ਪੰਜਾਬ
ਪਟਿਆਲਾ ਵਿਖੇ ਕੈਬਨਿਟ ਮੰਤਰੀ ਸੋਢੀ ਨੇ ਲਹਿਰਾਇਆ ਕੌਮੀ ਝੰਡਾ
ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ
- ਪੀ ਟੀ ਟੀਮ
ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ



ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਵਾਸੀਆਂ ਨੂੰ ਇਹ ਸੱਦਾ ਦਿੱਤਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਾਹ 'ਤੇ ਪਾਉਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਉਜਾਗਰ ਕਰਨ ਲਈ ਅੱਗੇ ਆਉਣ।

ਸੋਢੀ ਨੇ ਕਿਹਾ ਕਿ 2017 'ਚ ਕੈਪਟਨ ਸਰਕਾਰ ਵੱਲੋਂ ਜਦੋਂ ਸੂਬੇ ਦੀ ਵਾਗਡੋਰ ਸੰਭਾਲੀ ਤਾਂ ਪੰਜਾਬ ਨਸ਼ਿਆਂ ਵਿਚ ਡੁੱਬਦਾ ਜਾ ਰਿਹਾ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੀ ਐੱਸ.ਟੀ.ਐੱਫ. ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਰੱਖ ਦਿੱਤਾ ਹੈ ਅਤੇ ਨਸ਼ਿਆਂ ਦੇ 22 ਹਜ਼ਾਰ ਸੌਦਾਗਰਾਂ ਨੂੰ ਜੇਲ ਭੇਜਿਆ ਹੈ ਜਦਕਿ ਅਜਿਹੇ 25 ਹਜ਼ਾਰ ਮਾਮਲੇ ਅਦਾਲਤਾਂ ਵਿਚ ਸੁਣਵਾਈ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਹ ਸਰਕਾਰ ਨੂੰ ਪੂਰਨ ਸਹਿਯੋਗ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਥੇ ਨਸ਼ਿਆਂ ਅਤੇ ਮਿਲਾਵਟਖੋਰੀ ਦਾ ਲੱਕ ਤੋੜਿਆ ਗਿਆ ਹੈ ਉਥੇ ਹੀ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 6 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ 40 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਮੌਕੇ ਆਪਣੇ ਸੰਬੋਧਨ 'ਚ ਸੋਢੀ ਨੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਆਜ਼ਾਦੀ ਦੇ ਪ੍ਰਵਾਨਿਆਂ ਵੱਲੋਂ ਅਨੇਕਾਂ ਜਾਨਾਂ ਵਾਰਕੇ ਪ੍ਰਾਪਤ ਕੀਤੀ ਆਜ਼ਾਦੀ ਦੀ ਲੜਾਈ ਵਿਚ ਪੰਜਾਬੀ ਦਾ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹੀ ਹਨ। ਇਸ ਲਈ ਮੌਜੂਦਾ ਸਮੇਂ ਵਿਚ ਇਸ ਦੀ ਹਿਫਾਜ਼ਤ ਲਈ ਸਾਨੂੰ ਸਾਰਿਆਂ ਨੂੰ ਧਰਮ, ਜਾਤ-ਪਾਤ ਅਤੇ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।

ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ਾ ਰਾਹਤ, ਪੰਜਾਬ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਅਤੇ ਪੀਣ ਵਾਲੇ ਪਾਣੀ ਤੇ ਸੀਵਰੇਜ ਵਰਗੀਆਂ ਮੁਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਮਹਾਰਾਜਾ ਰਣਜੀਤ ਸਿੰਘ ਖੇਡ ਪੁਰਸਕਾਰਾਂ ਨੂੰ ਕੈਪਟਨ ਸਰਕਾਰ ਵੱਲੋਂ ਪੁਨਰ ਸੁਰਜੀਤ ਕਰਕੇ ਪੰਜਾਬ 'ਚ ਖੇਡਾਂ ਦਾ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ 100 ਏਕੜ ਰਕਬੇ 'ਚ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਸਥਾਪਨਾ ਸ਼ੁਰੂ ਕਰਵਾ ਕੇ ਪੰਜਾਬ ਦਾ ਨਾਮ ਦੁਨੀਆ ਦੇ ਖੇਡ ਨਕਸ਼ੇ 'ਤੇ ਉਕਰਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਅਤੇ ਪਿੰਡਾਂ 'ਚ ਖੇਡਾਂ ਦਾ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਪਿੰਡ 'ਚ ਖਾਲੀ ਪਈਆਂ ਥਾਵਾਂ 'ਤੇ ਖੇਡ ਮੈਦਾਨ ਬਣਾਉਣ ਦੀਆ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਪੈਸ਼ਲ ਕੋਟੇ ਤਹਿਤ ਟਿਊਬਵੈਲ ਕੁਨੈਕਸ਼ਨ ਅਲਾਟ ਕੀਤੇ ਜਾ ਰਹੇ ਹਨ। ਔਰਤਾਂ ਨੂੰ ਵੱਧ ਅਧਿਕਾਰ ਦੇਣ ਸਬੰਧੀ ਖੇਡ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੁਣੀਆਂ ਹੋਈਆਂ ਸੰਸਥਾਵਾਂ ਵਿਚ ਔਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾਕੇ 50 ਫੀਸਦੀ ਕਰ ਦਿੱਤਾ ਹੈ।

ਇਸ ਮੌਕੇ ਖੇਡ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਇਹ ਵਰ੍ਹਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਤਹਿਤ ਖੇਡ ਵਿਭਾਗ ਵੱਲੋਂ ਵੀ ਕਈ ਪ੍ਰੋਗਰਾਮ ਉਲੀਕੇ ਗਏ ਅਤੇ ਪੰਜਾਬ ਸਰਕਾਰ ਵੱਲੋਂ ਵੀ ਹਰੇਕ ਪਿੰਡ 'ਚ 550 ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਨਾਲ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੇ ਉਨ੍ਹਾਂ ਬੱਚਿਆਂ ਨੂੰ ਪੰਜਾਬ ਦਾ ਦੌਰਾ ਕਰਵਾਇਆ ਜਾ ਰਿਹਾ ਹੈ ਜਿਹੜੇ ਕਦੇ ਵੀ ਪੰਜਾਬ ਨਹੀਂ ਆਏ। ਉਨ੍ਹਾਂ ਦੇਸ਼ ਤੇ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਵਿਚ ਹੋਰ ਰਹੇ ਸਰਬਪੱਖੀ ਵਿਕਾਸ ਲਈ ਜਿਥੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਉਥੇ ਹੀ ਨਸ਼ਿਆਂ ਖਿਲਾਫ ਅਰੰਭੀ ਕਾਰਵਾਈ ਵਿਚ ਬਹੁਤ ਸਾਰਥਕ ਨਤੀਜੇ ਆਉਣ ਕਾਰਨ ਪੁਲਿਸ ਪ੍ਰਸ਼ਾਸਨ ਦੀ ਵੀ ਸਰਾਹਨਾ ਕੀਤੀ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ, ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਸਭਿਆਚਾਰਕ ਪੇਸ਼ਕਾਰੀਆਂ ਕਰਨ ਵਾਲਿਆ ਨੂੰ ਆਪਣੇ ਅਖਤਿਆਰੀ ਵੰਡ 'ਚੋਂ 5 ਲੱਖ ਦੇਣ ਦਾ ਐਲਾਨ ਕੀਤਾ ਅਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਅਕ ਸੰਸਥਾਵਾਂ 'ਚ 16 ਅਗਸਤ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਸਾਥ ਦੇਣ ਵਾਲੇ ਡੈਪੋਜ ਨੂੰ ਵੀ ਸਨਮਾਨਿਤ ਕੀਤਾ। ਜਦੋਂਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ-ਘਰ ਰੋਜ਼ਗਾਰ ਸਮੇਤ ਹੋਰ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਪ੍ਰਮਾਣ ਪੱਤਰ ਵੀ ਵੰਡੇ। ਉਨ੍ਹਾਂ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਇਕਲਾਂ ਦੀ ਵੰਡ ਕੀਤੀ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਤੇ ਪਰੇਡ ਕਮਾਂਡਰ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਵੀਜ਼ਨਲ ਕਮਿਸ਼ਨ ਦੀਪਿੰਦਰ ਸਿੰਘ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਆਈ.ਜੀ. ਏ.ਐੱਸ. ਰਾਏ ਅਤੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਸ਼ੇਸ਼ ਸਨਮਾਨ ਕੀਤਾ।

ਪਟਿਆਲਾ ਵਿਖੇ ਹੋਏ ਆਜ਼ਾਦੀ ਦਿਹਾੜੇ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਪਰੇਡ ਦੀਆਂ 11 ਟੁਕੜੀਆਂ ਨੇ ਭਾਗ ਲਿਆ ਜਿਸ ਵਿੱਚ ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐੱਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐੱਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਸੀ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. ਇੰਨਵੈਸ਼ਟੀਗੇਸ਼ਨ ਜਸਪ੍ਰੀਤ ਸਿੰਘ ਨੇ ਕੀਤੀ।

ਇਸ ਮੌਕੇ ਪਰੇਡ ਵਿੱਚ ਸੀਨੀਅਰ ਡਵੀਜ਼ਨ ਅੰਦਰ ਪਹਿਲੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੀ ਪਹਿਲੀ ਟੁੱਕੜੀ ਅਤੇ ਦੂਸਰੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਦੀ ਦੂਸਰੀ ਟੁੱਕੜੀ ਨੇ ਸਥਾਨ ਹਾਸਲ ਕੀਤਾ।  ਇਸ ਤਰ੍ਹਾਂ ਜੂਨੀਅਰ ਡਵੀਜ਼ਨ ਪਰੇਡ ਵਿੱਚ ਪਹਿਲਾਂ ਸਥਾਨ ਤੀਜੀ ਪੰਜਾਬ ਏਅਰ ਸਕੁਐਰਡਨ ਐੱਨ.ਸੀ.ਸੀ. ਏਅਰ ਵਿੰਗ ਅਤੇ ਦੂਸਰੇ ਸਥਾਨ 'ਤੇ ਚੌਥੀ ਗਰਲਜ਼ ਬਟਾਲੀਅਨ ਐੱਨ.ਸੀ.ਸੀ. ਆਰਮੀ ਵਿੰਗ ਰਹੇ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 15 ਝਾਕੀਆਂ ਕੱਢੀਆਂ ਗਈਆਂ ਜਿਸ ਵਿੱਚ ਵਣ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਬਾਗਬਾਨੀ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੇਰਕਾ, ਖੇਡ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਮਾਰਕਫੈੱਡ ਪੰਜਾਬ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਕਾਨੂੰਨੀ ਅਥਾਰਟੀ, ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਵੱਲੋਂ ਝਾਂਕੀਆ ਪੇਸ਼ ਕੀਤੀਆਂ ਗਈਆਂ ਜਿਸ ਵਿੱਚ ਪਹਿਲੇ ਸਥਾਨ ਉਪਰ ਖੇਡ ਵਿਭਾਗ ਪਟਿਆਲਾ ਦੀ ਝਾਂਕੀ ਅਤੇ ਦੂਸਰੇ ਸਥਾਨ ਉਪਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਝਾਂਕੀ ਰਹੀ।

ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਮਾਰਟ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸਮਾਰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸਕੂਲ ਸਨੌਰੀ ਅੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਨਰਾਇਣ ਪਬਲਿਕ ਸਕੂਲ ਅਤੇ ਕੈਬਰਿਜ਼ ਗਲੋਬਲ ਸਕੂਲ ਦੇ ਬੱਚੇ ਵੱਲੋ ਗੁਬਾਰੇ ਛੱਡੇ ਗਏ। ਸਮਾਗਮ ਦੇ ਅਖੀਰ 'ਚ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।

ਇਸ ਮੌਕੇ ਸੁਤੰਤਰਤਾ ਸੈਨਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ, ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਗੁਰਸ਼ਰਨ ਕੌਰ ਰੰਧਾਵਾ, ਐੱਮ.ਐੱਲ.ਏ. ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀਮਾਨ, ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਕੈਪਟਨ ਅਮਰਜੀਤ ਸਿੰਘ ਜੇਜੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿਲੋਂ, ਕਾਂਗਰਸ ਦੇ ਐਸ.ਸੀ. ਵਿੰਗ ਦੇ ਪਟਿਆਲਾ ਚੇਅਰਮੈਨ ਸੋਨੂ ਸੰਗਰ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਉਟਸਰ, ਵੱਡੀ ਗਿਣਤੀ 'ਚ ਨਗਰ ਨਿਗਮ ਦੇ ਕੌਂਸਲਰ, ਬਲਾਕ ਪ੍ਰਧਾਨ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐੱਸ. ਘੁੰਮਣ, ਜ਼ਿਲ੍ਹਾ ਸ਼ੈਸਨ ਜੱਜ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਡਵੀਜ਼ਨਲ ਕਮਿਸ਼ਨਰ ਦੀਪਿੰਦਰ ਸਿੰਘ ਆਈ.ਜੀ. ਪਟਿਆਲਾ ਏ.ਐੱਸ. ਰਾਏ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਮੁੱਖ ਮੰਤਰੀ ਦੇ ਓ.ਐੱਸ.ਡੀ. ਅ੍ਰਮਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਰਾਜੇਸ਼ ਕੁਮਾਰ ਸ਼ਰਮਾ, ਬਲਵਿੰਦਰ ਸਿੰਘ, ਐੱਸ.ਐੱਸ.ਬੋਰਡ ਦੇ ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ, ਸਾਬਕਾ ਮੈਂਬਰ ਕੇ.ਕੇ. ਸਹਿਗਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ੌਕਤ ਅਹਿਮਦ ਪਰੇ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ.ਏ.ਐੱਸ.) ਟੀ.ਬੇਨਿਥ, ਐੱਸ.ਡੀ.ਐੱਮ. ਰਵਿੰਦਰਪਾਲ ਸਿੰਘ ਅਰੋੜਾ, ਸਹਾਇਕ ਕਮਿਸ਼ਨਰ (ਜ) ਇਸ਼ਮਿਤ ਵਿਜੈ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜੁਡੀਸ਼ੀਅਲ, ਫ਼ੌਜ, ਸਿਵਲ ਤੇ ਪੁਲਿਸ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਲੈਕਚਰਾਰ, ਅਧਿਆਪਕ, ਸਥਾਨਕ ਨਿਵਾਸੀ, ਬਲਾਕ ਪ੍ਰਧਾਨਾਂ ਸਮੇਤ ਵੱਡੀ ਗਿਣਤੀ 'ਚ ਹੋਰ ਪਤਵੰਤੇ ਮੌਜੂਦ ਸਨ।

ਇਸੇ ਦੌਰਾਨ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਵੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਬ ਡਵੀਜ਼ਨ ਰਾਜਪੁਰਾ ਵਿਖੇ ਐੱਸ.ਡੀ.ਐੱਮ. ਰਾਜਪੁਰਾ ਰਜਨੀਸ਼ ਅਰੋੜਾ, ਸਬ ਡਵੀਜ਼ਨ ਨਾਭਾ ਵਿਖੇ ਐੱਸ.ਡੀ.ਐੱਮ. ਨਾਭਾ ਕਾਲਾ ਰਾਮ ਕਾਂਸਲ, ਸਬ ਡਵੀਜ਼ਨ ਪਾਤੜਾਂ ਵਿਖੇ ਐੱਸ.ਡੀ.ਐੱਮ. ਅਨਾਇਤ ਗੁਪਤਾ, ਸਬ ਡਵੀਜ਼ਨ ਸਮਾਣਾ ਵਿਖੇ ਐੱਸ.ਡੀ.ਐੱਮ. ਨਮਨ ਮੜਕਨ ਅਤੇ ਸਬ ਡਵੀਜ਼ਨ ਦੂਧਨਸਾਧਾਂ ਵਿਖੇ ਐੱਸ.ਡੀ.ਐੱਮ. ਅਜੇ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਕੇ ਮਾਰਚ ਪਾਸਟ ਤੋਂ ਸਲਾਮੀ ਲਈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER