ਪੰਜਾਬ
ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟ
ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ
- ਪੀ ਟੀ ਟੀਮ
ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 409 ਪਿੰਡਾਂ 'ਚ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ 'ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।
 
ਮੁੱਖ ਮੰਤਰੀ ਨੇ ਇਸ ਦੌਰਾਨ ਬਹਾਦਰਗੜ੍ਹ ਅਤੇ ਇਸਦੇ ਨੇੜਲੇ 10 ਪਿੰਡਾਂ ਦੇ ਕਲਸਟਰ 'ਚ ਸੀਵਰੇਜ ਪ੍ਰਾਜੈਕਟ ਲਗਾਉਣ ਦੀ ਵੀ ਸ਼ੁਰੂਆਤ ਕਰਵਾਈ। ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਇਸ ਇਲਾਕੇ ਵਿੱਚ ਪਾਣੀ 'ਚ ਫਲੋਰਾਇਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਅਤੇ ਦੰਦਾਂ 'ਚ ਫਲੋਰੋਸਿਸ ਦੀ ਸਮੱਸਿਆ ਪੈਦਾ ਹੋ ਰਹੀ ਹੈ। 
 
ਇਸ ਮੌਕੇ ਮੁੱਖ ਮੰਤਰੀ ਨੇ ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਸੂਬੇ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਨੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਨੂੰ ਬਰਬਾਦ ਨਾ ਕਰਨ, ਕਿਉਂਕਿ ਸੂਬੇ ਦਾ ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਘਟ ਰਿਹਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇ ਅਸੀਂ ਹੁਣ ਵੀ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜੀਆਂ ਲਈ ਕੁਝ ਵੀ ਨਹੀਂ ਛੱਡਕੇ ਜਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪਾਣੀ ਐਨਾ ਡੂੰਘਾ ਚਲਾ ਗਿਆ ਹੈ ਕਿ ਗਰੀਬ ਕਿਸਾਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਵੱਡੀਆਂ ਮੋਟਰਾਂ ਅਤੇ ਡੂੰਘੇ ਟਿਊਬਵੈਲ ਲਗਵਾਉਣ ਦੀ ਹਿੰਮਤ ਨਹੀਂ ਕਰ ਸਕਦੇ। ਉਨ੍ਹਾਂ ਇਹ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸਾਨਾਂ ਦੇ ਕਰਜੇ ਮੁਆਫ਼ ਕਰਨ ਸਮੇਤ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਸੂਬਾ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਹ ਸਮੱਸਿਆ ਅਗਲੇ ਸਾਲਾਂ 'ਚ ਹੋਰ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ। ਉਨ੍ਹਾਂ ਨੇ 1966 ਦੀ ਆਪਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਕਿਹਾ ਕਿ ਉਹ ਉਸ ਸਮੇਂ ਪਿੰਡ ਮੰਡੌਲੀ ਆਏ ਸਨ ਜਦੋਂ ਇਹ ਛੋਟਾ ਜਿਹਾ ਪਿੰਡ ਹੁੰਦਾ ਸੀ ਅਤੇ ਉਦੋਂ ਉਨ੍ਹਾਂ ਦੇ ਮਾਤਾ ਜੀ ਰਾਜਮਾਤਾ ਮਹਿੰਦਰ ਕੌਰ ਲੋਕ ਸਭਾ ਚੋਣ ਲੜ ਰਹੇ ਸਨ ਅਤੇ ਪੀਣ ਵਾਲੇ ਪਾਣੀ ਦੀ ਮੰਗ ਉਸ ਵੇਲੇ ਵੀ ਇਸੇ ਤਰ੍ਹਾਂ ਦੀ ਹੀ ਸੀ। ਉਨ੍ਹਾਂ ਨੇ ਦੂਸ਼ਿਤ ਹੋ ਰਹੇ ਪਾਣੀ 'ਤੇ ਦੁੱਖ ਪ੍ਰਗਟਾਇਆ ਕਿ ਇਸ ਕਰਕੇ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
 
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਦੀ ਬਿਹਤਰੀ ਅਤੇ ਭਲਾਈ ਲਈ ਅਰੰਭੇ ਪ੍ਰਾਜੈਕਟ ਦਸਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਨਾਲ ਨਹੀਂ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਖੇਤਰ 'ਚ ਜਦੋਂ ਪਾਣੀ ਦੇ ਦੂਸ਼ਿਤ ਹੋਣ ਜਾਂ ਇਸ 'ਚ ਯੁਰੇਨੀਅਮ ਜਾਂ ਭਾਰੇ ਤੱਤਾਂ ਦੀ ਕੋਈ ਰਿਪੋਰਟ ਮਿਲਦੀ ਹੈ ਤਾਂ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਇਸ ਸਮੱਸਿਆ ਦੇ ਹੱਨ ਲਈ ਯਤਨ ਕੀਤੇ ਜਾਂਦੇ ਹਨ। 
 
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੱਲੋਂ ਰੱਖੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਮੰਡੌਲੀ ਵਿਖੇ 4.70 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਲਗਾਉਣ ਦਾ ਵੀ ਐਲਾਨ ਕੀਤਾ। 
 
ਇਸ ਸਮੇਂ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਦਾ ਇਲਾਕੇ ਦੇ ਲੋਕਾਂ 'ਤੇ ਲੰਮੇ ਸਮੇਂ ਲਈ ਚੰਗਾ ਪ੍ਰਭਾਵ ਪਵੇਗਾ ਅਤੇ ਇਹ ਇੱਥੋਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਮਦਦਗਾਰ ਸਾਬਤ ਹੋਣਗੇ, ਜਿਹੜੇ ਕਿ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਸਨ। ਉਨ੍ਹਾਂ ਨੇ ਸਥਾਨਕ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਰਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜ ਰਿਹਾ ਹੈ।
 
ਮੁੱਖ ਮੰਤਰੀ ਵੱਲੋਂ ਅੱਜ ਅਰੰਭੇ ਗਏ ਕੁਲ 520 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ 'ਤੇ ਅਧਾਰਤ ਸਾਫ਼ ਅਤੇ ਸ਼ੁੱਧ ਪੀਣ ਵਾਲੇ ਜਲ ਸਪਲਾਈ ਤੇ ਸੀਵਰੇਜ ਦੇ ਇਨ੍ਹਾਂ ਪ੍ਰਾਜੈਕਟਾਂ ਦਾ 5.28 ਲੱਖ ਲੋਕਾਂ ਨੂੰ ਲਾਭ ਮਿਲੇਗਾ। ਇਸ ਵਿਚੋਂ ਜਲ ਸਪਲਾਈ ਦੇ ਪ੍ਰਾਜੈਕਟਾਂ ਦੀ ਲਾਗਤ 475 ਕਰੋੜ ਰੁਪਏ ਅਤੇ ਨਬਾਰਡ ਦੀ ਸਹਾਇਤਾ ਨਾਲ ਬਹਾਦਰਗੜ੍ਹ ਤੇ ਨੇੜਲੇ 10 ਪਿੰਡਾਂ ਦੀ 41505 ਦੀ ਆਬਾਦੀ ਲਈ 45 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਾਜੈਕਟ ਲੱਗ ਰਿਹਾ ਹੈ। 
 
ਅਗਲੇ 30 ਸਾਲਾਂ ਦੀਆਂ ਜਰੂਰਤਾਂ ਨੂੰ ਵੇਖਦਿਆਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨੈਸ਼ਨਲ ਵਾਟਰ ਕੁਆਲਿਟੀ ਸਬ ਮਿਸ਼ਨ ਅਤੇ ਦਿਹਾਤੀ ਪੀਣ ਵਾਲੇ ਪੀਣ ਦੀ ਪੂਰਤੀ ਪ੍ਰੋਗਰਾਮ ਤਹਿਤ ਤਜਵੀਜ ਕੀਤੇ ਗਏ ਇਨ੍ਹਾਂ ਪਾਣੀ ਸ਼ੁੱਧੀਕਰਨ ਪ੍ਰਾਜੈਕਟਾਂ ਨੂੰ ਬਣਾਉ, ਚਲਾਉ ਅਤੇ ਟ੍ਰਾਂਸਫਰ ਕਰੋ ਦੇ ਅਧਾਰ 'ਤੇ ਚਲਾਇਆ ਜਾਵੇਗਾ। ਇਨ੍ਹਾਂ ਤੋਂ 70 ਲਿਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਜਲ ਮਿਲੇਗਾ, ਇਨ੍ਹਾਂ ਵਿਚੋਂ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਨਾਨੋਵਾਲ ਵਿਖੇ 112 ਕਰੋੜ ਰੁਪਏ ਦੀ ਲਾਗਤ ਨਾਲ 3.50 ਏਕੜ ਜਮੀਨ 'ਚ ਲੱਗਣ ਵਾਲੇ ਇਸ ਪ੍ਰਾਜੈਕਟ ਤੋਂ ਖੇੜਾ ਬਲਾਕ ਦੇ 69 ਪਿੰਡ, ਬਸੀ ਪਠਾਣਾ ਬਲਾਕ ਦੇ 23 ਪਿੰਡ ਲਾਭ ਉਠਾਉਣਗੇ।  
 
ਜਦੋਂਕਿ 241.18 ਕਰੋੜ ਰੁਪਏ ਦੀ ਲਾਗਤ ਵਾਲੇ ਇਕੱਲੇ ਮੰਡੌਲੀ ਵਾਲੇ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 3.50 ਕਰੋੜ ਲਿਟਰ ਸਾਫ਼ ਤੇ ਸ਼ੁੱਧ ਪੀਣਯੋਗ ਪਾਣੀ ਦੀ ਪੂਰਤੀ 204 ਪਿੰਡਾਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜਿਨ੍ਹਾਂ 'ਚ ਘਨੌਰ ਵਿਧਾਨ ਸਭਾ ਹਲਕੇ ਦੇ 146 ਪਿੰਡ, ਰਾਜਪੁਰਾ ਹਲਕੇ ਦੇ 12 ਪਿੰਡ ਅਤੇ ਸਨੌਰ ਹਲਕੇ ਦੇ 46 ਪਿੰਡ ਕਵਰ ਹੋਣਗੇ ਅਤੇ 3.65 ਲੱਖ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਹੋਵੇਗਾ। 
 
ਇਸੇ ਤਰ੍ਹਾਂ 122 ਕਰੋੜ ਰੁਪਏ ਦੀ ਲਾਗਤ ਵਾਲੇ ਪਿੰਡ ਪੱਬਰਾ ਦੇ ਜਲ ਟ੍ਰੀਟਮੈਂਟ ਪਲਾਂਟ 'ਤੋਂ 112 ਪਿੰਡਾਂ ਨੂੰ 1.80 ਕਰੋੜ ਲਿਟਰ ਜਲ ਸਪਲਾਈ ਰੋਜ਼ਾਨਾ ਹੋਵੇਗੀ। ਇਨ੍ਹਾਂ ਪਿੰਡਾਂ 'ਚ 25 ਪਿੰਡ ਘਨੌਰ ਹਲਕੇ ਦੇ, 62 ਪਿੰਡ ਰਾਜਪੁਰਾ ਹਲਕੇ ਦੇ, 23 ਪਿੰਡ ਸਨੌਰ ਹਲਕੇ ਦੇ ਅਤੇ 2 ਪਿੰਡ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਹਨ, ਇਥੋਂ 1.63 ਲੱਖ ਲੋਕਾਂ ਨੂੰ ਜਲ ਸਪਲਾਈ ਹੋਵੇਗੀ ਅਤੇ 179 ਕਿਲੋਮੀਟਰ ਡੀ.ਆਈ. ਪਾਇਪ ਲਾਇਨਾਂ ਵਿਛਾਈਆਂ ਜਾਣਗੀਆਂ। 
 
ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਲੋਕਾਂ ਨੂੰ ਆਪਣੇ ਘਰਾਂ 'ਚ ਆਰ.ਓ. ਲਗਾਉਣ ਦੀ ਲੋੜ ਵੀ ਨਹੀਂ ਪੈਣੀ ਤੇ ਉਨ੍ਹਾਂ ਨੂੰ ਸਸਤੀਆਂ ਦਰਾਂ 'ਤੇ ਗੁਣਵੱਤਾ ਭਰਪੂਰ ਜਲ ਮਿਲੇਗਾ। ਗੰਦਾ ਪਾਣੀ ਪੀਣ ਨਾਲ ਪੈਦਾ ਹੁੰਦੀਆਂ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲਣ ਕਰਕੇ ਲੋਕਾਂ ਦੀ ਸਿਹਤ 'ਚ ਸੁਧਾਰ ਆਵੇਗਾ, ਕਿਉਂਕਿ ਨਹਿਰੀ ਪਾਣੀ 'ਚ ਸਾਰੇ ਉਹ ਤੱਤ ਮੌਜੂਦ ਹੁੰਦੇ ਹਨ, ਜਿਹੜੇ ਸਾਡੇ ਸਰੀਰ ਨੂੰ ਲੋੜੀਂਦੇ ਹੁੰਦੇ ਹਨ।
 
ਮੁੱਖ ਮੰਤਰੀ ਵੱਲੋਂ ਬਹਾਦਰਗੜ੍ਹ ਤੇ ਇਸਦੇ ਨਾਲ ਲੱਗਦੇ ਹੋਰ ਪਿੰਡਾਂ ਲਈ 45 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਕਾਮਨ ਸੀਵਰੇਜ ਸਕੀਮ ਦੇ ਚਾਲੂ ਹੋਣ ਨਾਲ ਬਹਾਦਰਗੜ੍ਹ ਸਮੇਤ ਮਹਿਮਦਪੁਰ ਜੱਟਾਂ, ਸਮਸ਼ਪੁਰ, ਜਲਾਲਪੁਰ, ਨਸੀਰਪੁਰ, ਕਰਹੇੜੀ, ਡੀਲਵਾਲ, ਨੂਰਖੇੜੀਆਂ, ਥੇੜੀ ਅਤੇ ਚੌਰਾ ਪਿੰਡਾਂ 'ਚ ਲੋਕਾਂ ਦੇ ਘਰਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਿਆ ਜਾ ਸਕੇਗਾ। ਇਨ੍ਹਾਂ ਪਿੰਡਾਂ ਦੇ ਸੀਵਰੇਜ਼ ਦੇ ਗੰਦੇ ਪਾਣੀ ਨੂੰ ਵੱਡੀ ਨਦੀ ਨੇੜੇ ਪਿੰਡ ਚੌਰਾ ਵਿਖੇ ਲਗਾਏ ਜਾਣ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸੋਧਿਆ ਜਾਵੇਗਾ। 
 
ਪਿੰਡ ਚੌਰਾ ਦੀ ਪੰਚਾਇਤ ਨੇ ਇਸ ਕੰਮ ਲਈ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਨੂੰ ਢਾਈ ਏਕੜ ਜਮੀਨ ਮੁਫ਼ਤ ਪ੍ਰਦਾਨ ਕੀਤੀ ਹੈ। ਇਸ ਪਲਾਂਟ ਤੋਂ ਸੋਧਿਆ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ ਅਤੇ ਲੋੜ ਨਾ ਹੋਣ ਦੀ ਸੂਰਤ 'ਚ ਇਹ ਪਾਣੀ ਵੱਡੀ ਨਦੀ 'ਚ ਪਾਇਆ ਜਾਵੇਗਾ ਤੇ ਇਥੇ 83.88 ਕਿਲੋਮੀਟਰ ਲੰਮੀਆਂ ਸੀਵਰੇਜ਼ ਲਾਇਨਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ 10 ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ ਤੇ ਇਹ ਪਿੰਡ ਈਕੋ ਫਰੈਂਡਲੀ ਸੈਨੀਟੇਸ਼ਨ ਸੇਵਾਵਾਂ ਦਾ ਲਾਭ ਲੈ ਸਕਣਗੇ ਜੋਕਿ ਇਨ੍ਹਾਂ ਦੇ ਜੀਵਨ ਪੱਧਰ 'ਚ ਸੁਧਾਰ ਲਿਆਵੇਗਾ।
 
ਯਾਦ ਰਹੇ ਕਿ ਆਪਣੇ ਬਜ਼ਟ ਭਾਸ਼ਣ 'ਚ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਸ਼ਵ ਬੈਂਕ ਅਤੇ ਏ.ਡੀ.ਬੀ. ਦੀ ਸਹਾਇਤਾ ਨਾਲ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਲਾਉਣ ਦਾ ਜਿਕਰ ਕੀਤਾ ਸੀ, ਇਨ੍ਹਾਂ ਪ੍ਰਾਜੈਕਟਾਂ 'ਤੇ 4800 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਸਾਲ 2019-20 'ਚ 200 ਕਰੋੜ ਰੁਪਏ ਦਾ ਅਗੇਤਾ ਪ੍ਰਬੰਧ ਕੀਤਾ ਗਿਆ ਹੈ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

 
 







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER