ਪੰਜਾਬ

Monthly Archives: JANUARY 2019

ਬਜਟ ਇਜਲਾਸ 12 ਤੋਂ 21 ਫਰਵਰੀ ਤੱਕ
ਪੰਜਾਬ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ
29.01.19 - ਪੀ ਟੀ ਟੀਮ
ਪੰਜਾਬ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ।

ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ 18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਅਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ। 
ਇਸੇ ਤਰਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।

ਬੁਲਾਰੇ ਨੇ ਦੱਸਿਆ ਕਿ 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ  ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2  [prev.]1-5 of 9

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਮਿਸ਼ਨ ਤੰਦਰੁਸਤ ਪੰਜਾਬ ਅਧੀਨ ਫੂਡ ਸੇਫ਼ਟੀ ਵੈਨ ਨੂੰ ਕੀਤਾ ਗਿਆ ਰਵਾਨਾ
ਤੰਦਰੁਸਤ ਰਹਿਣ ਲਈ ਸਾਫ਼ ਅਤੇ ਸ਼ੁੱਧ ਖਾਦ ਪਦਾਰਥ ਖਾਏ ਜਾਣ: ਸਿਵਲ ਸਰਜਨ
17.01.19 - ਪੀ ਟੀ ਟੀਮ
ਤੰਦਰੁਸਤ ਰਹਿਣ ਲਈ ਸਾਫ਼ ਅਤੇ ਸ਼ੁੱਧ ਖਾਦ ਪਦਾਰਥ ਖਾਏ ਜਾਣ: ਸਿਵਲ ਸਰਜਨ

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ ਵੈਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਹੁੰਚੀ ਜਿਸ ਨੂੰ ਡਾ: ਸੁਰਿੰਦਰ ਕੁਮਾਰ, ਸਿਵਲ ਸਰਜਨ, ਫ਼ਿਰੋਜ਼ਪੁਰ ਵੱਲੋਂ ਵੀਰਵਾਰ ਨੂੰ ਪਿੰਡੀ ਅਟਾਰੀ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਵੈਨ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਮੌਕੇ 'ਤੇ ਹੀ ਟੈਸਟ ਕੀਤੀਆਂ ਜਾ ਸਕਣਗੀਆਂ ਅਤੇ ਮੌਕੇ 'ਤੇ ਹੀ ਰਿਪੋਰਟ ਵੀ ਦਿੱਤੀ ਜਾਵੇਗੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ: ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਵੈਨ ਅਟਾਰੀ ਤੋਂ ਫ਼ਿਰੋਜ਼ਪੁਰ ਸ਼ਹਿਰ, ਖਾਈ, ਮਮਦੋਟ, ਗੁਰੂਹਰਸਹਾਏ, ਮੁਦਕੀ, ਤਲਵੰਡੀ, ਜ਼ੀਰਾ, ਮੱਖੂ, ਮੱਲਾਵਾਲਾ, ਫ਼ਿਰੋਜ਼ਪੁਰ ਕੈਟ, ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਾਫ਼-ਸੁਥਰਾ ਖਾਣ ਅਤੇ ਸ਼ੁੱਧ ਖਾਣ ਬਾਰੇ ਜਾਗਰੂਕ ਕਰੇਗੀ ਅਤੇ ਨਾਲ ਹੀ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈ ਕੇ ਮੌਕੇ 'ਤੇ ਹੀ ਵੈਨ ਵਿੱਚ ਟੈਸਟ ਕਰਕੇ ਰਿਪੋਰਟਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਸਾਫ਼ ਸੁਥਰੀਆਂ ਵਸਤੂਆਂ ਹੀ ਖਾਣ-ਪੀਣ ਲਈ ਇਸਤੇਮਾਲ ਕੀਤੀਆਂ ਜਾਣ। ਉਨ੍ਹਾਂ ਹਲਵਾਈਆਂ ਅਤੇ ਹੋਰ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਵਸਤੂਆਂ ਹੀ ਖਾਣ ਲਈ ਦੇਣ। ਉਨ੍ਹਾਂ ਦੋਧੀਆਂ ਅਤੇ ਡੇਅਰੀ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਮਿਆਰੀ ਅਤੇ ਸ਼ੁੱਧ ਦੁੱਧ ਹੀ ਲੋਕਾਂ ਨੂੰ ਵੇਚਿਆ ਜਾਵੇ। ਇਸ ਮੌਕੇ 'ਤੇ ਮਨਜਿੰਦਰ ਸਿੰਘ ਢਿੱਲੋਂ ਐੱਫ.ਐੱਸ.ਓ, ਸੁਖਮੰਦਰ ਸਿੰਘ ਬਰਾੜ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸੁਖਚੈਨ ਸਿੰਘ ਸਟੈਨੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦਾ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 9

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕਾਂਗਰਸ ਦੀ ਕੁਲਬੀਰ ਨੂੰ ਨਸੀਹਤ
ਰੌਲਾ ਨਸ਼ੇ ਦਾ ਨਾ ਪਾਉ, ਨਸ਼ਾ (ਕੁਰਸੀ ਦਾ) ਆਪਣਾ ਬਚਾਉ
17.01.19 - ਨਰਿੰਦਰ ਪਾਲ ਸਿੰਘ
ਰੌਲਾ ਨਸ਼ੇ ਦਾ ਨਾ ਪਾਉ, ਨਸ਼ਾ (ਕੁਰਸੀ ਦਾ) ਆਪਣਾ ਬਚਾਉ

ਮਹਿਜ 6 ਹਫਤਿਆਂ ਵਿੱਚ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਤੇ ਲਾਰਾ ਦੇਕੇ ਸੱਤਾ ਦੀ ਪੌੜੀ ਚੜ੍ਹਨ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਬਾਰੇ ਆਪਣੀ ਨੀਤੀ ਅੱਜ ਸਪਸ਼ਟ ਕਰ ਦਿੱਤੀ ਹੈ। ਨਤੀਜਾ ਸਭ ਦੇ ਸਾਹਮਣੇ ਹੈ ਕਿ ਨਸ਼ਿਆਂ ਦੇ ਗੈਰ ਕਾਨੂੰਨੀ ਕਾਰੋਬਾਰ ਬਾਰੇ ਆਈ.ਜੀ. ਰੈਂਕ ਦੇ ਇੱਕ ਅਧਿਕਾਰੀ ਉਪਰ ਉਂਗਲ ਚੁੱਕਣ ਵਾਲੇ ਇੱਕ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ।

ਜ਼ੀਰਾ ਦੀ ਕਾਂਗਰਸ ਪਾਰਟੀ ਵਿੱਚੋਂ ਮੁਅੱਤਲੀ ਉਸ ਵੇਲੇ ਹੋਰ ਵੀ ਅਹਿਮੀਅਤ ਰੱਖਦੀ ਹੈ ਜਦੋਂ ਉਨ੍ਹਾਂ ਵਲੋਂ ਆਈ.ਜੀ. ਖਿਲਾਫ, ਪੁਲਿਸ ਮੁਖੀ ਪਾਸ ਕੀਤੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡੀ.ਜੀ.ਪੀ. ਸੁਰੇਸ਼ ਅਰੋੜਾ ਤਿੰਨ ਵੱਖ-ਵੱਖ ਵਿਭਾਗਾਂ ਨੂੰ ਮਾਮਲੇ ਦੀ ਜਾਂਚ ਸੌਂਪ ਦਿੰਦੇ ਹਨ।

ਸੂਬੇ ਵਿਚ ਨਸ਼ਿਆਂ ਦੇ ਪਾਸਾਰੇ ਨੂੰ ਨਕੇਲ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਸਪੈਸ਼ਲ ਟਾਸਕ ਫੋਰਸ ਦੇ ਡੀ.ਜੀ.ਪੀ. ਮੁਹੰਮਦ ਮੁਸਤਫਾ, ਇੱਕ ਪਾਸੇ ਤਾਂ ਇਹ ਦਾਅਵਾ ਕਰਦੇ ਹਨ ਕਿ "ਕੌਣ ਨਸ਼ੇ ਵੇਚ ਰਿਹਾ ਹੈ, ਕੌਣ ਨਸ਼ੇ ਖਾਂਦਾ ਹੈ, ਕਿਹੜੇ ਗੈਂਗਸਟਰ ਦੀ ਡਰੱਗ ਤਸਕਰਾਂ ਨਾਲ ਕਿਥੇ ਮੀਟਿੰਗ ਹੁੰਦੀ ਹੈ, ਇਸ ਸਭ ਦਾ ਇਲਾਕੇ ਦੇ ਥਾਣੇਦਾਰ ਨੂੰ ਪਤਾ ਨਾ ਹੋਵੇ, ਇਹ ਹੋ ਹੀ ਨਹੀਂ ਸਕਦਾ"। ਉਹ ਇਹ ਕਹਿ ਦਿੰਦੇ ਹਨ ਆਈ.ਜੀ. ਰੈਂਕ ਦਾ ਅਧਿਕਾਰੀ ਸ਼ਰਾਬ ਜਾਂ ਨਸ਼ਾ ਕਾਰੋਬਾਰ ਵਿਚ ਸ਼ਾਮਿਲ ਨਹੀਂ ਹੋ ਸਕਦਾ। ਲੇਕਿਨ ਇਹ ਜ਼ਰੂਰ ਕਹਿੰਦੇ ਹਨ ਕਿ ਨਸ਼ਿਆਂ ਖਿਲਾਫ ਜੰਗ ਕਿਸੇ ਇੱਕਲੇ ਮੁਲਾਜਮ ਨਹੀਂ ਬਲਕਿ ਪੂਰੀ ਪੁਲਿਸ ਫੋਰਸ ਵਲੋਂ ਲੜੀ ਜਾਣ ਵਾਲੀ ਜੰਗ ਹੈ।
----------
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਜਾਬਤਾ ਤੋੜਨ ਦਾ ਦੋਸ਼ੀ ਮੰਨ ਕੇ ਕਾਂਗਰਸ ਪਾਰਟੀ 'ਚੋਂ ਮੁਅੱਤਲ ਕਰਨ ਦੇ ਫੈਸਲੇ ਲਈ ਕੀਤੀ ਗਈ ਸਮੇਂ ਦੀ ਚੋਣ ਗਲਤ ਹੀ ਮੰਨੀ ਜਾਵੇਗੀ।
----------
ਮੁਹੰਮਦ ਮੁਸਤਫਾ ਇਹ ਵੀ ਦੱਸਦੇ ਹਨ ਕਿ ਸੂਬੇ ਵਿੱਚ 3 ਲੱਖ ਲੋਕ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਵਾ ਚੁਕੇ ਹਨ। ਲੇਕਿਨ ਸਪੈਸ਼ਲ ਟਾਸਕ ਫੋਰਸ ਦੇ ਡੀ.ਜੀ.ਪੀ. ਇਹ ਦੱਸਣ ਵਿੱਚ ਨਾਕਾਮ ਹਨ ਕਿ ਆਖਿਰ ਥਾਣੇਦਾਰਾਂ 'ਤੇ ਨਿਗਾਹ ਰੱਖਣਾ ਕਿਸ ਦੀ ਜ਼ਿੰਮੇਵਾਰੀ ਹੈ? ਕੀ ਪੰਜਾਬ ਦੇ ਥਾਣੇ ਤੇ ਥਾਣੇਦਾਰ ਐਨੇ ਹੀ ਤਾਕਤਵਰ ਹੋ ਗਏ ਹਨ ਕਿ ਉਨ੍ਹਾਂ ਦੇ ਇਲਾਕਿਆਂ ਵਿੱਚ ਹੋ ਰਹੇ ਗੈਰ ਕਾਨੂੰਨੀ ਕਾਰਜਾਂ ਦੀ ਭਿਣਕ ਪੰਜਾਬ ਦੇ ਖੁਫੀਆ ਤੰਤਰ ਨੂੰ ਵੀ ਨਹੀ ਪੈਂਦੀ। ਆਖਿਰ ਜਿਹੜੇ 3 ਲੱਖ ਨਸ਼ੇੜੀਆਂ ਵਲੋਂ ਇਲਾਜ ਕਰਵਾਏ ਜਾਣ ਦੇ ਅੰਕੜੇ ਉਹ ਦੱਸ ਰਹੇ ਹਨ ਉਨ੍ਹਾਂ ਲੋਕਾਂ ਪਾਸੋਂ ਕਨਸੋਅ ਲੈਕੇ ਨਸ਼ਾ ਵਪਾਰੀਆਂ ਤੀਕ ਪੁਜਣਾ ਕਿਸ ਦੀ ਜ਼ਿੰਮੇਵਾਰੀ ਸੀ? ਇਹ ਸਵਾਲ ਉਸ ਵੇਲੇ ਅਹਿਮ ਰਹੇਗਾ ਜਦੋਂ ਨਸ਼ਿਆਂ ਤੇ ਹਥਿਆਰਾਂ ਦੇ ਗੈਰ ਕਾਨੂੰਨੀ ਕਾਰੋਬਾਰ ਵਿੱਚ ਪੁਲਿਸ ਦੇ ਕਾਬੂ ਆਏ ਇੰਸਪੈਕਟਰ ਪੁਲਿਸ ਇੰਦਰਜੀਤ ਸਿੰਘ ਦੀ ਪੁਸ਼ਤਪਨਾਹੀ ਦੇ ਦੋਸ਼, ਐੱਸ.ਐੱਸ.ਪੀ. ਰੈਂਕ ਦੇ ਇੱਕ ਅਧਿਕਾਰੀ 'ਤੇ ਲੱਗੇ ਹੋਣ।

ਜਿਥੋਂ ਤੀਕ ਸਵਾਲ ਕਾਂਗਰਸ ਪਾਰਟੀ ਵਲੋਂ ਆਪਣੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਦਾ ਹੈ, ਜੇਕਰ ਉਸ ਨੂੰ ਪਾਰਟੀ ਜਾਬਤਾ ਤੋੜਨ ਦਾ ਦੋਸ਼ੀ ਵੀ ਮੰਨਿਆ ਜਾ ਰਿਹਾ ਹੈ ਤਾਂ ਪਾਰਟੀ ਵਲੋਂ ਉਸ ਖਿਲਾਫ ਕਾਰਵਾਈ ਦੇ ਸਮੇਂ ਦੀ ਚੋਣ ਗਲਤ ਹੀ ਮੰਨੀ ਜਾਵੇਗੀ। ਕਿਉਂਕਿ ਜੇਕਰ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਇਹ ਭੁੱਲ ਗਿਆ ਹੋਵੇ ਤਾਂ ਦੱਸਣਾ ਬਣਦਾ ਹੈ ਕਿ ਸਭ ਤੋਂ ਪਹਿਲਾਂ ਇਹ ਕਾਂਗਰਸ ਦੇ ਤਤਕਾਲੀਨ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਹੀ ਸਨ, ਜਿਨ੍ਹਾਂ ਨੇ ਸਾਲ 2013 ਵਿੱਚ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਇੰਕਸ਼ਾਫ ਕੀਤਾ ਸੀ ਕਿ ਪੰਜਾਬ ਦੇ 70 ਫੀਸਦੀ ਨੌਜੁਆਨ ਨਸ਼ਿਆਂ ਦੇ ਆਦੀ ਹਨ। ਰਾਹੁਲ ਗਾਂਧੀ ਦੇ ਇਸ ਬਿਆਨ ਉਪਰੰਤ ਪੰਜਾਬ ਦੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਪੰਜਾਬ ਦੀ ਜੁਆਨੀ ਨੂੰ ਬਦਨਾਮ ਕਰਨ ਵਾਲਾ ਕਰਾਰ ਦਿੱਤਾ। ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਕਾਂਗਰਸੀ ਵਰਕਰਾਂ ਦੀ ਸਹਾਇਤਾ ਨਾਲ ਪੰਜਾਬ ਵਿੱਚ ਨਸ਼ਿਆਂ ਖਿਲਾਫ ਇੱਕ ਧਰਨਿਆਂ ਦੀ ਲੜੀ ਸ਼ੁਰੂ ਕੀਤੀ। ਕਾਂਗਰਸ ਦੇ ਇਸ ਨਵੇਂ ਸਿਆਸੀ ਪੈਂਤੜੇ ਖਿਲਾਫ ਕਾਰਵਾਈ ਕਰਦਿਆਂ ਬਾਦਲ ਅਕਾਲੀ ਦਲ ਨੇ ਨਸ਼ਿਆਂ ਦੀ ਸਰਹੱਦ ਪਾਰ ਸਮਗਲਿੰਗ ਦਾ ਦੋਸ਼ ਕੇਂਦਰੀ ਏਜੰਸੀਆਂ ਸਿਰ ਮੜ੍ਹਿਆ।
----------
ਸਾਲ 2017 ਦੀ ਵਿਧਾਨ ਸਭਾ ਚੋਣ ਹਰ ਬਾਦਲ ਵਿਰੋਧੀ ਸਿਆਸੀ ਪਾਰਟੀਆਂ ਨੇ ਬਾਕੀਆਂ ਮੁੱਦਿਆਂ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਪਾਸਾਰੇ ਖਿਲਾਫ ਅਵਾਜ਼ ਬੁਲੰਦ ਕਰਕੇ ਲੜੀ ਸੀ।
----------
ਜ਼ਿਕਰ ਕਰਨਾ ਜ਼ਰੂਰੀ ਹੈ ਕਿ ਸਾਲ 2017 ਦੀ ਵਿਧਾਨ ਸਭਾ ਚੋਣ ਹਰ ਬਾਦਲ ਵਿਰੋਧੀ ਸਿਆਸੀ ਪਾਰਟੀਆਂ ਨੇ ਬਾਕੀਆਂ ਮੁੱਦਿਆਂ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਪਾਸਾਰੇ ਖਿਲਾਫ ਅਵਾਜ਼ ਬੁਲੰਦ ਕਰਕੇ ਲੜੀ ਸੀ। ਇਸ ਤਲਖ ਹਕੀਕਤ ਦੇ ਪੁਖਤਾ ਸਬੂਤ ਅੱਜ ਵੀ ਮੌਜੂਦ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੋਣ ਮੁਹਿੰਮ ਦਾ ਅਗਾਜ਼ ਹੀ ਹੱਥ ਵਿੱਚ ਗੁਰਬਾਣੀ ਦਾ ਗੁਟਕਾ ਸਾਹਿਬ ਫੜ ਕੇ, ਸੂਬੇ ਵਿੱਚੋਂ 6 ਹਫਤਿਆਂ ਅੰਦਰ ਨਸ਼ਾ ਖਤਮ ਕਰਨ ਦੇ ਅਹਿਦ ਨਾਲ ਕੀਤਾ ਸੀ।

ਸਾਲ 2017 ਵਿੱਚ ਸੱਤਾ ਮਿਲਦਿਆਂ ਹੀ ਜਿਉਂ ਹੀ ਸੂਬੇ ਵਿੱਚ ਨਸ਼ੇ ਦੇ ਵੱਧ ਡੋਜ਼ ਖਾਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਬੇਹਿਸਾਬੀ ਵਾਧਾ ਦਰਜ ਹੋਇਆ ਤਾਂ ਨਸ਼ਿਆਂ ਤੇ ਨਸ਼ਾ ਵਪਾਰੀਆਂ ਨੂੰ ਨਕੇਲ ਪਾਣ ਦੀ ਮਨਸ਼ਾ ਨਾਲ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰ ਦਿੱਤਾ ਗਿਆ। ਹੁਣ ਜਦੋਂ ਚੁਣੇ ਹੋਏ ਪੰਚਾਂ-ਸਰਪੰਚਾਂ ਨੂੰ ਇੱਕ ਸਰਕਾਰੀ ਸਮਾਗਮ ਦੌਰਾਨ ਸਹੁੰ ਚੁਕਾਉਣ ਦੀ ਰਸਮ ਹੋਣੀ ਸੀ ਤਾਂ ਕਾਂਗਰਸ ਦੇ ਆਪਣੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੁਲਿਸ ਦੇ ਆਈ.ਜੀ. ਨਾਲ ਇਹ ਕਹਿ ਕੇ ਸਟੇਜ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਸਬੰਧਤ ਅਧਿਕਾਰੀ ਨਸ਼ਿਆਂ ਦੇ ਵਪਾਰੀਆਂ ਨਾਲ ਇੱਕ ਜੁੱਟ ਹੈ। ਉਪਰੋਕਤ ਮਾਮਲੇ ਵਿੱਚ ਕਾਂਗਰਸ ਪਾਰਟੀ ਵਲੋਂ ਵਿਧਾਇਕ ਨੂੰ ਪਾਰਟੀ 'ਚੋਂ ਮੁਅੱਤਲ ਕਰਨਾ ਇਹ ਸ਼ੰਕਾ ਖੜ੍ਹੀ ਕਰਦਾ ਹੈ ਕਿ ਪੁਲਿਸ ਦੇ ਸੇਵਾ ਮੁਕਤ ਡੀ.ਜੀ.ਪੀ. ਜੇਲ੍ਹਾਂ ਸ਼ਸ਼ੀਕਾਂਤ ਵਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਪੁਲਿਸ ਤੇ ਸਿਆਸਤਦਾਨਾਂ ਦਾ ਗਠਜੋੜ ਕਿਤੇ ਨਾ ਕਿਤੇ ਜ਼ਰੂਰ ਹੈ ਕਿ ਜਦ ਕਿਧਰੇ ਵੀ ਕਿਸੇ ਸੀਨੀਅਰ ਅਧਿਕਾਰੀ ਦਾ ਨਾਮ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਦਾ ਹੈ ਤਾਂ ਸਿਆਸਤਦਾਨ ਚੁੱਪ ਵੱਟ ਜਾਂਦੇ ਹਨ।
----------
ਜਦੋਂਕਿ ਸੂਬੇ ਵਿੱਚ ਨਸ਼ਿਆਂ ਦੇ ਪਾਸਾਰੇ ਬਾਰੇ ਖੁੱਲ੍ਹਾ ਬਿਗਲ ਫੂਕਣ ਵਾਲੀ ਹੀ ਕਾਂਗਰਸ ਹੈ ਤਾਂ ਪਾਰਟੀ ਆਪਣੇ ਹੀ ਬਿਗਲ ਬਲੋਅਰ (ਬਿਗਲ ਫੂਕਣ ਵਾਲੇ) ਖਿਲਾਫ ਕਿਉਂ ਉਠ ਖੜੀ ਹੋਈ ਹੈ?
----------
ਜ਼ਿਕਰਯੋਗ ਤਾਂ ਇਹ ਵੀ ਹੈ ਕਿ ਸਾਲ 2017 ਦੀਆਂ ਚੋਣਾਂ ਦੌਰਾਨ ਹੀ ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਾਦਲਾਂ ਦੇ ਚਹੇਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 'ਚਿੱਟਾ' ਕਹਿ ਕੇ ਚਿੜਾਉਣ ਦੀ ਗਲਤੀ ਕੀਤੀ ਤਾਂ ਕੇਜਰੀਵਾਲ ਨੂੰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਚਲਦਿਆਂ ਕੇਜਰੀਵਾਲ ਨੇ ਮੁਆਫ਼ੀ ਮੰਗ ਕੇ ਜਾਨ ਛੁਡਾ ਲਈ।

ਹੁਣ ਜਦੋਂਕਿ ਸੂਬੇ ਵਿੱਚ ਨਸ਼ਿਆਂ ਦੇ ਪਾਸਾਰੇ ਬਾਰੇ ਖੁੱਲ੍ਹਾ ਬਿਗਲ ਫੂਕਣ ਵਾਲੀ ਹੀ ਕਾਂਗਰਸ ਹੈ ਤਾਂ ਪਾਰਟੀ ਆਪਣੇ ਹੀ ਬਿਗਲ ਬਲੋਅਰ (ਬਿਗਲ ਫੂਕਣ ਵਾਲੇ) ਖਿਲਾਫ ਕਿਉਂ ਉਠ ਖੜੀ ਹੋਈ ਹੈ? ਕੀ ਪਾਰਟੀ ਨੂੰ ਇਹ ਵਿਸ਼ਵਾਸ਼ ਨਹੀਂ ਹੈ ਕਿ ਜੋ ਕੁਝ ਨਸ਼ਿਆਂ ਬਾਰੇ ਉਸ ਦਾ ਵਿਧਾਇਕ ਕਹਿ ਰਿਹਾ ਹੈ, ਉਸ ਦੀ ਹੋ ਰਹੀ ਜਾਂਚ ਦਾ ਨਤੀਜਾ ਹੀ ਉਡੀਕ ਲਿਆ ਜਾਂਦਾ। ਕੁਲਬੀਰ ਸਿੰਘ ਜ਼ੀਰਾ ਖਿਲਾਫ ਕਾਂਗਰਸ ਪਾਰਟੀ ਦੀ ਕਾਰਵਾਈ ਤਾਂ ਇਹੀ ਸੰਕੇਤ ਕਰਦੀ ਹੈ "ਰੌਲਾ ਨਸ਼ੇ ਦਾ ਨਾ ਪਾਉ, ਨਸ਼ਾ (ਕੁਰਸੀ ਦਾ) ਆਪਣਾ ਬਚਾਉ"। ਰਾਜ ਭਾਗ ਅਫਸਰਸ਼ਾਹੀ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੈ।

ਸੁਣੋ ਜ਼ੀਰਾ ਨੂੰ ਸਸਪੈਂਡ ਕਰਵਾਉਣ ਵਾਲੀ ਸਪੀਚ:

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 9

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਜ਼ਿਲ੍ਹੇ ਦੇ ਅਧਿਕਾਰੀ ਗੋਦ ਲੈਣਗੇ ਵੱਖ-ਵੱਖ ਪਿੰਡ
16.01.19 - ਪੀ ਟੀ ਟੀਮ
'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਜ਼ਿਲ੍ਹੇ ਦੇ ਅਧਿਕਾਰੀ ਗੋਦ ਲੈਣਗੇ ਵੱਖ-ਵੱਖ ਪਿੰਡ

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਨਾਲ ਸਬੰਧਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਗੋਦ ਲੈਣ ਲਈ ਹਦਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ਟਾਸਕ ਫੋਰਸ ਦੇ ਵੱਖ-ਵੱਖ ਮੈਂਬਰਾਂ ਨੇ ਹਿੱਸਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਵੱਲੋਂ ਗੋਦ ਲਏ ਪਿੰਡਾਂ ਵਿੱਚ ਗਰਭਵਤੀ ਔਰਤਾਂ ਦੇ ਗਰਭਪਾਤ ਤੋਂ ਲੈ ਕੇ ਬੱਚੇ ਦੇ ਦੋ ਸਾਲ ਤੱਕ ਮਨੀਟਰਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੇ ਸਿਹਤ ਅਤੇ ਪੋਸ਼ਣ ਦਾ ਜਾਇਜ਼ਾ ਨਿੱਜੀ ਤੌਰ 'ਤੇ ਲਿਆ ਜਾਵੇਗਾ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਦੀਆਂ ਗਤੀਵਿਧੀਆਂ ਸ਼ਡਿਊਲ ਅਨੁਸਾਰ ਕੀਤੀਆਂ ਜਾਣ। ਉਨ੍ਹਾਂ ਟਾਸਕ ਫੋਰਸ ਨੂੰ 'ਬੇਟੀ ਬਚਾਓ ਬੇਟੀ ਪੜ੍ਹਾਓ' ਸੈੱਲ ਦੇ ਮੈਂਬਰਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਰ ਬਿਹਤਰ ਢੰਗ ਨਾਲ ਚਲਾਉਣ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਝੁੱਗੀਆਂ, ਝੋਂਪੜੀਆਂ ਅਤੇ ਸਲੱਮ ਏਰੀਏ ਦਾ ਸਰਵੇ ਕਰਕੇ ਇਨ੍ਹਾਂ ਸਥਾਨਾਂ ਵਿੱਚ ਪਾਈਆਂ ਗਈਆਂ ਲੜਕੀਆਂ ਦੀ ਪੜ੍ਹਾਈ ਅਤੇ ਸਿਖਲਾਈ ਨੂੰ ਜ਼ਿਲ੍ਹੇ ਵੱਲੋਂ ਪਹਿਲ ਦੇਣ ਦਾ ਫੈਸਲਾ ਵੀ ਲਿਆ ਗਿਆ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ 21 ਜਨਵਰੀ ਤੋਂ ਲੈ ਕੇ 26 ਜਨਵਰੀ 2019 ਤੱਕ ਜ਼ਿਲ੍ਹੇ ਵਿੱਚ 'ਬੇਟੀ ਬਚਾਓ ਬੇਟੀ ਪੜ੍ਹਾਓ' ਹਫਤਾ ਮਨਾਇਆ ਜਾਵੇਗਾ। ਜਿਸ ਦਾ ਜ਼ਿਲ੍ਹਾ ਪੱਧਰੀ ਸ਼ਡਿਊਲ 'ਬੇਟੀ ਬਚਾਓ ਬੇਟੀ ਪੜ੍ਹਾਓ' ਸੈੱਲ ਵੱਲੋਂ ਤਿਆਰ ਕਰਕੇ ਮੀਟਿੰਗ ਦੌਰਾਨ ਪੇਸ਼ ਕੀਤਾ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣਾਈ 'ਮੇਰੀ ਪਹਿਚਾਣ' ਗੈਲਰੀ ਨੂੰ ਵਧਾਉਣ ਦੀ ਤਜਵੀਜ਼ ਦਿੱਤੀ ਗਈ, ਜਿਸ ਨੂੰ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ।

ਇਸ ਮੌਕੇ ਪ੍ਰਿੰਸੀਪਲ ਦੇਵ ਸਮਾਜ ਕਾਲਜ ਮਧੂ ਪ੍ਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿੱਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਪਲਾਨ ਵਿੱਚ ਸ਼ਾਮਿਲ ਕੀਤੀਆਂ ਜਾ ਸਕਦੀਆਂ ਹਨ। ਕਮੇਟੀ ਵੱਲੋਂ ਉਨ੍ਹਾਂ ਦੇ ਸੁਝਾਅ ਨੂੰ ਵੀ ਪ੍ਰਵਾਨ ਕਰ ਲਿਆ ਗਿਆ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 9

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
'ਅੰਮ੍ਰਿਤਸਰ ਦਾ ਬੁੱਚੜ' ਤੋਂ 'ਪੰਜਾਬ ਦਾ ਬੁੱਚੜ'
ਕੀ ਕੇ.ਪੀ.ਐੱਸ. ਗਿੱਲ ਦੂਜਾ ਜਨਰਲ ਡਾਇਰ ਸੀ?
14.01.19 - ਨਰਿੰਦਰ ਪਾਲ ਸਿੰਘ
ਕੀ ਕੇ.ਪੀ.ਐੱਸ. ਗਿੱਲ ਦੂਜਾ ਜਨਰਲ ਡਾਇਰ ਸੀ?

1980ਵੇਂ ਅਖੀਰਲੇ ਸਾਲਾਂ ਵਿੱਚ ਪੰਜਾਬ 'ਚੋਂ ਦਹਿਸ਼ਤਗਰਦੀ ਤੇ ਦਹਿਸ਼ਤਗਰਦ ਖਤਮ ਕਰਨ ਦੇ ਨਾਮ ਹੇਠ ਕੇ.ਪੀ.ਐੱਸ.ਗਿੱਲ. ਨੂੰ ਪੰਜਾਬ ਪੁਲਿਸ ਦਾ ਮੁਖੀ ਲਗਾਇਆ ਗਿਆ ਸੀ। ਗਿੱਲ ਦੀ ਅਹਿਮ ਪ੍ਰਾਪਤੀ ਸੀ ਮਈ 1988 ਵਿੱਚ ਦਰਬਾਰ ਸਾਹਿਬ ਅੰਦਰ ਪੁਲਿਸ ਭੇਜ ਕੇ ਅਪਰੇਸ਼ਨ ਬਲੈਕ ਥੰਡਰ ਕਰਨਾ ਅਤੇ ਕੇਂਦਰ ਸਰਕਾਰ ਦੁਆਰਾ ਕੀਤੇ ਅਪਰੇਸ਼ਨ ਬਲਿਊ ਸਟਾਰ ਨੂੰ ਸਹੀ ਕਰਾਰ ਦੇਣਾ। ਲੇਕਿਨ ਗਿੱਲ ਨੂੰ ਕੁਝ ਵੀ ਕਰਨ ਦੀ ਮਿਲੀ ਖੁੱਲ੍ਹੀ ਛੂਟ ਨੇ ਪੰਜਾਬ ਪੁਲਿਸ ਨੂੰ ਅੰਨ੍ਹੇ ਤਸ਼ੱਦਦ ਤੇ ਕਤਲੇਆਮ ਦਾ ਇੱਕ ਦੌਰ ਚਲਾਉਣ ਦੇ ਸਮਰੱਥ ਕਰ ਦਿੱਤਾ, ਜਿਸ ਨਾਲ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਵੀ ਇਹ ਕਹਿਣ ਦਾ ਮੌਕਾ ਮਿਲ ਗਿਆ ਕਿ ਪੰਜਾਬ ਵਿੱਚ ਇਨਸਾਫ਼ ਨਾਮ ਦੀ ਕੋਈ ਸ਼ੈਅ ਨਹੀਂ ਹੈ।

1995 ਵਿੱਚ ਸਰਕਾਰੀ ਦਾਅਵਿਆਂ ਅਨੁਸਾਰ ਜਿਉਂ ਹੀ ਪੰਜਾਬ ਵਿੱਚ ਸ਼ਾਂਤੀ ਪਰਤੀ ਤਾਂ ਚੰਡੀਗੜ੍ਹ ਦੇ ਸਕਤਰੇਤ ਦੇ ਬਾਹਰ ਹੀ ਮੁੱਖ ਮੰਤਰੀ ਪੰਜਾਬ ਬੰਬ ਧਮਾਕੇ ਵਿੱਚ ਉਡਾ ਦਿੱਤਾ ਗਿਆ। ਉਧਰ ਗਿੱਲ ਦੇ ਪੁਲਿਸਕਰਮੀਆਂ ਨੇ ਜਸਵੰਤ ਸਿੰਘ ਖਾਲੜਾ ਨੂੰ ਇਸ ਕਰਕੇ ਗਾਇਬ ਕਰ ਦਿੱਤਾ ਕਿਉਂਕਿ ਉਸ ਨੇ ਪੰਜਾਬ ਦੇ ਇਸ ਪੁਲਸੀਆ ਦੌਰ ਦੌਰਾਨ 25 ਹਜ਼ਾਰ ਸਿੱਖ ਨੌਜੁਆਨ ਘਰਾਂ 'ਚੋਂ ਚੁੱਕ ਕੇ ਲਾਵਾਰਸ ਕਹਿ ਕੇ ਮਾਰ ਦੇਣ ਦੇ ਅੰਕੜੇ ਜਾਹਰ ਕਰ ਦਿੱਤੇ ਸਨ।
----------
ਗਿੱਲ ਨੂੰ ਕੁਝ ਵੀ ਕਰਨ ਦੀ ਮਿਲੀ ਖੁੱਲ੍ਹੀ ਛੂਟ ਨੇ ਪੰਜਾਬ ਪੁਲਿਸ ਨੂੰ ਅੰਨ੍ਹੇ ਤਸ਼ੱਦਦ ਤੇ ਕਤਲੇਆਮ ਦਾ ਇੱਕ ਦੌਰ ਚਲਾਉਣ ਦੇ ਸਮਰੱਥ ਕਰ ਦਿੱਤਾ।
----------
ਪੰਜਾਬ ਵਿੱਚ ਪੁਲਿਸ ਦੀ ਦਹਿਸ਼ਤ ਦਾ ਦੌਰ ਖਤਮ ਨਹੀਂ ਸੀ ਹੋਇਆ ਕਿ ਗਿੱਲ ਦੁਆਰਾ ਲਿਖੀ ਇੱਕ ਅਜਿਹੀ ਕਿਤਾਬ ਸਾਹਮਣੇ ਆਈ ਜੋ ਪੁਲਿਸ ਕਾਰਵਾਈਆਂ ਨੂੰ ਸਹੀ ਕਰਾਰ ਦੇ ਰਹੀ ਸੀ। ਗਿੱਲ ਦੀ ਇਸ ਕਿਤਾਬ ਦਾ ਅੱਖਰ ਦਰ ਅੱਖਰ ਜਵਾਬ ਦੇਣ ਲਈ ਸਾਹਮਣੇ ਆਈ ਬੀਬੀ ਸੰਦੀਪ ਕੌਰ, ਜੋ ਬੱਬਰ ਖਾਲਸਾ ਦੇ ਭਾਈ ਧਰਮ ਸਿੰਘ ਕਾਸ਼ਤੀਵਾਲ ਦੀ ਧਰਮ ਪਤਨੀ ਸੀ ਤੇ ਪੁਲਿਸ ਦੇ ਜਬਰ ਜੁਲਮ ਦਾ ਸ਼ਿਕਾਰ ਰਹੀ ਤੇ ਸਾਲ 1996 ਤੋਂ ਸਿੱਖ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਲਈ 'ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟੱਰਸਟ' ਚਲਾ ਰਹੀ ਹੈ। ਸਾਲ 2011 ਵਿੱਚ ਸਾਹਮਣੇ ਆਈ ਬੀਬੀ ਸੰਦੀਪ ਕੌਰ ਦੀ ਕਿਤਾਬ "ਓੜਕ ਸਚਿ ਰਹੀ" ਦਾ ਕਿਸੇ ਨੇ ਜਵਾਬ ਦੇਣ ਦੀ ਜੁਰਅਤ ਨਹੀਂ ਵਿਖਾਈ।

ਮਈ 2017 ਵਿੱਚ ਕੇ.ਪੀ.ਐੱਸ. ਗਿੱਲ ਦੀ ਮੌਤ ਉਪਰੰਤ ਜਦੋਂ ਇੱਕ ਵਾਰ ਫੇਰ ਗਿੱਲ ਨੂੰ ਸੁਪਰ ਕੌਪ ਤੇ 'ਲਾਇਅਨ ਆਫ ਪੰਜਾਬ' ਜਿਹੇ ਲਕਬਾਂ ਨਾਲ ਸੰਬੋਧਨ ਕਰਨ ਦਾ ਦੌਰ ਸ਼ੁਰੂ ਹੋਇਆ ਤਾਂ ਪੰਜਾਬ ਪੁਲਿਸ ਦੇ ਜੁਲਮਾਂ ਦਾ ਸ਼ਿਕਾਰ ਰਹੇ ਇੱਕ ਹੋਰ ਨੌਜਵਾਨ ਸਰਬਜੀਤ ਸਿੰਘ ਘੁਮਾਣ ਨੇ ਪੁਲਿਸ ਦੇ ਕਾਰਨਾਮਿਆਂ ਦੀ ਦਾਸਤਾਨ ਬਿਆਨ ਕਰਦੀ ਕਿਤਾਬ ਸੰਸਾਰ ਦੇ ਸਾਹਮਣੇ ਪੇਸ਼ ਕਰ ਦਿੱਤੀ। ਨਾਮ ਹੈ "ਦ ਬੁੱਚੜ ਆਫ ਪੰਜਾਬ (ਪੰਜਾਬ ਦਾ ਬੁੱਚੜ)"। ਕਿਤਾਬ ਦੇ ਮੁੱਖ ਬੰਦ ਵਿੱਚ ਹੀ ਦਰਜ ਹੈ ਕਿ ਜਦੋਂ 1919 ਵਿੱਚ ਜਨਰਲ ਡਾਇਰ ਨੇ ਜਲ੍ਹਿਆਂਵਾਲਾ ਬਾਗ਼ ਵਿਖੇ ਗੋਲੀ ਚਲਾ ਕੇ ਬੇਦੋਸ਼ੇ ਭਾਰਤੀਆਂ ਦਾ ਕਤਲ ਕੀਤਾ ਤਾਂ ਇਕ ਅੰਗਰੇਜ਼ ਲੇਖਕ ਨੇ ਜੋ ਕਿਤਾਬ ਲਿਖੀ ਉਸ ਅਨੁਸਾਰ ਡਾਇਰ ਨੂੰ 'ਬੁੱਚੜ ਆਫ ਅੰਮ੍ਰਿਤਸਰ' ਦੇ ਲਕਬ ਨਾਲ ਸੰਬੋਧਿਤ ਕੀਤਾ ਗਿਆ ਸੀ।

ਵੀਡੀਓ 'ਚ ਵੇਖੋ ਬੀਬੀ ਸੰਦੀਪ ਕੌਰ ਤੇ ਸਰਬਜੀਤ ਸਿੰਘ ਘੁਮਾਣ ਨੇ 'ਪੰਜਾਬ ਟੂਡੇ' ਨਾਲ ਖਾਸ ਮੁਲਾਕਾਤ ਦੌਰਾਨ ਕੀ ਕਿਹਾ:

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 9

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER