ਪੰਜਾਬ
ਪੁਲਿਸ ਮੁਲਾਜ਼ਮਾਂ ਨੂੰ ਘਰੇਲੂ ਸਮਾਗਮ ਕਰਨ ਲਈ ਪੁਲਿਸ ਲਾਈਨ ਵਿਖੇ ਬਣਾਇਆ ਹਾਲ
ਪੁਲਿਸ ਲਾਈਨ ਵਿਖੇ ਬਣੀਆਂ ਸੜਕਾਂ ਤੇ ਨਵੇਂ ਲੰਗਰ ਹਾਲ ਦਾ ਆਈ.ਜੀ. ਪਟਿਆਲਾ ਜ਼ੋਨ ਨੇ ਕੀਤਾ ਉਦਘਾਟਨ
- ਪੀ ਟੀ ਟੀਮ
ਪੁਲਿਸ ਲਾਈਨ ਵਿਖੇ ਬਣੀਆਂ ਸੜਕਾਂ ਤੇ ਨਵੇਂ ਲੰਗਰ ਹਾਲ ਦਾ ਆਈ.ਜੀ. ਪਟਿਆਲਾ ਜ਼ੋਨ ਨੇ ਕੀਤਾ ਉਦਘਾਟਨ



ਪਟਿਆਲਾ, 15 ਜੂਨ: ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਲਾਈਨ ਪਟਿਆਲਾ ਦੀ ਦਿੱਖ ਸੰਵਾਰਨ ਲਈ ਅਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਲਾਈਨ ਪਟਿਆਲਾ ਦੀਆਂ ਸੜਕਾਂ ਦੇ ਨਿਰਮਾਣ ਲਈ ਦਿੱਤੇ 40 ਲੱਖ ਰੁਪਏ ਨਾਲ ਪੁਲਿਸ ਲਾਈਨ ਦੀਆਂ ਸਾਰੀਆਂ ਸੜਕਾਂ 'ਤੇ ਪ੍ਰੀਮਿਕਸ ਪਾਇਆ ਗਿਆ ਹੈ ਅਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਵਿਖੇ ਲੰਗਰ ਹਾਲ ਬਣਾਏ ਗਏ ਹਨ ਜਿਥੇ ਕਰਮਚਾਰੀ ਆਪਣੇ ਘਰੇਲੂ ਸਮਾਗਮ ਵੀ ਕਰ ਸਕਣਗੇ। ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਸੰਗਰਾਂਦ ਦੇ ਅਵਸਰ 'ਤੇ ਸ਼ੁਕਰਾਨੇ ਵਜੋਂ ਕਰਵਾਏ ਅਖੰਡ ਪਾਠ 'ਚ ਪੁੱਜੇ ਆਈ.ਜੀ. ਪਟਿਆਲਾ ਜ਼ੋਨ ਸ੍ਰੀ ਏ.ਐਸ. ਰਾਏ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੁਲਿਸ ਲਾਈਨ ਵਿਖੇ ਹਰੇਕ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਆਈ.ਜੀ. ਪਟਿਆਲਾ ਸ੍ਰੀ ਏ.ਐਸ. ਰਾਏ ਨੇ ਪਟਿਆਲਾ ਪੁਲਿਸ ਦੀ ਸ਼ਲਾਘਾ ਕਰਦਿਆ ਕਿਹਾ ਕਿ ਜਿਥੇ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਅਪਰਾਧੀਆਂ 'ਤੇ ਨਕੇਲ ਪਾਈ ਗਈ ਹੈ ਉਥੇ ਹੀ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਹਰੇਕ ਸਹੂਲਤ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਇਸ ਮੌਕੇ ਪੁਲਿਸ ਲਾਈਨ ਦੇ ਗੁਰੂਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਅਟੁੱਟ ਲੰਗਰ ਵਰਤਾਇਆ ਗਿਆ।

ਇਸ ਮੌਕੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਲਾਈਨ ਪਟਿਆਲਾ ਦੀਆਂ ਸੜਕਾਂ ਦੇ ਨਿਰਮਾਣ ਲਈ 40 ਲੱਖ ਰੁਪਏ ਜਾਰੀ ਕੀਤੇ ਗਏ ਸਨ ਜਿਸ ਰਾਹੀਂ ਪੁਲਿਸ ਲਾਈਨ ਦੀਆਂ ਸਾਰੀਆਂ ਸੜਕਾਂ ਦੀ ਪ੍ਰੀਮਿਕਸ ਪਾਕੇ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਘੋੜਿਆਂ ਦੇ ਅਸਤਬਲ ਲਈ ਵੀ ਰਾਸ਼ੀ ਜਾਰੀ ਕੀਤੀ ਗਈ ਸੀ ਜਿਸ ਦਾ ਕੰਮ ਜਾਰੀ ਹੈ।  ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਮੁਲਾਜ਼ਮਾਂ ਨੂੰ ਘਰੇਲੂ ਸਮਾਗਮ ਕਰਨ ਲਈ ਇੱਕ ਹਾਲ ਵੀ ਬਣਾਇਆ ਗਿਆ ਹੈ ਜਿਥੇ ਉਹ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਪੁਲਿਸ ਲਾਈਨ ਦੇ ਹਸਪਤਾਲ ਦਾ ਵੀ ਨਵੀਨੀਕਰਨ ਕੀਤਾ ਗਿਆ ਸੀ ਅਤੇ ਹੁਣ ਹਸਪਤਾਲ ਵਿਖੇ ਆਧੁਨਿਕ ਮਸ਼ੀਨਾਂ ਨਾਲ ਮੁਲਾਜ਼ਮਾਂ ਦੇ ਖੂਨ ਦੇ ਟੈਸਟ, ਅੱਖਾਂ ਤੇ ਦੰਦਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਆਈ.ਜੀ ਸ਼੍ਰੀ ਏ.ਐਸ. ਰਾਏ ਅਤੇ ਐਸ.ਐਸ.ਪੀ ਸ੍ਰੀ ਮਨਦੀਪ ਸਿੰਘ ਸਿੱਧੂ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਐਸ.ਪੀ. (ਸਥਾਨਕ) ਡਾ. ਰਵਜੋਤ ਗਰੇਵਾਲ ਅਤੇ ਐਸ.ਪੀ. ਇਨਵੈਸਟੀਗੇਸ਼ਨ ਸ. ਹਰਮੀਤ ਸਿੰਘ ਹੁੰਦਲ ਸਮੇਤ ਹੋਰ ਕਈ ਸ਼ਖਸੀਅਤਾਂ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ।

ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਲਾਈਨਜ਼ ਕਲੱਬ ਪਟਿਆਲਾ ਦੇ ਡਿਪਟੀ ਗਵਰਨਰ ਸ੍ਰੀ ਗੁਪਾਲ ਕ੍ਰਿਸ਼ਨ ਪੁਰੀ, ਪੁਲਿਸ ਲਾਈਨ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਸਾਜੀਲਾ ਖਾਨ, ਐਸ.ਪੀ. (ਸਥਾਨਕ) ਡਾ. ਰਵਜੋਤ ਗਰੇਵਾਲ, ਐਸ.ਪੀ. ਇਨਵੈਸਟੀਗੇਸ਼ਨ ਸ. ਹਰਮੀਤ ਸਿੰਘ ਹੁੰਦਲ ਸਮੇਤ ਜ਼ਿਲ੍ਹੇ ਸਮੂਹ ਡੀ.ਐਸ.ਪੀਜ਼, ਥਾਣਾ ਮੁੱਖੀ ਅਤੇ ਪੁਲਿਸ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER