ਪੰਜਾਬ
ਬ੍ਰਹਮ ਮਹਿੰਦਰਾ ਨੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਆਪਣੇ ਵੱਲੋਂ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਮਦਦ ਦਿੱਤੀ
- ਪੀ ਟੀ ਟੀਮ
ਬ੍ਰਹਮ ਮਹਿੰਦਰਾ ਨੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਆਪਣੇ ਵੱਲੋਂ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਮਦਦ ਦਿੱਤੀ



ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਨੇ ਬੀਤੇ ਦਿਨ ਤ੍ਰਿਪੜੀ 'ਚ ਇੱਕ ਕਬਾੜ ਦੀ ਦੁਕਾਨ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ।

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮ੍ਰਿਤਕ ਬਿਕਰਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਲਾਕੇ ਦਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਉਹ ਲੋਕਾਂ ਦੇ ਹਰ ਦੁੱਖ ਤਕਲੀਫ਼ ਸਮੇਂ ਸਾਥ ਦੇਣ। ਬ੍ਰਹਮ ਮਹਿੰਦਰਾ ਨੇ ਇਸ ਮੌਕੇ ਆਪਣੇ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਮਨੋਹਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ।

ਉਨ੍ਹਾਂ ਇੰਦਰਾ ਕਲੋਨੀ ਵਿਖੇ ਵੱਖ-ਵੱਖ ਗਲੀਆਂ ਵਿੱਚ ਰਹਿ ਰਹੇ ਦੋਵੇਂ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਇਸ ਹਾਦਸੇ ਪ੍ਰਤੀ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਦੋਨੋਂ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਬ੍ਰਹਮ ਮਹਿੰਦਰਾ ਨੇ ਜ਼ਖਮੀ ਮਨੋਹਰ ਸਿੰਘ ਦਾ ਪੂਰੀ ਤਰ੍ਹਾਂ ਨਾਲ ਇਲਾਜ ਕਰਵਾਉਣ ਬਾਰੇ ਵੀ ਵਿਸ਼ਵਾਸ਼ ਦਿਵਾਇਆ ਅਤੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਕਬਾੜਖਾਨੇ 'ਚ ਹੋਏ ਇਸ ਧਮਾਕੇ ਦੀ ਪੂਰੀ ਤਰ੍ਹਾਂ ਨਾਲ ਪੜਤਾਲ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਪਟਿਆਲਾ 'ਚ ਹੋਏ ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਰੁਪਏ ਅਤੇ ਜ਼ਖਮੀ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕਰ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਸੰਜੀਵ ਬਿੱਟੂ ਸ਼ਰਮਾ ਅਤੇ ਇਲਾਕੇ ਦੇ ਐੱਮ.ਸੀ. ਰਿਚੀ ਡਕਾਲਾ, ਹਰਿੰਦਰ ਸ਼ੁਕਲਾ, ਅਨਿਲ ਮੌਦਗਿੱਲ, ਸੇਵਕ ਝਿੱਲ, ਸੇਵਾ ਸਿੰਘ, ਅਮਨਦੀਪ, ਕਾਂਗਰਸ ਦੇ ਹੋਰ ਆਗੂ ਅਤੇ ਇਲਾਕੇ ਦੇ ਲੋਕ ਵੀ ਹਾਜ਼ਰ ਸਨ।






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER