ਪੰਜਾਬ
ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ
ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ
- ਪੀ ਟੀ ਟੀਮ
ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ



ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਕੀਮ ਦਾ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ।

ਅੱਜ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਰਸਮੀ ਸ਼ੁਰੂਆਤ ਵਜੋਂ 25 ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਦੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ਼ ਕਰਨ ਪ੍ਰਤੀ ਵੀ ਵਚਨਬੱਧਤਾ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੀਮਾਂਤ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਹੀ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਚੁੱਕਣ ਵਾਲੇ ਛੋਟੇ ਕਿਸਾਨਾਂ ਨੂੰ ਇਹੋ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਦੇ 3.18 ਲੱਖ ਸੀਮਾਂਤ ਕਿਸਾਨਾਂ ਦਾ 1815 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਅਤੇ ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਵਪਾਰਕ ਬੈਂਕਾਂ ਦੇ 1.09 ਲੱਖ ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤੀਜੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿੱਚ ਵਪਾਰਕ ਬੈਂਕਾਂ ਦੇ 50,752 ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ।

ਕੇਂਦਰੀ ਏਸ਼ੀਆਈ ਮੁਲਕਾਂ ਨੂੰ ਖੰਡ ਅਤੇ ਆਲੂਆਂ ਦੀ ਬਰਾਮਦ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਨ੍ਹਾਂ ਵਸਤਾਂ ਨੂੰ ਬਰਾਮਦ ਸੂਚੀ, ਜਿਸ ਨੂੰ ਬੀਤੇ ਦਿਨ ਪ੍ਰਵਾਨਗੀ ਦਿੱਤੀ ਗਈ ਹੈ, ਵਿੱਚ ਸ਼ਾਮਲ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ, ਪੰਜਾਬ ਨੂੰ ਇਹ ਵਸਤਾਂ ਬਰਾਮਦ ਕਰਨ ਦੀ ਇਜਾਜ਼ਤ ਦੇ ਦੇਵੇ ਤਾਂ ਇਸ ਨਾਲ ਸੂਬੇ ਦੇ ਗੰਨਾ ਕਾਸ਼ਤਕਾਰਾਂ ਅਤੇ ਆਲੂ ਉਤਪਾਦਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਤੱਕ ਪਹੁੰਚ ਰਹੇ ਜਾਅਲੀ ਬੀਜਾਂ, ਖੇਤੀ ਰਸਾਇਣਾਂ ਅਤੇ ਹੋਰ ਖੇਤੀ ਵਸਤਾਂ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਲਈ 24 ਘੰਟੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਸਾਉਣੀ-2018 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਯੂਰੀਆ ਅਤੇ ਡੀਏਪੀ ਦੀ ਵਰਤੋਂ ਵਿੱਚ ਕ੍ਰਮਵਾਰ 1 ਲੱਖ ਮੀਟ੍ਰਿਕ ਟਨ ਅਤੇ 46 ਹਜ਼ਾਰ ਟਨ ਦੀ ਕਮੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਤਕਰੀਬਨ 200 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਬਾਸਮਤੀ ਅਤੇ ਖੇਤੀ ਰਸਾਇਣਾਂ ਦੀ ਢੁਕਵੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਸਾਉਣੀ-2018 ਦੌਰਾਨ ਏਸਫੇਟ, ਕਾਰਬਾਡੇਜ਼ਿਮ, ਟਰਾਈਜੋਫੋਸ, ਥੀਆਮੈਥੋਜ਼ਮ ਅਤੇ ਟਰਾਈਸਾਕਲਾਜੋਲ ਵਰਗੇ ਪੰਜ ਕੀਟਨਾਸ਼ਕਾਂ ਦੀ ਵਰਤੋਂ ਲਈ ਨਿਰਉਤਸ਼ਾਹਿਤ ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਮਿਆਰੀ ਬਾਸਮਤੀ ਪੈਦਾ ਹੋਣੀ ਸ਼ੁਰੂ ਹੋਈ ਜਿਸ ਨੇ ਅੰਤਰਰਾਸ਼ਟਰੀ ਮਾਪਦੰਡ ਪੂਰੇ ਕਰਨ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਬਾਸਮਤੀ ਵਧੀਆ ਭਾਅ ਮਿਲਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਦੇ 2600-3000 ਰੁਪਏ ਦੇ ਮੁਕਾਬਲੇ ਇਸ ਸਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ 3600-4000 ਰੁਪਏ ਮਿਲ ਰਹੇ ਹਨ।

ਫਸਲਾਂ ਦੀ ਬਿਨਾਂ ਕਿਸੇ ਅੜਚਣ ਤੋਂ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ ਦੇ ਅੰਤ ਵਿੱਚ ਅਣਕਿਆਸੇ ਭਾਰੀ ਮੀਂਹ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਸਮੇਂ ਤੱਕ 187 ਲੱਖ ਟਨ ਝੋਨਾ ਖਰੀਦੀਆ ਜਾ ਚੁੱਕਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਜ਼ਰਾਈਲ ਅਤੇ ਪੀ.ਏ.ਯੂ. ਦੇ ਮਾਹਿਰਾਂ ਦੀ ਭਾਈਵਾਲੀ ਨਾਲ ਸੂਬਾ ਜਲ ਸੰਭਾਲ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕਰੇਗਾ ਤਾਂ ਜੋ ਇਸ ਵਡਮੁੱਲੇ ਸਰੋਤ ਨੂੰ ਸੰਭਾਲਿਆ ਜਾ ਸਕੇ।

ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਮਾੜੀਆਂ ਤੇ ਦਿਸ਼ਾ ਹੀਣ ਨੀਤੀਆਂ ਸਦਕਾ ਸੂਬੇ ਦੇ ਖਜ਼ਾਨੇ ਦੀ ਮਾੜੀ ਹਾਲਤ ਹੋ ਗਈ ਤੇ ਸੂਬਾ 2,08,000 ਕਰੋੜ ਰੁਪਏ ਕਰਜ਼ੇ ਦੇ ਬੋਝ ਹੇਠ ਦੱਬਿਆ ਗਿਆ। ਲਾਲ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ 750 ਕਰੋੜ ਰੁਪਏ ਖਰਚ ਕੇ ਸੂਬੇ ਦੀਆਂ ਮੰਡੀਆਂ ਦਾ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ ਜਦੋਂਕਿ ਪਿੰਡਾਂ ਨੂੰ ਜੋੜਦੀ ਹਰ ਸੜਕ ਬਣਾਈ ਜਾ ਰਹੀ ਹੈ ਅਤੇ ਪਹਿਲੇ ਪੜਾਅ ਤਹਿਤ 2000 ਕਰੋੜ ਰੁਪਏ ਖਰਚ ਕੇ 16000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ।

ਇਸ ਮੌਕੇ ਪੰਜਾਬ ਦੇ ਪਰਿਵਾਰ ਭਲਾਈ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਸੂਬੇ ਦੇ 43 ਲੱਖ ਲੋਕਾਂ ਨੂੰ 5 ਲੱਖ ਰੁਪਏ ਦੀ ਨਗਦੀ ਰਹਿਤ ਬੀਮਾ ਸਕੀਮ ਦੇ ਘੇਰੇ 'ਚ ਲਿਆ ਕੇ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਜੋ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਨੇ ਜੋ ਕੰਮ ਕੇਵਲ ਪੌਣੇ ਦੋ ਸਾਲਾਂ 'ਚ ਹੀ ਕਰ ਵਿਖਾਏ ਹਨ, ਉਹ ਸਮਾਂ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੇ ਮੁਕਾਬਲੇ ਇੱਕ ਸੁਨਿਹਰੀ ਸਮਾਂ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੈਨੀਫੈਸਟੋ 'ਚ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਰੰਭੇ ਨਿਵੇਕਲੇ 'ਮਿਸ਼ਨ ਤੰਦਰੁਸਤ' ਪੰਜਾਬ ਸਦਕਾ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬਿਹਤਰ ਹੋਈਆਂ ਹਨ ਤੇ ਓ.ਪੀ.ਡੀ. ਵਧ ਗਈ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਇਸ ਕਰਜ਼ਾ ਰਾਹਤ ਸਕੀਮ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਸ ਅਹਿਮ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਰਨੀਤ ਕੌਰ ਨੇ ਕਿਸਾਨਾਂ ਦੀ ਸਦਾ ਚੜ੍ਹਦੀਕਲਾ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ-ਸੁੱਖ 'ਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਨ ਅਤੇ ਸੂਬੇ ਦਾ ਚਹੁਪੱਖੀ ਵਿਕਾਸ ਕਰਵਾਉਣ ਲਈ ਵਚਨਵੱਧ ਹੈ।

ਮੈਂਬਰ ਪਾਰਲੀਮੈਂਟ ਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੀ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ ਦੀ ਇਸ ਨਿਵੇਕਲੀ ਸਕੀਮ ਨੇ ਕੇਂਦਰ ਅਤੇ ਦੇਸ਼ ਦੀਆਂ ਹੋਰਨਾਂ ਰਾਜ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ ਕਿ ਕਿਸਾਨਾਂ ਦਾ ਕਰਜ਼ਾ ਕਿਸ ਤਰ੍ਹਾਂ ਮੁਆਫ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰਜ਼ਾ ਰਾਹਤ ਸਕੀਮ ਨਾਲ ਜਿੱਥੇ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਿਆ ਹੈ, ਉਥੇ ਹੀ ਆਪਣਾ ਚੋਣ ਵਾਅਦਾ ਵੀ ਪੂਰਾ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਇਸ ਕਰਜ਼ਾ ਰਾਹਤ ਸਕੀਮ ਦੀ ਅਲੋਚਨਾ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀ ਕੀਤਾ? ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਹਿਤੈਸ਼ੀ ਸਰਕਾਰ ਦੇ ਪੌਣੇ ਦੋ ਸਾਲਾਂ 'ਚ ਹਾਲਾਤ ਬਦਲੇ ਹਨ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਰੁਝਾਨ ਘਟਿਆ ਹੈ ਜਦੋਂਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਸਾਲ 'ਚ 1000 ਦੇ ਕਰੀਬ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਜਦੋਂਕਿ ਇਹ ਅੰਕੜਾ ਹੁਣ 250-300 ਤੱਕ ਰਹਿ ਗਿਆ ਹੈ।

ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਇਹ ਕਰਜਾ ਰਾਹਤ ਸਕੀਮ ਖੇਤੀਬਾੜੀ ਖੇਤਰ 'ਚ ਵੱਡੇ ਤੇ ਉਸਾਰੂ ਬਦਲਾਉ ਲਿਆਉਣ ਲਈ ਸਹਾਈ ਹੋਵੇਗੀ। ਇਸ ਦੌਰਾਨ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER