ਪੰਜਾਬ
ਸਿਆਸੀ ਇਲਹਾਕ ਦਾ ਬਿਨਾਂ ਲਿਹਾਜ਼ ਕੀਤੇ ਦੋਸ਼ੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ
ਮੁੱਖ ਮੰਤਰੀ ਵੱਲੋਂ ਹਾਲ ਹੀ 'ਚ ਨਸ਼ਿਆਂ ਨਾਲ ਸਬੰਧਤ ਮੌਤਾਂ ਦੀ ਜਾਂਚ ਦੇ ਹੁਕਮ
- ਪੀ ਟੀ ਟੀਮ
ਮੁੱਖ ਮੰਤਰੀ ਵੱਲੋਂ ਹਾਲ ਹੀ 'ਚ ਨਸ਼ਿਆਂ ਨਾਲ ਸਬੰਧਤ ਮੌਤਾਂ ਦੀ ਜਾਂਚ ਦੇ ਹੁਕਮ



ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਿਆਂ ਦੇ ਸਮਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਸਬੰਧੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਤੋਂ ਬਾਅਦ ਦੋਸ਼ੀਆਂ ਵਿਰੁੱਧ ਉਨ੍ਹਾਂ ਦੇ ਸਿਆਸੀ ਇਲਹਾਕ ਦਾ ਬਿਨਾਂ ਲਿਹਾਜ਼ ਕੀਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਨਸ਼ਿਆਂ ਦੀ ਵਰਤੋਂ ਨੂੰ ਇਕ ਬਿਮਾਰੀ ਦੱਸਦੇ ਅਤੇ ਇਸ ਦੇ ਜ਼ਰੂਰੀ ਇਲਾਜ਼ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਪੀੜਤਾਂ ਦੇ ਮੁੜ ਵਸੇਬੇ ਦੀ ਜ਼ਰੂਰਤ 'ਤੇ ਜ਼ੋਰ ਦੇਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੇ ਕੀਤੇ ਜਾਣ ਦੀ ਮੁਹਿੰਮ 'ਤੇ ਜ਼ੋਰ ਦਿੱਤਾ ਹੈ। ਜਾਗਰੂਕਤਾ ਪੈਦਾ ਕੀਤੇ ਜਾਣ ਅਤੇ ਕਾਰਵਾਈ ਕੀਤੇ ਜਾਣ ਵਿੱਚ ਵਖਰੇਵਾਂ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਾਗਰੂਕਤਾ ਕਿਸੇ ਇਕ ਏਜੰਸੀ ਵੱਲੋਂ ਪੈਦਾ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਲੋਕਾਂ ਦੀ ਸ਼ਮੂਲੀਅਤ ਨਾਲ ਸਮੂਹਿਕ ਕੋਸ਼ਿਸ਼ਾਂ ਦੀ ਜ਼ਰੂਰਤ ਹੈ।

ਮੁੱਖ ਮੰਤਰੀ ਨੇ ਸਮਾਜਿਕ ਕਾਰਕੁੰਨਾਂ ਦੇ ਇਕ ਗਰੁੱਪ ਨਾਲ ਵਿਚਾਰ ਚਰਚਾ ਦੌਰਾਨ ਉਪਰੋਕਤ ਵਿਚਾਰ ਪ੍ਰਗਟਾਏ। ਇਹ ਗਰੁੱਪ ਅੱਜ ਨਸ਼ਿਆਂ ਦੀ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਆਇਆ ਸੀ। ਇਨ੍ਹਾਂ ਕਾਰਕੁੰਨਾਂ ਵਿੱਚ ਇਕ ਸਾਬਕਾ ਪੀੜਤ ਵੀ ਸ਼ਾਮਲ ਸੀ। ਇਨ੍ਹਾਂ ਨੇ ਹਾਲ ਹੀ ਵਿੱਚ ਇਸ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ 'ਤੇ ''ਨਸ਼ਿਆਂ ਵਿਰੁੱਧ ਕਾਲਾ ਹਫ਼ਤਾ'' ਮੁਹਿੰਮ ਸ਼ੁਰੂ ਕੀਤੀ ਹੈ।

ਇਸ ਗਰੁੱਪ ਵਿੱਚ ਡਾਕਟਰ ਭੁਪਿੰਦਰ ਸਿੰਘ, ਹਾਕਮ ਸਿੰਘ, ਬਲਜੀਤ ਪਨੂੰ ਅਤੇ ਬਲਜਿੰਦਰ ਸਿੰਘ (ਮਿੰਟੂ) ਸ਼ਾਮਲ ਸਨ। ਮਿੰਟੂ ਆਪ ਕਿਸੇ ਸਮੇਂ ਨਸ਼ਿਆਂ ਤੋਂ ਪੀੜਤ ਸੀ।

ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਚੁੱਕੇ ਸਖਤ ਕਦਮਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਸੁਭਾਅ ਅਤੇ ਇਸ ਮੁੱਦੇ ਬਾਰੇ ਅਨੁਭੂਤੀ ਵਿਚ ਸਪਸ਼ਟ ਤਬਦੀਲੀ ਆਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਹ ਨਸ਼ਿਆਂ ਵਿਰੁੱਧ ਜੰਗ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਹਰ ਸੋਮਵਾਰ ਸ਼ਾਮ ਤਿੰਨ ਵਜੇ ਮੀਟਿੰਗ ਕਰਿਆ ਕਰਨਗੇ।

ਇਨ੍ਹਾਂ ਕਾਰਕੁੰਨਾਂ ਨੇ ਇਸ ਸਬੰਧ ਵਿਚ ਅਕਾਲੀਆਂ 'ਤੇ ਦੋਸ਼ ਮੜ੍ਹਿਆ ਜਿਨ੍ਹਾਂ ਨੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਫੰਡਾਂ ਨੂੰ ਘਟਾ ਦਿੱਤਾ ਜਿਸ ਨਾਲ ਇਨ੍ਹਾਂ ਨੌਜਵਾਨਾਂ ਨੂੰ ਰੁਝੇਵੇਂ ਵਿਚ ਰੱਖਿਆ ਜਾ ਸਕਦਾ ਸੀ ਅਤੇ ਉਸ ਨੇ ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਜਾਣ ਲਈ ਖੁੱਲ੍ਹਾ ਛੱਡ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਨ੍ਹਾਂ ਕਾਰਕੁੰਨਾਂ ਨੂੰ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਪਹਿਲਾਂ ਹੀ ਸ਼ੁਰੂ ਕੀਤੇ ਐਂਟੀ ਡਰੱਗ ਅਬਿਊਜ਼ ਪ੍ਰਿਵੈਂਸ਼ਨ ਆਫਿਸਰਜ਼ ਪ੍ਰੋਗਰਾਮ ਦੇ ਨਾਲ ਤਾਲਮੇਲ ਰਾਹੀਂ ਪਿੰਡਾਂ ਵਿਚ ਰੈਲੀਆਂ ਅਤੇ ਮੋਮਬੱਤੀ ਮਾਰਚ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀਜ਼. ਇਨ੍ਹਾਂ ਵਿੱਚ ਸ਼ਮੂਲੀਅਤ ਕਰਨਗੇ।

ਉਨ੍ਹਾਂ ਨੂੰ ਸਮਾਂ ਦਿੱਤੇ ਜਾਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਾਰਕੁੰਨਾਂ ਨੇ ਹਰੇਕ ਪਿੰਡ ਵਿੱਚ ਨਸ਼ਿਆਂ ਦੇ ਆਦੀਆਂ ਦੀ ਸ਼ਨਾਖ਼ਤ ਕਰਨ ਲਈ 10-15 ਨੌਜਵਾਨ ਆਧਾਰਤ ਕਮੇਟੀਆਂ ਬਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਨਿੱਜੀ ਹਸਪਤਾਲਾਂ ਨੂੰ ਨਸ਼ਈਆਂ ਨੂੰ ਇਲਾਜ਼ ਮੁਹੱਈਆ ਕਰਵਾਉਣ ਵਾਸਤੇ ਆਖਿਆ ਜਾਵੇ। ਇਸ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਨਸ਼ਈਆਂ ਵਾਸਤੇ ਕੁੱਝ ਬੈੱਡ ਰਾਖਵੇਂ ਰੱਖਣ ਲਈ ਨਿੱਜੀ ਹਸਪਤਾਲਾਂ ਨਾਲ ਗੱਲਬਾਤ ਕਰਨ ਲਈ ਆਖਿਆ।

ਉਨ੍ਹਾਂ ਨੇ ਨਸ਼ੇ ਦੇ ਡੀਲਰਾਂ ਅਤੇ ਪੁਲਿਸ ਮੁਲਾਜ਼ਮਾਂ ਖਾਸਕਰ ਐੱਸ.ਆਈ. ਅਤੇ ਏ.ਐੱਸ.ਆਈ. ਪੱਧਰ ਦੇ ਮੁਲਾਜ਼ਮਾਂ ਵਿੱਚ ''ਨੇੜੇ ਦਾ ਗੱਠਜੋੜ'' ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਦੱਸਣ ਤੋਂ ਲੋਕ ਡਰਦੇ ਹਨ। ਉਨ੍ਹਾਂ ਨੇ ਲੋਕਾਂ ਵਿਚ ਨਿੱਘਰ ਭਰੋਸਾ ਪੈਦਾ ਕਰਨ ਲਈ ਸਖਤ ਕਦਮ ਚੁੱਕਣ ਵਾਸਤੇ ਅਪੀਲ ਕੀਤੀ।

ਕਾਰਕੁੰਨਾਂ ਨੇ ਭੁੱਕੀ ਅਤੇ ਅਫੀਮ ਵਰਗੇ ਰਵਾਇਤੀ ਨਸ਼ਿਆਂ ਵਿੱਚ ਢਿੱਲ ਦਿੱਤੇ ਜਾਣ ਵਾਸਤੇ ਕਦਮ ਚੁੱਕਣ ਦਾ ਸੁਝਾਅ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਨਸ਼ਈਆਂ ਦੀ ਡਾਕਟਰੀ ਜਾਂਚ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਈਆਂ ਲਈ ਇਕ ਹੈਲਪਲਾਈਨ ਤਿਆਰ ਕੀਤੀ ਜਾਵੇ। ਉਨ੍ਹਾਂ ਨੇ ਔਰਤਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਦਦ ਮੁਹੱਈਆ ਕਰਵਾਉਣ ਲਈ ਐੱਸ.ਟੀ.ਐੱਫ. ਵਿੱਚ ਇਕ ਮਹਿਲਾ ਅਫ਼ਸਰ ਤਾਇਨਾਤ ਕੀਤੇ ਜਾਣ ਦਾ ਵੀ ਸੁਝਾਅ ਦਿੱਤਾ।

ਨਸ਼ਿਆਂ ਨੂੰ ਤਿਆਗਣ ਵਾਲੇ ਮਿੰਟੂ ਨੇ ਦੱਸਿਆ ਕਿ ਉਹ ਖੁਦ ਨਸ਼ਿਆਂ ਵਿੱਚ ਲੱਗ ਗਿਆ ਸੀ ਅਤੇ ਉਹ ਇਨ੍ਹਾਂ ਦੇ ਇਵਜ਼ ਵਿੱਚ ਹੋਰ ਚੀਜ਼ਾਂ ਦੀ ਮਦਦ ਨਾਲ ਨਸ਼ਿਆਂ ਵਿਚੋਂ ਬਾਹਰ ਨਿਕਲਿਆ।

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER