ਪੰਜਾਬ
ਹਰਸਿਮਰਤ ਦੇ ਟਵੀਟ ਦੇ ਸਮੇਂ 'ਤੇ ਸਵਾਲ ਉਠਾਏ
ਜੋਧਪੁਰ ਨਜ਼ਰਬੰਦਾਂ ਦੇ ਮੁੱਦੇ 'ਤੇ ਸਿੱਖ ਭਾਵਨਾਵਾਂ ਦਾ ਸ਼ੋਸ਼ਣ ਕਰਨ ਦੀ ਹਰਸਿਮਰਤ ਬਾਦਲ ਦੀ ਕੋਸ਼ਿਸ਼ ਸ਼ਰਮਨਾਕ ਤੇ ਬੇਤੁਕੀ: ਮੁੱਖ ਮੰਤਰੀ
- ਪੀ ਟੀ ਟੀਮ
ਜੋਧਪੁਰ ਨਜ਼ਰਬੰਦਾਂ ਦੇ ਮੁੱਦੇ 'ਤੇ ਸਿੱਖ ਭਾਵਨਾਵਾਂ ਦਾ ਸ਼ੋਸ਼ਣ ਕਰਨ ਦੀ ਹਰਸਿਮਰਤ ਬਾਦਲ ਦੀ ਕੋਸ਼ਿਸ਼ ਸ਼ਰਮਨਾਕ ਤੇ ਬੇਤੁਕੀ: ਮੁੱਖ ਮੰਤਰੀ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਕੋ-ਇੱਕ ਮੁਆਵਜ਼ਾ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ 2006 ਵਿਚ ਦਿੱਤਾ ਗਿਆ ਸੀ।

ਹਰਸਿਮਰਤ ਕੌਰ ਬਾਦਲ ਦੇ ਟਵੀਟ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵਲੋਂ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਲਈ ਦਿੱਤੇ ਫੈਸਲੇ ਦੇ ਸਬੰਧ ਵਿੱਚ ਪੰਜਾਬ ਦਾ ਹਿੱਸਾ ਪੂਰੀ ਤਰ੍ਹਾਂ ਬੰਨੇ 'ਤੇ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਸਿਰਫ ਉਨ੍ਹਾਂ ਦੇ ਉਸ ਐਲਾਨ 'ਤੇ ਪ੍ਰਤੀਕਿਰਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਕੇਂਦਰ ਸਰਕਾਰ ਨਜ਼ਰਬੰਦਾਂ ਨੂੰ ਬਚਾਉਣ ਲਈ ਅੱਗੇ ਨਹੀਂ ਆਉਣਾ ਚਾਹੁੰਦੀ ਤਾਂ ਪੰਜਾਬ ਮੁਆਵਜ਼ੇ ਦੀ ਪੂਰੀ ਰਾਸ਼ੀ ਦੇਣ ਲਈ ਤਿਆਰ ਹੈ।

 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਇਹ ਘਬਰਾਹਟ ਭਰੀ ਪ੍ਰਤੀਕਿਰਿਆ ਹੈ। ਉਨ੍ਹਾਂ ਪੁਛਿਆ ਕਿ ਅਕਾਲੀ ਆਪਣੇ ਸ਼ਾਸਨ ਦੇ 10 ਵਰ੍ਹਿਆਂ ਦੌਰਾਨ ਨਜ਼ਰਬੰਦਾਂ ਲਈ ਕੁੱਝ ਵੀ ਕਰਨ ਤੋਂ ਅਸਫਲ ਕਿਉਂ ਰਹੇ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਤੋਂ ਇਹ ਵੀ ਜਾਣਨਾ ਚਾਹਿਆ ਕਿ ਉਹ ਕੇਂਦਰ ਵਿੱਚ ਮੰਤਰੀ ਹੁੰਦੇ ਹੋਏ ਵੀ ਪਿਛਲੇ 4 ਸਾਲਾਂ ਦੌਰਾਨ ਇਹ ਮੁੱਦਾ ਕੇਂਦਰ ਕੋਲ ਉਠਾਉਣ ਲਈ ਨਾਕਾਮ ਕਿਉਂ ਰਹੇ।

ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਕੀ ਅਕਾਲੀ ਉਸ ਸਿੱਖ ਭਾਈਚਾਰੇ ਦੇ ਅਧਿਕਾਰਾਂ ਬਾਰੇ ਰੱਤੀ ਭਰ ਵੀ ਗੰਭੀਰ ਹਨ ਜਿਨ੍ਹਾਂ ਦੇ ਉਹ ਆਪਣੇ ਆਪ ਨੂੰ ਖੈਰ-ਖਵਾਹ ਹੋਣ ਦਾ ਦਾਅਵਾ ਕਰਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਇਹ ਮੁੱਦਾ ਏਨਾ ਨਾ ਲਟਕਦਾ ਜੇ ਇੱਕ ਵਾਰ ਫਿਰ ਜੋਧਪੁਰ ਦੇ ਨਜ਼ਰਬੰਦਾਂ ਨੂੰ ਰਾਹਤ ਦਾ ਇਹ ਮੁੱਦਾ ਉਨ੍ਹਾਂ ਉੱਤੇ ਨਾ ਛੱਡਿਆ ਹੁੰਦਾ |

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਉਨ੍ਹਾਂ ਵਲੋਂ ਕੀਤੇ ਐਲਾਨ ਤੋਂ ਇਕ ਦਿਨ ਬਾਅਦ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਅਦਾਲਤ ਦੇ ਫੈਸਲੇ ਅਨੁਸਾਰ ਪੂਰਾ ਮੁਆਵਜ਼ਾ ਦੇਣ ਲਈ ਤਿਆਰ ਹੈ। ਇਸ ਨੇ ਅਕਾਲੀਆਂ ਨੂੰ ਇਸ ਮਾਮਲੇ 'ਤੇ ਪੂਰੀ ਤਰ੍ਹਾਂ ਨੰਗੇ ਕਰ ਦਿੱਤਾ ਹੈ ਕਿ ਉਹ ਇਸ ਤੋਂ ਸਿਆਸੀ ਲਾਹਾ ਲੈਣ ਲਈ ਕਿੰਨੇ ਉਤਸੁਕ ਹਨ।

 
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਿੱਖਾਂ ਦੀ ਭਾਵਨਾਵਾਂ ਦਾ ਸ਼ੋਸਣ ਕਰਕੇ ਉਨ੍ਹਾਂ ਤੋਂ ਲਾਹਾ ਲੈਣ ਦੀਆਂ ਸਿਆਸੀ ਸਕੀਮਾਂ ਵਿੱਚ ਹੀ ਰੁਝੇ ਰਹਿੰਦੇ ਹਨ। ਉਨ੍ਹਾਂ ਨੇ ਹਰਸਿਮਰਤ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਸ ਤਰ੍ਹਾਂ ਦੀ ਫੁਟਪਾਉ ਅਤੇ ਵੱਖਵਾਦੀ ਸਿਆਸਤ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਆਸਤ ਉਨ੍ਹਾਂ ਦੇ ਵਾਪਿਸ ਪੰਜਾਬ ਵਿੱਚ ਆਉਣ ਪੈਰ ਜਮਾਉਣ ਵਿਚ ਕੋਈ ਮਦਦ ਨਹੀਂ ਕਰ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਨਜ਼ਰਬੰਦਾਂ ਲਈ ਕੁੱਝ ਵੀ ਕਰਨ ਤੋਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹਰਸਿਮਰਤ ਮਗਰਮੱਛ ਦੇ ਹੰਝੂ ਵਹਾਅ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਅਗਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਲਾਹਾ ਲੈਣ ਦੀ ਵੀ ਘਿਨਾਉਣੀ ਕੋਸ਼ਿਸ਼ ਦੀ ਨਿਖੇਧੀ ਕੀਤੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER