ਪੰਜਾਬ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ 1750 ਪੋਲਿੰਗ ਬੂਥ ਬਣਾਏ: ਜ਼ਿਲ੍ਹਾ ਚੋਣਕਾਰ ਅਫ਼ਸਰ
- ਪੀ ਟੀ ਟੀਮ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ 1750 ਪੋਲਿੰਗ ਬੂਥ ਬਣਾਏ: ਜ਼ਿਲ੍ਹਾ ਚੋਣਕਾਰ ਅਫ਼ਸਰ



ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 09 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਵਿਧਾਨ ਸਭਾ ਹਲਕੇ ਬੱਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਅਤੇ ਅਮਲੋਹ ਸ਼ਾਮਲ ਹਨ। ਜ਼ਿਲ੍ਹਾ ਲੁਧਿਆਣਾ ਦੇ 05 ਵਿਧਾਨ ਸਭਾ ਹਲਕੇ ਜਿਨ੍ਹਾਂ ਵਿੱਚ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ਰਾਏਕੋਟ ਸ਼ਾਮਲ ਹਨ। ਇਸ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਦਾ ਵਿਧਾਨ ਸਭਾ ਹਲਕਾ ਅਮਰਗੜ੍ਹ ਵੀ ਸ਼ਾਮਲ ਹੈ। ਲੋਕ ਸਭਾ ਹਲਕੇ ਲਈ 1750 ਪੋਲਿੰਗ ਬੂਥ ਬਣਾਏ ਗਏ ਹਨ। ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿੱਚ 178 ਪੋਲਿੰਗ ਬੂਥ, ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ 196, ਅਮਲੋਹ ਵਿੱਚ 159, ਖੰਨਾ ਹਲਕੇ ਵਿੱਚ 182, ਸਮਰਾਲਾ ਹਲਕੇ ਵਿੱਚ 209, ਸਾਹਨੇਵਾਲ ਹਲਕੇ ਵਿੱਚ 265, ਪਾਇਲ ਹਲਕੇ ਵਿੱਚ 197, ਰਾਏਕੋਟ ਹਲਕੇ ਵਿੱਚ 172, ਅਮਰਗੜ੍ਹ ਹਲਕੇ ਵਿੱਚ 192 ਪੋਲਿੰਗ ਬੂਥ ਬਣਾਏ ਗਏ ਹਨ।
 
ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਮੀਡੀਆ ਨੂੰ ਜ਼ਿਲ੍ਹੇ ਵਿੱਚ ਆਜ਼ਾਦਾਨਾ ਅਤੇ ਬਿਨਾਂ ਕਿਸੇ ਡਰ-ਭੈਅ ਤੋਂ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੀਡੀਆ ਪ੍ਰਸ਼ਾਸਨ ਦੇ ਅੱਖ ਤੇ ਕੰਨ ਦਾ ਰੋਲ ਨਿਭਾਉਂਦਾ ਹੈ। ਇਸ ਲਈ ਮੀਡੀਆ ਨੂੰ ਚਾਹੀਦਾ ਹੈ ਕਿ ਚੋਣਾਂ ਦੌਰਾਨ ਜੇ ਕੋਈ ਵੀ ਵਿਅਕਤੀ ਜਾਂ ਉਮੀਦਵਾਰ ਵੋਟਰਾਂ ਨੂੰ ਗ਼ਲਤ ਤਰੀਕੇ ਨਾਲ ਭਰਮਾਉਂਦਾ ਹੈ ਤਾਂ ਉਸ ਦੀ ਸੂਚਨਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਤੁਰੰਤ ਢੁੱਕਵੀਂ ਕਾਰਵਾਈ ਹੋ ਸਕੇ।

ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਹੁਣ ਤੱਕ ਕੁੱਲ 14 ਲੱਖ 74 ਹਜ਼ਾਰ 947 ਵੋਟਰ ਹਨ, ਜਿਨ੍ਹਾਂ ਵਿੱਚ 07 ਲੱਖ 85 ਹਜ਼ਾਰ 807 ਪੁਰਸ਼ ਤੇ 06 ਲੱਖ 89 ਹਜ਼ਾਰ 104 ਮਹਿਲਾ ਅਤੇ 36 ਹੋਰ ਲਿੰਗ ਦੇ ਵੋਟਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁੱਲ 04 ਹਜ਼ਾਰ 939 ਸਰਵਿਸ ਵੋਟਰ, ਜਿਨ੍ਹਾਂ ਵਿੱਚ 4874 ਪੁਰਸ਼ ਤੇ 65 ਮਹਿਲਾ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਚੋਣ ਅਮਲੇ ਦੇ 8753 ਕਰਮਚਾਰੀ ਡਿਊਟੀ ਨਿਭਾਉਣਗੇ। ਇਨ੍ਹਾਂ ਤੋਂ ਇਲਾਵਾ 2904 ਪੁਲੀਸ ਦੇ ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹਿਣਗੇ।

ਸ਼੍ਰੀ ਗੋਇਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ 22 ਅਪਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 29 ਅਪਰੈਲ ਹੋਵੇਗੀ। ਕਾਗਜ਼ਾਂ ਦੀ ਪੜਤਾਲ 30 ਅਪਰੈਲ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 03 ਮਈ 2019 ਤੱਕ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 19 ਮਈ ਨੂੰ ਸਵੇਰੇ 08 ਵਜੇ ਤੋਂ ਸ਼ਾਮ 05 ਵਜੇ ਤੱਕ ਪਾਈਆਂ ਜਾ ਸਕਣਗੀਆਂ ਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।

ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ਰਾਏਕੋਟ ਦੀ ਗਿਣਤੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆਂ ਬਲਾਂ ਵਿੱਚ ਸੇਵਾ ਨਿਭਾਅ ਰਹੇ ਸਰਵਿਸ ਵੋਟਰਾਂ ਲਈ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਦੀ ਸ਼ੁਰੂਆਤ ਕੀਤੀ ਗਈ, ਜਿਸ ਰਾਹੀਂ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।

ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰੇਕ ਪੋਲਿੰਗ ਬੂਥ 'ਤੇ ਈ.ਵੀ.ਐਮ. ਦੇ ਨਾਲ-ਨਾਲ ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾਵੇਗੀ। ਵੀ.ਵੀ.ਪੈਟ ਸਦਕਾ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਣਗੇ ਕਿ ਉਨ੍ਹਾਂ ਨੇ ਜਿਸ ਉਮੀਦਵਾਰ ਵੋਟ ਨੂੰ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਡੀਆ ਅਤੇ ਆਮ ਲੋਕ ਸੀ-ਵਿਜਲ ਐਪ ਜ਼ਰੀਏ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਣਗੇ। ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਘਟਨਾ ਸਾਹਮਣੇ ਆਉਣ 'ਤੇ ਸ਼ਿਕਾਇਤ ਫੋਟੋ ਜਾਂ ਵਿਡੀਓ ਰੂਪ ਵਿੱਚ ਇਸ ਐਪ ਜ਼ਰੀਏ ਭੇਜ ਸਕਣਗੇ। ਇਸ ਸਬੰਧੀ ਹਰ ਸ਼ਿਕਾਇਤ 'ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਗੋਇਲ ਨੇ ਦੱਸਿਆ ਕਿ ਇਸ ਵਾਰ ਪੋਲਿੰਗ ਬੂਥਾਂ 'ਤੇ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਵੋਟ ਭਗਤਾਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਹਲਕੇ ਵਿਚਲੇ ਵਿਲੱਖਣ ਸਮਰੱਥਾ ਵਾਲੇ (ਪੀ.ਡਬਲਿਊ.ਡੀ) 5334 ਵੋਟਰ ਰਜਿਸਟਰ ਕੀਤੇ ਗਏ ਹਨ, ਜਿਨ੍ਹਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ 'ਤੇ ਰੈਂਪ ਅਤੇ ਵ੍ਹੀਲਚੇਅਰ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਇਨ੍ਹਾਂ ਚੋਣਾਂ ਵਿੱਚ 70 ਲੱਖ ਰੁਪਏ ਤੋਂ ਵੱਧ ਖ਼ਰਚਾ ਨਹੀਂ ਕਰ ਸਕਦਾ ਅਤੇ ਉਮੀਦਵਾਰਾਂ ਦੇ ਚੋਣ ਖ਼ਰਚੇ 'ਤੇੋ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਲ ਦੀਆਂ ਖ਼ਬਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਕੋਈ ਵੀ ਵਿਅਕਤੀ 02 ਲੱਖ ਰੁਪਏ ਤੋਂ ਵੱਧ ਨਗਦੀ ਨਹੀਂ ਲਿਜਾ ਸਕਦਾ। ਉਨ੍ਹਾਂ ਹੋਰ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਤੇ ਚੋਣ ਜ਼ਾਬਤੇ ਦੀ ਇੰਨ-ਬਿਨ ਪਾਲਣਾ ਨੂੰੂ ਯਕੀਨੀ ਬਨਾਉਣ ਲਈ ਵਿਸ਼ੇਸ਼ ਨਾਕੇ ਵੀ ਲਗਾਏ ਜਾਣਗੇ।

ਇਸ ਮੌਕੇ ਵਧੀਕ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਆਈ.ਏ.ਐਸ., ਐਸ.ਪੀ. ਦਿਗਵਿਜੈ ਕਪਿਲ, ਸਹਾਇਕ ਕਮਿਸ਼ਨਰ (ਜਨਰਲ) ਸ. ਚਰਨਜੀਤ ਸਿੰਘ, ਤਹਿਸੀਲਦਾਰ ਚੋਣਾਂ ਸ.ਲਾਭ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

 






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER