ਪੰਜਾਬ
ਅੰਮ੍ਰਿਤਸਰ ਜ਼ਿਲੇ ਵਿਚ ਮੁੱਖ ਮੰਤਰੀ ਵੱਲੋਂ
198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
- ਪੀ ਟੀ ਟੀਮ
198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ



ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਦੀ ਅੱਜ ਅੰਮ੍ਰਿਤਸਰ ਜ਼ਿਲੇ ਵਿਚ ਸ਼ੁਰੂਆਤ ਕੀਤੀ। ਉਨਾਂ ਇਸ ਮੌਕੇ ਲੋਪੋਕੇ ਸਬ ਤਹਿਸੀਲ ਨੂੰ ਅਪਗ੍ਰੇਡ ਕਰਕੇ ਤਹਿਸੀਲ ਦਾ ਦਰਜਾ ਦੇਣ ਅਤੇ ਚੌਗਾਵਾਂ ਵਿਖੇ ਨਵਾਂ ਡਿਗਰੀ ਕਾਲਜ ਖੋਲਣ ਦਾ ਐਲਾਨ ਵੀ ਕੀਤਾ। 
 
ਪੰਜਾਬ ਦੇ ਪਾਣੀ ਦੀ ਸਥਿਤੀ ਨੂੰ ਬੇਹੱਦ ਖਤਰਨਾਕ ਦੱਸਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਉਣ ਤੇ ਸੰਭਾਲਣ ਦਾ ਸੱਦਾ ਦਿੰਦੇ ਕਿਹਾ ਕਿ ਜਦੋਂ ਐਸ ਵਾਈ ਐਲ ਦਾ ਕੰਮ ਸ਼ੁਰੂ ਹੋਇਆ ਤਾਂ ਉਸ ਵੇਲੇ ਪੰਜਾਬ ਕੋਲ 17 ਐਮ ਏ ਐਫ ਪਾਣੀ ਸੀ, ਜੋ ਕਿ 30 ਸਾਲਾਂ ਵਿਚ 13 ਐਮ ਏ ਐਫ ਰਹਿ ਗਿਆ ਹੈ। ਉਨਾਂ ਕਿਹਾ ਕਿ ਗਰੀਨ ਹਾਊਸ ਗੈਸਾਂ ਦੇ ਪ੍ਰਭਾਵ, ਗਲੇਸ਼ੀਅਰਾਂ ਦੇ ਖੁਰਨ ਅਤੇ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋਣ ਨਾਲ ਸਥਿਤੀ ਖਤਰਨਾਕ ਹੋ ਗਈ ਹੈ। ਉਨਾਂ ਦੱਸਿਆ ਕਿ ਭਾਖੜਾ ਦੇ ਨਿਰਮਾਣ ਵੇਲੇ ਰਾਜ ਵਿਚ ਕੇਵਲ 50 ਹਜ਼ਾਰ ਟਿਊਬਵੈੱਲ  ਲੱਗਣ ਦਾ ਅਨੁਮਾਨ ਲਗਾਇਆ ਗਿਆ ਸੀ, ਜਦ ਕਿ ਇਸ ਵੇਲੇ ਰਾਜ ਵਿਚ 14 ਲੱਖ ਟਿਊਬਵੈੱਲ ਧਰਤੀ ਵਿਚੋਂ ਪਾਣੀ ਖਿੱਚ ਰਹੇ ਹਨ। 
 
ਉਨਾਂ ਕਿਹਾ ਕਿ ਅਸੀਂ ਰਾਜ ਦੇ ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ, ਜੋ ਕਿ ਨਹਿਰੀ ਪਾਣੀ ਨੂੰ ਸਾਫ ਕਰਕੇ ਦਿੱਤਾ ਜਾਵੇਗਾ ਲਈ ਵੱਖ-ਵੱਖ ਵਿੱਤੀ ਸੰਸਥਾਵਾਂ, ਜਿਸ ਵਿਚ ਵਿਸ਼ਵ ਬੈਂਕ, ਨਾਬਾਰਡ, ਭਾਰਤ ਸਰਕਾਰ ਆਦਿ ਸ਼ਾਮਿਲ ਹਨ, ਤੋਂ ਮਦਦ ਲਵਾਂਗੇ

ਮੁੱਖ ਮੰਤਰੀ ਨੇ ਇਸ ਮੌਕੇ ਨਹਿਰੀ ਪਾਣੀ ਨੂੰ ਸਾਫ ਕਰਕੇ ਚਾਰ ਬਲਾਕਾਂ ਦੇ 112 ਪਿੰਡ, ਜਿਸ ਵਿਚ ਕਰੀਬ ਡੇਢ ਲੱਖ ਲੋਕ ਰਹਿੰਦੇ ਹਨ, ਤੱਕ ਪੁੱਜਦਾ ਕਰਨ ਲਈ 154.15 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਵਿੱਤੀ ਤੇ ਤਕਨੀਕੀ ਸਹਾਇਤਾ ਨਾਲ ਬਣਨ ਵਾਲੇ ਇਸ ਪ੍ਰਾਜੈਕਟ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। 
 
ਉਨਾਂ ਇਸ ਮੌਕੇ ਨੀਤੀ ਆਯੋਗ ਪ੍ਰਾਜੈਕਟ ਤਹਿਤ ਪਾਣੀ ਵਿਚੋਂ ਆਰਸੈਨਿਕ ਕੱਢ ਕੇ ਅੰਮ੍ਰਿਤਸਰ, ਤਰਨਤਾਰਨ , ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ 102 ਪਿੰਡਾਂ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ 21.97 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ 60 ਪਲਾਟਾਂ ਦਾ ਉਦਘਾਟਨ ਵੀ ਕੀਤਾ। 
 
ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਵਿਚ ਮਿਲਣ ਵਾਲੇ ਭਾਰੀ ਤੱਤ ਆਰਸੈਨਿਕ, ਆਇਰਨ ਅਤੇ  ਕੀਟਨਾਸ਼ਕਾਂ ਦੀ ਜਾਂਚ ਲਈ ਅੰਮ੍ਰਿਤਸਰ ਵਿਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਟੈਸਟ ਲੈਬਾਰਟਰੀ ਦਾ ਨੀਂਹ ਪੱਥਰ ਵੀ ਰੱਖਿਆ। ਉਨਾਂ ਦੱਸਿਆ ਕਿ ਮੁਹਾਲੀ ਤੋਂ ਬਾਅਦ ਪੰਜਾਬ ਵਿਚ ਪਾਣੀ ਦੀ ਜਾਂਚ ਲਈ ‘ਹਾਈਟੈਕ ਮਲਟੀ ਡਿਸਟਿ੍ਕ ਵਾਟਰ ਟੈਸਟਿੰਗ’ ਦੀ ਇਹ ਦੂਸਰੀ ਲੈਬਾਰਟਰੀ ਅੰਮ੍ਰਿਤਸਰ ਵਿਚ ਬਣ ਰਹੀ ਹੈ, ਜਿਸ ਵਿਚ ਭਾਬਾ ਪ੍ਰਮਾਣੂ ਖੋਜ ਕੇਂਦਰ ਮੁੰਬਈ ਦੀ ਸਹਾਇਤਾ ਨਾਲ ਡਿਜਾਇਨ ਕੀਤੀ ਗਈ ਹੈ ਅਤੇ ਇਸ ਨਾਲ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਪਠਾਨਕੋਟ ਜ਼ਿਲਿਆਂ ਦੇ ਪਾਣੀ ਦੀ ਸਹੀ ਜਾਂਚ ਸੰਭਵ ਹੋ ਸਕੇਗੀ। 
 
ਉਨਾਂ ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਸਕੀਮ ਬੁੱਢਾ ਥੇਹ, ਬਲਾਕ ਰਈਆ ਦੇ ਤਿੰਨ ਪਿੰਡਾਂ ਵਿਚ ਕੁੱਲ 15.57 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਸਕੀਮ ਦਾ ਨੀਂਹ ਪੱਥਰ ਵੀ ਰੱਖਿਆ। ਉਨਾਂ ਦੱਸਿਆ ਕਿ ਇਹ ਪ੍ਰਾਜੈਕਟ ਨਾਬਾਰਡ ਦੀ ਸਹਾਇਤਾ ਨਾਲ ਇਸੇ ਸਾਲ ਹੀ ਪੂਰਾ ਕਰ ਲਿਆ ਜਾਵੇਗਾ। 
 
ਦੱਸਣਯੋਗ ਹੈ ਕਿ ਅੰਮ੍ਰਿਤਸਰ ਜਿਲੇ ਦੇ 883 ਪਿੰਡਾਂ ਵਿਚੋਂ 607 ਪਿੰਡਾਂ ਵਿਚ ਜਲ ਸਪਲਾਈ ਵਿਭਾਗ ਵੱਲੋਂ ਪੀਣ ਵਾਲਾ ਪਾਣੀ ਮਹੁੱਈਆ ਕਰਵਾਇਆ ਜਾ ਰਿਹਾ ਹੈ, ਪਰ ਪੰਜਾਬ ਦੇ ਜਿੰਨਾ 1188 ਪਿੰਡਾਂ ਵਿਚ ਆਰਸੈਨਿਕ ਮਿਲਿਆ ਹੈ, ਉਨਾਂ ਵਿਚੋਂ 333 ਪਿੰਡ ਇਕੱਲੇ ਅੰਮ੍ਰਿਤਸਰ ਜ਼ਿਲੇ ਦੇ ਹੀ ਹਨ। 
 
ਮੁੱਖ ਮੰਤਰੀ ਨੇ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਦੁਹਰਾਉਂਦੇ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਛੇਤੀ ਹੀ 385 ਕਰੋੜ ਰੁਪਏ ਦੀ ਲਾਗਤ ਨਾਲ 259 ਪਿੰਡ, ਜਿਸ ਵਿਚ ਢਾਈ ਲੱਖ ਦੇ ਕਰੀਬ ਆਬਾਦੀ ਹੈ, ਨੂੰ ਸਾਫ ਸੁਥਰਾ ਪਾਣੀ ਦੇਣ ਲਈ ਤਿੰਨ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।  ਮੁੱਖ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵਿਸ਼ਵ ਬੈਕ ਤੇ ਨਾਬਾਰਡ ਦੀ ਸਹਾਇਤਾ ਨਾਲ 10.87 ਕਰੋੜ ਰੁਪਏ ਦੀ ਲਾਗਤ ਨਾਲ 127 ਨਵੇਂ ਅਤੇ ਮੌਜੂਦਾ ਪਾਣੀ ਸਪਲਾਈ ਸਕੀਮਾਂ ਨੂੰ ਨਵੇਂ ਸਿਰੇ ਤੋਂ ਸੁਰਜੀਤ ਕੀਤਾ ਹੈ, ਜਿਸ ਨਾਲ 1.81 ਲੱਖ ਆਬਾਦੀ ਨੂੰ ਸਾਫ ਸੁਥਰਾ ਮਿਲ ਰਿਹਾ ਹੈ। 
 
ਸਮਾਗਮ ਨੂੰ ਸੰਬੋਧਨ ਕਰਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦਸਿਆ ਕਿ ਪਾਣੀ ਦੀ ਮਹੱਤਤਾ ਨੂੰ ਸਮਝਦੇ ਹੋਏ 140 ਰੁਪਏ ਮਹੀਨਾ ਦਾ ਬਿਲ ਜਰੂਰੀ ਕੀਤਾ ਹੈ, ਤਾਂ ਕਿ ਲੋਕ ਪਾਣੀ ਨੂੰ ਮੁਫਤ ਸਮਝ ਕੇ ਫਾਲਤੂ ਨਾ ਗਵਾਉਣ ਤੇ ਆਉਣ ਵਾਲੀਆਂ ਪੀੜੀਆਂ ਲਈ ਸੰਭਾਲ ਕੇ ਰੱਖਣ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

 






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER