ਪੰਜਾਬ
ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਾਏ ਬੂਟੇ
ਸਾਈਕਲ ਚਲਾ ਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸੰਭਾਲ ਕਰਨ ਦਾ ਦਿੱਤਾ ਸੰਦੇਸ਼
- ਪੀ ਟੀ ਟੀਮ
ਸਾਈਕਲ ਚਲਾ ਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸੰਭਾਲ ਕਰਨ ਦਾ ਦਿੱਤਾ ਸੰਦੇਸ਼



ਵਿਸ਼ਵ ਵਾਤਾਵਰਨ ਦਿਵਸ ਮੌਕੇ ਲੋਕਾਂ ਵਿੱਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋ ਨਗਰ ਕੌਂਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਾਤਾਵਰਨ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਗੁਰਦੁਆਰਾ ਸਾਰਾਗੜ੍ਹੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਚੰਦਰ ਗੈਂਦ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਪ੍ਰਧਾਨ ਸਾਇਕਲਿੰਗ ਐਸੋਸੀਏਸ਼ਨ ਅਨਿਰੁੱਧ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਵਾਤਾਵਰਨ ਪ੍ਰੇਮੀਆਂ ਨੇ ਸਾਈਕਲ ਚਲਾ ਕੇ ਵਾਤਾਵਰਨ ਦੀ ਸ਼ੁੱਧਤਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਸਮਾਜ ਨੂੰ ਕਲੀਨ ਅਤੇ ਗਰੀਨ ਬਣਾਉਣ ਲਈ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਇਹ ਰੈਲੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਨਿਰੰਤਰ ਪ੍ਰਦੂਸ਼ਣ ਫੈਲਣ ਨਾਲ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਜੋ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਚੰਗਾ ਤੇ ਤੰਦਰੁਸਤ ਜੀਵਨ ਜਿਊਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੁੱਝ ਇਹੋ ਜਿਹੀਆਂ ਗਤੀਵਿਧੀਆਂ ਜਾਂ ਸਰਵਿਸਿਜ਼ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਤਹਿਤ ਸਰਕਾਰੀ ਸਕੀਮਾਂ ਨੂੰ ਰੁੱਖ ਲਗਾਉਣ ਦੀ ਮੁਹਿੰਮ ਨਾਲ ਜੋੜਿਆ ਜਾਵੇਗਾ।

ਰੈਲੀ ਦੌਰਾਨ ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਹਿਰ ਦੇ ਵੱਖੋ-ਵੱਖ ਹਿੱਸਿਆਂ ਵਿਚ ਰੁੱਖ ਵੀ ਲਗਾਏ ਗਏ ਅਤੇ ਲੋਕਾਂ ਨੂੰ ਵੀ ਰੁੱਖ ਲਗਾਉਣ ਅਤੇ ਇਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਰੈਲੀ ਗੁਰਦੁਆਰਾ ਸਾਰਾਗੜ੍ਹੀ ਤੋਂ ਸ਼ੁਰੂ ਹੋ ਕੇ ਰੇਲਵੇ ਓਵਰ ਬ੍ਰਿਜ, ਸ਼ਹੀਦ ਊਧਮ ਸਿੰਘ ਚੌਂਕ, ਮੋਦੀ ਮਿਲ, ਕਸੂਰੀ ਗੇਟ, ਅੰਮ੍ਰਿਤਸਰੀ ਗੇਟ, ਬਾਸੀ ਗੇਟ, ਮਖੂ ਗੇਟ, ਜ਼ੀਰਾ ਗੇਟ, ਬਗ਼ਦਾਦੀ ਗੇਟ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਊਧਮ ਸਿੰਘ ਚੌਂਕ, ਮੱਲਵਾਲ ਰੋਡ, ਭਗਤ ਨਾਮਦੇਵ ਚੌਕ, ਅਨਿਲ ਬਾਰੀ ਰੋਡ, ਸੈਂਟਰਲ ਜੇਲ੍ਹ ਰੋਡ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਈ।

ਸਟੇਡੀਅਮ ਪਹੁੰਚਣ 'ਤੇ ਡਿਪਟੀ ਕਮਿਸ਼ਨ ਚੰਦਰ ਗੈਂਦ ਨੇ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਅਤੇ ਸਟੇਡੀਅਮ ਵਿੱਚ ਆਏ ਹੋਏ ਖਿਡਾਰੀਆਂ ਨੂੰ ਸੂਰਜ ਨਮਸਕਾਰ ਕਰਾਉਂਦੇ ਹੋਏ ਨਸ਼ੇ ਛੁਡਾਊ, ਚੰਗੀ ਸਿਹਤ ਬਣਾਓ ਤੇ ਦੇਸ਼ ਨੂੰ ਅੱਗੇ ਵਧਾਓ, ਵੱਧ ਤੋਂ ਵੱਧ ਰੁੱਖ ਲਗਾਓ ਤੇ ਵਾਤਾਵਰਨ ਬਚਾਓ ਦਾ ਸੰਦੇਸ਼ ਦਿੰਦੇ ਹੋਏ ਪ੍ਰਣ ਵੀ ਦਵਾਇਆ। ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਰੈਲੀ ਵਿੱਚ ਸ਼ਾਮਲ ਹੋਏ ਸਮੂਹ ਸਾਈਕਲਿਸਟ ਅਤੇ ਸਮਾਜ ਸੇਵੀ ਸੰਸਥਾਵਾਂ ਐਗਰੀਡ ਫਾਊਂਡੇਸ਼ਨ, ਸਾਇਕਲਿੰਗ ਐਸੋਸੀਏਸ਼ਨ, ਹੁਸੈਨੀਵਾਲਾ ਰਾਈਡਰਜ਼ ਆਦਿ ਸੰਸਥਾਵਾਂ ਦਾ ਰੈਲੀ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਈ.ਓ  ਚਰਨਜੀਤ ਸਿੰਘ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਡਾ: ਸਤਿੰਦਰ ਸਿੰਘ ਐਗਰੀਡ ਫਾਊਂਡੇਸ਼ਨ, ਸੋਹਨ ਸਿੰਘ ਸੋਢੀ ਸਕੱਤਰ ਹੁਸੈਨੀਵਾਲਾ ਰਾਈਡਰਜ਼, ਡਾ: ਕਾਲੀਆ, ਕਮਲ ਸ਼ਰਮਾ, ਇੰਦਰਪਾਲ ਸਿੰਘ, ਮਹਿੰਦਰਪਾਲ ਸਿੰਘ, ਹਰੀਸ਼ ਮੋਂਗਾ, ਏ.ਸੀ ਚਾਵਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਹਾਜਰ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER