ਪੰਜਾਬ
ਨਸ਼ਿਆਂ ਦੇ ਮਾਮਲੇ 'ਤੇ ਸਿਆਸੀ ਤੇ ਨਿੱਜੀ ਲਾਭ ਲੈਣ ਲਈ ਖਹਿਰਾ ਦੀ ਕੀਤੀ ਆਲੋਚਨਾ
ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਸਿਆਸੀਕਰਨ ਕਰਨਾ ਬੰਦ ਕਰੋ: ਕੈਪਟਨ ਨੇ ਕੇਂਦਰ ਨੂੰ ਆਖਿਆ
- ਪੀ ਟੀ ਟੀਮ
ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਸਿਆਸੀਕਰਨ ਕਰਨਾ ਬੰਦ ਕਰੋ: ਕੈਪਟਨ ਨੇ ਕੇਂਦਰ ਨੂੰ ਆਖਿਆ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਵਾਰ-ਵਾਰ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਕਰਨ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਟੈਲੀਵਿਜ਼ਨ ਚੈਨਲ ਵੱਲੋਂ ਜਾਰੀ ਕੀਤੀ ਸਰਜੀਕਲ ਸਟ੍ਰਾਈਕ ਦੀ ਕਥਿਤ ਵੀਡੀਓ ਨਹੀਂ ਦੇਖੀ ਅਤੇ ਉਹ ਸਿਆਸੀ ਫਾਇਦਾ ਲੈਣ ਲਈ ਫੌਜ ਦੀ ਵਰਤੋਂ ਕੀਤੇ ਜਾਣ ਦੇ ਹੱਕ ਵਿੱਚ ਨਹੀਂ ਹਨ।

ਕਾਂਗਰਸ ਪਾਰਟੀ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੌਜ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਆਸਤ ਜਾਂ ਵੋਟਾਂ ਦੇ ਲਾਭ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਬਦਕਿਸਤੀ ਦੀ ਗੱਲ ਹੈ ਕਿ ਸਰਜੀਕਲ ਸਟ੍ਰਾਈਕ, ਜਿਸ ਵਿੱਚ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦਾ ਦਾਅਵਾ ਕੀਤਾ ਜਾ ਰਿਹਾ ਹੈ, ਦਾ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਸਿਆਸੀਕਰਨ ਕੀਤਾ ਜਾ ਰਿਹਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਸਿਆਸੀ ਅਤੇ ਨਿੱਜੀ ਲਾਭ ਲਈ ਨਸ਼ਿਆਂ ਦਾ ਮੁੱਦਾ ਵਾਰ-ਵਾਰ ਉਠਾਉਣ ਦੀ ਕੋਸ਼ਿਸ਼ ਕੀਤੇ ਜਾਣ ਲਈ ਤਿੱਖੀ ਆਲੋਚਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਗੂ ਵਾਰ-ਵਾਰ ਆਪਣੀ ਫੋਟੋ ਅਖ਼ਬਾਰਾਂ ਅਤੇ ਟੀ.ਵੀ.ਚੈਨਲਾਂ ਵਿੱਚ ਦੇਖਣੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਇਸ ਕਰਕੇ ਨਸ਼ਿਆਂ ਦੇ ਸਮਗਲਰ ਇਸ ਵੇਲੇ ਭਾਰੀ ਦਬਾਅ ਵਿੱਚ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਸਮਗਲਰਾਂ ਦੀ ਚੂੜੀ ਕੱਸ ਦਿੱਤੀ ਹੈ ਅਤੇ ਇਸ ਵੇਲੇ ਤਕਰੀਬਨ 10,000 ਸਮਗਲਰ ਜੇਲ੍ਹਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਇੱਕ ਸਰਗਣਾ ਹੋਂਗ ਕੋਂਗ ਜੇਲ੍ਹ ਵਿੱਚ ਹੈ ਅਤੇ ਉਸ ਦੀ ਹਵਾਲਗੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਤਿੰਨ ਮੁੱਖ ਸਪਲਾਇਰ ਭਾਰਤ ਤੋਂ ਫਰਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ  ਨਸ਼ਿਆਂ ਵਿਰੋਧੀ ਸਰਕਾਰ ਦੀ ਮੁਹਿੰਮ ਦੇ ਨਤੀਜੇ ਵਜੋਂ ਹੈਰੋਇਨ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗ ਪਈਆਂ ਹਨ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਬੱਚਿਆਂ ਨੂੰ ਨਸ਼ਿਆਂ ਵਿੱਚ ਧੱਕੇ ਜਾਣ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਕਰਵਾਉਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਵਸੀਲਿਆਂ ਤੋਂ ਪ੍ਰਾਪਤ ਹੋਈ ਸੂਚਨਾ ਦੇ ਅਨੁਸਾਰ ਹੈਰੋਇਨ ਅਤੇ ਚਿੱਟੇ ਦੀ ਮਾਰਕੀਟ ਵਿੱਚ ਸਪਲਾਈ ਬਹੁਤ ਮਾਮੂਲੀ ਰਹਿ ਗਈ ਹੈ। ਨਸ਼ਿਆਂ ਦੇ ਸਮਗਲਰ ਹੁਣ ਹੋਰਨਾਂ ਮਿਸ਼ਰਨਾਂ ਦੀ ਵਰਤੋਂ ਕਰ ਰਹੇ ਹਨ ਅਤੇ ਆਪਣੇ ਵਰਗ ਦੀ ਤਸੱਲੀ ਲਈ ਨਸ਼ੇ ਛਡਾਉਣ ਵਾਲੀ ਡਰੱਗ ਦੀ ਵੀ ਵਰਤੋਂ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਨਸ਼ਈਆਂ ਵੱਲੋਂ ਅਜਿਹੀ ਡਰੱਗ ਦੀ ਦੁਰਵਰਤੋਂ ਕੀਤੇ ਜਾਣ 'ਤੇ ਸਖਤੀ ਨਾਲ ਨਿਗਰਾਣੀ ਰੱਖਣ ਲਈ ਛੇਤੀ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੁਲਿਸ ਅਤੇ ਲੋਕਾਂ ਅਤੇ ਸਰਕਾਰ ਵੱਲੋਂ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਸ਼ਈਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਪਹੁੰਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER