣੇ ਅਧੀਨ ਸਾਰੇ ਨਿਗਰਾਨ ਇੰਜੀਨੀਅਰਜ਼/ਕਾਰਜਕਾਰੀ ਇੰਜੀਨੀਅਰਜ਼, ਐਸ.ਡੀ.ਓਜ਼. ਨੂੰ ਨਿਰਦੇਸ਼ ਦੇਣ ਕਿ ਉਹਨਾਂ ਦੇ ਅਧੀਨ ਆਉਦੇਂ ਇਲਾਕਿਆਂ ਵਿਚ ਬਿਜਲੀ ਦੀ ਸਾਂਭ-ਸੰਭਾਲ ਦੌਰਾਨ, ਬਿਜਲੀ ਦੇ ਸ਼ਾਰਟ ਸਰਕਟ ਅਤੇ ਬਿਜਲੀ ਦੀ ਸਪਲਾਈ ਦੌਰਾਨ ਕੋਈ ਸਪਾਰਕਿੰਗ ਨਾ ਹੋਵੇ, ਜਿਸ ਨਾਲ ਫ਼ਸਲਾਂ ਦਾ ਕੋਈ ਨੁਕਸਾਨ ਨਾ ਹੋਵੇ। 
 
ਜੇਕਰ ਅੱਗ ਲੱਗਣ ਨਾਲ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਸਬੰਧਤ ਮੁੱਖ ਇੰਜੀਨੀਅਰ/ਨਿਗਰਾਨ ਇੰਜੀਨੀਅਰ ਉਸ ਘਟਨਾ ਦੀ ਥਾਂ ਤੇ ਜਾ ਕੇ ਜਾਂਚ-ਪੜਤਾਲ ਕਰਨਗੇ। ਜੇਕਰ ਜਾਂਚ-ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਉਦੀ ਹੈ ਕਿ ਅੱਗ ਲੱਗਣ ਦੀ ਘਟਨਾ, ਬਿਜਲੀ ਦੀ ਸਾਂਭ-ਸੰਭਾਲ ਦੀ ਘਾਟ ਕਾਰਨ ਹੋਈ ਹੈ ਤਾਂ ਸਬੰਧਤ ਇਲਾਕੇ ਦੇ ਜੇਈ/ਐਸ.ਡੀ.ਓ. ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
 
ਸਾਰੇ ਸੰਚਾਲਨ ਜ਼ੋਨਾਂ ਦੇ ਮੁੱਖ ਇੰਜੀਨੀਅਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਅਜਿਹੀਆਂ ਘਟਨਾਵਾਂ ਸਬੰਧੀ ਸੂਚਨਾ ਅਤੇ ਕੀਤੀ ਗਈ ਕਾਰਵਾਈ ਸਬੰਧੀ ਸੂਚਨਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵੰਡ ਦਫ਼ਤਰ ਨੂੰ ਰੋਜ਼ਾਨਾ ਦੇਣਗੇ। 
 
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਰਾਜ ਦੇ ਸਾਰੇ ਖੇਤੀਬਾੜੀ ਖਪਤਕਾਰਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਅੱਗ ਲੱਗਣ ਤੋਂ ਬਚਾਉ ਲਈ ਸੁਰੱਖਿਅਤ ਸਾਵਧਾਨੀਆਂ ਦੀ ਪਾਲਣਾ ਕਰਨ ਜਿਸ ਨਾਲ ਉਨ੍ਹਾਂ ਦੀ ਫ਼ਸਲਾਂ ਸੁਰੱਖਿਅਤ ਰਹਿਣ। ਖੇਤੀਬਾੜੀ ਖਪਤਕਾਰ ਪੀ.ਐਸ.ਪੀ.ਸੀ.ਐਲ ਵੱਲੋਂ ਹਾਲ ਹੀ ਵਿਚ ਅਖਬਾਰਾਂ ਵਿਚ ਦਿੱਤੇ ਇਸ਼ਤਿਹਾਰਾਂ ਅਤੇ ਰੇਡੀਓ ਰਾਹੀਂ ਪ੍ਰਸਾਰਿਤ ਸਾਵਧਾਨੀਆਂ ਨੂੰ ਅਮਲੀ ਰੂਪ ਵਿਚ ਅਪਨਾਉਣ ਅਤੇ ਆਪਣੀਆਂ ਫ਼ਸਲਾਂ ਨੂੰ ਸੁਰੱਖਿਅਤ ਰੱਖਣ।


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER