ਪੰਜਾਬ
ਹਰ ਰੋਜ਼ ਸ਼ਾਮ ਨੂੰ ਹੋਣਗੀਆਂ ਸੱਭਿਆਚਾਰਕ ਗਤੀਵਿਧੀਆਂ
ਫ਼ਤਹਿਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਕਰਾਫ਼ਟ ਮੇਲਾ 07 ਤੋਂ 15 ਮਾਰਚ ਤੱਕ; ਵੱਖ ਵੱਖ ਰਾਜਾਂ ਦੇ ਕਾਰੀਗਰ ਤੇ ਸ਼ਿਲਪਕਾਰ ਆਪਣੇ ਉਤਪਾਦਾਂ ਨੂੰ ਲੈ ਕੇ ਹੋਣਗੇ ਸ਼ਾਮਲ
- ਪੀ ਟੀ ਟੀਮ
ਫ਼ਤਹਿਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਕਰਾਫ਼ਟ ਮੇਲਾ 07 ਤੋਂ 15 ਮਾਰਚ ਤੱਕ; ਵੱਖ ਵੱਖ ਰਾਜਾਂ ਦੇ ਕਾਰੀਗਰ ਤੇ ਸ਼ਿਲਪਕਾਰ ਆਪਣੇ ਉਤਪਾਦਾਂ ਨੂੰ ਲੈ ਕੇ ਹੋਣਗੇ ਸ਼ਾਮਲ



ਆਮ ਖਾਸ ਬਾਗ਼, ਸਰਹਿੰਦ ਵਿਖੇ 07 ਮਾਰਚ ਤੋਂ 15 ਮਾਰਚ ਤੱਕ ਲਗਾਏ ਜਾਣ ਵਾਲੇ ਪਹਿਲੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਆਮ ਖਾਸ ਬਾਗ ਵਿਖੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। 
 
ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸੱਭਿਆਚਾਰਕ ਸੋਸਾਇਟੀ ਵੱਲੋਂ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ '' ਸਰਹਿੰਦ ਕਰਾਫ਼ਟ ਮੇਲਾ-2020 '' ਇੱਕ ਵਿਲੱਖਣ ਪਹਿਲ ਸਾਬਤ ਹੋਵੇਗਾ ਅਤੇ ਇਸ ਕਰਾਫ਼ਟ ਮੇਲੇ ਵਿੱਚ ਜਿਥੇ ਵੱਖ-ਵੱਖ ਸੂਬਿਆਂ ਤੋਂ ਕਾਰੀਗਰ ਆਪਣੀ ਹਸਤ ਕਲਾ ਦੇ ਨਮੂਨੇ ਵਿਖਾਉਣਗੇ ਉਥੇ ਹੀ 14 ਮਾਰਚ ਨੂੰ ਹੋਣ ਵਾਲੀ '' ਵਿੰਟੇਜ ਕਾਰ ਰੈਲੀ '' ਕਰਾਫਟ ਮੇਲੇ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗੀ।
 
ਇਸ ਵਿੰਟੇਜ ਕਾਰ ਰੈਲੀ ਵਿੱਚ ਲੋਕਾਂ ਨੂੰ ਪੁਰਾਤਨ ਕਾਰਾਂ ਵੇਖਣ ਨੂੰ ਮਿਲਣਗੀਆਂ ਜੋ ਕਿ ਲੋਕਾਂ ਦਾ ਦਿੱਲ ਮੋਹਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵਿੰਟੇਜ ਕਾਰ ਰੈਲੀ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਕਾਰਾਂ ਦੇ ਮਾਲਕ ਆਪਣੀਆਂ ਵਿੰਟੇਜ ਤੇ ਪੁਰਾਣੇ ਸਮੇਂ ਦੀਆਂ ਕਾਰਾਂ ਲੈ ਕੇ ਪੁੱਜਣਗੇ। ਉਨ੍ਹਾਂ ਦੱਸਿਆ ਕਿ  ਇਹ ਵਿੰਟੇਜ ਕਾਰ ਰੈਲੀ ਖਮਾਣੋਂ, ਬਸੀ ਪਠਾਣਾ, ਫ਼ਤਹਿਗੜ੍ਹ ਸਾਹਿਬ ਹੁੰਦੀ ਹੋਈ ਆਮ ਖਾਸ ਬਾਗ ਵਿਖੇ ਸਮਾਪਤ ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਹਾ ਕਿ ਇਨ੍ਹਾਂ ਪੁਰਾਣੀਆਂ ਕਾਰਾਂ ਵਿੱਚ ਨਾ ਹੀ ਏ.ਸੀ. ਹੁੰਦਾ ਹੈ ਤੇ ਨਾ ਹੀ ਇਹ ਪਾਵਰ ਸਟੇਅਰਿੰਗ ਵਾਲੀਆਂ ਗੱਡੀਆਂ ਹਨ, ਇਨ੍ਹਾਂ ਨੂੰ ਚਲਾਉਣਾ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਕੇ ਰੱਖਣਾਂ ਆਪਣੇ ਆਪ 'ਚ ਇੱਕ ਵੱਡਾ ਕੰਮ ਹੈ, ਜੋ ਕਿ ਇਨ੍ਹਾਂ ਕਾਰਾਂ ਦੇ ਮਾਲਕ ਬਾਖੂਬੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸੱਭਿਆਚਾਰਕ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਹ ਵਿੰਟੇਜ ਕਾਰ ਰੈਲੀ ਅਜਿਹਾ ਉਪਰਾਲਾ ਹੈ ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪੁਰਾਣੀਆਂ ਕਾਰਾਂ ਦੇਖਣ ਨੂੰ ਮਿਲਣਗੀਆਂ, ਉਥੇ ਚੀਜ਼ਾਂ ਦੀ ਸੰਭਾਲ ਦੀ ਪ੍ਰੇਰਨਾ ਵੀ ਮਿਲੇਗੀ।

ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਕਰਾਫ਼ਟ ਮੇਲੇ ਵਿੱਚ ਆਮ ਲੋਕਾਂ ਲਈ 20 ਰੁਪਏ ਦਾਖਲਾ ਫੀਸ ਰੱਖੀ ਗਈ ਹੈ ਅਤੇ ਲੋਕ ਇਸ ਮੇਲੇ ਵਿੱਚ ਵੱਖ-ਵੱਖ ਸੂਬਿਆਂ ਦੇ ਕਾਰੀਗਰਾਂ ਵੱਲੋਂ  ਹੱਥੀਂ ਤਿਆਰ ਕੀਤਾ ਗਿਆ ਸਮਾਨ ਬਹੁਤ ਹੀ ਵਾਜਬ ਰੇਟ ’ਤੇ ਖਰੀਦ ਸਕਣਗੇ। ਉਨ੍ਹਾਂ ਦੱਸਿਆ ਕਿ ਜੇਕਰ ਲੋਕਾਂ ਦਾ ਇਸ ਕਰਾਫ਼ਟ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਤਾਂ ਇਸ ਨੂੰ ਹਰੇਕ ਸਾਲ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕਰਾਫ਼ਟ ਮੇਲੇ ਵਿੱਚ ਆ ਕੇ ਪੁਰਾਤਨ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ। ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਮੇਲੇ ਵਿੱਚ ਲਗਭਗ 150 ਸਟਾਲ ਲਗਾਏ ਜਾਣਗੇ।  ਇਸ ਮੇਲੇ ਵਿੱਚ ਰੋਜ਼ਾਨਾ ਵੱਖ-ਵੱਖ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਮੇਲੇ ਦੇ ਅੰਤਿਮ ਦਿਨ 15 ਮਾਰਚ ਨੂੰ ਉਘੇ  ਗਾਇਕ ਡਾ. ਸਤਿੰਦਰ ਸਰਤਾਜ ਵੱਲੋਂ ਆਪਣੇ ਫਨ ਦਾ ਮੁਜਾਹਿਰਾ ਕੀਤਾ ਜਾਵੇਗਾ।   

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਰਾਫ਼ਟ ਮੇਲੇ ਦੌਰਾਨ ਪਾਰਕਿੰਗ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਆਉਣ ਵਾਲੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਰਜੀ ਪਖਾਨਿਆਂ ਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਲੋੜੀਂਦੇ ਪ੍ਰਬੰਧ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ, ਕਾਰਜ ਸਾਧਕ ਅਫਸਰ ਸਰਹਿੰਦ ਨੂੰ ਸਾਫ ਸਫਾਈ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ।

ਇਸ ਸਬੰਧੀ ਵਿਸਥਾਰਤ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਇਸ ਮੇੇਲੇ ਦੌਰਾਨ ਵੱਖ ਵੱਖ ਰਾਜਾਂ ਦੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਉਤਪਾਦ ਖਿੱਚ ਦਾ ਕੇਂਦਰ ਬਣਨਗੇ। ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਲੋਕਾਂ ਦੇ ਖਰੀਦਣ ਲਈ ਸਟਾਲਾਂ 'ਤੇ ਸਜਾਈਆਂ ਜਾਣਗੀਆਂ। ਕਰਾਫ਼ਟ ਮੇਲੇ ਦੌਰਾਨ ਵੱਖ-ਵੱਖ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਮੇਲੇ ਦੌਰਾਨ ਹਰ ਰੋਜ਼ ਸ਼ਾਮ ਨੂੰ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ, ਜਿਨ੍ਹਾਂ ਤਹਿਤ ਵੱਖ ਵੱਖ ਨਾਮਵਰ ਗਾਇਕ ਤੇ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦੇਸ਼ ਭਰ 'ਚੋਂ ਕਰਾਫ਼ਟਸ ਮੇਲੇ 'ਚ ਪੁੱਜਣ ਵਾਲੇ ਕਲਾਕਾਰਾਂ, ਸ਼ਿਲਪਕਾਰਾਂ ਅਤੇ ਵੱਡੀ ਗਿਣਤੀ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ।

ਮੇਲੇ ਦੌਰਾਨ ਕਲਾਕਾਰਾਂ ਦੀ ਰਿਹਾਇਸ਼, ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਸਰਕਾਰ ਦੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER