ਪੰਜਾਬ
ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐੱਮ-ਵੀਜ਼ੇ 'ਤੇ ਜ਼ੋਰ
ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਨਾਲ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ
- ਪੀ ਟੀ ਟੀਮ
ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਨਾਲ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐੱਮ-ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲ ਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨ੍ਹ ਹੋਵੇਗਾ।

ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ। ਗਡਕਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਤਰਾਲਾ ਲਾਂਘੇ ਦਾ ਤੇਜ਼ੀ ਨਾਲ ਨਿਰਮਾਣ ਮੁਕੰਮਲ ਕਰਨ ਦੀ ਕੋਸ਼ਿਸ਼ ਕਰੇਗਾ।

ਉਪ ਰਾਸ਼ਟਰਪਤੀ ਦੇ ਨਾਲ ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਜਿੱਥੇ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਵੱਲੋਂ ਲਿਆਉਂਦਾ ਜਲ ਛਿੜਕਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਦੇ ਵਾਸਤੇ ਸੰਤ ਸਮਾਜ ਅਤੇ ਹੋਰ ਧਾਰਮਿਕ ਅਤੇ ਸਮਾਜਕ ਸੰਗਠਨਾਂ ਦੇ ਆਸ਼ੀਰਵਾਦ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪਹਿਲੇ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 550 ਪੌਦੇ ਲਗਾਉਣ ਬਾਰੇ ਸੂਬਾ ਸਰਕਾਰ ਦੇ ਮਿਸ਼ਨ ਦੇ ਸੰਦਰਭ ਵਿੱਚ ਇਕ ਪੌਦਾ ਲਾਇਆ।

ਉਪ ਰਾਸ਼ਟਰਪਤੀ ਨੇ ਕਰਤਾਰਪੁਰ ਲਾਂਘੇ ਦਾ ਸਵਾਗਤ ਕੀਤਾ ਜੋ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਡੂੰਘੀ ਸਮਝ ਪੈਦਾ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਗੁਰੂ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੇ ਦੌਰਾਨ ਇਹ ਇਕ ਸਵਾਗਤਯੋਗ ਮੌਕਾ ਹੈ।

ਨੀਂਹ-ਪੱਥਰ ਰੱਖਣ ਦੀ ਰਸਮ ਮੌਕੇ ਮਾਨ ਪਿੰਡ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਦੀ ਬੇਨਤੀ ਪ੍ਰਵਾਨ ਕਰਨ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਸਾਲਾਂ ਬੱਧੀ ਇਸ ਗੁਰਦੁਆਰੇ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਸ਼ਰਧਾਲੂਆਂ 'ਤੇ ਮਿਹਰ ਕਰਨ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਤੋਂ ਪਰਲੇ ਪਾਸੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਦੇ ਫੈਸਲੇ ਲਈ ਵੀ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ ਇਲਾਕਿਆਂ ਦਾ ਵਿਕਾਸ ਹੋਵੇਗਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਗੁਰਦਾਸਪੁਰ ਲਈ 965 ਕਰੋੜ ਰੁਪਏ ਦੇ ਵਿਕਾਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਆਪਣੇ ਭਾਸ਼ਣ ਵਿੱਚ ਉਪ ਰਾਸ਼ਟਰਪਤੀ ਨੇ ਇਸ ਲਾਂਘੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਸ਼ਾਂਤੀ, ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰੋਜੈਕਟ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੇੜੇ ਲਿਆਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪ੍ਰਗਤੀ ਦੇ ਵਾਸਤੇ ਸ਼ਾਂਤੀ ਦੀ ਮੁਢਲੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇ ਅਸੀਂ ਆਪਸੀ ਸਤਿਕਾਰ ਅਤੇ ਪੰਜ 'ਪੀਜ਼'-ਲੋਕ, ਗ੍ਰਹਿ, ਖੁਸ਼ਹਾਲੀ, ਸ਼ਾਂਤੀ ਅਤੇ ਭਾਈਵਾਲੀ 'ਤੇ ਧਿਆਨ ਕੇਂਦਰਿਤ ਕਰੀਏ ਕਿਉਂਕਿ ਟਿਕਾਊ ਵਿਕਾਸ ਵਾਸਤੇ ਵਿਸ਼ਵ-ਵਿਆਪੀ ਏਜੰਡੇ ਦੇ ਥੰਮ ਇਹੋ ਹੀ ਹਨ।

ਆਪਣੇ ਸਵਾਗਤੀ ਭਾਸ਼ਣ ਵਿੱਚ ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾ ਭੁਪਿੰਦਰ ਸਿੰਘ ਵੱਲੋਂ 1923 ਵਿੱਚ 1.35 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਰਵਾਈ ਸੇਵਾ ਨੂੰ ਯਾਦ ਕੀਤਾ ਜੋ ਕਿ ਹੜ੍ਹਾਂ ਦੇ ਕਾਰਨ ਲੱਗੀ ਢਾਹ ਤੋਂ ਬਾਅਦ ਕਰਵਾਈ ਗਈ ਸੀ। ਮੁੱਖ ਮੰਤਰੀ ਨੇ ਆਪਣੇ 2002-07 ਦੇ ਪਹਿਲੇ ਕਾਲ ਦੌਰਾਨ ਵੀ ਕੱਚੀ ਸੜਕ ਨੂੰ ਪੱਕੀ ਬਣਾਇਆ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER