ਪੰਜਾਬ
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐੱਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ
- ਪੀ ਟੀ ਟੀਮ
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐੱਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ



ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ।


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐੱਸ.ਟੀ. ਦੇ ਸਾਰੇ ਬਕਾਇਆ ਬਿਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤਕ ਦੇ ਵੈਟ/ਜੀ.ਐੱਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ।
 
ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।


ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ, 2018 ਤਕ ਪੈਨਸ਼ਨਰਾਂ ਦੇ ਸੇਵਾ-ਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀ.ਪੀ.ਐੱਫ. ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ।


ਸੂਬੇ ਦੀ ਵਿਕਾਸ ਗਤੀ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 26 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ 20 ਜੁਲਾਈ, 2018 ਤਕ ਹੋਰ ਛੋਟੇ ਕੰਮਾਂ ਲਈ 18 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ 20 ਜੁਲਾਈ, 2018 ਤਕ ਵੱਖ-ਵੱਖ ਖਜ਼ਾਨਿਆਂ ਵਿੱਚ ਮੈਡੀਕਲ ਖਰਚਿਆਂ ਦੀ ਪ੍ਰਤੀਪੂਰਤੀ, ਪੈਟਰੋਲ, ਤੇਲ, ਪਾਣੀ ਤੇ ਬਿਜਲੀ ਅਤੇ ਦਫ਼ਤਰੀ ਖਰਚਿਆਂ ਬਾਰੇ ਜਮ੍ਹਾਂ ਹੋਏ ਸਾਰੇ ਬਿਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।


ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਹਫ਼ਤੇ ਹੀ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 469 ਕਰੋੜ ਰੁਪਏ ਤੋਂ ਇਲਾਵਾ ਸਿੱਖਿਆ ਖੇਤਰ ਲਈ 80 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER