ਪੰਜਾਬ

Monthly Archives: OCTOBER 2018

ਪੰਜਾਬ ਬੰਦ ਦੀ ਕਾਲ ਰੱਦ
1 ਨਵੰਬਰ ਨੂੰ ਨਹੀਂ ਹੋਵੇਗਾ ਪੰਜਾਬ ਬੰਦ
29.10.18 - ਪੀ ਟੀ ਟੀਮ
1 ਨਵੰਬਰ ਨੂੰ ਨਹੀਂ ਹੋਵੇਗਾ ਪੰਜਾਬ ਬੰਦ

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਪੰਜਾਬ ਬੰਦ ਦੀ ਕਾਲ ਰੱਦ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਤੇ ਸਿੱਖ ਨਸਲਕੁਸ਼ੀ ਦੇ ਪੀੜ੍ਹਤ ਪਰਿਵਾਰਾਂ ਵਲੋਂ ਦੋਸ਼ੀਆਂ ਖਿਲਾਫ ਸਜ਼ਾ ਦੀ ਮੰਗ ਨੂੰ ਲੈ ਕੇ ਬੰਦ ਦੀ ਕਾਲ ਦਿੱਤੀ ਗਈ ਸੀ।
 
ਸੰਸਥਾ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਡਾਕਟਰ ਮਨਜੀਤ ਸਿੰਘ ਭੌਮਾ, ਮੁੱਖ ਗਵਾਹ ਨਵੰਬਰ 1984 ਸਿੱਖ ਨਸਲਕੁਸ਼ੀ ਬੀਬੀ ਨਿਰਪ੍ਰੀਤ ਕੌਰ ਬੀਬੀ ਜਗਦੀਸ਼ ਕੌਰ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ਹੋਇਆ ਇਹ ਫੈਸਲਾ ਰੱਦ ਕੀਤਾ ਗਿਆ ਹੈ।
 
ਇਸ ਸਬੰਧੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬਰਗਾੜੀ ਮੋਰਚੇ ਨੂੰ ਅਰੰਭਣ ਵਾਲੀਆਂ ਜਥੇਬੰਦੀਆਂ ਨੂੰ ਹੁਣ ਵੱਡਾ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ ਤੇ ਉਨ੍ਹਾਂ ਵਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ 'ਚ ਪੂਰਾ ਸਹਿਯੋਗ ਕੀਤਾ ਜਾਵੇਗਾ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2 3  [prev.]1-5 of 12

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਦੀ ਨਹੀਂ ਹੈ ਕੋਈ ਈਮੇਲ
ਗਿਆਨੀ ਗੁਰਬਚਨ ਸਿੰਘ ਵੱਲੋਂ ਲਏ ਗਏ ਵਿਵਾਦਤ ਫੈਸਲਿਆਂ ਬਾਰੇ ਨਿੱਜੀ ਸਹਾਇਕ ਦੀ ਨਿੱਜੀ ਈਮੇਲ ਖੋਲ੍ਹ ਸਕਦੀ ਹੈ ਕਈ ਅਹਿਮ ਰਾਜ਼
26.10.18 - ਨਰਿੰਦਰਪਾਲ ਸਿੰਘ
ਗਿਆਨੀ ਗੁਰਬਚਨ ਸਿੰਘ ਵੱਲੋਂ ਲਏ ਗਏ ਵਿਵਾਦਤ ਫੈਸਲਿਆਂ ਬਾਰੇ ਨਿੱਜੀ ਸਹਾਇਕ ਦੀ ਨਿੱਜੀ ਈਮੇਲ  ਖੋਲ੍ਹ ਸਕਦੀ ਹੈ ਕਈ ਅਹਿਮ ਰਾਜ਼

ਗੁਰੂ ਦੋਖੀ ਡੇਰਾ ਸਿਰਸਾ ਮੁਖੀ ਨੂੰ ਪਹਿਲਾਂ ਬਿਨਮੰਗੀ ਮੁਆਫ਼ੀ ਦੇਣ ਅਤੇ ਫਿਰ ਕੌਮੀ ਰੋਹ ਤੇ ਰੋਸ ਅੱਗੇ ਗੋਡੇ ਟੇਕਦਿਆਂ ਉਹ ਫੈਸਲਾ ਰੱਦ ਕਰਨ ਕਾਰਣ ਵਿਸ਼ਵ ਭਰ ਦੇ ਸਿੱਖਾਂ ਦੀ ਦੁਰਕਾਰ ਦਾ ਪਾਤਰ ਬਣੇ ਗਿਆਨੀ ਗੁਰਬਚਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਭਰੇ ਮਨ ਨਾਲ ਨੌਕਰੀ ਤੋਂ ਫਾਰਗ ਕਰ ਚੁੱਕੀ ਹੈ।

ਸਿੱਖ ਕੌਮ ਦੀ ਆਜ਼ਾਦ ਪ੍ਰਭੂਸਤਾ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ (ਮੁੱਖ ਸੇਵਾਦਾਰ) ਦਾ ਐਲਾਨ ਵੀ ਹੋ ਚੁੱਕਾ ਹੈ। ਨਵੇਂ ਜਥੇਦਾਰ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਸਿੱਖਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਹ ਜਥੇਦਾਰ ਵੀ ਅਜਿਹੀ ਸੰਸਥਾ ਵਲੋਂ ਥਾਪਿਆ ਗਿਆ ਹੈ, ਜਿਸ ਦੇ ਸਿਆਸੀ ਮਾਲਕਾਂ ਨੇ ਸਿੱਖਾਂ ਦੇ ਕੌਮੀ ਤਖ਼ਤ ਦੀ ਮਾਣ-ਮਰਿਆਦਾ ਅਤੇ ਇਸ ਦੇ ਜਥੇਦਾਰ ਦੇ ਰੁਤਬੇ ਦਾ ਸਿਆਸੀਕਰਣ ਕਰਦਿਆਂ ਇਸ ਦੇ ਸਿਧਾਂਤਾਂ ਨੂੰ ਵੀ ਢਾਹ ਲਾਉਣ ਦਾ ਵੀ ਧ੍ਰੋਹ ਕਮਾਇਆ ਹੈ।

ਸ਼੍ਰੋਮਣੀ ਕਮੇਟੀ ਅਜਿਹੇ ਲੱਗ ਰਹੇ ਸਾਰੇ ਹੀ ਦੋਸ਼ਾਂ ਨੂੰ ਨਕਾਰਨ ਦੀ ਰਾਹ 'ਤੇ ਸੀ ਤੇ ਅੱਜ ਵੀ ਹੈ। ਅਸਲ ਕਾਰਣ ਤਾਂ ਇਸ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਜਾਣਦੇ ਹਨ ਲੇਕਿਨ ਉਹ ਇਹ ਮੰਨਣ ਨੂੰ ਅੱਜ ਵੀ ਤਿਆਰ ਨਹੀਂ ਕਿ ਕਮੇਟੀ ਪ੍ਰਬੰਧ ਹੇਠਲੇ ਤਖ਼ਤਾਂ ਦੇ ਜਥੇਦਾਰ ਦਾ ਰੁਤਬਾ ਵੀ ਪਿਛਲੇ ਦੋ ਦਹਾਕਿਆਂ ਤੋਂ ਜਥੇਦਾਰ ਦੀ ਜਗੀਰ ਬਣਾ ਦਿੱਤਾ ਜਾਂਦਾ ਹੈ ਤੇ ਉਹ ਇਹ ਵੀ ਨਹੀਂ ਦੱਸ ਸਕਦੇ ਕਿ ਇਸ ਕਾਰੇ ਦੇ ਦੋਸ਼ੀ ਉਹ ਕਿਉਂ ਨਹੀਂ?
----------
ਜਦੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਡੇਰਾ ਸਿਰਸਾ ਮੁਖੀ ਮੁਆਫ਼ੀ ਅਤੇ ਬਾਕੀ ਹੁਕਨਾਮਿਆਂ ਨੂੰ ਜਥੇਦਾਰ ਦੀ ਵਿੱਤੋਂ ਬਾਹਰੀ ਜਾਇਦਾਦ ਨਾਲ ਜੋੜ ਕੇ ਅੰਕੜੇ ਪੇਸ਼ ਕੀਤੇ ਤਾਂ ਯਕੀਨਨ ਉਨ੍ਹਾਂ ਦਾ ਨਿਸ਼ਾਨਾ ਜਥੇਦਾਰਾਂ ਨਾਲ ਰਾਬਤੇ ਲਈ ਬਣੀਆਂ ਨਿੱਜੀ ਈਮੇਲਾਂ ਵੀ ਸਨ।
----------
ਸਿੱਖ ਕੌਮ ਤੇ ਵਿਸ਼ੇਸ਼ ਕਰਕੇ ਪੰਥਕ ਹਲਕਿਆਂ ਵਿੱਚ ਇਹ ਖ਼ਬਰ ਵਧੇਰੇ ਚਿੰਤਾ ਦੇ ਵਿਸ਼ੇ ਵਜੋਂ ਪੜ੍ਹੀ ਜਾਵੇਗੀ ਕਿ ਜਿਸ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੋਏ ਆਦੇਸ਼, ਸੰਦੇਸ਼ ਤੇ ਹੁਕਮਨਾਮਿਆਂ ਨੂੰ ਸਿੱਖ ਸਿਰ ਨਿਵਾ ਕੇ ਪ੍ਰਵਾਨ ਕਰਦੇ ਰਹੇ ਹਨ, ਉਸ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਕੀ ਸਕਤਰੇਤ ਦੀ ਆਪਣੀ ਕੋਈ ਈਮੇਲ ਹੀ ਨਹੀਂ ਹੈ। ਜੋ ਕੁਝ ਦੇਸ਼-ਵਿਦੇਸ਼ ਵਿੱਚ ਤੇ ਵੱਖ-ਵੱਖ ਸੰਸਥਾਵਾਂ ਨਾਲ ਰਾਬਤਾ ਕਰਨ ਲਈ ਜਾਂ ਸ਼ਿਕਾਇਤਾਂ ਵਸੂਲਣ ਲਈ ਬਿਜਲਈ/ਇੰਟਰਨੈੱਟ ਸਾਧਨ, ਈਮੇਲ ਵਰਤਿਆ ਜਾਂਦਾ ਹੈ, ਉਹ ਜਥੇਦਾਰਾਂ ਦੇ ਸਪੁੱਤਰ-ਮੁਲਾਜ਼ਮਾਂ ਦੀਆਂ ਨਿੱਜੀ ਈਮੇਲ ਹਨ।

ਤੇ ਗਿਆਨੀ ਗੁਰਬਚਨ ਸਿੰਘ ਦੀ ਰੁਖਸਤੀ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦਾ ਸਕਤਰੇਤ, ਕਿਸੇ ਸਿੱਧੇ ਸੰਪਰਕ ਤੋਂ ਵਾਂਝਾ ਹੋ ਗਿਆ ਹੈ।

ਜ਼ਿਕਰ ਕਰਨਾ ਪਵੇਗਾ ਕਿ ਸਾਲ 1999 ਵਿੱਚ ਗਿਆਨੀ ਪੂਰਨ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਸੰਭਾਲਣ ਮੌਕੇ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਡਾਕ ਸ਼੍ਰੋਮਣੀ ਕਮੇਟੀ ਦੀ ਈਮੇਲ ਰਾਹੀਂ ਹੀ ਜਥੇਦਾਰ ਪਾਸ ਪੁੱਜਦੀ ਸੀ।

ਜਿਉਂ ਹੀ 28 ਮਾਰਚ 2000 ਨੂੰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਜਥੇਦਾਰੀ ਸੰਭਾਲੀ ਤਾਂ ਕਮੇਟੀ ਪ੍ਰਬੰਧ ਵਿੱਚ ਪਹਿਲਾਂ ਤੋਂ ਮੁਲਾਜ਼ਮ ਪੁੱਤਰ ਜਗਬੀਰ ਸਿੰਘ ਦੇ ਨਾਮ 'ਤੇ ਈਮੇਲ (ਪੀਏਜਗਬੀਰ, ਪੀਏਖਾਲਸਾ) ਤੇ ਇੱਕ ਹੋਰ ਕਰੀਬੀ ਰਿਸ਼ਤੇਦਾਰ ਦੀ ਈਮੇਲ, ਤਾਲਮੇਲ ਦਾ ਸਾਧਨ ਬਣ ਗਈ। ਇਹ ਦੋਨੋਂ ਹੀ ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਸਨ।
----------
ਅਕਾਲ ਤਖ਼ਤ ਸਾਹਿਬ ਦੇ ਸਕਤਰੇੇਤ ਦੀ ਈਮੇਲ ਦੀ ਗੈਰ ਮੌਜੂਦਗੀ ਵਿੱਚ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਦੀ ਨਿੱਜੀ ਈਮੇਲ ਜ਼ਰੂਰ ਕਈ ਅਹਿਮ ਰਾਜ਼ ਖੋਲ੍ਹ ਸਕਦੀ ਹੈ।
----------
ਜਿਉਂ ਹੀ ਗਿਆਨੀ ਵੇਦਾਂਤੀ ਦੀ ਰੁਖਸਤੀ ਉਪਰੰਤ ਗਿਆਨੀ ਗੁਰਬਚਨ ਸਿੰਘ ਨੇ ਅਹੁਦਾ ਸੰਭਾਲਿਆ ਤਾਂ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਪਾਲ ਸਿੰਘ ਨੇ ਨਿੱਜੀ ਸਹਾਇਕ ਦਾ ਅਹੁਦਾ ਸੰਭਾਲਿਆ ਤੇ ਨਾਲ ਹੀ ਉਸ ਦੀ ਨਿੱਜੀ ਈਮੇਲ (ਪੀਏਜੇਪੀਸਿੰਘ) ਅਕਾਲ ਤਖ਼ਤ ਸਕਤਰੇਤ ਨਾਲ ਸੰਗਤਾਂ ਦੇ ਸੰਪਰਕ ਦਾ ਸਾਧਨ ਬਣ ਗਈ।

ਪਿਛਲੇ ਕੁਝ ਸਮੇਂ ਤੋਂ ਗਿਆਨੀ ਗੁਰਬਚਨ ਸਿੰਘ ਦੇ ਕਰੀਬੀ ਰਿਸ਼ਤੇਦਾਰ (ਦਾਮਾਦ) ਜਥੇਦਾਰ ਦੇ ਨਿੱਜੀ ਸਹਾਇਕ ਵਜੋਂ ਵਿਚਰ ਰਹੇ ਸਨ ਲੇਕਿਨ ਈਮੇਲ ਫਿਰ ਵੀ ਗਿਆਨੀ ਜੀ ਦੇ ਪੁੱਤਰ ਦੇ ਨਾਮ ਦੀ ਚੱਲ ਰਹੀ ਸੀ।

ਹਾਲਾਤ ਐਸੇ ਵੀ ਬਣੇ ਕਿ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਸਕਤਰੇਤ ਦੇ ਸੁਚਾਰੂ ਪ੍ਰਬੰਧ ਦੇ ਨਾਮ ਹੇਠ ਇੰਚਾਰਜ ਤੇ ਮੀਤ ਸਕੱਤਰ ਰੈਂਕ ਦੇ ਅਧਿਕਾਰੀ ਸਕਤਰੇਤ ਦੇ ਇੰਚਾਰਜ ਵੀ ਲਗਾਏ ਗਏ, ਲੇਕਿਨ ਜਥੇਦਾਰ ਸਾਹਿਬ ਨੂੰ ਪੁੱਜੀ ਕਿਸੇ ਮੇਲ ਦੀ ਜਾਣਕਾਰੀ ਜਾਂ ਵਾਪਸੀ ਸੁਨੇਹਾ ਭੇਜਣ ਲਈ ਪੀ.ਏ. ਦੀ ਈਮੇਲ ਵੱਲ ਝਾਕਣਾ ਪੈਂਦਾ ਸੀ।
----------
ਪਿਛਲੇ 18 ਸਾਲ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਇਨ੍ਹਾਂ ਦੋ ਜਥੇਦਾਰਾਂ (ਗਿਆਨੀ ਵੇਦਾਂਤੀ ਤੇ ਗਿਆਨੀ ਗੁਰਬਚਨ ਸਿੰਘ) ਨਾਲ ਰਾਬਤੇ ਦਾ ਸਾਧਨ ਬਣੀਆਂ ਈਮੇਲਾਂ ਵਿੱਚ ਬਹੁਤ ਕੁਝ ਅਜਿਹਾ ਜ਼ਰੂਰ ਹੈ ਜੋ ਅੱਜ ਵੀ ਭੇਦ ਬਣਿਆ ਹੋਇਆ ਹੈ।

22 ਅਕਤੂਬਰ 2018 ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਨੇ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ। ਉਨ੍ਹਾਂ ਦੇ ਨਿੱਜੀ ਸਹਾਇਕ ਰਹੇ ਪੁੱਤਰ ਜਸਵਿੰਦਰ ਪਾਲ ਸਿੰਘ ਕਾਫੀ ਸਮੇਂ ਤੋਂ ਅਕਾਲ ਤਖ਼ਤ ਸਕਤਰੇਤ ਵਿਖੇ ਵੇਖੇ ਨਹੀਂ ਗਏ, ਦੂਸਰੇ ਨਿੱਜੀ ਸਹਾਇਕ ਦੀ ਤਬਦੀਲੀ ਹੋਣੀ ਸੁਭਾਵਿਕ ਹੈ। ਸਕਤਰੇਤ ਦਾ ਬਾਕੀ ਅਮਲਾ ਤਾਂ ਬਰਕਰਾਰ ਰਹੇਗਾ। ਲੇਕਿਨ ਅਕਾਲ ਤਖ਼ਤ ਸਕਤਰੇਤ ਨਾਲ ਰਾਬਤੇ ਲਈ ਸਕਤਰੇਤ ਦੀ ਕੋਈ ਵੱਖਰੀ ਈਮੇਲ ਨਹੀਂ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਉਪਰ ਲਾਈਵ ਬਹਿਸ ਦੇ ਚਲਦਿਆਂ ਜਦੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਡੇਰਾ ਸਿਰਸਾ ਮੁਖੀ ਮੁਆਫ਼ੀ ਅਤੇ ਬਾਕੀ ਹੁਕਨਾਮਿਆਂ ਨੂੰ ਜਥੇਦਾਰ ਦੀ ਵਿੱਤੋਂ ਬਾਹਰੀ ਜਾਇਦਾਦ ਨਾਲ ਜੋੜ ਕੇ ਅੰਕੜੇ ਪੇਸ਼ ਕੀਤੇ ਤਾਂ ਯਕੀਨਨ ਉਨ੍ਹਾਂ ਦਾ ਨਿਸ਼ਾਨਾ ਜਥੇਦਾਰਾਂ ਨਾਲ ਰਾਬਤੇ ਲਈ ਬਣੀਆਂ ਨਿੱਜੀ ਈਮੇਲਾਂ ਵੀ ਸਨ।

ਇਹ ਵੀ ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ 'ਤੇ ਵਿਚਾਰ ਕਰਦਿਆਂ 22 ਅਕਤੂਬਰ ਦੀ ਕਾਰਜਕਾਰਣੀ ਵਿੱਚ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਇਹ ਮੁੱਦਾ ਵੀ ਉਠਾਇਆ ਸੀ ਕਿ ਗਿਆਨੀ ਗੁਰਬਚਨ ਸਿੰਘ ਦੇ ਕਾਰਜਕਾਲ ਦੌਰਾਨ ਲਏ ਵਿਵਾਦਤ ਫੈਸਲਿਆਂ ਦੀ ਜਾਂਚ ਜ਼ਰੂਰ ਕਰਵਾਈ ਜਾਏ। ਅਜਿਹੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਕਤਰੇੇਤ ਦੀ ਈਮੇਲ ਦੀ ਗੈਰ ਮੌਜੂਦਗੀ ਵਿੱਚ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਦੀ ਨਿੱਜੀ ਈਮੇਲ ਜ਼ਰੂਰ ਕਈ ਅਹਿਮ ਰਾਜ਼ ਖੋਲ੍ਹ ਸਕਦੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 12

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਡੀ.ਸੀ. ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ
ਡੀ.ਸੀ. ਢਿੱਲੋਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
25.10.18 -
ਡੀ.ਸੀ. ਢਿੱਲੋਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਆਵਾਜ਼ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਪਟਾਕੇ ਚਲਾਉਣ ਦੀ ਥਾਂ ਪੌਦੇ ਲਗਾ ਕੇ ਅਤੇ ਹੋਰ ਉਸਾਰੂ ਕੰਮ ਕਰਕੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮਨਾਇਆ ਜਾਵੇ ਤਾਂ ਜੋ ਆਪਸੀ ਸਦਭਾਵਨਾ ਤੇ ਖੁਸ਼ਗਵਾਰ ਮਾਹੌਲ ਕਾਇਮ ਕੀਤਾ ਜਾ ਸਕੇ।

ਗਰੀਨ ਦੀਵਲੀ ਮਨਾਉਣ ਸਬੰਧੀ ਬੱਚਤ ਭਵਨ ਵਿਖੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ 10 ਵਜੇ ਤੱਕ ਤੈਅ ਕੀਤਾ ਗਿਆ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਤੇ ਭੀੜ ਵਾਲੇ ਬਜ਼ਾਰਾਂ ਵਿੱਚ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ਼ ਕਰਨ ਦੀ ਪੂਰਨ ਮਨਾਹੀ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤੈਅ ਕੀਤੇ ਗਏ ਸਥਾਨਾਂ 'ਤੇ ਹੀ ਪਟਾਕੇ ਵੇਚੇ ਤੇ ਸਟੋਰ ਕੀਤੇ ਜਾ ਸਕਣਗੇ। ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਟਾਕੇ ਵੇਚਣ ਤੇ ਸਟੋਰ ਕਰਨ ਲਈ ਖੁੱਲ੍ਹੀਆਂ ਥਾਵਾਂ ਦੀ ਹੀ ਸ਼ਨਾਖਤ ਕਰਨ।

ਢਿੱਲੋਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਮੁਖੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਭਾਸ਼ਣ ਮੁਕਾਬਲੇ, ਸਭਿਆਚਾਰਕ ਪ੍ਰੋਗਰਾਮ, ਪੇਂਟਿੰਗ ਮੁਕਾਬਲੇ, ਰੈਲੀਆਂ ਤੇ ਮਾਰਚ ਕੱਢਣ ਤੋਂ ਇਲਾਵਾ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ।

ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲੀਆਂ ਜਹਿਰੀਲੀਆਂ ਗੈਸਾਂ ਤੇ ਧੂੰਆਂ ਸਾਡੇ ਸਾਰਿਆਂ ਲਈ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਵੀ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ, ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਫਸਲਾਂ ਵਿੱਚ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੀ ਵੀ ਘੱਟ ਵਰਤੋਂ ਕਰਨੀ ਪੈਂਦੀ ਹੈ।

ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਹ ਆਪਣੇ ਘਰਾਂ ਅਤੇ ਹੋਰ ਕਿਸਾਨ ਪਰਿਵਾਰਾਂ ਨੂੰ ਇਸ ਬਾਰੇ ਜਾਗਰੂਕ ਕਰ ਸਕਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐੱਸ.ਪੀ. (ਡੀ) ਹਰਪਾਲ ਸਿੰਘ, ਐੱਸ.ਡੀ.ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਸਾਹਿਬ ਅਮਿਤ ਬੈਂਬੀ, ਐੱਸ.ਡੀ.ਐੱਮ. ਬਸੀ ਪਠਾਣਾ ਜਗਦੀਸ਼ ਸਿੰਘ ਜੌਹਲ, ਡੀ.ਐੱਸ.ਪੀ. (ਐੱਚ) ਸੰਦੀਪ ਕੌਰ ਸੈਣੀ, ਸਿਵਲ ਸਰਜਨ ਡਾ. ਐੱਨ.ਕੇ. ਅਗਰਵਾਲ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪਰਮਜੀਤ ਕੌਰ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਦੇ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 12

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਗੁਰਪੁਰਬ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਇਹ ਬੱਸ ਸੇਵਾ
ਪੀ.ਆਰ.ਟੀ.ਸੀ. ਵੱਲੋਂ ਅੰਮ੍ਰਿਤਸਰ ਲਈ 25 ਅਕਤੂਬਰ ਤੋਂ ਅਤਿ ਆਧੁਨਿਕ ਬੱਸ ਸੇਵਾ ਹੋਵੇਗੀ ਸ਼ੁਰੂ
24.10.18 - ਪੀ ਟੀ ਟੀਮ
ਪੀ.ਆਰ.ਟੀ.ਸੀ. ਵੱਲੋਂ ਅੰਮ੍ਰਿਤਸਰ ਲਈ 25 ਅਕਤੂਬਰ ਤੋਂ ਅਤਿ ਆਧੁਨਿਕ ਬੱਸ ਸੇਵਾ ਹੋਵੇਗੀ ਸ਼ੁਰੂ

ਪੀ.ਆਰ.ਟੀ.ਸੀ. ਵੱਲੋਂ ਅੰਮ੍ਰਿਤਸਰ ਲਈ 25 ਅਕਤੂਬਰ ਤੋਂ ਅਤਿ ਆਧੁਨਿਕ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਮ.ਡੀ. ਪੀ.ਆਰ.ਟੀ.ਸੀ. ਮਨਜੀਤ ਸਿੰਘ ਨਾਰੰਗ ਨੇ ਕਿਹਾ ਕਿ ਕੇ.ਕੇ. ਸ਼ਰਮਾ ਚੇਅਰਮੈਨ, ਪੀ.ਆਰ.ਟੀ.ਸੀ. ਦੀ ਯੋਗ ਅਗਵਾਈ ਅਤੇ ਪਟਿਆਲਾ ਸ਼ਹਿਰ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾਂਦੀ ਮੰਗ ਅਨੁਸਾਰ ਇਹ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਬੱਸ ਸੇਵਾ ਨੂੰ ਮਿਤੀ 25 ਅਕਤੂਬਰ ਨੂੰ ਸਵੇਰੇ 11:00 ਵਜੇ ਚੇਅਰਮੈਨ, ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਨਾਰੰਗ ਨੇ ਦੱਸਿਆ ਕਿ 26 ਅਕਤੂਬਰ ਦਿਨ ਸ਼ੁੱਕਰਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਗੁਰਪੁਰਬ ਵਾਲੇ ਦਿਨ ਤੋਂ ਇਹ ਬੱਸ ਸੇਵਾ ਲਗਾਤਾਰ ਸ਼ੁਰੂ ਕੀਤੀ ਜਾਵੇਗੀ।

ਐੱਮ.ਡੀ. ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਪਟਿਆਲਾ ਬੱਸ ਸਟੈਂਡ ਤੋਂ ਸਵੇਰੇ 5:30 ਵਜੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਇਹ ਬੱਸ ਤਕਰੀਬਨ ਅੰਮ੍ਰਿਤਸਰ ਵਿਖੇ ਸਵੇਰੇ 10:15 ਵਜੇ ਪਹੁੰਚੇਗੀ। ਸਵਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਬੱਸ ਉਥੇ ਹੀ ਰੁਕੇਗੀ ਅਤੇ ਸ਼ਾਮ ਨੂੰ 4:00 ਵਜੇ ਅੰਮ੍ਰਿਤਸਰ ਬੱਸ ਸਟੈਂਡ ਤੋਂ ਪਟਿਆਲਾ ਲਈ ਰਵਾਨਾ ਹੋਵੇਗੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਬੱਸ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਏ.ਆਈ.ਐੱਸ-052 ਦੇ ਬੱਸ ਕੋਡ ਅਨੁਸਾਰ ਤਿਆਰ ਕੀਤੀ ਗਈ ਹੈ ਜਿਸ ਵਿੱਚ ਆਰਾਮਦਾਇਕ 45 ਸੀਟਾਂ ਲੱਗੀਆਂ ਹੋਈਆਂ ਹਨ ਅਤੇ ਪ੍ਰਤੀ ਸਵਾਰੀ 355/- ਰੁਪਏ ਇਕ ਪਾਸੇ ਦਾ ਕਿਰਾਇਆ ਬਣਦਾ ਹੈ।

ਸਵਾਰੀ ਵੱਲੋਂ ਪੀ.ਆਰ.ਟੀ.ਸੀ. ਦੀ ਵੈੱਬਸਾਈਟ www.pepsuonline.com 'ਤੇ ਆਉਣ ਅਤੇ ਜਾਣ ਦੀ ਇਕੱਠੀ ਟਿਕਟ ਬੁੱਕ ਕਰਨ 'ਤੇ ਇਸ ਬੱਸ ਦੇ ਕਿਰਾਏ ਵਿੱਚ 10% ਦੀ ਛੋਟ ਵੀ ਦਿੱਤੀ ਜਾਵੇਗੀ।

ਨਾਰੰਗ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਸਵਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਣ 'ਤੇ ਨੇੜਲੇ ਭਵਿੱਖ ਵਿੱਚ ਅਜਿਹੀ ਸਰਵਿਸ ਦੇ ਵਿੱਚ ਹੋਰ ਵਾਧਾ ਕਰ ਦਿੱਤਾ ਜਾਵੇਗਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 12

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਗਿਆਨੀ ਹਰਪ੍ਰੀਤ ਸਿੰਘ ਹੋਣਗੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ
ਗਿਆਨੀ ਗੁਰਬਚਨ ਸਿੰਘ ਦੇ ਕਾਰਜਕਾਲ ਦੌਰਾਨ ਹੋਈਆਂ ਬੱਜਰ ਕੁਤਾਹੀਆਂ ਦੀ ਹੋਵੇ ਜਾਂਚ : ਜਥੇਦਾਰ ਸ਼ਾਹਪੁਰ
22.10.18 - ਨਰਿੰਦਰਪਾਲ ਸਿੰਘ
ਗਿਆਨੀ ਗੁਰਬਚਨ ਸਿੰਘ ਦੇ ਕਾਰਜਕਾਲ ਦੌਰਾਨ ਹੋਈਆਂ ਬੱਜਰ ਕੁਤਾਹੀਆਂ ਦੀ ਹੋਵੇ ਜਾਂਚ : ਜਥੇਦਾਰ ਸ਼ਾਹਪੁਰ

ਸਤੰਬਰ 2015 ਵਿੱਚ ਗੁਰੂ ਦੋਖੀ ਡੇਰਾ ਸਿਰਸਾ ਮੁਖੀ ਨੂੰ ਬਿਨਮੰਗੀ ਮੁਆਫ਼ੀ ਦੇਣ ਲਈ ਮੁੱਖ ਮੋਹਰੇ ਵਜੋਂ ਜਾਣੇ ਜਾਂਦੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਨੌਕਰੀ ਤੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪ ਦਿੱਤਾ ਹੈ।

18 ਅਕਤੂਬਰ ਨੂੰ ਗਿਆਨੀ ਗੁਰਬਚਨ ਸਿੰਘ ਵਲੋਂ ਨੌਕਰੀ ਤੋਂ ਦਿੱਤੇ ਅਸਤੀਫ਼ੇ ਤੋਂ ਪੈਦਾ ਹੋਏ ਹਾਲਾਤਾਂ 'ਤੇ ਵਿਚਾਰ ਕਰਨ ਲਈ ਕਮੇਟੀ ਪ੍ਰਧਾਨ ਵਲੋਂ ਬੁਲਾਈ ਕਾਰਜਕਾਰਣੀ ਦੀ ਵਿਸ਼ੇਸ਼ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤਾ ਅਸਤੀਫ਼ਾ ਸਰਵਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।

ਇਹ ਪੁੱਛੇ ਜਾਣ 'ਤੇ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਤਨੇ ਸਮੇਂ ਲਈ ਕਾਰਜਕਾਰੀ ਜਥੇਦਾਰ ਲਗਾਇਆ ਗਿਆ ਹੈ ਤਾਂ ਕਮੇਟੀ ਪ੍ਰਧਾਨ ਨੇ ਕਿਹਾ ਛੇਤੀ ਹੀ ਵੱਖ-ਵੱਖ ਸਿੱਖ ਸੰਸਥਾਵਾਂ ਦੀ ਰਾਏ ਲੈਕੇ ਨਵਾਂ ਫੈਸਲਾ ਲੈ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਤਿਹਾਸਕ ਗੁਰਅਸਥਾਨ ਮੁਕਤਸਰ ਸਾਹਿਬ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੂੰ ਅਪ੍ਰੈਲ 2017 ਵਿੱਚ ਉਸ ਵੇਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਵਾਧੂ ਕਰਾਜਭਾਰ ਸੌਂਪਿਆ ਗਿਆ ਸੀ ਜਦੋਂ ਡੇਰਾ ਸਿਰਸਾ ਮੁਖੀ ਮੁਆਫ਼ੀ ਮਾਮਲੇ ਵਿੱਚ ਬਾਦਲਾਂ ਦੇ ਸਿੱਧੇ ਹੁਕਮ ਦਾ ਖੁਲਾਸਾ ਕਰਨ ਕਾਰਣ ਗਿਆਨੀ ਗੁਰਮੁੱਖ ਸਿੰਘ ਪਾਸੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਅਹੁਦਾ ਖੋਹ ਲਿਆ ਗਿਆ ਸੀ।

ਕਾਰਜਕਾਰਣੀ ਦੇ ਇੱਕ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਅੱਜ ਲਿਖਤੀ ਤੌਰ 'ਤੇ ਕਮੇਟੀ ਪ੍ਰਧਾਨ ਨੂੰ ਯਾਦ ਕਰਵਾਇਆ ਕਿ ਸਾਲ 2000 ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵਲੋਂ ਕਮੇਟੀ ਦੇ ਨਾਮ ਜਾਰੀ ਉਸ ਆਦੇਸ਼ ਦੀ ਪਾਲਣਾ ਕੀਤੀ ਜਾਵੇ, ਜੋ ਤਖ਼ਤਾਂ ਦੀ ਜਥੇਦਾਰਾਂ ਲਈ ਸੇਵਾ ਨਿਯਮ ਤੈਅ ਕਰਨ ਦੀ ਗੱਲ ਕਰਦਾ ਹੈ।

ਸ਼ਾਹਪੁਰ ਨੇ ਗਿਆਨੀ ਗੁਰਬਚਨ ਸਿੰਘ ਦੇ ਕਾਰਜਕਾਲ ਦੌਰਾਨ ਹੋਈਆਂ ਬੱਜਰ ਕੁਤਾਹੀਆਂ ਦੀ ਸੂਝਵਾਨ ਪੰਥਕ ਵਿਦਵਾਨਾਂ ਪਾਸੋਂ ਜਾਂਚ ਕਰਵਾਏ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਮੰਗ ਰੱਖੀ ਕਿ ਜਥੇਦਾਰ ਜਾਂ ਕਾਰਜਕਾਰੀ ਜਥੇਦਾਰ, ਜੋ ਵੀ ਨਿਯੁਕਤ ਕੀਤਾ ਜਾਵੇ ਉਸ ਪਾਸ ਸਰਕਾਰੀ ਸੁਰੱਖਿਆ ਨਾ ਹੋਵੇ। ਜੇਕਰ ਲੋੜ ਸਮਝੀ ਜਾਵੇ ਤਾਂ ਕਮੇਟੀ ਆਪਣੀ ਟਾਸਕ ਫੋਰਸ ਦਾ ਪ੍ਰਬੰਧ ਕਰੇ।

ਸ਼ਾਹਪੁਰ ਨੇ ਸਾਫ ਕਿਹਾ ਕਿ ਜੇਕਰ ਕਾਰਜਕਾਰਣੀ ਉਨ੍ਹਾਂ ਵਲੋਂ ਦਿੱਤੇ ਸੁਝਾਉ ਦੇ ਉਲਟ ਫੈਸਲੇ ਲੈਂਦੀ ਹੈ ਤਾਂ ਇਹ ਪੱਤਰ ਉਨ੍ਹਾਂ ਦਾ ਵਿਰੋਧੀ ਨੋਟ ਵਜੋਂ ਦਰਜ ਕੀਤਾ ਜਾਵੇ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 12

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER