ਪੰਜਾਬ
ਲੋਕ ਸਭਾ ਚੋਣਾਂ-2019
10 ਹਜ਼ਾਰ ਰੁਪਏ ਤੋਂ ਵੱਧ ਦਾ ਲੈਣ-ਦੇਣ ਨਕਦੀ ਨਹੀਂ ਕਰ ਸਕੇਗਾ ਉਮੀਦਵਾਰ
- ਪੀ ਟੀ ਟੀਮ
10 ਹਜ਼ਾਰ ਰੁਪਏ ਤੋਂ ਵੱਧ ਦਾ ਲੈਣ-ਦੇਣ ਨਕਦੀ ਨਹੀਂ ਕਰ ਸਕੇਗਾ ਉਮੀਦਵਾਰ



ਬਠਿੰਡਾ, 19 ਮਾਰਚ : 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਜ਼ਿਲੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਵਲੋਂ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। 
 
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਡਿਫੇਸਮੈਂਟ ਐਕਟ ਤਹਿਤ ਕਿਸੇ ਵੀ ਰਾਜਸੀ ਪਾਰਟੀ ਨੂੰ ਸਰਕਾਰੀ ਇਮਾਰਤ 'ਤੇ ਪੋਸਟਰ, ਬੈਨਰ ਅਤੇ ਝੰਡਾ ਆਦਿ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪਾਰਟੀ ਵੱਲੋਂ ਪ੍ਰਾਈਵੇਟ ਬਿਲਡਿੰਗ ਜਾਂ ਕਿਸੇ ਦੇ ਘਰ ਦੇ ਬਾਹਰ ਅਜਿਹੀ ਸਮੱਗਰੀ ਲਗਾਉਣੀ ਹੋਵੇ ਤਾਂ ਉਸ ਵਲੋਂ ਸਬੰਧਤ ਵਿਅਕਤੀ ਦੀ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ 
 
ਜ਼ਿਲਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਚੋਣਾਂ ਲੜ ਰਹੀਆਂ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਲਈ ਲਾਜ਼ਮੀ ਹੋਵੇਗਾ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ। ਉਨਾਂ ਇਹ ਵੀ ਹਦਾਇਤ ਕੀਤੀ ਕਿ ਚੋਣਾਂ ਵਾਲੇ ਦਿਨ ਕੋਈ ਵੀ ਰਾਜਸੀ ਪਾਰਟੀ ਵੋਟਰਾਂ ਨੂੰ ਉਨਾਂ ਦੇ ਘਰਾਂ ਤੋਂ ਵੋਟ ਪਾਉਣ ਲਈ ਨਹੀਂ ਲੈ ਕੇ ਆਵੇਗੀ ਅਤੇ ਨਾ ਹੀ ਬੂਥਾਂ 'ਤੇ ਜ਼ਿਆਦਾ ਭੀੜ ਕੀਤੀ ਜਾ ਸਕੇਗੀ। 
 
ਮੀਟਿੰਗ ਦੌਰਾਨ ਸ਼੍ਰੀ ਪ੍ਰਨੀਤ ਨੇ ਹੋਰ ਦੱਸਿਆ ਕਿ ਚੋਣ ਲੜ ਰਹੇ ਹਰ ਇੱਕ ਉਮੀਦਵਾਰ ਲਈ ਨਵਾਂ ਬਚਤ ਖਾਤਾ ਕਿਸੇ ਵੀ ਬੈਕ ਜਾਂ ਡਾਕਘਰ ਵਿਚ ਖੁਲਵਾਉਣਾ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਦੱਸਿਆ ਕਿ ਇਹ ਖਾਤਾ ਉਮੀਦਵਾਰ ਦੇ ਆਪਣੇ ਨਾਮ 'ਤੇ ਜਾਂ ਉਸ ਵਲੋਂ ਨਿਰਧਾਰਤ ਕਿਸੇ ਵੀ ਚੋਣ ਏਜੰਟ ਦੇ ਨਾਲ ਜੁਆਇੰਟ ਨਾਮ 'ਤੇ ਖੁਲਵਾਇਆ ਜਾ ਸਕੇਗਾ। ਉਨਾਂ ਕਿਹਾ ਕਿ ਇਹ ਖਾਤਾ ਉਮੀਦਵਾਰ ਲਈ ਆਪਣੀ ਨੋਮੀਨੇਸ਼ਨ ਭਰਨ ਤੋਂ ਘੱਟੋਂ ਘੱਟ ਇੱਕ ਦਿਨ ਪਹਿਲਾਂ ਖੁਲਵਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ। ਉਮੀਦਵਾਰ ਵਲੋਂ ਇਹ ਖਾਤਾ ਆਪਣੇ ਕਿਸੇ ਪਰਿਵਾਰਕ ਮੈਂਬਰ ਜਾਂ ਕਿਸੇ ਹੋਰ ਵਿਅਕਤੀ ਦੇ ਨਾਮ 'ਤੇ ਖ਼ਾਤਾ ਨਹੀਂ ਖੁਲਵਾਇਆ ਜਾ ਸਕੇਗਾ। ਉਮੀਦਵਾਰ ਲਈ ਚੋਣ ਪ੍ਰਚਾਰ ਸਬੰਧੀ ਹੋਣ ਵਾਲਾ ਹਰ ਕਿਸਮ ਦਾ ਖ਼ਰਚਾ ਇਸ ਬਚਤ ਖਾਤੇ ਰਾਹੀਂ ਹੀ ਕਰਨਾ ਲਾਜ਼ਮੀ ਹੋਵੇਗਾ।
 
ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਨਵੇਂ ਬਚਤ ਖ਼ਾਤੇ ਦੀ ਸੂਚਨਾ ਉਮੀਦਵਾਰ ਵਲੋਂ ਆਪਣੇ ਨੋਮੀਨੇਸ਼ਨ ਫ਼ਾਰਮ ਭਰਨ ਸਮੇਂ ਸਬੰਧਤ ਆਰ.ਓ. ਨੂੰ ਦੇਣੀ ਲਾਜ਼ਮੀ ਹੋਵੇਗੀ। ਉਨਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਉਮੀਦਵਾਰ ਲਈ ਕਿਸੇ ਇੱਕ ਵਿਅਕਤੀ ਜਾਂ ਫ਼ਰਮ ਨੂੰ 10,000 ਰੁਪਏ ਤੋਂ ਵੱਧ ਦੀ ਅਦਾਇਗੀ ਚੈੱਕ ਰਾਹੀਂ ਕਰਨੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ 10,000 ਰੁਪਏ ਤੋਂ ਵੱਧ ਦੀਆਂ ਪ੍ਰਾਪਤੀਆਂ ਜਿਵੇਂ ਕਿ ਕਰਜ਼ਾ ਡਿਪੋਜ਼ਟ, ਅਡਵਾਂਸ ਡੋਨੇਸ਼ਨ ਜਾਂ ਗਿਫ਼ਟ ਆਦਿ ਚੈੱਕ ਰਾਹੀਂ ਹੀ ਪ੍ਰਾਪਤ ਕੀਤੇ ਜਾਣਗੇ।
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਕੀਤੀ ਜਾਣ ਵਾਲੀ ਰੈਲੀ, ਮੀਟਿੰਗ ਅਤੇ ਜਲਸੇ ਆਦਿ ਲਈ ਅਗਾਊਂ ਪ੍ਰਵਾਨਗੀ ਸਬੰਧਤ ਆਰ.ਓ., ਏ.ਆਰ.ਓ. ਪਾਸੋਂ ਲੈਣੀ ਜ਼ਰੂਰੀ ਹੋਵੇਗੀ। ਪ੍ਰਵਾਨਗੀ ਲਈ ਅਪਲਾਈ ਕਰਨ ਸਮੇਂ ਫਾਰਮ ਡੀ-ਵਨ ਵਿੱਚ ਖ਼ਰਚੇ ਦਾ ਵੇਰਵਾ ਭਰ ਕੇ ਨੱਥੀ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ। 
 
ਰਾਜਨੀਤਿਕ ਪਾਰਟੀਆਂ ਨੂੰ ਜ਼ਿਲਾ ਚੋਣਕਾਰ ਅਫ਼ਸਰ ਨੇ ਇਹ ਵੀ ਜਾਣੂ ਕਰਵਾਇਆ ਕਿ ਚੋਣ ਲੜ ਰਹੇ ਹਰੇਕ ਉਮੀਦਵਾਰ ਦੁਆਰਾ ਚੋਣਾਂ ਦਾ ਨਤੀਜਾ ਘੋਸ਼ਿਤ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ-ਅੰਦਰ ਚੋਣ ਖ਼ਰਚੇ ਦਾ ਹਿਸਾਬ ਜਾਂ ਰਿਕਾਰਡ ਜ਼ਿਲਾ ਚੋਣ ਅਫ਼ਸਰ ਨੂੰ ਪੇਸ਼ ਕਰਨਾ ਵੀ ਲਾਜ਼ਮੀ ਹੋਵੇਗਾ। ਉਨਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਚੋਣਾਂ ਦੌਰਾਨ ਹੋਏ ਖ਼ਰਚੇ ਦਾ ਹਿਸਾਬ ਨਿਰਧਾਰਤ ਰਜਿਸਟਰ 'ਤੇ ਪ੍ਰੋਫਾਰਮਿਆਂ ਵਿਚ ਪੇਸ਼ ਨਹੀਂ ਕਰਦਾ ਤਾਂ ਉਸ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ 3 ਸਾਲ ਲਈ ਡਿਸਕੁਆਲੀਫਾਈ ਵੀ ਕੀਤਾ ਜਾ ਸਕਦਾ ਹੈ। 
 
ਸ਼੍ਰੀ ਪ੍ਰਨੀਤ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਰਾਜਸੀ ਆਗੂ ਜਾਂ ਵਰਕਰ ਕਿਸੇ ਵਿਅਕਤੀ ਨੂੰ ਉਸ ਦੇ ਵੋਟ ਦੇ ਅਧਿਕਾਰ ਨੂੰ ਫੁਸਲਾਉਣ ਵਾਸਤੇ ਰਿਸ਼ਵਤ ਦਿੰਦਾਂ ਜਾਂ ਲੈਂਦਾ ਹੈ ਤਾਂ ਇਹ ਰਿਸ਼ਵਤਖੋਰੀ ਦਾ ਜ਼ੁਰਮ ਮੰਨਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਉਮੀਦਵਾਰ ਦੀ ਚੋਣ ਨੂੰ ਬਢਾਵਾ ਦੇਣ ਲਈ ਕੋਈ ਆਮ ਜਲਸਾ ਕਰਨ ਵਿਚ ਜਾਂ ਕਿਸੇ ਇਸ਼ਤਿਹਾਰ ਜਾਂ ਪ੍ਰਕਾਸ਼ਨ ਜਾਂ ਕਿਸੇ ਹੋਰ ਢੰਗ ਨਾਲ ਖ਼ਰਚ ਕਰੇਗਾ ਤਾਂ ਉਸ ਨੂੰ ਵੀ ਸਜਾ ਦਿੱਤੀ ਜਾਵੇਗੀ। 
 
ਇਸ ਤੋਂ ਪਹਿਲਾਂ ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਪ੍ਰਨੀਤ ਵਲੋਂ ਕੀਤੀ ਗਈ ਇੱਕ ਹੋਰ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਮੀਦਵਾਰਾਂ ਦੇ ਖਾਤਿਆਂ ਵਿੱਚੋਂ ਵੱਡੀ ਰਾਸ਼ੀ ਦਾ ਆਦਾਨ-ਪ੍ਰਦਾਨ ਹੋਣ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ 
 
ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ 22 ਅਪ੍ਰੈਲ ਨੂੰ ਹੋਵੇਗਾ ਅਤੇ ਉਮੀਦਵਾਰਾਂ ਵਲੋਂ 29 ਅਪ੍ਰੈਲ ਤੱਕ ਕਾਗਜ਼ ਭਰੇ ਜਾ ਸਕਣਗੇ 30 ਅਪ੍ਰੈਲ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਅਤੇ 2 ਮਈ ਤੱਕ ਨਾਮਜ਼ਦਗੀ ਕਾਗਜਾਂ ਦੀ ਵਾਪਸੀ ਹੋ ਸਕੇਗੀ ਵੋਟਾਂ 19 ਮਈ ਨੂੰ ਪੈਣਗੀਆਂ ਜਦਕਿ ਗਿਣਤੀ 23 ਮਈ ਨੂੰ ਹੋਵੇਗੀ  
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਬੈਂਕਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 
 

Disclaimer : PunjabToday.in and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.in or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER