ਪੰਜਾਬ
ਰਾਜਪਾਲ ਨੇ ਰਾਣਾ ਕੰਵਰਪਾਲ ਸਿੰਘ ਨੂੰ ਸਹੁੰ ਚੁਕਾ ਕੇ ਪ੍ਰੋਟਮ ਸਪੀਕਰ ਨਿਯੁਕਤ ਕੀਤਾ
- ਪੀ ਟੀ ਟੀਮ
ਰਾਜਪਾਲ ਨੇ ਰਾਣਾ ਕੰਵਰਪਾਲ ਸਿੰਘ ਨੂੰ ਸਹੁੰ ਚੁਕਾ ਕੇ ਪ੍ਰੋਟਮ ਸਪੀਕਰ ਨਿਯੁਕਤ ਕੀਤਾਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ।

ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਤੀਸਰੀ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਰਸਮ ਦੀ ਕਾਰਵਾਈ ਚਲਾਈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਇਹ ਦੱਸਿਆ ਕਿ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 188 ਹੇਠ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਣਾ ਕੰਵਰਪਾਲ ਸਿੰਘ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ ਜੋ ਕਿ ਪੰਜਾਬ ਵਿਧਾਨ ਸਭਾ ਦੇ ਚੁਣੇ ਗਏ ਹੋਰਨਾਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਨਵੇਂ ਵਿਧਾਇਕਾਂ ਨੂੰ ਇਸ ਹਫ਼ਤੇ ਦੇ ਆਖਰ ਵਿੱਚ ਸੱਦੇ ਗਏ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੌਰਾਨ ਸਹੁੰ ਚੁਕਾਈ ਜਾਵੇਗੀ।

ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬੀ 'ਚ ਸਹੁੰ ਚੁੱਕੀ।
 
ਨਾਮਵਰ ਵਕੀਲ ਤੋਂ ਪ੍ਰੋਟਮ ਸਪੀਕਰ ਤੱਕ ਦਾ ਰਾਜਨਤਿਕ ਸਫਰ
ਰਾਣਾ ਕੰਵਰਪਾਲ ਸਿੰਘ (59 ਸਾਲ) ਦਾ ਜਨਮ ਸਰਦਾਰ ਰਘਬੀਰ ਸਿੰਘ ਰਾਣਾ ਦੇ ਗ੍ਰਹਿ ਰੂਪਨਗਰ ਜ਼ਿਲ੍ਹੇ ਦੇ ਪਿੰਡ ਝਾਂਡੀਆਂ ਵਿਖੇ ਹੋਇਆ।

ਲਾਅ ਗ੍ਰਜੂਏਟ ਰਾਣਾ ਕੰਵਰਪਾਲ ਸਿੰਘ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਗਏ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲੱਗੇ।  ਰੂਪਨਗਰ ਜ਼ਿਲ੍ਹੇ ਦੇ ਨਾਮਵਰ ਵਕੀਲ ਰਾਣਾ ਕੰਵਰਪਾਲ ਸਿੰਘ ਦੇ ਕਾਂਗਰਸ ਪਾਰਟੀ ਪ੍ਰਤੀ ਨਿਰਸੁਆਰਥ ਸਮਰਪਣ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਰੂਪਨਗਰ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ।  ਜਿਸ ਤੋਂ ਬਾਅਦ ਰਾਣਾ ਨੇ ਫਿਰ ਮੁੜ ਕੇ ਪਿੱਛੇ ਨਹੀਂ ਦੇਖਿਆ। ਇਸ ਤੋਂ ਬਾਅਦ ਉਹ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ, ਸਰਭ ਭਾਰਤੀ ਕਾਂਗਰਸ ਕਮੇਟੀ ਮੈਂਬਰ ਵੀ ਰਹੇ। ਉਹ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਰੂਪਨਗਰ ਬਾਰ ਐਸੋਸ਼ੀਏਸ਼ਨ ਦੇ ਵੀ ਪ੍ਰਧਾਨ ਰਹੇ ਹਨ।

ਸਾਲ 2002 ਵਿੱਚ ਵਿਧਾਨ ਸਭਾ ਚੋਣ ਵਿੱਚ ਨੰਗਲ ਵਿਧਾਨ ਸਭਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਕਿਸਮਤ ਅਜਮਾਈ ਅਤੇ ਭਾਰਤੀ ਜਨਤਾ ਪਾਰਟੀ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੂੰ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਅਤੇ ਫਿਰ ਸਰਕਾਰ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਗਿਆ।

2007 ਵਿੱਚ ਫਿਰ ਨੰਗਲ ਹਲਕੇ ਤੋਂ ਚੋਣ ਲੜੀ ਅਤੇ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਮੁੜ ਵੱਡੇ ਫਰਕ ਨਾਲ ਹਰਾਇਆ ਅਤੇ ਤੀਜੀ ਵਾਰ 2012 ਨਵੇਂ ਬਣੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਿਸਮਤ ਅਜਮਾਈ ਪਰ ਇਸ ਵਾਰ ਉਹ ਅਸਫਲ ਰਹੇ ਸਨ। 2017 ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ 23881 ਵੋਟਾਂ ਨਾਲ ਜਿੱਤ ਹਾਸਲ ਕੀਤੀ।


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER