ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ
'ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ'
-
'ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ'



ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਆਪਣੇ ਪਿਛਲੇ ਪੰਜ ਸਾਲਾਂ ਦੇ ਸਮੇਂ ਦੌਰਾਨ ਆਪਣੀ ਸਰਕਾਰ ਵੱਲੋਂ ਇੱਕ ਵੀ ਵਾਅਦੇ ਨੂੰ ਪੂਰਾ ਕੀਤੇ ਹੋਣ ਨੂੰ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਫੁੱਟਪਾਊ ਨੀਤੀਆਂ ਦੇ ਕਾਰਨ ਦੇਸ਼ ਵਿਨਾਸ਼ ਅਤੇ ਤਬਾਹੀ ਵਿਚ ਫਸ ਗਿਆ ਹੈ। 

ਕੱਲ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਬੋਲੇ ਝੂਠ ਦਰ ਝੂਠ ਨੂੰ ਸਿੱਧੇ ਹੋ ਕੇ ਟੱਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਜੁਮਲੇਬਾਜ਼’ ਪ੍ਰਧਾਨ ਮੰਤਰੀ ਨੇ ਛਲ, ਕਪਟ ਅਤੇ ਪਖੰਡ ਦੇ ਨਾਲ ਦੇਸ਼ ਨੂੰ ਨਿਵਾਣਾਂ ’ਤੇ ਲੈ ਆਂਦਾ ਹੈ ਜਿਸ ਦੇ ਕਰਕੇ ਲੋਕਾਂ ਨੇ ਉਨਾਂ ਨੂੰ ਆਪਣੇ ਚੰਗੇ ਭਵਿੱਖ ਲਈ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ। 

ਗੁਰਦਾਸਪੁਰ ਵਿਖੇ ਮੋਦੀ ਵੱਲੋਂ ਦਿੱਤੇ ਗਏ ਹਰ ਇੱਕ ਬਿਆਨ ਦਾ ਤੋੜ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਬੁਰੀ ਤਰਾਂ ਨਿਰਾਸ਼ਾ ਵਿਚ ਚਲੇ ਗਏ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੇ ਹਨ। ਉਨਾਂ ਕਿਹਾ ਕਿ ਮੋਦੀ ਨੇ ਇੱਕ ਵਾਰੀ ਫਿਰ 1984 ਦੇ ਦੰਗਿਆਂ ਅਤੇ ਕਰਤਾਰਪੁਰ ਲਾਂਘੇ ਤੋਂ ਲੈ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਹਰ ਮੁੱਦੇ ਉੱਤੇ ਝੂਠ ਬੋਲਿਆ ਹੈ ਅਤੇ ਉਹ ਆਪਣੀਆਂ ਪੰਜ ਸਾਲ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਵੀਆਂ-ਥਵੀਆਂ ਮਾਰ ਰਹੇ ਹਨ। 

1984 ਦੇ ਦੰਗਿਆਂ ਦੇ ਸਬੰਧ ਵਿਚ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਤਿਲਕ ਮਾਰਗ ਪੁਲਿਸ ਸਟੇਸ਼ਨ ਵਿਚ ਦਰਜ ਐਫ.ਆਈ.ਆਰ ਵਿਚ ਬੀ.ਜੇ.ਬੀ/ਆਰ.ਐਸ.ਐਸ ਵਰਕਰਾਂ ਦੇ ਮਾਮਲੇ ਉੱਤੇ ਸਾਜਿਸ਼ੀ ਚੁੱਪ ਵਰਤਣ ਲਈ ਪ੍ਰਧਾਨ ਮੰਤਰੀ ਉੱਤੇ ਸਵਾਲ ਕੀਤਾ ਹੈ ਜਿੱਥੇ ਕਿ ਸਿੱਖਾਂ ਵਿਰੁੱਧ ਭਿਆਨਕ ਹਿੰਸਾ ਹੋਈ ਸੀ। ਉਨਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਵਿਰੁੱਧ ਕਿਸੇ ਨੇ ਵੀ ਕੋਈ ਦੋਸ਼ ਨਹੀਂ ਲਾਇਆ ਪਰ ਫਿਰ ਵੀ ਉਹ ਇਸ ਮਾਮਲੇ ਵਿਚ ਗਾਂਧੀ ਪਰਿਵਾਰ ਦਾ ਨਾਂ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ। 

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਸਵਾਲ ਕਰਦੇ ਹੋਏ ਪੁੱਛਿਆ, ‘‘2002 ਦੇ ਗੁਜਰਾਤ ਦੰਗਿਆਂ ਬਾਰੇ ਤੁਹਾਡਾ ਕੀ ਖਿਆਲ ਹੈ ਜੋ ਐਨ ਤੁਹਾਡੇ ਨੱਕ ਦੇ ਹੇਠ ਵਾਪਰੇ ਸਨ ਅਤੇ ਜਿਨਾਂ ਵਿਚ ਤੁਹਾਡੀ ਆਪਣੀ ਪਾਰਟੀ ਦੇ ਮੈਂਬਰਾਂ ਦਾ ਨਾਂ ਆਇਆ ਹੈ ਅਤੇ ਉਨਾਂ ’ਤੇ ਪੂਰੀ ਤਰਾਂ ਦੋਸ਼ ਲੱਗੇ ਹਨ’’। ਉਨਾਂ ਨੇ ਸਵਾਲ ਕਰਦੇ ਹੋਏ ਪੁੱਛਿਆ ਕਿ ਪ੍ਰਧਾਨ ਮੰਤਰੀ ਇਸ ਮੁੱਦੇ ’ਤੇ ਲਗਾਤਾਰ ਕਿਉਂ ਚੁੱਪ ਹਨ। 
-----------
‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਸਾਡੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਅਪੀਲਾਂ ਅਤੇ ਬੇਨਤੀਆਂ ਦੇ ਬਾਵਜੂਦ ਤੁਸੀਂ ਇਸ ਵਾਸਤੇ ਇੱਕ ਵੀ ਪੈਸਾ ਨਹੀਂ ਦਿੱਤਾ ਅਤੇ ਤੁਸੀਂ ਅਜੇ ਵੀ ਆਪਣੇ ਆਪ ਨੂੰ ਸਿੱਖਾਂ ਅਤੇ ਉਨਾਂ ਦੇ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹੋ।’’ 
-----------
ਕਰਤਾਰਪੁਰ ਲਾਂਘੇ ਦੇ ਲਈ ਆਪਣੇ ਸਿਰ ਸਿਹਰਾ ਬੰਨਣ ਦੀਆਂ ਕੋਸ਼ਿਸ਼ਾਂ ਕਰਨ ਲਈ ਪ੍ਰਧਾਨ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਤੋਂ ਹੀ ਸਰਗਰਮੀ ਨਾਲ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ਬਾਅਦ ’ਚ ਡਾ. ਮਨਮੋਹਨ ਸਿੰਘ ਨੇ ਵੀ ਇਹ ਕੋਸ਼ਿਸ਼ਾਂ ਕੀਤੀਆਂ। ਉਹ ਖੁਦ ਕਈ ਸਾਲਾਂ ਤੋਂ ਪਾਕਿਸਤਾਨ ਦੇ ਨਾਲ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਉਨਾਂ ਨੇ ਮੋਦੀ ਨੂੰ ਪੁੱਛਿਆ ਕਿ ਉਹ ਇਹ ਦੱਸਣ ਕਿ ਉਨਾਂ ਨੇ ਇਸ ਪ੍ਰਜੈਕਟ ਵਾਸਤੇ ਕੀ ਕੀਤਾ। 

ਇਸ ਸਬੰਧ ਵਿਚ ਮੋਦੀ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਸਾਡੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਅਪੀਲਾਂ ਅਤੇ ਬੇਨਤੀਆਂ ਦੇ ਬਾਵਜੂਦ ਤੁਸੀਂ ਇਸ ਵਾਸਤੇ ਇੱਕ ਵੀ ਪੈਸਾ ਨਹੀਂ ਦਿੱਤਾ ਅਤੇ ਤੁਸੀਂ ਅਜੇ ਵੀ ਆਪਣੇ ਆਪ ਨੂੰ ਸਿੱਖਾਂ ਅਤੇ ਉਨਾਂ ਦੇ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹੋ।’’ 

ਕਾਂਗਰਸ ਵੱਲੋਂ ਕਰਤਾਰਪੁਰ ਪਾਕਿਸਤਾਨ ਹਵਾਲੇ ਕਰਨ ਦੇ ਲਾਏ ਗਏ ਦੋਸ਼ ਲਈ ਮੁੱਖ ਮੰਤਰੀ ਨੇ ਮੋਦੀ ਦੀ ਅੱਗੇ ਹੋਰ ਤਿੱਖੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਆਪਣੇ ਮੂੰਹੋਂ ਕੁਝ ਵੀ ਉਚਰਣ ਤੋਂ ਪਹਿਲਾਂ ਇਤਿਹਾਸ ਦੀ ਜਾਣਕਾਰੀ ਰੱਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਬੰਗਾਲ ਦੇ ਬਟਵਾਰੇ ਲਈ ਰੈਡ ਕਲਿਫ ਲਾਈਨ ਬਰਤਾਨੀਆ ਵੱਲੋਂ ਖਿੱਚੀ ਗਈ ਸੀ, ਜਿਸ ਨੂੰ ਹਰ ਕੋਈ ਜਾਣਦਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਆਪਣੇ 21 ਮਹੀਨਿਆਂ ਦੇ ਕਾਰਜਕਾਲ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲਾਂ ਦੇ ਸਮੇਂ ਤੋਂ ਕਿਤੇ ਜ਼ਿਆਦਾ ਵਾਅਦੇ ਪੂਰੇ ਕੀਤੇ ਹਨ। ਪ੍ਰਧਾਨ ਮੰਤਰੀ ਵੱਲੋਂ ਸੂਬਾ ਸਰਕਾਰ ਉੱਤੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ’ਚ ਅਸਫਲ ਰਹਿਣ ਦੇ ਲਾਏ ਇੱਕ-ਇੱਕ ਦੋਸ਼ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨਕਾਰਿਆ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੁਹਾਡੀ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਵੱਲੋਂ ਸਾਡੇ ਲਈ ਛੱਡੀਆਂ ਭਿਆਨਕ ਮਾੜੀਆਂ ਵਿੱਤੀ ਹਾਲਤਾਂ ਦੇ ਬਾਵਜੂਦ ਅਸੀਂ ਸਿਰਫ ਇੱਕ ਸਾਲ ਵਿਚ 4,14,275 ਕਿਸਾਨਾਂ ਦੇ 3417 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ ਕਰਨ ਲਈ ਸਫਲ ਹੋਏ ਹਾਂ। ਛੇਤੀ ਹੀ ਤਿੰਨ ਲੱਖ ਹੋਰ ਕਿਸਾਨਾਂ ਦੇ ਤਕਰੀਬਨ 4000 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਉਨਾਂ ਪੁੱਛਿਆ ਕੀ ਤੁਸੀਂ ਕਿਸਾਨਾਂ ਦੀ ਮਦਦ ਵਾਸਤੇ ਸਾਡੀ ਇੱਕ ਵੀ ਪੈਸੇ ਦੀ ਮਦਦ ਕੀਤੀ ਹੈ? ਅਤੇ ਸਵਾਮੀਨਾਥਨ ਰਿਪੋਰਟ ਕਿੱਥੇ ਹੈ ਜਿਸ ਨੂੰ ਤੁਸੀਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ?
ਸੱਤਾ ਤੋਂ ਲਾਂਭੇ ਹੋਣ ਤੋਂ ਕੇਵਲ ਇੱਕ ਹਫ਼ਤਾ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨਾਜ ਖਾਤੇ ਦਾ 31,000 ਕਰੋੜ ਰੁਪਏ ਦਾ ਵਾਧੂ ਬੋਝ ਆਪਣੇ ਸਿਰ ਲੈ ਕੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰਨ ਦੇ ਲਈ ਇਸ ਗਠਜੋੜ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਮੋਦੀ ਨੂੰ ਪੁੱਛਿਆ ਕਿ ਉਨਾਂ ਨੇ ਇਸ ਮੁੱਦੇ ਨੂੰ ਹੱਲ ਕਿਉਂ ਨਹੀਂ ਕੀਤਾ ਜਦਕਿ ਸੂਬਾ ਸਰਕਾਰ ਨੇ ਇਸ ਸਬੰਧ ਵਿਚ ਵਾਰ ਵਾਰ ਅਪੀਲਾਂ ਕੀਤੀਆਂ ਅਤੇ ਆਪਣਾ ਪੱਖ ਪੇਸ਼ ਕੀਤਾ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਬਹੁਤ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਜਿਨਾਂ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣਾ, ਨਸ਼ਿਆਂ ਦਾ ਖਾਤਮਾ, ਉਦਯੋਗਿਕ ਵਿਕਾਸ ਅਤੇ ਕਿਸਾਨੀ ਕਰਜ਼ਾ ਮੁਆਫ ਕਰਨਾ ਸ਼ਾਮਲ ਹੈ। ਇਨਾਂ ਵਾਅਦਿਆਂ ਨੂੰ ਦੋ ਸਾਲ ਤੋਂ ਵੀ ਘੱਟ ਸਮੇਂ ਵਿਚ ਪੂਰਾ ਕੀਤਾ ਗਿਆ ਹੈ ਜਦਕਿ ਇਸ ਦੇ ਉਲਟ ਮੋਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਔਰਤਾਂ ਲਈ ਰਾਖਵੇਂਕਰਨ ਬਾਰੇ ਪ੍ਰਧਾਨ ਮੰਤਰੀ ਦੇ ਵਾਅਦਿਆਂ ਉੱਤੇ ਸਵਾਲ ਕੀਤਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਭਾਰਤ ਨੂੰ ਵਿੱਤੀ ਸੰਕਟ ਵਿਚ ਧੱਕ ਦਿੱਤਾ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭਿ੍ਰਸ਼ਟਾਚਾਰ ਸਿਖਰਾਂ ’ਤੇ ਪਹੁੰਚ ਗਿਆ ਹੈ। ਰਾਫੇਲ ਸਮਝੌਤੇ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਮੁਠੀਭਰ ਬਿਜਨਸ ਘਰਾਣਿਆਂ ਦੀ ਕਿਸ ਤਰਾਂ ਮਦਦ ਕਰ ਰਹੀ ਹੈ ਅਤੇ ਆਮ ਲੋਕਾਂ ਦੀ ਬਿਨਾਹ ’ਤੇ ਪੈਸਾ ਬਣਾਇਆ ਜਾ ਰਿਹਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਕੋਈ ਹੈਰਾਨ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੁਝ ਹਫਤਿਆਂ ਬਾਅਦ ਮੁੜ ਚੋਣ ਦੇ ਵਾਸਤੇ ਭਾਰਤ ਦੇ ਲੋਕਾਂ ਕੋਲ ਕਿਸ ਮੂੰਹ ਨਾਲ ਜਾਣਗੇ। ਉਨਾਂ ਕਿਹਾ ਕਿ ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________


   






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER