ਪੰਜਾਬ
ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ-ਸੰਘਾ
- ਪੀ.ਟੀ.ਟੀ.
ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ-ਸੰਘਾਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ 'ਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ। ਡੀ.ਸੀ., ਐੱਸ.ਐੱਸ.ਪੀ. ਤੇ ਸੈਸ਼ਨ ਜੱਜ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਰਧਾਂਜਲੀ ਦਿੱਤੀ।

ਜਾਂਬਾਜ਼ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਅਤੇ ਅਮਨ ਤੇ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਲਈ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦੇਸ਼ ਅਤੇ ਸਮਾਜ ਰਹਿੰਦੀ ਦੁਨੀਆ ਤੱਕ ਯਾਦ ਰੱਖੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਪੁਲਿਸ ਲਾਈਨ ਮਹਾਦੀਆਂ ਵਿਖੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਦੇ ਸ਼ਹੀਦ ਹੋਏ 16 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਰਬਾਨੀਆਂ ਦੇਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ 'ਤੇ ਜਿੰਨਾ ਮਾਣ ਕਰੀਏ ਥੋੜਾ ਹੈ ਕਿਉਂਕਿ ਉਨ੍ਹਾਂ ਨੇ ਨਾ ਕੇਵਲ ਅੱਤਵਾਦ ਦੇ ਔਖੇ ਸਮੇਂ ਵੱਡੀ ਗਿਣਤੀ ਵਿੱਚ ਸ਼ਹੀਦੀਆਂ ਦੇ ਕੇ ਅੱਤਵਾਦ ਨੂੰ ਖਤਮ ਕਰਕੇ ਅਮਨ ਤੇ ਸ਼ਾਂਤੀ ਕਾਇਮ ਕੀਤੀ ਸਗੋਂ ਪੁਲਿਸ ਦੇ ਜਵਾਨ ਦੰਗਾ ਫਸਾਦ, ਹੜ੍ਹਾਂ ਤੇ ਸੋਕੇ ਵਰਗੀਆਂ ਕੁਦਰਤੀ ਆਫਤਾਂ ਸਮੇਂ ਵੀ ਦਿਨ ਰਾਤ ਇੱਕ ਕਰਕੇ ਆਪਣੇ ਫਰਜ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹਨ। ਉਨ੍ਹਾਂ ਆਖਿਆ ਕਿ ਧਨ ਹਨ ਉਹ ਮਾਪੇ ਜਿਨ੍ਹਾਂ ਨੇ ਅਜਿਹੇ ਬਹਾਦਰ ਜਵਾਨਾਂ ਨੂੰ ਜਨਮ ਦਿੱਤਾ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਦੇ ਲੇਖੇ ਲਗਾਇਆ। ਉਨ੍ਹਾਂ ਜ਼ਿਲ੍ਹੇ ਦੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਹਮੇਸ਼ਾ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਇਸ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਮੁਸ਼ਕਲ ਹਾਲਾਤਾਂ ਵਿੱਚ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਪੰਜਾਬ ਵਿੱਚ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੇ ਲਗਭਗ 473 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸ਼ਹੀਦੀ ਸਮਾਗਮ ਜਿਥੇ ਉਨ੍ਹਾਂ ਬਹਾਦਰ ਪੁਲਿਸ ਜਵਾਨਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਤਾਜਾ ਕਰਵਾਉਂਦੇ ਹਨ ਉਥੇ ਪੁਲਿਸ ਬਲਾਂ ਦੀ ਪ੍ਰੇਰਨਾ ਦਾ ਸਰੋਤ ਵੀ ਬਣਦੇ ਹਨ। ਐਸ.ਪੀ. (ਡੀ) ਸ਼ਰਨਜੀਤ ਸਿੰਘ ਸੋਹਲ ਨੇ 1 ਸਤੰਬਰ 2015 ਤੋਂ 31 ਅਗਸਤ 2016 ਤੱਕ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬੱਲਾਂ ਦੇ ਬਹਾਦਰ ਜਵਾਨਾਂ ਦੇ ਨਾਂ ਪੜ੍ਹ ਕੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਬੈਰੀ, ਪੰਜਾਬ ਸੂਚਨਾਂ ਕਮਿਸ਼ਨ ਦੇ ਕਮਿਸ਼ਨਰ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਐਸ.ਡੀ.ਐਮ ਫਤਹਿਗੜ੍ਹ ਨਵਰਾਜ ਸਿੰਘ ਬਰਾੜ, ਐਸ.ਪੀ. (ਡੀ) ਰਾਜਵਿੰਦਰ ਸਿੰਘ ਸੋਹਲ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀ. ਹਰਪਾਲ ਸਿੰਘ, ਡੀ.ਐਸ.ਪੀ. ਸੁਰਿੰਦਰਜੀਤ ਕੌਰ ਤੋਂ ਇਲਾਵਾ ਹੋਰ ਪੁਲਿਸ, ਸਿਵਲ ਤੇ ਨਿਆਂਇਕ ਅਧਿਕਾਰੀਆਂ, ਸੇਵਾ ਮੁਕਤ ਪੁਲਿਸ ਮੁਲਾਜਮਾਂ ਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੇ ਵੀ ਆਪਣੇ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017


NEWS LETTER