ਪੰਜਾਬ
ਸਿਹਤ ਮੰਤਰੀ ਨੇ ਮਿਲਕ ਪਲਾਂਟ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਸੂਬੇ ਵਿਚ ਮਿਆਰੀ ਦੁੱਧ ਤੇ ਦੁੱਧ ਪਦਾਰਥਾਂ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ : ਬ੍ਰਹਮ ਮਹਿੰਦਰਾ
- ਪੀ ਟੀ ਟੀਮ
ਸੂਬੇ ਵਿਚ ਮਿਆਰੀ ਦੁੱਧ ਤੇ ਦੁੱਧ ਪਦਾਰਥਾਂ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ : ਬ੍ਰਹਮ ਮਹਿੰਦਰਾਚੰਡੀਗੜ, 06 ਸਤੰਬਰ: ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜ਼ਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਿਹਤ ਮੰਤਰੀ ਨੂੰ ਦੁੱਧ ਤੇ ਦੁੱਧ ਪਦਾਰਥਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਮਿਲਾਵਟਖੋਰਾਂ ਦੇ ਕਾਰਣ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ।   

ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਹਾਜ਼ਰ ਐਸੋਸੀਏਸ਼ਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਦੁੱਧ ਤੇ ਦੁੱਧ ਪਦਾਰਥ ਬਣਾਉਣ ਵਾਲੇ ਛੋਟੇ ਕਾਰੋਬਾਰੀਆਂ ਨੂੰ ਬਿਨਾਂ ਵਜਾ ਤੰਗ ਨਹੀਂ ਕੀਤਾ ਜਾਵੇਗਾ ਪਰ ਨਾਲ ਹੀ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੱਡੇ ਕਾਰੋਬਾਰੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਭੋਜਨ ਪਦਾਰਥਾਂ ਨਾਲ ਜੁੜੇ ਕਾਰੋਬਾਰੀ ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਪੈਮਾਨਿਆਂ ਦੀ ਇੰਨ-ਬਿੰਨ ਪਾਲਣਾ ਕਰਨ ਤੇ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਪੋਸ਼ਟਿਕ ਤੇ ਸਿਹਮੰਦ ਭੋਜਨ ਯਕੀਨੀ ਤੌਰ ’ਤੇ ਮੁਹੱਈਆ ਕਰਵਾਇਆ ਜਾ ਸਕੇ।

ਸਿਹਤ ਮੰਤਰੀ ਨੂੰ ਐਸ਼ੋਸੀਏਸ਼ਨ ਵਲੋਂ ਇਹ ਵੀ ਦੱਸਿਆ ਗਿਆ ਕਿ ਨਕਲੀ ਦੁੱਧ ਤੇ ਘੀ ਦੀ ਵਿਕਰੀ ਕਾਰਣ ਸ਼ੁੱਧ ਦੇਸੀ ਘੀ ਤੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ ਵੱਡੇ ਪੱਧਰ ’ਤੇ ਮਾਲੀ ਘਾਟਾ ਹੋ ਰਿਹਾ ਹੈ।
     
ਮੀਟਿੰਗ ਵਿਚ ਹਾਜ਼ਰ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਹਤ ਵਿਭਾਗ ਵਲੋਂ ਕੀਤੀ ਗਈਆਂ ਛਾਪੇਮਾਰੀਆਂ ਦੌਰਾਨ ਅਤੇ ਦੁੱਧ ਤੇ ਦੁੱਧ ਪਦਾਰਥਾਂ ਦੇ ਭਰੇ ਸੈਂਪਲਾਂ ਵਿਚੋਂ ਲਗਭਗ 40 ਫੀਸਦੀ ਸੈਂਪਲ ਫੇਲ ਹੋਏ ਹਨ। ਜਿਸ ਲਈ ਇਹ ਲਾਜਮੀ ਹੋ ਜਾਂਦਾ ਹੈ ਕਿ ਭੋਜਨ ਪਦਾਰਥਾਂ ਦੇ ਕਾਰੋਬਾਰ ਨਾਲ ਜੁੜੇ ਵਪਾਰੀ ਹੋਣ ਵਾਲੇ ਵਿੱਤੀ ਘਾਟੇ ਨੂੰ ਰੋਕਣ ਲਈ ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਪੈਮਾਨਿਆਂ ਦੀ ਪਾਲਣਾ ਕਰਣ।

ਇਸ ਮੀਟਿੰਗ ਵਿਚ ਪਨੀਰ ਬਣਾਉਣ ਵਾਲੇ ਕਾਰੋਬਾਰੀਆਂ ਦੀ ਐਸੋਸੀਏਸ਼ਨ ਦੇ ਮੈਂਬਰ ਨੇ ਵੀ ਸਿਹਤ ਮੰਤਰੀ ਨੂੰ ਆਪਣੀਆਂ ਮੰਗਾਂ ਤੇ ਮਿਲਾਵਟਖੋਰਾਂ ਦੇ ਕਾਰਣ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਨਾਲ ਜਾਣੂ ਕਰਵਾਇਆ। ਸਿਹਤ ਮੰਤਰੀ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ’ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ ਜਿਸ ਲਈ ਮਿਲਾਵਟਖੋਰੀ ਨੂੰ ਕਾਬੂ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸੂਬਾ ਪੱਧਰ ‘ਤੇ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਛਾਪੇਮਾਰੀ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਜਾ ਕਾਰੋਬਾਰੀ ਦਾ ਨੁਕਸਾਨ ਨਾ ਹੋਵੇ।

ਸਿਹਤ ਮੰਤਰੀ ਨੇ ਕਾਰੋਬਾਰੀਆਂ ਤੇ ਭੋਜਨ ਪਦਾਰਥਾਂ ਬਣਾਉਣ ਵਾਲੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ ਵਿਚ ਮਿਲਾਵਟੀ ਤੇ ਘੱਟ ਮਿਆਰ ਦੇ ਭੋਜਨ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਪੰਕਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਸੁਬੇ ਦੇ ਲੋਕਾਂ ਨੂੰ ਪੋਸ਼ਟਿਕ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਇਆ ਜਾ ਸਕੇ।  


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER