ਪੰਜਾਬ
ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ.ਆਰ.ਟੀ.ਐਸ. ਪ੍ਰਾਜੈਕਟ: ਨਵਜੋਤ ਸਿੰਘ ਸਿੱਧੂ
- ਪੀ ਟੀ ਟੀਮ
ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ.ਆਰ.ਟੀ.ਐਸ. ਪ੍ਰਾਜੈਕਟ: ਨਵਜੋਤ ਸਿੰਘ ਸਿੱਧੂਚੰਡੀਗੜ, 21 ਜੂਨ:''ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ.ਆਰ.ਟੀ.ਐਸ. ਪ੍ਰਾਜੈਕਟ ਪਹਿਲੀ ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਸ ਲਈ ਲੋੜੀਂਦੀ ਬੁਨਿਆਦੀ ਢਾਂਚੇ ਅਤੇ ਹੋਰ ਨਿਰਮਾਣ ਕੰਮ 31 ਅਗਸਤ ਤੱਕ ਸਾਰੇ ਮੁਕੰਮਲ ਹੋ ਜਾਣਗੇ।'' ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਇਸ ਪ੍ਰਾਜੈਕਟ ਸਬੰਧੀ ਉਚ ਪੱਧਰੀ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਇਸ ਮੀਟਿੰਗ ਵਿੱਚ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਸ੍ਰੀ ਓ.ਪੀ.ਸੋਨੀ, ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ, ਵਿਧਾਇਕ ਸ੍ਰੀ ਸੁਨੀਲ ਦੱਤੀ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ, ਵਿੱਤ ਸ੍ਰੀ ਅਨਿਰੁੱਧ ਤਿਵਾਰੀ, ਸਕੱਤਰ, ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ, ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਹੋਰ ਉਚ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਵਿੱਚ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਇਹ ਇੱਛਾ ਜਤਾਈ ਕਿ ਸ. ਸਿੱਧੂ ਖੁਦ ਵਫਦ ਦੀ ਅਗਵਾਈ ਕਰਦੇ ਹੋਏ ਜ਼ਮੀਨੀ ਹਕੀਕਤਾਂ ਜਾਣਨ ਲਈ ਦੌਰਾ ਕਰਨ ਜਿਸ ਤੋਂ ਬਾਅਦ ਮੀਟਿੰਗ ਵਿੱਚ ਮੌਕੇ 'ਤੇ ਹੀ ਫੈਸਲਾ ਕੀਤਾ ਗਿਆ ਕਿ ਸ. ਸਿੱਧੂ ਸੰਸਦ ਮੈਂਬਰ ਤੇ ਸਬੰਧਤ ਵਿਧਾਇਕਾਂ ਨੂੰ ਨਾਲ ਲੈ ਕੇ 26 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ.ਆਰ.ਟੀ.ਐਸ. ਪ੍ਰਾਜੈਕਟ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤਾਂ ਦਾ ਮੁਆਇਨਾ ਕਰਨਗੇ ਤਾਂ ਜੋ ਇਹ ਪ੍ਰਾਜੈਕਟ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਵੇ।

ਗੁਰੂ ਕੀ ਨਗਰੀ ਦੇ ਵਿਕਾਸ ਲਈ ਇਸ ਪ੍ਰਾਜੈਕਟ ਨੂੰ ਮੀਲ ਪੱਥਰ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ ਤਾਂ ਜੋ ਇਹ ਪ੍ਰਾਜੈਕਟ ਹਰ ਹੀਲੇ ਪਹਿਲੀ ਸਤੰਬਰ ਨੂੰ ਸ਼ੁਰੂ ਹੋ ਜਾਵੇ। ਉਨ•ਾਂ ਕਿਹਾ ਕਿ ਜ਼ਮੀਨੀ ਹਕੀਕਤਾਂ ਜਾਣਨ ਲਈ ਵਫਦ ਵੱਲੋਂ ਦੌਰਾ ਕਰ ਕੇ ਇਸ ਪ੍ਰਾਜੈਕਟ ਲਈ ਰਹਿੰਦੇ ਕੰਮਾਂ ਨੂੰ ਸਿਰੇ ਚਾੜਿਆ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਹੋਰ ਵੇਰਵੇ ਦਿੰਦੇ ਦੱਸਿਆ ਕਿ ਇਸ ਫੇਰੀ ਮੌਕੇ ਭੰਡਾਰੀ ਪੁੱਲ, ਬੱਸ ਸ਼ੈਲਟਰ ਅਤੇ ਬੱਸਾਂ ਦੇ ਆਉਣ-ਜਾਣ ਦਰਮਿਆਨ ਦੇ ਸਮੇਂ ਦਾ ਵਕਫਾ (ਜੋ ਕਿ ਕਿਸੇ ਵੀ ਸੂਰਤ ਵਿੱਚ ਪੰਜ ਮਿੰਟ ਤੋਂ ਵੱਧ ਨਹੀਂ ਹੋਣਾ ਚਾਹੀਦਾ) ਆਦਿ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸੰਸਦ ਮੈਂਬਰ, ਵਿਧਾਇਕਾਂ ਅਤੇ ਸਬੰਧਤ ਧਿਰਾਂ ਵੱਲੋਂ ਪ੍ਰਾਜੈਕਟ ਸਬੰਧੀ ਉਠਾਏ ਗਏ ਨੁਕਤਿਆਂ ਨੂੰ ਇਹ ਪ੍ਰਾਜੈਕਟ ਪੂਰਾ ਕਰਨ ਮੌਕੇ ਜ਼ੇਰੇ ਰੱਖਿਆ ਜਾਵੇਗਾ।


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER