ਪੰਜਾਬ
ਪੰਜਾਬ ਸਰਕਾਰ ਨੇ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਦਿੱਤੀ ਹਰੀ ਝੰਡੀ
ਆਦਰਸ਼ ਤੇ ਮਾਡਲ ਸਕੂਲਾਂ ਸਣੇ ਐੱਸ.ਐੱਸ.ਏ ਤੇ ਰਮਸਾ ਹੇਠ ਭਰਤੀ ਹੋਏ ਅਧਿਆਪਕਾਂ ਦੀਆਂ ਸੇਵਾਵਾਂ ਹੋਣਗੀਆਂ ਨਿਯਮਤ
- ਪੀ ਟੀ ਟੀਮ
ਆਦਰਸ਼ ਤੇ ਮਾਡਲ ਸਕੂਲਾਂ ਸਣੇ ਐੱਸ.ਐੱਸ.ਏ ਤੇ ਰਮਸਾ ਹੇਠ ਭਰਤੀ ਹੋਏ ਅਧਿਆਪਕਾਂ ਦੀਆਂ ਸੇਵਾਵਾਂ ਹੋਣਗੀਆਂ ਨਿਯਮਤ



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਆਦਰਸ਼ ਅਤੇ ਮਾਡਲ ਸਕੂਲਾਂ ਸਣੇ ਸਰਵ ਸਿੱਖਿਆ ਅਭਿਆਨ (ਐੱਸ.ਐੱਸ.ਏ), ਰਾਸ਼ਟਰੀਯ ਮਾਧਮਿਕ ਸ਼ਿਕਸ਼ਾ ਅਭਿਆਨ (ਰਮਸਾ) ਹੇਠ ਭਰਤੀ ਕੀਤੇ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਇਸ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਸਰਵ ਸਿੱਖਿਆ ਅਭਿਆਨ ਹੇਠ ਭਰਤੀ 7356 ਅਧਿਆਪਕ, ਰਮਸਾ ਦੇ 1194 ਅਧਿਆਪਕ, ਮਾਡਲ ਸਕੂਲਾਂ ਦੇ 220 ਅਤੇ ਆਦਰਸ਼ ਸਕੂਲਾਂ ਦੇ 116 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਇਨ੍ਹਾਂ ਅਸਾਮੀਆਂ ਨੂੰ ਪੈਦਾ ਕਰਕੇ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦਾ ਰਲੇਵਾਂ ਕਰਕੇ ਇਨ੍ਹਾਂ ਦੀਆਂ ਸੇਵਾਵਾਂ ਨਿਯਮਤ ਕਰਨ ਦੀ ਸਿਫਾਰਸ਼ ਇਸ ਸ਼ਰਤ 'ਤੇ ਕੀਤੀ ਹੈ ਕਿ ਇਨ੍ਹਾਂ ਨੂੰ ਤਿੰਨ ਸਾਲ ਵਾਸਤੇ 10,300 ਰੁਪਏ ਪ੍ਰਤੀ ਮਹੀਨਾ (ਰੈਗੂਲਰ ਤਨਖ਼ਾਹ ਸਕੇਲ ਦੀ ਮੁਢਲੀ ਤਨਖ਼ਾਹ) ਭੁਗਤਾਨ ਕੀਤਾ ਜਾਵੇਗਾ ਪਰ ਕੈਬਨਿਟ ਨੇ ਉਨ੍ਹਾਂ ਨੂੰ 15,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਤਿੰਨ ਸਾਲ ਦੀ ਸਫ਼ਲਤਾਪੂਰਵਕ ਸੇਵਾ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਹੇਠ ਵਿਭਾਗ ਵਿੱਚ ਨਿਯਮਤ ਕਰ ਦਿੱਤਾ ਜਾਵੇਗਾ।

ਇਸ ਕਮੇਟੀ ਨੇ ਇਹ ਸਿਫਾਰਸ਼ ਵੀ ਕੀਤੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਸੀਨੀਆਰਤਾ ਨੂੰ ਇਨ੍ਹਾਂ ਦੀ ਸਰਵਿਸ ਵਿੱਚ ਨਿਯਮਤ ਹੋਣ ਦੀ ਮਿਤੀ ਤੋਂ ਨਿਰਧਾਰਤ ਕੀਤਾ ਜਾਵੇਗਾ। ਅਜਿਹੇ ਅਧਿਆਪਕਾਂ/ਮੁਲਾਜ਼ਮਾਂ ਨੂੰ ਆਪਣੀ ਆਪਸ਼ਨ ਦੇਣ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ। ਵਿਭਾਗ ਵੱਲੋਂ ਇਨ੍ਹਾਂ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦੀ ਅੰਤਰ-ਸੀਨੀਆਰਤਾ ਬਰਕਰਾਰ ਰੱਖੀ ਜਾਵੇਗੀ।

ਜੇਕਰ ਆਪਸ਼ਨ 15 ਦਿਨਾਂ ਤੋਂ ਬਾਅਦ ਦਿੱਤੀ ਜਾਂਦੀ ਹੈ ਤਾਂ ਸੀਨੀਆਰਤਾ ਦੀ ਤਰੀਕ ਆਪਸ਼ਨ ਹਾਸਲ ਕਰਨ ਦੀ ਤਰੀਕ ਦੇ ਆਧਾਰ 'ਤੇ ਤੈਅ ਹੋਵੇਗੀ। ਨਿਯਮਾਂ ਤਹਿਤ ਵਿਭਾਗ ਵਿੱਚ ਅਸਾਮੀਆਂ ਦਾ ਪੂਰਨ ਤੌਰ 'ਤੇ ਤਰਕਸੰਗਤ ਹੋਣ ਤਕ ਅਧਿਆਪਕਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ। ਉਪਰੋਕਤ ਸਾਰੀਆਂ ਸੁਸਾਇਟੀਆਂ ਦੇ ਅਧਿਆਪਕਾਂ/ਮੁਲਾਜ਼ਮਾਂ ਨੂੰ ਇਕ ਆਪਸ਼ਨ ਦਿੱਤੀ ਜਾ ਸਕਦੀ ਹੈ ਕਿ ਉਹ ਆਪਣੀਆਂ ਸੇਵਾਵਾਂ ਵਿਭਾਗ ਵਿੱਚ ਰਲੇਵੇਂ ਨਾਲ ਨਿਯਮਤ ਕਰਵਾਉਣ ਜਾਂ ਸਬੰਧਤ ਸੁਸਾਇਟੀਆਂ ਵਿੱਚ ਸੇਵਾ ਜਾਰੀ ਰੱਖਣਾ ਚਾਹੁੰਦੇ ਹਨ। ਜੇਕਰ ਉਹ ਸੁਸਾਇਟੀ ਵਿੱਚ ਹੀ ਸੇਵਾਵਾਂ ਜਾਰੀ ਰੱਖਣ ਦੀ ਆਪਸ਼ਨ ਚੁਣਦੇ ਹਨ ਤਾਂ ਉਨ੍ਹਾਂ ਨੂੰ ਮੌਜੂਦਾ ਤਨਖਾਹ ਮਿਲਦੀ ਰਹੇਗੀ।
 
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਭਰਤੀਆਂ ਭਾਰਤ ਸਰਕਾਰ ਦੇ ਪੇਅ-ਸਕੇਲ 'ਤੇ ਕੀਤੀਆਂ ਜਾਣਗੀਆਂ।
 
ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸਿੱਖਿਆ ਮੰਤਰੀ ਓ.ਪੀ. ਸੋਨੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।

ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਐੱਸ.ਐੱਸ.ਏ. ਅਤੇ ਰਮਸਾ ਪ੍ਰੋਗਰਾਮ ਅਧੀਨ ਸਮੇਂ-ਸਮੇਂ 'ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ ਤਾਂ ਕਿ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ। ਇਹ ਦੋਵੇਂ ਕੇਂਦਰੀ ਸਪਾਂਸਰ ਸਕੀਮਾਂ ਹਨ ਜਿਸ ਲਈ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ 60:40 ਦੇ ਅਨੁਪਾਤ ਨਾਲ ਫੰਡ ਦਿੱਤੇ ਜਾਂਦੇ ਹਨ। ਐੱਸ.ਐੱਸ.ਏ. ਪ੍ਰੋਗਰਾਮ ਤਹਿਤ ਲਗਪਗ 7356 ਅਧਿਆਪਕਾਂ ਦੀ ਭਰਤੀ ਕੀਤੀ ਗਈ ਜਿਸ ਵਿੱਚ 1078 ਈ.ਟੀ.ਟੀ. ਅਤੇ 7356 ਮਾਸਟਰ ਕਾਡਰ ਅਧਿਆਪਕ ਸ਼ਾਮਲ ਹਨ। ਇਸੇ ਤਰ੍ਹਾਂ ਰਮਸਾ ਅਧੀਨ ਹੈੱਡ ਮਾਸਟਰਾਂ ਸਮੇਤ 1194 ਅਧਿਆਪਕਾਂ ਦੀ ਭਰਤੀ ਕੀਤੀ ਗਈ।
 
ਸਰਵ ਸਿੱਖਿਆ ਅਭਿਆਨ ਤਹਿਤ ਪਹਿਲੀ ਤੋਂ ਅਠਵੀਂ ਜਮਾਤ ਤਕ ਜਦਕਿ ਰਮਸਾ ਅਧੀਨ ਨੌਵੀਂ ਤੋਂ ਬਾਰਵੀਂ ਜਮਾਤ ਤਕ ਤਾਲੀਮ ਦਿੱਤੀ ਜਾਂਦੀ ਹੈ। ਕੇਂਦਰੀ ਸਪਾਂਸਰ ਸਕੀਮਾਂ ਦਾ ਲਾਭ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਇਨ੍ਹਾਂ ਦੋਵੇਂ ਪ੍ਰੋਗਰਾਮਾਂ ਅਧੀਨ ਪਾਰਦਰਸ਼ੀ ਢੰਗ ਨਾਲ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ। ਇਸ ਵੇਲੇ ਇਹ ਅਧਿਆਪਕ ਵੱਖ-ਵੱਖ ਸਕੂਲਾਂ ਵਿੱਚ ਪੜ੍ਹਾ ਰਹੇ ਹਨ ਜਿਨ੍ਹਾਂ ਵਿੱਚ ਬਹੁਤੇ ਐੱਸ.ਐੱਸ.ਏ. ਅਤੇ ਰਮਸਾ ਅਧੀਨ ਅਪਗ੍ਰੇਡ ਕੀਤੇ ਸਕੂਲ ਹਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER