ਪੰਜਾਬ
ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਅਰੁਣਾ ਚੌਧਰੀ ਨਾਲ ਗੱਲ ਕਰਨਗੇ ਮੁੱਖ ਮੰਤਰੀ
- ਪੀ ਟੀ ਟੀਮ
ਸਰਕਾਰੀ ਕੰਮਕਾਜ ਵਿੱਚ ਪਤੀ ਦੀ ਦਖ਼ਲਅੰਦਾਜ਼ੀ ਬਾਰੇ ਅਰੁਣਾ ਚੌਧਰੀ ਨਾਲ ਗੱਲ ਕਰਨਗੇ ਮੁੱਖ ਮੰਤਰੀ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਰਾਜ ਮੰਤਰੀ ਅਰੁਣਾ ਚੌਧਰੀ ਦੇ ਪਤੀ ਦੀ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਸਬੰਧੀ ਉਹ ਸ੍ਰੀਮਤੀ ਚੌਧਰੀ ਨਾਲ ਗੱਲ ਕਰਨਗੇ।

ਇਕ ਟੈਲੀਵੀਜ਼ਨ ਚੈਨਲ ਨਾਲ ਮੁਲਾਕਾਤ ਦੌਰਾਨ ਇਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੰਨਿਆ ਕਿ ਇਹ ਸਹੀ ਤਰੀਕਾ ਨਹੀਂ ਹੈ ਅਤੇ ਨਾ ਹੀ ਇਸ ਨੂੰ ਅਣਡਿੱਠ ਕੀਤਾ ਜਾ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਅਰੁਣਾ ਚੌਧਰੀ ਨਾਲ ਗੱਲ ਕਰਨਗੇ ਜਿਨ੍ਹਾਂ ਨੂੰ ਨਵ-ਗਠਿਤ ਮੰਤਰੀ ਮੰਡਲ ਵਿੱਚ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਭਵਿੱਖ ਵਿੱਚ ਮੰਤਰੀ ਅਜਿਹੀ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ 'ਤੇ ਕਾਬੂ ਪਾ ਲੈਣਗੇ।

ਉਪਰੋਕਤ ਸੁਆਲ ਮੀਡੀਆ ਰਿਪੋਰਟਾਂ ਨਾਲ ਸਬੰਧਤ ਸੀ ਜਿਨ੍ਹਾਂ ਮੁਤਾਬਕ ਰਾਜ ਮੰਤਰੀ ਅਰੁਣਾ ਚੌਧਰੀ ਦੇ ਪਤੀ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਮੰਤਰੀ ਵੱਲੋਂ ਸਕੱਤਰੇਤ ਵਿੱਚ ਸਿੱਖਿਆ ਵਿਭਾਗ ਦਾ ਅਹੁਦਾ ਸੰਭਾਲਣ ਵੇਲੇ ਤੋਂ ਉਹ ਵੀ ਉਨ੍ਹਾਂ ਨਾਲ ਕੰਮਕਾਜ ਭੁਗਤਾ ਰਹੇ ਹਨ।   






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER