ਪੰਜਾਬ
ਭੋਲਾ ਦੇ ਜੋਟੀਦਾਰਾਂ ਦੀ ਹਵਾਲਗੀ ਦਾ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ 'ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐੱਸ.ਟੀ.ਐੱਫ. ਦੇ ਮੁਖੀ ਨੂੰ ਨਿਰਦੇਸ਼
- ਪੀ ਟੀ ਟੀਮ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ 'ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐੱਸ.ਟੀ.ਐੱਫ. ਦੇ ਮੁਖੀ ਨੂੰ ਨਿਰਦੇਸ਼



ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿੱਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐੱਸ.ਟੀ.ਐੱਫ./ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ 'ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੰਜਾਬ ਪੁਲਿਸ ਦੇ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਏ.ਡੀ.ਜੀ.ਪੀ. ਨੂੰ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਐੱਸ.ਟੀ.ਐੱਫ. ਦੀਆਂ ਦੋ ਟੀਮਾਂ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਸਬੰਧਤ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਘਿਣਾਉਣੀਆਂ ਸਰਗਰਮੀਆਂ ਕਰਨ ਵਾਲਿਆਂ ਵਿਰੁੱਧ ਅਤਿ ਚੌਕਸੀ ਵਰਤਣ।

ਇਸ ਸਬੰਧ ਵਿੱਚ ਹੇਠਲੇ ਪੱਧਰ ਤਕ ਸਖ਼ਤ ਸੰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਜਗਦੀਸ਼ ਭੋਲਾ ਦੇ ਮਾਮਲੇ ਵਿੱਚ ਸ਼ਾਮਲ ਉਸ ਦੇ ਜੋਟੀਦਾਰਾਂ ਦੀ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਉਨ੍ਹਾਂ ਦੋਸ਼ੀਆਂ ਨੂੰ ਜਲਦੀ ਵਾਪਸ ਲਿਆਉਣ ਲਈ ਇਹ ਮਾਮਲਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਆਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਵਿੱਚ ਕੇਸਾਂ ਨੂੰ ਪ੍ਰਭਾਵੀ ਢੰਗ ਨਾਲ ਪੇਸ਼ ਕਰਨ ਦੇ ਵਾਸਤੇ ਪੁਲਿਸ ਮੁਲਾਜ਼ਮਾਂ ਨੂੰ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਵਿਵਹਾਰਕ ਸਿਖਲਾਈ ਦੇਣ ਵਾਸਤੇ ਸਾਬਕਾ ਜੱਜਾਂ, ਵਕੀਲਾਂ, ਕਾਨੂੰਨ ਮਾਹਰਾਂ ਅਤੇ ਕਾਨੂੰਨਦਾਨਾਂ ਦਾ ਇੱਕ ਪੈਨਲ ਬਣਾਉਣ ਲਈ ਸੂਬੇ ਦੇ ਐਡਵੋਕੇਟ ਜਨਰਲ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਤਸਕਰਾਂ/ਵਪਾਰੀਆਂ/ਸਮਗਲਰਾਂ ਦੇ ਮਾਮਲਿਆਂ ਦੇ ਸਬੰਧ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨੀ ਗਿਆਨ ਨਾਲ ਲੈਸ ਕੀਤਾ ਜਾਵੇ ਤਾਂ ਜੋ ਉਹ ਨਤੀਜਾਮੁਖੀ ਤਰੀਕੇ ਨਾਲ ਇਹ ਕੇਸ ਪ੍ਰਭਾਵੀ ਢੰਗ ਨਾਲ ਪੇਸ਼ ਕਰ ਸਕਣ। ਉਨ੍ਹਾਂ ਕਿਹਾ ਕਿ ਗਠਿਤ ਕੀਤਾ ਜਾਣ ਵਾਲਾ ਮਾਹਰਾਂ ਦਾ ਇਹ ਪੈਨਲ ਪੁਲਿਸ ਮੁਲਾਜ਼ਮਾਂ ਨੂੰ ਤਕਨੀਕੀ ਕਾਨੂੰਨੀ ਕਮੀਆਂ ਬਾਰੇ ਜਾਣਕਾਰੀ ਦੇਣ ਅਤੇ ਨਸ਼ਿਆਂ ਦੇ ਕੇਸਾਂ ਵਿੱਚ ਗ੍ਰਿਫਤਾਰਾਂ ਵੱਲੋਂ ਕਾਨੂੰਨੀ ਚੋਰ-ਮੋਰੀਆਂ ਦੀ ਕੀਤੀ ਜਾ ਰਹੀ ਦੁਰਵਰਤੋਂ ਬਾਰੇ ਗਿਆਨ ਮੁਹੱਈਆ ਕਰਵਾਉਣ।

ਮੁੱਖ ਮੰਤਰੀ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਵਾਸਤੇ ਬੱਡੀ ਅਤੇ ਡੈਪੋ ਪ੍ਰੋਗਰਾਮਾਂ ਦੀ ਸਫਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਕਿਹਾ ਕਿ ਉਹ ਏਮਜ਼, ਨਵੀਂ ਦਿੱਲੀ ਵੱਲੋਂ ਕੀਤੇ ਅਧਿਐਨ ਦਾ ਮੁਲਾਂਕਣ ਕਰਨ ਤਾਂ ਜੋ ਇਨ੍ਹਾਂ ਕਲੀਨਿਕਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਹ ਅਧਿਐਨ ਓ.ਓ.ਏ.ਟੀ. ਕਲੀਨਿਕਾਂ ਵਿਚ ਨਸ਼ਾ ਛਡਾਊ ਅਮਲਾਂ ਨਾਲ ਸਬੰਧਤ ਹੈ।
 
ਮੁੱਖ ਮੰਤਰੀ ਨੇ ਨਿੱਜੀ ਨਸ਼ਾ ਛਡਾਊ ਕੇਂਦਰਾਂ ਦੇ ਕੰਮ-ਕਾਜ ਉੱਤੇ ਨਿਯਮਤ ਤੌਰ 'ਤੇ ਨਿਗਰਾਨੀ ਰੱਖਣ ਲਈ ਸਿਹਤ ਵਿਭਾਗ ਨੂੰ ਆਖਿਆ ਹੈ। ਇਹ ਕੇਂਦਰ ਨਿਮਨਪੱਧਰ ਦੀਆਂ ਸੇਵਾਵਾਂ ਦਿੰਦੇ ਹਨ ਅਤੇ ਨਸ਼ਿਆਂ ਦੇ ਇਲਾਜ ਲਈ ਬਹੁਤ ਉੱਚੀਆਂ ਦਰਾਂ ਪ੍ਰਾਪਤ ਕਰਦੇ ਹਨ। ਮੁੱਖ ਮੰਤਰੀ ਨੇ ਨਸ਼ੇ ਵਿੱਚ ਫਸੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਚਲਾਏ ਜਾਂਦੇ ਮੁੜ ਵਸੇਬਾ ਕੇਂਦਰਾਂ ਵਿੱਚ ਵਧੀਆ ਇਲਾਜ ਪ੍ਰਾਪਤ ਕਰਨ ਲਈ ਅੱਗੇ ਆਉਣ ਅਤੇ ਨਿੱਜੀ ਸੈਕਟਰ ਦੇ ਜਾਲ ਵਿੱਚ ਨਾ ਫੱਸਣ।

ਮੀਟਿੰਗ ਵਿੱਚ ਪੇਸ਼ ਕੀਤੇ ਇੱਕ ਸੁਝਾਅ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਅਧਾਰ 'ਤੇ ਬੂਪ੍ਰੇਨੋਰਫੀਨ ਦੀ ਦਿੱਤੀ ਜਾ ਰਹੀ ਲੋੜੀਂਦੀ ਡੋਜ਼ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਨੂੰ ਆਖਿਆ ਹੈ ਕਿਉਂਕਿ ਬਹੁਤ ਸਾਰੇ ਮਾਮਲਿਆਂ ਵਿੱਚ ਨਸ਼ੇ ਦੇ ਆਦੀ ਦਿਹਾੜੀਦਾਰ ਮਜ਼ਦੂਰ ਹਨ ਅਤੇ ਉਹ ਦਵਾਈ ਦੀ ਪ੍ਰਾਪਤੀ ਲਈ ਲਾਈਨਾਂ ਵਿਚ ਲੱਗ ਕੇ ਆਪਣਾ ਸਮਾਂ ਖਰਾਬ ਨਹੀਂ ਕਰ ਸਕਦੇ।

ਮੀਟਿੰਗ ਵਿੱਚ ਹਾਜ਼ਰ ਹੋਰਨਾਂ 'ਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਕਾਰਜਕਾਰੀ ਡੀ.ਜੀ.ਪੀ. ਵੀ.ਕੇ. ਭਾਵੜਾ, ਵਧੀਕ ਮੁੱਖ ਸਕੱਤਰ ਗ੍ਰਹਿ ਐੱਨ.ਐੱਸ. ਕਲਸੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗਰਪ੍ਰੀਤ ਸਿੰਘ ਸਿੱਧੂ, ਐੱਸ.ਟੀ.ਐੱਫ. ਦੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਅਤੇ ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ ਸ਼ਾਮਲ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________








Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER