ਪੰਜਾਬ
ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ ਵਿੱਚ ਪ੍ਰਕਾਸ਼ ਦਿਵਸ ਮਨਾਏ ਜਾਣ ਦੀ ਅਸਲੀਅਤ
ਹੁਣ ਸਿੱਖ ਸਿਧਾਂਤ ਪ੍ਰਚਾਰਨ ਲਈ ਲੌਂਗੋਵਾਲ ਦੇ ਪੁੱਤਰ ਦੀ ਚੋਣ
- ਨਰਿੰਦਰ ਪਾਲ ਸਿੰਘ
ਹੁਣ ਸਿੱਖ ਸਿਧਾਂਤ ਪ੍ਰਚਾਰਨ ਲਈ ਲੌਂਗੋਵਾਲ ਦੇ ਪੁੱਤਰ ਦੀ ਚੋਣ



ਤੇਰੇ ਪਿਓ ਦਾ ਰਾਜ ਹੈ ?
 
ਤੁਸੀਂ ਅਕਸਰ ਇਹ ਵਾਕ ਸੁਣਿਆ ਹੋਵੇਗਾ ਪਰ ਜੇ ਸਚਮੁੱਚ ਕਿਸੇ ਦੇ ਪਿਤਾ ਜੀ ਦਾ ਹੁਕਮ ਕਿਸੇ ਸੰਸਥਾ ਵਿਚ ਚਲਦਾ ਹੋਵੇ ਤਾਂ ਕੀ ਉੱਥੇ ਕਿਸੇ ਨਿਯਮ-ਕਾਨੂੰਨ ਦੀ ਪ੍ਰਵਾਹ ਕੀਤੀ ਜਾਂਦੀ ਹੈ?

ਇਹ ਹੀ ਹਾਲ ਅੱਜ-ਕੱਲ੍ਹ ਸ਼੍ਰੋਮਣੀ ਕਮੇਟੀ ਦਾ ਹੈ
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਵਸ ਮਨਾਏ ਜਾਣ ਦੇ ਦਾਅਵਿਆਂ ਦੀ ਅਸਲ ਤਸਵੀਰ ਵੀ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ ਕਿ ਅਜੇਹੇ ਸਮਾਗਮਾਂ ਵਿਚ ਗੁਰੂ ਨਾਨਕ ਪਾਤਸ਼ਾਹ ਦੇ ਸਰਬ ਕਲਿਆਣਮਈ ਸਿਧਾਂਤ ਨੂੰ ਪ੍ਰਚਾਰਨ ਲਈ ਕਿਸੇ ਬਹੁਭਾਸ਼ਾਈ ਵਿਦਵਾਨ ਜਾਂ ਸਿੱਖ ਸਿਧਾਂਤ ਪ੍ਰਚਾਰਕ ਦੀ ਸ਼ਮੂਲੀਅਤ ਦੀ ਬਜਾਏ ਕਮੇਟੀ ਪ੍ਰਧਾਨ ਜੀ ਦੇ ਪੁੱਤਰ ਦੀ ਸ਼ਮੂਲੀਅਤ ਕਰਵਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦੇ ਦਫਤਰ ਵਲੋਂ ਕਮੇਟੀ ਪ੍ਰਧਾਨ ਦੇ ਦਸਤਖਤਾਂ ਹੇਠ ਜਾਰੀ ਆਰਡਰ ਨੰਬਰ 86 ਮਿਤੀ 5 ਫਰਵਰੀ 2019 ਵਿੱਚ ਦੱਸਿਆ ਗਿਆ ਹੈ ਕਿ 'ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਭਾਰਤ ਸਰਕਾਰ ਵਲੋਂ ਅੰਬੈਸੀਆਂ ਨੂੰ ਸਮਾਗਮ ਕਰਵਾਉਣ ਸਬੰਧੀ ਹੋਏ ਆਦੇਸ਼ ਅਨੁਸਾਰ ਅਜਰਬੈਜਾਨ ਮੁਲਕ ਦੀ ਰਾਜਧਾਨੀ ਬਾਕੂ ਵਿਖੇ ਭਾਰਤੀ ਅੰਬੈਸੀ ਵਲੋਂ ਮਿਤੀ 10-02-2019 ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਹਿੱਤ ਨਿਮਨਹਸਤਾਖਰੀ ਹੇਠ ਲਿਖੇ ਵਫਦ ਸਮੇਤ ਜਾ ਰਿਹਾ ਹਾਂ।'

ਦਫਤਰੀ ਹੁਕਮ ਅਨੁਸਾਰ ਵਫਦ ਵਿੱਚ ਕਮੇਟੀ  ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਕਮੇਟੀ ਪ੍ਰਧਾਨ ਦੇ ਪੁੁੱਤਰ ਨਵਇੰਦਰਪ੍ਰੀਤ ਸਿੰਘ, ਪ੍ਰਧਾਨ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਅਤੇ ਕਮੇਟੀ ਦੇ ਸਾਬਕਾ ਸਕੱਤਰ ਜਗਜੀਤ ਸਿੰਘ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਅਜਰਬੈਜਾਨ, ਰੂਸ ਤੋਂ ਵੱਖ ਹੋਇਆ ਮੁਲਕ ਹੈ ਜਿਸ ਦੀ ਭਾਸ਼ਾ ਰੂਸੀ (ਰਸ਼ੀਅਨ) ਹੈ ਤੇ ਵਫਦ ਵਿੱਚ ਸ਼ਾਮਿਲ ਕਿਸੇ ਵੀ ਕਮੇਟੀ ਅਧਿਕਾਰੀ ਜਾਂ ਪ੍ਰਧਾਨ ਲੌਂਗੋਵਾਲ ਦੇ ਪੁੱਤਰ ਨਵਇੰਦਰਪ੍ਰੀਤ ਸਿੰਘ ਨੂੰ ਕਿਸੇ ਵਿਦੇਸ਼ੀ ਭਾਸ਼ਾ ਦਾ ਗਿਆਨ ਨਹੀਂ ਹੈ।

ਜ਼ਿਕਰ ਕਰਨਾ ਜ਼ਰੂਰੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਪੁੱਤਰ ਨਵਇੰਦਰਪ੍ਰੀਤ ਸਿੰਘ, ਬਾਦਲਾਂ ਦੀ ਸਰਪ੍ਰਸਤੀ ਵਾਲੇ ਯੂਥ ਦਲ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹੁਣ ਤੀਕ ਯੋਗਦਾਨ ਹੈ ਇਸ ਬਾਰੇ ਕਮੇਟੀ ਅਧਿਕਾਰੀ ਵੀ ਅਨਜਾਣ ਹਨ।
 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

 






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER