ਪੰਜਾਬ
ਸਾਰੇ 365 ਨਜ਼ਰਬੰਦਾਂ ਨੂੰ ਮੁਆਵਜ਼ਾ ਜਾਰੀ ਕਰਵਉਣ ਲਈ ਕੇਂਦਰ ਨੂੰ ਵੀ ਮਨਾਉਣ ਦਾ ਵਾਅਦਾ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਦਾਲਤ ਨਾ ਜਾਣ ਵਾਲੇ 325 ਹੋਰ ਜੋਧਪੁਰ ਦੇ ਨਜ਼ਰਬੰਦਾਂ ਲਈ ਵੀ ਮੁਆਵਜ਼ੇ ਦਾ ਐਲਾਨ
- ਪੀ ਟੀ ਟੀਮ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਦਾਲਤ ਨਾ ਜਾਣ ਵਾਲੇ 325 ਹੋਰ ਜੋਧਪੁਰ ਦੇ ਨਜ਼ਰਬੰਦਾਂ ਲਈ ਵੀ ਮੁਆਵਜ਼ੇ ਦਾ ਐਲਾਨ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਦੇ ਅਨੁਸਾਰ ਜੋਧਪੁਰ ਦੇ 40 ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਬਰਾਬਰ ਬਾਕੀ 325 ਹੋਰ ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦੇਣ ਦਾ ਭਰੋਸਾ ਦੁਆਇਆ ਹੈ। ਇਸੇ ਦੌਰਾਨ ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਵੀ ਮਨਾਉਣ ਦਾ ਵਾਅਦਾ ਕੀਤਾ ਹੈ।

ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ ਸਬੰਧ ਵਿੱਚ ਤਕਰੀਬਨ 4.5 ਕਰੋੜ ਰੁਪਏ ਦੇ ਮੁਆਵਜ਼ੇ ਵਿੱਚੋਂ ਸੂਬੇ ਦੇ 50 ਫ਼ੀਸਦੀ ਹਿੱਸੇ ਦੇ ਚੈੱਕ ਨਜ਼ਰਬੰਦਾਂ ਦੇ ਹਵਾਲੇ ਕਰਨ ਦੇ ਮੌਕੇ ਮੁੱਖ ਮੰਤਰੀ ਨੇ ਇਹ ਭਰੋਸਾ ਦੁਆਇਆ। ਸੂਬਾ ਸਰਕਾਰ ਵੱਲੋਂ ਦਿੱਤੇ ਗਏ ਚੈਕ ਦੀ ਕੁੱਲ ਰਾਸ਼ੀ 2,16,44,900 ਬਣਦੀ ਹੈ।

1984 ਵਿੱਚ ਬਲੂ ਸਟਾਰ ਅਪ੍ਰੇਸ਼ਨ ਦੇ ਸਬੰਧ ਵਿੱਚ ਕੁੱਲ 365 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਦੀ ਜੇਲ੍ਹ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿੱਥੋਂ ਇਨ੍ਹਾਂ ਨੂੰ 1986 ਵਿੱਚ ਰਿਹਾਅ ਕੀਤਾ ਗਿਆ ਸੀ। ਉਸ ਸਮੇਂ ਤੋਂ ਤਕਰੀਬਨ 100 ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 40 ਵਿਅਕਤੀ ਅਦਾਲਤ ਚਲੇ ਗਏ ਸਨ ਅਤੇ ਸੱਤ ਦੀ ਇਸ ਸਮੇਂ ਦੌਰਾਨ ਮੌਤ ਹੋ ਗਈ।

ਨਜ਼ਰਬੰਦਾਂ ਨਾਲ ਉਨ੍ਹਾਂ ਦੇ ਸੰਕਟ ਦੇ ਸਮੇਂ ਦੀਆਂ ਮੁਸੀਬਤਾਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਦਾਲਤ ਨਹੀਂ ਗਏ, ਉਹ ਵੀ ਮੁਆਵਜ਼ੇ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਬਰਾਬਰ ਦਾ ਭੁਗਤਾਨ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਬਾਕੀ 325 ਨੂੰ ਇਹ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਵੀ ਆਪਣਾ ਹਿੱਸਾ ਪਾਉਣ ਲਈ ਸਹਿਮਤ ਹੋ ਜਾਵੇਗੀ।

ਮੁੱਖ ਮੰਤਰੀ ਨੇ ਪੰਜਾਬ ਭਵਨ ਵਿਖੇ ਚੈੱਕ ਲੈਣ ਆਏ ਨਜ਼ਰਬੰਦਾਂ ਨੂੰ ਦੱਸਿਆ ਕਿ ਜਿਨ੍ਹਾਂ 40 ਨਜ਼ਰਬੰਦਾਂ ਨੇ ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕੀਤਾ ਸੀ, ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਤਿਆਰ ਸੀ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਉਸ ਨੇ ਵੀ ਆਪਣਾ ਹਿੱਸਾ ਜਾਰੀ ਕਰਨ ਲਈ ਫੈਸਲਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਨਜ਼ਰਬੰਦਾਂ ਵੱਲੋਂ ਸਹਿਣ ਕੀਤੇ ਦਰਦ ਦੇ ਬਦਲੇ ਇਹ ਮਾਮੂਲੀ ਮੁਆਵਜ਼ਾ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਦੇਣ ਦੀ ਮੰਗ 'ਤੇ ਗੌਰ ਕਰੇਗੀ।

1984 ਤੋਂ ਬਾਅਦ ਦੇ ਉਸ ਦੁਖਦਾਈ ਸਮੇਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਨਜ਼ਰਬੰਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬੀਤੇ ਸਮੇਂ ਨੂੰ ਭੁੱਲ ਜਾਣ ਅਤੇ ਅੱਗੇ ਵਧਣ।
----------
ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਇਹ ਨਜ਼ਰਬੰਦ ਕਈ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਮਿਲੇ ਸਨ, ਪਰ ਉਨ੍ਹਾਂ ਨੂੰ ਕੋਈ ਵੀ ਮਦਦ ਨਹੀਂ ਮਿਲੀ।
----------
ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ (ਜੋ 1984 ਵਿੱਚ ਨਜ਼ਰਬੰਦ ਕੀਤੇ ਗਏ 365 ਵਿਅਕਤੀਆਂ ਵਿਚੋਂ ਇੱਕ ਸਨ) ਨੇ ਨਜ਼ਰਬੰਦਾਂ ਦੀ ਵਾਰ-ਵਾਰ ਬਾਂਹ ਫੜਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਦਰਿਆਦਿਲੀ ਨੂੰ ਵੀ ਯਾਦ ਕੀਤਾ ਜਦੋਂ ਉਨ੍ਹਾਂ ਨੇ ਨਾਭਾ ਜੇਲ੍ਹ (ਜੋਧਪੁਰ ਭੇਜਣ ਤੋਂ ਪਹਿਲਾਂ ਜਿੱਥੇ ਉਨ੍ਹਾਂ ਨੂੰ ਸ਼ੁਰੂ ਵਿੱਚ ਰੱਖਿਆ ਗਿਆ ਸੀ) ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੂੰ ਕੱਪੜੇ ਦਿੱਤੇ ਸਨ। ਹਰਮਿੰਦਰ ਸਿੰਘ ਨੇ ਦੱਸਿਆ ਕਿ ਨਾਭਾ ਜੇਲ੍ਹ ਵਿੱਚ ਨਜ਼ਰਬੰਦਾਂ ਨੂੰ ਨੰਗੇ ਰੱਖਿਆ ਗਿਆ ਸੀ।

ਹਰਮਿੰਦਰ ਸਿੰਘ ਨੇ ਇਹ ਵੀ ਯਾਦ ਕੀਤਾ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਿਛਲੀ ਸਰਕਾਰ ਦੌਰਾਨ 2006 ਵਿੱਚ ਹਰੇਕ ਨੂੰ ਇੱਕ-ਇੱਕ ਲੱਖ ਦਿੱਤਾ ਸੀ। ਇਸ ਤੋਂ ਪਹਿਲਾਂ ਅੱਜ ਤਕ ਨਜ਼ਰਬੰਦਾਂ ਨੂੰ ਦਿੱਤਾ ਇਹ ਇੱਕੋ-ਇੱਕ ਮੁਆਵਜ਼ਾ ਸੀ। ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਇਹ ਨਜ਼ਰਬੰਦ ਕਈ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਮਿਲੇ ਸਨ, ਪਰ ਉਨ੍ਹਾਂ ਨੂੰ ਕੋਈ ਵੀ ਮਦਦ ਨਹੀਂ ਮਿਲੀ।

ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕਰਕੇ ਕੇਂਦਰ ਮੁਆਵਜ਼ੇ ਵਿੱਚ ਦੇਰੀ ਕਰ ਰਿਹਾ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿੱਚ ਦਖਲ ਨਹੀਂ ਦਿੱਤਾ। ਜੇ ਉਹ ਅਜਿਹਾ ਕਰਦੇ ਤਾਂ ਇਹ ਮਾਮਲ ਫਿਰ ਠੰਡੇ ਬਸਤੇ ਵਿੱਚ ਚਲਾ ਜਾਣਾ ਸੀ। ਇਹ ਮੁੱਖ ਮੰਤਰੀ ਦਾ ਫੈਸਲਾ ਅਤੇ ਕੋਸ਼ਿਸ਼ਾਂ ਸਨ, ਜਿਨ੍ਹਾਂ ਨੇ ਕੇਂਦਰ ਨੂੰ ਵੀ ਇਹ ਰਾਸ਼ੀ ਜਾਰੀ ਕਰਨ ਲਈ ਮਜ਼ਬੂਰ ਕਰ ਦਿੱਤਾ।

ਇਸ ਮੌਕੇ ਬੋਲਦੇ ਹੋਏ ਇੱਕ ਨਜ਼ਰਬੰਦ ਜਸਬੀਰ ਸਿੰਘ ਘੁੰਮਣ ਨੇ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਇਸ ਇਸ ਸਾਰੇ ਘਟਨਾਕ੍ਰਮ ਵਿੱਚ ਉਨ੍ਹਾਂ ਨੂੰ 'ਮੈਨ ਆਫ਼ ਦੀ ਮੈਚ' ਦੱਸਿਆ। ਘੁੰਮਣ ਨੇ ਕਿਹਾ ਕਿ ਇਹ ਸਮਾਂ 20 ਸਾਲ ਦੀ ਅਦਾਲਤੀ ਲੜਾਈ ਤੋਂ ਬਾਅਦ ਆਇਆ ਹੈ ਅਤੇ ਉਸ ਸਮੇਂ ਉਨ੍ਹਾਂ ਨੂੰ ਮਾਮਲਾ ਜਿੱਤਣ ਲਈ ਸੱਤ ਸਾਲ ਲੱਗੇ ਸਨ। ਉਨ੍ਹਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਨੇ ਨਜ਼ਰਬੰਦਾਂ ਦੇ ਦਰਦ ਨੂੰ ਜਾਣਿਆ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਜਵੂਦ ਅਕਾਲੀ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਮੁਆਵਜ਼ੇ ਵਿਰੁੱਧ ਅਪੀਲ ਨਾ ਕਰਨ ਲਈ ਮਨਾਉਣ ਤੋਂ ਅਸਫਲ ਰਹੇ।

ਘੁੰਮਣ ਨੇ ਕਿਹਾ ਕਿ ਨਜ਼ਰਬੰਦ ਮੁਅਵਜ਼ੇ ਦੇ ਲਈ ਬਹੁਤ ਵਾਰ ਬਾਦਲਾਂ ਨੂੰ ਮਿਲੇ, ਪਰ ਅਕਾਲੀ ਆਗੂਆਂ ਨੇ ਉਨ੍ਹਾਂ ਦੀਆਂ ਤਕਲੀਫਾਂ ਵੱਲ ਕੋਈ ਵੀ ਧਿਆਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਸ਼ੱਕ ਹੈ ਕਿ ਕੇਂਦਰ ਆਪਣਾ ਹਿੱਸਾ ਦੇਵੇਗਾ ਤੇ ਇਹ ਪੂਰਾ ਮੁਆਵਜ਼ਾ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੇਣਾ ਪਵੇਗਾ।

ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਦਾ ਜ਼ਿਕਰ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਸਮਰਥਨ ਲਈ ਸਮੁੱਚਾ ਪੰਜਾਬ ਉਨ੍ਹਾਂ ਦਾ ਰਿਣੀ ਰਹੇਗਾ।

ਨਜ਼ਰਬੰਦਾਂ ਨੂੰ ਮੁੱਖ ਮੰਤਰੀ ਨੇ ਦੁਪਹਿਰ ਦਾ ਖਾਣਾ ਵੀ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆਉਣ ਲਈ ਧੰਨਵਾਦ ਵੀ ਕੀਤਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.






Comment by: Dr. Dave Hanks

ਸਭ ਨੂੰ ਪ੍ਰਣਾਮ.
ਮੇਰਾ ਨਾਂ ਡਾ. ਡੇਵ ਹੈ, ਅਪੋਲੋ ਹਸਪਤਾਲ ਦੇ ਇਕ ਨਿਊਰੋਲਜਿਸਟ ਹੈ. ਅਪੋਲੋ ਹਸਪਤਾਲ ਕਿਡਨੀ ਟ੍ਰਾਂਸਪਲਾਂਟ ਵਿਚ ਵਿਸ਼ੇਸ਼ ਹੈ ਅਤੇ ਅਸੀਂ ਗੁਰਦੇ ਦੇ ਵੇਚਣ / ਖਰੀਦਣ ਅਤੇ ਟ੍ਰਾਂਸਪਲਾਂਟੇਸ਼ਨ ਨਾਲ ਇਕ ਜੀਵਤ ਅਨੁਕੂਲ ਦਾਤਾ ਦੁਆਰਾ ਵੀ ਕੰਮ ਕਰਦੇ ਹਾਂ. ਜੇ ਤੁਸੀਂ ਗੁਰਦੇ ਵੇਚਣ ਜਾਂ ਖਰੀਦਣ ਵਿੱਚ ਦਿਲਚਸਪੀ ਰੱਖਦੇ ਹੋ, ਕਿਰਪਾ ਕਰਕੇ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਸੰਪਰਕ ਕਰਨ ਵਿੱਚ ਸੰਕੋਚ ਨਾ ਕਰੋ.

ਉੱਤਮ ਸਨਮਾਨ
ਡਾ. ਡੇਵ ਹਾਂਕਸ
+919343518612 ਵੀ WhatsApp ਤੇ.
ਈ - ਮੇਲ. apollohospital29@gmail.com

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER