ਪੰਜਾਬ
ਕਾਂਗਰਸ ਸਰਕਾਰ ਦੇ 2 ਸਾਲ ਮੁਕੰਮਲ ਹੋਣ 'ਤੇ
ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਹੋਰ ਖੇਤੀ ਕਰਜ਼ੇ ਮੁਆਫ ਕੀਤੇ ਜਾਣਗੇ - ਕੈਪਟਨ ਅਮਰਿੰਦਰ ਸਿੰਘ
- ਪੀ ਟੀ ਟੀਮ
ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਹੋਰ ਖੇਤੀ ਕਰਜ਼ੇ ਮੁਆਫ ਕੀਤੇ ਜਾਣਗੇ - ਕੈਪਟਨ ਅਮਰਿੰਦਰ ਸਿੰਘ



ਸੂਬੇ ਵਿੱਚ ਵਿੱਤੀ ਸਥਿਤੀ 'ਚ ਸੁਧਾਰ ਹੋਣ 'ਤੇ ਖੇਤੀ ਕਰਜ਼ੇ ਹੋਰ ਮੁਆਫ ਕਰਨ ਦਾ ਕਿਸਾਨੀ ਭਾਈਚਾਰੇ ਨੂੰ ਭਰੋਸਾ ਦਿਵਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਕਰਜ਼ਾ ਮੁਆਫੀ ਸਕੀਮ ਬਾਰੇ ਆਪਣੀ ਸਰਕਾਰ ਦੀ ਆਲੋਚਨਾ ਕਰਨ ਲਈ ਅਕਾਲੀਆਂ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਖੁਦ ਕਿਸਾਨਾਂ ਲਈ ਕੁਝ ਵੀ ਕਰਨ ਤੋਂ ਅਸਫਲ ਰਹੇ | 

ਆਪਣੀ ਸਰਕਾਰ ਦੇ ਦੋ ਸਾਲ ਮੁਕੰਮਲ ਹੋਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਪੈਸਾ ਉਪਲਬਧ ਹੋਇਆ ਤਾਂ ਉਹ ਲਾਜ਼ਮੀ ਤੌਰ 'ਤੇ ਕਿਸਾਨਾਂ ਨੂੰ ਹੋਰ ਦੇਣਗੇ ਕਿਉਂਕਿ ਉਹ ਰਾਸ਼ਟਰ ਨੂੰ ਖੁਸ਼ਹਾਲ ਬਣਾਉਣ ਲਈ ਆਪਣੇ ਯੋਗਦਾਨ ਦੇ ਵਾਸਤੇ ਇਸ ਦੇ ਹੱਕਦਾਰ ਹਨ | 
 
ਸੱਤਾ ਸੰਭਾਲਣ ਤੋਂ ਕੇਵਲ ਦੋ ਸਾਲਾਂ ਵਿੱਚ ਪੰਜਾਬ 'ਚ ਆਪਣੀ ਸਰਕਾਰ ਵੱਲੋਂ ਵਿਕਾਸ ਦੀ ਮਜ਼ਬੂਤ ਬੁਨਿਆਦ ਰੱਖੇ ਜਾਣ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ 'ਨੌਾ ਨੁਕਾਤੀ' ਵਾਅਦਿਆਂ ਵਿੱਚੋਂ ਹਰੇਕ ਨੂੰ ਪੂਰਾ ਕੀਤਾ ਹੈ | ਇੱਥੋਂ ਤੱਕ ਕੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਇਸ ਦੇ ਵਾਸਤੇ ਪਹਿਲਾਂ ਹੀ ਟੈਂਡਰ ਮੰਗੇ ਗਏ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਧੀਆ ਫੋਨ ਦਿੱਤੇ ਜਾਣਗੇ | 
 
ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਹੀ ਲੀਹ 'ਤੇ ਚੱਲ ਪਿਆ ਹੈ ਅਤੇ ਵੱਖ-ਵੱਖ ਸੈਕਟਰਾਂ ਦੀ ਪੁਨਰ ਸੁਰਜੀਤੀ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ |
 
ਆਪਣੀ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਵਿਰੁੱਧ ਛੇੜੀ ਜੰਗ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਸੀ ਜਿਸ ਨੇ ਆਲ੍ਹਾ ਕਾਰਗੁਜਾਰੀ ਵਿਖਾਈ ਹੈ | ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਦੇ ਹੇਠ 21985 ਕੇਸ ਦਰਜ ਕੀਤੇ ਗਏ ਹਨ ਅਤੇ 26088 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੋਰ ਦੂਜੇ ਨਸ਼ੀਲੇ ਪਦਾਰਥਾਂ ਤੋਂ ਇਲਾਵਾ 552 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਦਾ ਪੂਰੀ ਤਰ੍ਹਾਂ ਲੱਕ ਤੋੜ ਦਿੱਤਾ ਹੈ | 
 
ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡੈਪੋ ਪ੍ਰੋਗਰਾਮ ਦੀ ਸਫ਼ਲਤਾ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਪੰਜ ਲੱਖ ਡੈਪੋ (ਸਵੈ ਇੱਛੁਕ ਵਲੰਟੀਅਰ) ਪਹਿਲਾਂ ਹੀ ਇਨਰੋਲ ਕੀਤੇ ਗਏ ਹਨ | ਸੂਬਾ ਸਰਕਾਰ ਦੇ ਬੱਡੀ ਪ੍ਰੋਗਰਾਮ ਹੇਠ 7.5 ਲੱਖ ਬੱਡੀ ਗਰੁੱਪ ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸਮੇਂ ਨਸ਼ਿਆਂ ਵਿੱਚ ਫਸੇ 65000 ਵਿਅਕਤੀਆਂ ਦਾ ਓ.ਓ.ਏ.ਟੀ. ਕਲੀਨਿਕਾਂ ਵਿੱਚ ਇਲਾਜ ਚੱਲ ਰਿਹਾ ਹੈ ਜਦਕਿ ਓ.ਪੀ.ਡੀ. ਵਿੱਚ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ 40 ਲੱਖ ਤੋਂ ਵੱਧ ਹੈ | 
 
ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਆਪਣੀ ਸਰਕਾਰ ਦੀ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਯੋਜਨਾ ਦੀ ਸਫ਼ਲਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਨਿੱਜੀ/ਸਰਕਾਰੀ ਸੈਕਟਰ ਜਾਂ ਸਵੈ-ਰੁਜ਼ਗਾਰ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ 5.76 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਹੂਲਤ ਮੁਹੱਈਆ ਕਰਾਈ ਗਈ ਹੈ | ਇਸ ਹਿਸਾਬ ਦੇ ਨਾਲ ਪ੍ਰਤੀ ਦਿਨ ਤਕਰੀਬਨ 808 ਨੌਕਰੀਆਂ ਦਿੱਤੀਆਂ ਗਈਆਂ ਹਨ | ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਪ੍ਰਤੀ ਦਿਨ 1000 ਨੌਕਰੀਆਂ ਦੇਣਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਨੌਜਵਾਨ ਬੇਰੁਜ਼ਗਾਰ ਨਾ ਰਹੇ | ਉਨ੍ਹਾਂ ਕਿਹਾ ਕਿ ਚਾਰ ਮੈਗਾ ਨੌਕਰੀ ਮੇਲਿਆਂ ਅਤੇ ਇੱਕ ਅੰਤਰਰਾਸ਼ਟਰੀ ਨੌਕਰੀ ਮੇਲੇ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ ਜਿਸ ਦੌਰਾਨ ਨੌਜਵਾਨਾਂ ਨੂੰ ਲਾਹੇਵੰਦ ਰੁਜ਼ਗਾਰ ਮੁਹੱਈਆ ਕਰਾਇਆ ਗਿਆ ਹੈ | 
 
ਕਿਸਾਨਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਖੇਤੀ ਕਰਜ਼ਾ ਰਾਹਤ ਸਕੀਮ ਦੀ ਸਫ਼ਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਿਸ ਦੇ ਹੇਠ 5.83 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਹੁਣ ਤੱਕ 4736 ਕਰੋੜ ਰੁਪਏ ਦੀ ਕਰਜ਼ਾ ਰਾਹਤ ਮੁਹੱਈਆ ਕਰਾਈ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜਦੋ ਸੂਬੇ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਸੂਬਾ ਸਰਕਾਰ ਇਸ ਸਕੀਮ ਦਾ ਲਾਭ ਹੋਰ ਅਹਿਮ ਮਾਮਲਿਆਂ ਵਿੱਚ ਵੀ ਦੇਵੇਗੀ | 
 
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਚੌਥਾ ਗੇੜ 8 ਮਾਰਚ ਨੂੰ ਮੋਗਾ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਦੌਰਾਨ ਇਸ ਦੇ ਘੇਰੇ ਹੇਠ 2.85 ਲੱਖ ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਨੂੰ 520 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਗਈ ਹੈ | 
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਕੋਸ਼ਿਸ਼ ਕਰ ਰਹੇ ਹਨ ਪਰ ਜਿਨਾਂ ਚਿਰ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਉਨਾਂ ਚਿਰ ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਖਤਮ ਨਹੀਂ ਕੀਤੀਆਂ ਜਾ ਸਕਦੀਆਂ | 
 
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਉਦਯੋਗ ਨੂੰ ਲੀਹ 'ਤੇ ਲਿਆਉਣ ਲਈ ਵੱਡੇ ਯਤਨ ਕੀਤੇ ਹਨ | ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਹੁਣ ਉਦਯੋਗਪਤੀ ਪੰਜਾਬ ਨੂੰ ਆਪਣੇ ਪਸੰਦੀਦਾ ਸਥਾਨ ਵਜੋਂ ਦੇਖ ਰਹੇ ਹਨ | ਨਵੀਂ ਸਨਅਤੀ ਅਤੇ ਨਿਵੇਸ਼ ਨੀਤੀ -2017 ਅਤੇ ਇਸ ਦੇ ਅਮਲੀ ਦਿਸ਼ਾ-ਨਿਰਦੇਸ਼ਾਂ ਨੇ ਸੂਬੇ ਅਤੇ ਸੂਬੇ ਤੋਂ ਬਾਹਰ ਦੇ ਉਦਯੋਗਾਂ ਨੂੰ ਆਕਰਸ਼ਿਤ ਕੀਤਾ ਹੈ | ਮੁੱਖ ਮੰਤਰੀ ਨੇ ਕਿਹ ਕਿ ਬਿਜਨਸ ਫਸਟ ਪੋਰਟਲ ਦੀ ਸ਼ੁਰੂਆਤ ਨਾਲ ਉਦਯੋਗ ਲਾਉਣ ਦੀ ਪ੍ਰਕਿਰਿਆ ਨੂੰ ਦਰੁਸਤ ਕਰਨ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਕਾਰਜ ਦਰੁਸਤ ਹੋਇਆ ਹੈ | ਉਨ੍ਹਾਂ ਕਿਹਾ ਕਿ ਗੁੱਟਬੰਦੀ ਨੂੰ ਰੋਕਣ ਅਤੇ ਮਾਲ ਦੀ ਢੋਆ-ਢੁਆਈ ਜਾਇਜ਼ ਲਾਗਤ 'ਤੇ ਯਕੀਨੀ ਬਣਾਉਣ ਲਈ ਟਰੱਕ ਯੂਨੀਅਨਾਂ ਨੂੰ ਖਤਮ ਕੀਤਾ ਗਿਆ ਹੈ ਤਾਂ ਜੋ ਖਪਤਕਾਰਾਂ ਤੱਕ ਮਾਲ ਦੀ ਢੋਆ-ਢੁਆਈ ਸਹੀ ਤਰੀਕੇ ਨਾਲ ਹੋ ਸਕੇ | 
 
ਆਪਣੀ ਸਰਕਾਰ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਨੂੰ ਗਿਣਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਵੇਂ ਅਤੇ ਮੌਜੂਦਾ ਉਦਯੋਗ ਲਈ ਪਰਿਵਰਤਨਸ਼ੀਲ ਬਿਜਲੀ ਦਰਾਂ ਨਿਰਧਾਰਤ ਕੀਤੀਆਂ ਹਨ | ਇਨਾਂ ਨੂੰ ਪੰਜ ਸਾਲ ਵਾਸਤੇ ਪੰਜ ਰੁਪਏ ਪ੍ਰਤੀ ਯੁਨਿਟ ਨਿਰਧਾਰਤ ਕੀਤਾ ਗਿਆ ਹੈ | ਇਸ ਨਾਲ ਉਦਯੋਗ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ 1475 ਕਰੋੜ ਰੁਪਏ ਦੀ ਸਾਲਾਨਾ ਬਿਜਲੀ ਸਬਸਿਡੀ ਮਿਲੀ ਹੈ | 
 
ਮੰਡੀ ਗੋਬਿੰਦਗੜ੍ਹ ਵਿੱਚ 300 ਪੁਰਾਣੀਆਂ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਅਤੇ 30 ਨਵੀਆਂ ਇਕਾਈਆਂ ਸਥਾਪਤ ਕੀਤੇ ਜਾਣ ਦਾ ਮੁੱਖ ਮੰਤਰੀ ਨੇ ਜ਼ਿਕਰ ਕੀਤਾ | ਇਸ ਤੋਂ ਇਲਾਵਾ 36 ਹੋਰ ਇਕਾਈਆਂ ਨੇ ਆਪਣੇ ਪਸਾਰ ਲਈ ਨਿਵੇਦਨ ਦਿੱਤਾ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਿਜਲੀ ਦੀ ਖਪਤ 13 ਫੀਸਦੀ ਵੱਧ ਗਈ ਹੈ | ਇਸ ਤੋਂ ਸੂਬੇ ਵਿੱਚ ਉਦਯੋਗ ਸਰਗਰਮੀਆਂ ਬਹੁਤ ਜਿਆਦਾ ਵਧੇ ਹੋਣ ਦਾ ਪ੍ਰਗਟਾਵਾ ਹੁੰਦਾ ਹੈ | 
 
ਮਾਰਚ 2017 ਤੋਂ ਸੂਬੇ ਵਿੱਚ 52959 ਕਰੋੜ ਰੁਪਏ ਦੇ ਨਿਵੇਸ਼ ਵਾਲੇ ਅਤੇ ਤਕਰੀਬਨ ਇਕ ਲੱਖ ਲੋਕਾਂ ਲਈ ਸਿੱਧਾ ਰੁਜ਼ਗਾਰ ਪੈਦਾ ਕਰਨ ਵਾਲੇ 299 ਸਮਝੌਤੇ ਪਹਿਲਾਂ ਹੀ ਸਹੀਬੱਧ ਹੋਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸੂਬੇ ਵਿੱਚ ਨਿਵੇਸ਼ਕਾਂ ਦੇ ਪੈਦਾ ਹੋਏ ਵਿਸ਼ਵਾਸ ਅਤੇ ਭਰੋਸੇ ਦਾ ਪ੍ਰਗਟਾਵਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਵਿੱਚੋਂ 70 ਫੀਸਦੀ ਸਮਝੌਤੇ ਪਹਿਲਾਂ ਹੀ ਜ਼ਮੀਨ ਉੱਪਰ ਆ ਚੁੱਕੇ ਹਨ ਜੋ ਕਿ ਇਸ ਖੇਤਰ ਵਿੱਚ ਅਕਾਲੀ ਸ਼ਾਸਨ ਦੇ ਕੇਵਲ 17 ਫੀਸਦੀ ਅਸਫਲ ਰਿਕਾਰਡ ਦੇ ਮੁਕਾਬਲੇ ਕਾਫੀ ਵੱਧ ਹੈ | 
 
ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਦੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਕਰਕੇ ਬੜ੍ਹਤ ਲੈ ਲਈ ਹੈ | ਇਨ੍ਹਾਂ ਸੰਸਥਾਵਾਂ ਲਈ ਪਹਿਲਾਂ ਹੀ ਚੋਣ ਹੋ ਚੁੱਕੀ ਹੈ ਅਤੇ ਇਹ ਵਧੀਆ ਤਰੀਕੇ ਨਾਲ ਕੰਮ ਕਰ ਰਹੀਆਂ ਹਨ | 
 
ਮੁੱਖ ਮੰਤਰੀ ਨੇ ਅਨੁਸੂਚਿਤ ਜਾਤਾਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਐਸ.ਸੀ. ਕਾਰਪੋਰੇਸ਼ਨ ਅਤੇ ਬੀ.ਸੀ. ਕਾਰਪੋਰੇਸ਼ਨ ਤੋਂ 50000 ਰੁਪਏ ਤੱਕ ਲਏ ਕਰਜ਼ੇ ਮੁਆਫ ਕਰਨ ਸਬੰਧੀ ਲਏ ਫੈਸਲੇ ਦਾ ਜਿਕਰ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 19.2 ਲੱਖ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਕਰ ਦਿੱਤੀ ਹੈ | ਇਸ 'ਤੇ ਸਾਲਾਨਾ 1600 ਕਰੋੜ ਰੁਪਏ ਖਰਚਾ ਆਵੇਗਾ | ਇਸ ਤੋਂ ਇਲਾਵਾ ਆਸ਼ੀਰਵਾਦ ਸਕੀਮ ਹੇਠ ਵਿੱਤੀ ਸਹਾਇਤਾ 15000 ਰੁਪਏ ਤੋਂ ਵਧਾ ਕੇ 21000 ਰੁਪਏ ਕਰ ਦਿੱਤੀ ਹੈ | 
 
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਵਿਦਿਅਕ ਸੰਸਥਾਵਾਂ ਵਿੱਚ ਓ.ਬੀ.ਸੀਜ਼ ਦੇ ਲਈ ਰਾਖਵਾਂਕਰਨ 12 ਫੀਸਦੀ ਤੋਂ 15 ਫੀਸਦੀ ਕਰਨ ਤੋਂ ਇਲਾਵਾ ਸਾਰੀਆਂ ਸਰਕਾਰੀ ਸਕੀਮਾਂ ਵਿੱਚ ਐਸ.ਸੀ. ਦੇ ਲਈ ਰਿਜ਼ਰਵੇਸ਼ਨ 15 ਫੀਸਦੀ ਤੋਂ 30 ਫੀਸਦੀ ਤੱਕ ਵਧਾ ਦਿੱਤੀ ਹੈ | ਓ.ਬੀ.ਸੀ./ਬੀ.ਸੀ. ਦੀ ਕਰੀਮੀ ਲੇਅਰ ਦੇ ਵਾਸਤੇ ਸਾਲਾਨਾ ਕੁਲ ਆਮਦਨ ਦੀ ਸੀਮਾ ਛੇ ਲੱਖ ਰੁਪਏ ਤੋਂ ਵਧਾ ਕੇ ਅੱਠ ਲੱਖ ਰੁਪਏ ਕੀਤੀ ਗਈ ਹੈ ਅਤੇ ਸਰਕਾਰ ਨੇ ਗਰੁੱਪ ਏ ਅਤੇ ਗਰੁੱਪ ਬੀ ਵਿੱਚ ਐਸ.ਸੀ. ਮੁਲਾਜ਼ਮਾਂ ਦੀ ਪਦਉਨਤੀ ਵਾਸਤੇ ਰਾਖਵਾਂਕਰਨ 14 ਫੀਸਦੀ ਅਤੇ ਗਰੁੱਪ ਸੀ ਅਤੇ ਡੀ ਵਿੱਚ 20 ਫੀਸਦੀ ਬਹਾਲ ਕਰ ਦਿੱਤਾ ਹੈ | ਅਜਿਹਾ ਐਕਟ ਵਿੱਚ ਸੋਧ ਕਰਕੇ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਜਨਰਲ ਸ਼੍ਰੇਣੀ ਨਾਲ ਸਬੰਧਤ ਈ.ਡਬਲਿਊ.ਐਸ. ਵਾਸਤੇ 10 ਫੀਸਦੀ ਰਾਖਵਾਂਕਰਨ ਵੀ ਕਰੇਗੀ | 
 
ਪ੍ਰਸ਼ਾਸਨ ਲਈ ਪ੍ਰਭਾਵੀ ਅਤੇ ਪਾਰਦਰਸ਼ੀ ਰੂਪ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰ ਨੇ 2970 ਗਾਰਡੀਅਨਜ਼ ਆਫ ਗਵਰਨੈਂਸ ਸਾਰੇ ਜ਼ਿਲਿ੍ਹਆਂ ਵਿੱਚ ਨਿਯੁਕਤ ਕੀਤੇ ਹਨ ਤਾਂ ਜੋ ਬਿਨਾਂ ਕਿਸੇ ਪੱਖਪਾਤ ਦੇ ਹੱਕਦਾਰ ਲੋਕਾਂ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੀ ਪ੍ਰਣਾਲੀ ਨੂੰ ਲਗਾਤਾਰ ਮਜ਼ਬੂਤ ਬਣਾਉਣ ਵੱਲ ਵੱਧਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | 
 

Disclaimer : PunjabToday.in and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.in or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER