ਪੰਜਾਬ
ਸਾਂਝੀ ਸੱਥ
ਨਸ਼ਿਆਂ ਦਾ ਕਹਿਰ ਅਤੇ ਪੁਲਿਸ ਦੀ ਭਰੋਸੇਯੋਗਤਾ
- ਹਰਲੀਨ ਕੌਰ
ਨਸ਼ਿਆਂ ਦਾ ਕਹਿਰ ਅਤੇ ਪੁਲਿਸ ਦੀ ਭਰੋਸੇਯੋਗਤਾ



ਗੁਰੂਆਂ-ਪੀਰਾਂ ਦੀ ਧਰਤੀ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਪੰਜਾਬ। ਆਪਣੇ ਅਮੀਰ ਵਿਰਸੇ ਲਈ ਜਾਣਿਆ ਜਾਣ ਵਾਲਾ ਪੰਜਾਬ। ਬੁੱਲ੍ਹੇ ਸ਼ਾਹ ਅਤੇ ਵਾਰਿਸ ਸ਼ਾਹ ਦਾ ਪੰਜਾਬ। ਪਰ ਦੁੱਖ ਦੀ ਗੱਲ ਹੈ ਕਿ ਅੱਜ ਜੇ ਸਾਡਾ ਪੰਜਾਬ ਕਿਸੀ ਗੱਲ ਲਈ ਜਾਣਿਆ ਜਾਂਦਾ ਹੈ ਤਾਂ ਉਹ ਹਨ ਨਸ਼ੇ। ਨਸ਼ਿਆਂ ਨੇ ਪੰਜਾਬ ਨੂੰ ਹਰ ਪਾਸੇ ਬਦਨਾਮ ਕਰ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ।

ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਦਮ ਹਾਲੇ ਤਕ ਸਫ਼ਲ ਸਾਬਤ ਨਹੀਂ ਹੋਇਆ। ਕਿਉਂਕਿ ਇਸ ਸਮੱਸਿਆ ਦੇ ਹੱਲ ਲਈ ਇਕ ਜਨਤਕ ਮੁਹਿੰਮ ਦੀ ਲੋੜ ਹੈ ਜਿਸ ਵਿੱਚ ਸਰਕਾਰ ਤੇ ਪ੍ਰਸ਼ਾਸ਼ਨ ਪੂਰੀ ਵਚਨਬੱਧਤਾ ਨਾਲ ਆਮ ਜਨਤਾ ਦੀ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਪਿੰਡ-ਪਿੰਡ, ਗਲੀ-ਗਲੀ, ਮੁਹੱਲੇ-ਮੁਹੱਲੇ, ਬਸਤੀ-ਬਸਤੀ ਤੇ ਸ਼ਹਿਰ-ਸ਼ਹਿਰ ਜਾ ਕੇ ਜਾਗਰੂਕਤਾ ਫੈਲਾਏ।
----------
ਨਸ਼ਿਆਂ ਨੇ ਪੰਜਾਬ ਨੂੰ ਹਰ ਪਾਸੇ ਬਦਨਾਮ ਕਰ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ।
----------
ਜੂਨ ਮਹੀਨੇ ਵਿੱਚ ਕੇਵਲ ਨਸ਼ਿਆਂ ਦੇ ਟੀਕਿਆਂ ਕਾਰਨ ਹੀ 27 ਮੌਤਾਂ ਹੋਈਆਂ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਕਈ ਪੁਲਿਸ ਅਧਿਕਾਰੀਆਂ ਦੇ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਦੋਸ਼ ਲੱਗੇ ਹਨ ਤੇ ਸਬੂਤ ਵੀ ਉਪਲਬਧ ਹਨ। ਪਿਛਲੇ ਦਿਨੀਂ ਪੁਲਿਸ ਵਾਲਿਆਂ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ, ਜਿਸ ਵਿੱਚ ਪੁਲਿਸ ਵਾਲੇ ਆਪ ਨਸ਼ੇ ਕਰਦੇ ਦਿੱਖ ਰਹੇ ਹਨ। ਇਸ ਕਾਰਨ ਲੋਕਾਂ ਵਿੱਚ ਪੁਲਿਸ ਦੀ ਭਰੋਸੇਯੋਗਤਾ ਘੱਟ ਰਹੀ ਹੈ। 

ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਅਤੇ ਲੋਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਨੇ ਨਵੇਕਲੀ ਪਹਿਲ ਕੀਤੀ ਹੈ। ਸ਼ਹੀਦਾਂ ਦੀ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪੁਲਿਸ ਨੇ 5 ਜੁਲਾਈ ਨੂੰ 'ਸਾਂਝੀ ਸੱਥ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।

ਇਸ ਬਾਰੇ ਪੰਜਾਬ ਟੂਡੇ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਕਿਹਾ ਕਿ ਅਸੀਂ ਮਹਿਸੂਸ ਕੀਤਾ ਕਿ ਅੱਜ ਦੇ ਦੌਰ ਵਿੱਚ ਇੱਕ ਅਜਿਹੇ ਮੰਚ ਦੀ ਲੋੜ ਹੈ, ਜਿੱਥੇ ਪੁਲਿਸ ਵਾਲੇ ਅਤੇ ਲੋਕ ਖੁੱਲ੍ਹ ਕੇ ਗੱਲ ਕਰ ਸਕਣ ਅਤੇ ਇਕੱਠੇ ਆ ਕੇ ਸਮੱਸਿਆਵਾਂ ਬਾਰੇ ਚਰਚਾ ਕਰ ਕੇ ਉਨ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨ। ਇਸੀ ਸੋਚ ਤਹਿਤ ਸ਼ੁਰੂ ਕੀਤੇ ਪ੍ਰੋਗਰਾਮ ਨੂੰ ਅਸੀਂ 'ਸਾਂਝੀ ਸੱਥ' ਦਾ ਨਾਂ ਦਿੱਤਾ ਹੈ।
----------
ਪਿਛਲੇ ਦਿਨੀਂ ਪੁਲਿਸ ਵਾਲਿਆਂ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ, ਜਿਸ ਵਿੱਚ ਪੁਲਿਸ ਵਾਲੇ ਆਪ ਨਸ਼ੇ ਕਰਦੇ ਦਿੱਖ ਰਹੇ ਹਨ। ਇਸ ਕਾਰਨ ਲੋਕਾਂ ਵਿੱਚ ਪੁਲਿਸ ਦੀ ਭਰੋਸੇਯੋਗਤਾ ਘੱਟ ਰਹੀ ਹੈ।
----------
ਸਾਡੇ ਸਮਾਜ ਵਿੱਚ ਸੱਥ ਦੀ ਹੋਂਦ ਸਦੀਆਂ ਪੁਰਾਣੀ ਹੈ। ਪੁਰਾਣੇ ਸਮੇਂ ਵਿੱਚ ਸੱਥ ਪਿੰਡ ਦੇ ਬਾਹਰ, ਚੁਰਾਹੇ ਦੇ ਇਕ ਪਾਸੇ, ਪਿੱਪਲਾਂ, ਬੋਹੜਾਂ ਹੇਠ, ਦਰਵਾਜੇ, ਡਿਉਢੀਆਂ ਵਿੱਚ ਲੱਗਦੀ ਸੀ ਜਾਂ ਫਿਰ ਪਿੰਡ ਵੱਲੋਂ ਸਾਂਝੇ ਤੌਰ 'ਤੇ ਵੱਢ ਕੇ ਸੁੱਟੀਆਂ ਲੱਕੜਾਂ, ਖੁੰਢਾਂ ਉੱਤੇ ਕੁਝ ਵਿਅਕਤੀ ਬੈਠ ਕੇ ਕਿਸੇ ਮਸਲੇ ਦੀ ਵਿਚਾਰ ਚਰਚਾ ਕਰਦੇ ਸਨ। ਪੇਂਡੂ ਜੀਵਨ ਵਿੱਚ ਸੱਥ ਦਾ ਬਹੁਤ ਮਹੱਤਵ ਹੈ। ਸੱਥ ਵਿੱਚ ਲੋਕ ਆਪਣੇ ਸਮਾਜ ਪ੍ਰਤੀ ਫੈਸਲੇ ਲੈਂਦੇ ਹਨ। ਇੱਥੇ ਸਮਾਜ ਦਾ ਹਰ ਇਕ ਪੱਖ ਵਿਚਾਰਿਆ ਜਾਂਦਾ ਹੈ। 

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਹਰੇਕ ਪੁਲਿਸ ਥਾਣੇ ਦਾ ਐੱਸ.ਐੱਚ.ਓ. ਹਰ ਰੋਜ਼ ਆਪਣੇ ਅਧੀਨ ਪੈਂਦੇ ਪਿੰਡਾਂ ਵਿੱਚੋਂ ਇੱਕ ਪਿੰਡ ਵਿਖੇ ਸਾਂਝੀ ਸੱਥ ਲਗਾ ਕੇ ਪਿੰਡ ਵਿੱਚ ਕਿੰਨੇ ਲੋਕ ਨਸ਼ਾ ਕਰਦੇ ਹਨ ਉਸ ਦੀ ਜਾਣਕਾਰੀ ਇਕੱਤਰ ਕਰੇਗਾ ਅਤੇ ਉਨ੍ਹਾਂ ਦੀ ਪਹਿਚਾਣ ਨੂੰ ਗੁਪਤ ਰੱਖਦੇ ਹੋਏ ਉਨ੍ਹਾਂ ਦਾ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰ ਵਿਖੇ ਲਿਜਾਇਆ ਜਾਵੇਗਾ। ਜੇਕਰ ਕਿਸੇ ਵਿਅਕਤੀ ਦੀ ਨਸ਼ੇ ਨਾਲ ਹਾਲਤ ਗੰਭੀਰ ਪਾਈ ਗਈ ਤਾਂ ਉਸ ਨੂੰ ਦਾਖਲ ਕਰਕੇ ਉਸ ਦਾ ਇਲਾਜ ਕੀਤਾ ਜਾਵੇਗਾ ਅਤੇ ਆਮ ਨਸ਼ਾ ਕਰਨ ਵਾਲਿਆਂ ਨੂੰ ਓਟ ਕੇਂਦਰਾਂ ਵਿਖੇ ਦਵਾਈਆਂ ਦੇ ਕੇ ਉਸ ਦੇ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ।

ਐੱਸ.ਐੱਸ.ਪੀ. ਨੇ ਦੱਸਿਆ ਕਿ ਗਰੀਬ ਵਿਅਕਤੀਆਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਮੁਫ਼ਤ ਇਲਾਜ ਵੀ ਕਰਵਾਇਆ ਜਾਵੇਗਾ। ਨਸ਼ਾ ਛੁਡਾਉਣ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਲਗਾਤਾਰ ਯਤਨ ਕੀਤੇ ਜਾਣਗੇ।

ਅਲਕਾ ਮੀਨਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਬਿਨਾਂ ਕਿਸੇ ਝਿਜਕ ਤੋਂ ਨਸ਼ੇ ਦੀ ਸਪਲਾਈ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਜ਼ਿਲ੍ਹਾ ਪੁਲਿਸ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਪਤਾ ਲੱਗਣ 'ਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਪੰਜਾਬ ਦੀ ਜਵਾਨੀ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਇਸ ਪ੍ਰੋਗਰਾਮ ਵਿੱਚ ਲੋਕਾਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਐੱਸ.ਐੱਸ.ਪੀ. ਨੇ ਆਖਿਆ ਕਿ ਪਿੰਡ ਦੇ ਸਾਰੇ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਿਸੇ ਵੀ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪਹਿਲੀ ਸਾਂਝੀ ਸੱਥ ਪਿੰਡ ਕੋਟਲਾ ਫਾਜ਼ਲ ਵਿਖੇ ਲਗਾਈ ਗਈ ਸੀ ਅਤੇ ਹੁਣ ਤਕ 80 ਪਿੰਡਾਂ 'ਚ ਸਾਂਝੀ ਸੱਥ ਲਗਾ ਕੇ ਜਾਣਕਾਰੀ ਇਕੱਤਰ ਕਰ ਲਈ ਗਈ ਹੈ। ਇਨ੍ਹਾਂ ਪਿੰਡਾਂ 'ਚੋੰ ਹੁਣ ਤਕ 29 ਡਰੱਗ ਅਡਿਕਟ ਆਪਣਾ ਇਲਾਜ ਕਰਾਉਣ ਲਈ ਸਾਹਮਣੇ ਆਏ ਹਨ। ਇਸ ਦੌਰਾਨ 13 ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਹਾਸਿਲ ਹੋਈ ਹੈ, ਜਿਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈਆਂ ਗਈਆਂ ਹਨ।

ਐੱਸ.ਐੱਸ.ਪੀ. ਅਲਕਾ ਮੀਨਾ ਨੇ ਦੱਸਿਆ ਕਿ ਸ਼ੁਰੂਆਤ 'ਚ ਲੋਕ ਝਿਜਕ ਰਹੇ ਸਨ, ਪਰ ਹੁਣ ਚੰਗੀ ਤਰ੍ਹਾਂ ਸਮਝਾਉਣ ਤੋਂ ਬਾਅਦ ਲੋਕ ਆਪਣੇ ਵਿਚਾਰ ਸਾਂਝੇ ਕਰਨ ਲੱਗੇ ਹਨ। ਇਸ ਦੇ ਨਾਲ ਹੀ ਲੋਕ ਨਸ਼ਿਆਂ ਦੇ ਜਾਲ 'ਚ ਫਸੇ ਆਪਣੇ ਬੱਚਿਆਂ ਦਾ ਇਲਾਜ ਕਰਵਾਉਣ ਲਈ ਵੀ ਅੱਗੇ ਆ ਰਹੇ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੁਲਿਸ ਹੈਲਪ ਲਾਈਨ 85588-18100 ਵੀ ਜਾਰੀ ਕੀਤੀ ਗਈ ਹੈ। ਇਸ ਹੈਲਪ ਲਾਈਨ ਬਾਰੇ ਵਧੇਰੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਐੱਚ) ਸੰਦੀਪ ਕੌਰ ਸੈਣੀ ਨੇ ਦੱਸਿਆ ਕਿ "ਕੋਈ ਵੀ ਵਿਅਕਤੀ ਨਸ਼ਿਆਂ ਦੇ ਤਸਕਰਾਂ ਬਾਰੇ ਇਸ ਹੈਲਪ ਲਾਈਨ 'ਤੇ ਸੂਚਨਾ ਦੇ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਐਮਰਜੰਸੀ ਸਮੇਂ ਵੀ ਕਾਲ ਕੀਤੀ ਜਾ ਸਕਦੀ ਹੈ। ਇਹ ਹੈਲਪ ਲਾਈਨ 24 ਘੰਟੇ ਖੁੱਲ੍ਹੀ ਰਹੇਗੀ। ਇਹ ਹੈਲਪ ਲਾਈਨ ਐੱਸ.ਐੱਸ.ਪੀ. ਅਲਕਾ ਮੀਨਾ ਦੀ ਨਿਗਰਾਨੀ ਹੇਠ ਚਲਾਈ ਜਾਵੇਗੀ ਅਤੇ ਹੈਲਪ ਲਾਈਨ 'ਤੇ ਕਾਲ ਕਰਨ ਵਾਲਿਆਂ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਸ ਹੈਲਪ ਲਾਈਨ ਦਾ ਮੁੱਖ ਮਕਸਦ ਅਜਿਹੇ ਲੋਕਾਂ ਨੂੰ ਇੱਕ ਪਲੇਟਫਾਰਮ ਦੇਣਾ ਹੈ, ਜੋ ਪੁਲਿਸ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹਨ ਜਾਂ ਮਦਦ ਮੰਗਣਾ ਚਾਹੁੰਦੇ ਹਨ, ਪਰ ਬਾਕੀ ਲੋਕਾਂ ਸਾਹਮਣੇ ਗੱਲ ਕਰਨ ਤੋਂ ਝਿਜਕਦੇ ਹਨ।"
 
ਡੀ. ਐੱਸ.ਪੀ. ਅਮਲੋਹ, ਮਨਪ੍ਰੀਤ ਸਿੰਘ ਨੇ ਇਸ ਪ੍ਰੋਗਰਾਮ ਬਾਰੇ ਗੱਲ ਕਰਦਿਆਂ ਕਿਹਾ ਕਿ "ਸਾਨੂੰ ਲੋਕਾਂ ਵੱਲੋਂ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ। ਮੈਂ ਖੁਦ ਅਜਿਹੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਕੇ ਵੇਖਿਆ ਹੈ ਕਿ ਇਲਾਕਾ ਨਿਵਾਸੀ ਚਾਹੁੰਦੇ ਹਨ ਕਿ ਨਸ਼ਿਆਂ ਦਾ ਇਹ ਕੋਹੜ ਵੱਢਿਆ ਜਾਵੇ ਅਤੇ ਸਾਡੀ ਨੌਜਵਾਨ ਪੀੜ੍ਹੀ ਉਸਾਰੂ ਕੰਮਾਂ ਵਿੱਚ ਦਿਲਚਸਪੀ ਲੈ ਕੇ ਜਿੱਥੇ ਆਪਣਾ ਭਵਿੱਖ ਸੰਵਾਰੇ, ਉਥੇ ਹੀ ਇੱਕ ਸਿਹਤਮੰਦ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਵੇ।"

ਉਮੀਦ ਕੀਤੀ ਜਾਣੀ ਬਣਦੀ ਹੈ ਕਿ ਜੋ 'ਸਾਂਝੀ ਸੱਥ' ਦੀ ਪਹਿਲ ਫਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਕੀਤੀ ਗਈ ਹੈ, ਉਸ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲੇਗਾ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਕਰ ਕੇ ਪੰਜਾਬ ਦੀ ਕੁਰਾਹੇ ਪਈ ਜਵਾਨੀ ਨੂੰ ਨਸ਼ਿਆਂ ਦੇ ਦਲਦਲ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਦੇ ਮੱਥੇ 'ਤੇ ਲੱਗਿਆ ਦਾਗ ਧੋਤਾ ਜਾ ਸਕੇ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

DEATH EMBRACING LOGIC: Drugs in Punjab

 

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

 

'ਕਿਥੇ ਹੈ ਉਹ ਲੋਕਤੰਤਰ' ਜਿਸ ਦੀ ਦੁਹਾਈ ਦਿੱਤੀ ਜਾਂਦੀ ਏ?


ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER