ਪੰਜਾਬ

Monthly Archives: NOVEMBER 2017


ਬਡੂੰਗਰ ਤੇ ਉਸ ਦੀ ਅਗਵਾਈ ਵਾਲੀ ਕਾਰਜਕਾਰਣੀ ਹੋਈ ਰੁਖ਼ਸਤ
ਸ਼੍ਰੋਮਣੀ ਕਮੇਟੀ 'ਤੇ ਬਾਦਲਾਂ ਅਤੇ ਮਾਲਵੇ ਦੀ ਸਰਦਾਰੀ ਕਾਇਮ
29.11.17 - ਨਰਿੰਦਰ ਪਾਲ ਸਿੰਘ
ਸ਼੍ਰੋਮਣੀ ਕਮੇਟੀ 'ਤੇ ਬਾਦਲਾਂ ਅਤੇ ਮਾਲਵੇ ਦੀ ਸਰਦਾਰੀ ਕਾਇਮਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਹੋਏ ਜਨਰਲ ਅਜਲਾਸ ਮੌਕੇ ਗੋਬਿੰਦ ਸਿੰਘ ਲੋਂਗੋਵਾਲ, ਆਪਣੇ ਵਿਰੋਧੀ ਤੇ ਪੰਥਕ ਫਰੰਟ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ 139 ਵੋਟਾਂ ਨਾਲ ਹਰਾ ਕੇ ਪ੍ਰਧਾਨ ਬਣ ਗਏ ਹਨ। ਕਰਨਾਲ ਤੋਂ ਕਮੇਟੀ ਮੈਂਬਰ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪਰਧਾਨ ਤੇ ਹਰਪਾਲ ਸਿੰਘ ਜੱਲ੍ਹਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਗੁਰਬਚਨ ਸਿੰਘ ਕਰਮੂੰਵਾਲ ਨੂੰ ਜਨਰਲ ਸਕੱਤਰ ਚੁੱਣਿਆ ਗਿਆ ਹੈ। ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਾਲੀ ਕਾਰਜਕਾਰਣੀ ਵਲੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਸਬੰਧੀ ਦੁਵਿਧਾ ਪਾਉਣ ਅਤੇ ਤਖਤਾਂ ਦੇ ਜਥੇਦਾਰਾਂ ਦੇ ਏਕਾ ਅਧਿਕਾਰ ਖਿਲਾਫ ਲਿਖਤੀ ਰੋਸ ਦਰਜ ਕਰਾਉਂਦਿਆਂ ਕਮੇਟੀ ਮੈਂਬਰ ਹਰਦੀਪ ਸਿੰਘ ਮੁਹਾਲੀ ਨੇ ਆਪਣੀ ਵੋਟ ਨਹੀਂ ਪਾਈ। ਕਮੇਟੀ ਦੀ 11 ਮੈਂਬਰੀ ਕਾਰਜਕਾਰਣੀ ਵਿੱਚ ਨਵਤੇਜ ਸਿੰਘ ਕਾਉਂਣੀ ਦੀ ਸ਼ਮੂਲੀਅਤ ਚਰਚਾ ਦਾ ਵਿਸ਼ਾ ਜ਼ਰੂਰ ਬਣੀ ਹੈ ਕਿਉਂਕਿ ਡੇਰਾ ਸਿਰਸਾ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਾਰਨ ਉਹ ਦੋ ਵਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਤਨਖਾਹ ਵੀ ਲਵਾ ਚੁੱਕੇ ਹਨ।

ਸ਼੍ਰੋਮਣੀ ਕਮੇਟੀ ਦੇ ਰਜਿਸਟਰਡ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਬਾਅਦ ਦੁਪਿਹਰ ਸ਼ੁਰੂ ਹੋਏ ਜਨਰਲ ਅਜਲਾਸ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ। ਉਪਰੰਤ ਚੋਣ ਸਬੰਧੀ ਕਾਰਵਾਈ ਸ਼ੁਰੂ ਹੋਣ 'ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੋਬਿੰਦ ਸਿੰਘ ਲੋਂਗੋਵਾਲ ਦਾ ਨਾਮ ਪੇਸ਼ ਕੀਤਾ। ਇਸ ਨਾਮ ਦੀ ਤਾਈਦ ਤੇ ਤਾਈਦ ਮਜ਼ੀਦ ਹੋ ਜਾਣ 'ਤੇ ਜਿਉਂ ਹੀ ਹਾਊਸ ਦੇ ਚੇਅਰਮੈਨ ਦੀ ਹੈਸੀਅਤ ਵਿੱਚ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਸੇ ਹੋਰ ਨਾਮ ਪੇਸ਼ ਕਰਨ ਦੀ ਗੱਲ ਕਹੀ ਤਾਂ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ ਕੁਝ ਸਮਾਂ ਪਹਿਲਾਂ ਹੀ ਗਠਿਤ ਹੋਏ ਪੰਥਕ ਫਰੰਟ ਨੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਦਾ ਨਾਮ ਪੇਸ਼ ਕੀਤਾ, ਤਾਈਦ ਤੇ ਤਾਈਦ ਮਜੀਦ ਹੋਣ ਉਪ੍ਰੰਤ ਕਮੇਟੀ ਅੰਦਰਲੇ ਬਾਦਲ ਪੱਖੀ ਧੜੇ ਨੇ ਭੌਰ ਧੜੇ ਨਾਲ ਕਾਰਜਕਾਰਣੀ ਕਮੇਟੀ ਵਿੱਚ ਮੈਂਬਰ ਲਏ ਜਾਣ ਬਾਰੇ ਸੌਦੇਬਾਜੀ ਸ਼ੁਰੂ ਕੀਤੀ ਜੋ ਨੇਪਰੇ ਨਾ ਚੜ੍ਹ ਸਕੀ। ਆਖਿਰ ਨਿਯਮਾਂ ਅਨੁਸਾਰ ਪ੍ਰਧਾਨ ਦੀ ਚੋਣ ਲਈ ਬੈਲਟ ਪੇਪਰ ਦਾ ਸਹਾਰਾ ਲਿਆ। ਕੋਈ ਡੇਢ ਘੰਟਾ ਚੱਲੀ ਇਸ ਚੋਣ ਪ੍ਰਣਾਲੀ ਵਿੱਚ 169 ਕਮੇਟੀ ਮੈਂਬਰਾਨ ਵਲੋਂ ਪਾਈਆਂ ਵੋਟਾਂ 'ਚੋਂ 154 ਗੋਬਿੰਦ ਸਿੰਘ ਲੋਂਗੋਵਾਲ ਅਤੇ 15 ਵੋਟਾਂ ਵਿਰੋਧੀ ਧਿਰ ਦੇ ਅਮਰੀਕ ਸਿੰਘ ਸ਼ਾਹਪੁਰ ਨੂੰ ਪੋਲ ਹੋਈਆਂ। ਇਸ ਉਪਰੰਤ ਵਿਰੋਧੀ ਧਿਰ ਨੇ ਬਾਕੀ ਅਹੁਦੇਦਾਰੀਆਂ ਲਈ ਕੋਈ ਨਾਮ ਪੇਸ਼ ਨਹੀਂ ਕੀਤਾ। ਚੋਣ ਕਾਰਵਾਈ ਨੂੰ ਜਾਰੀ ਰੱਖਦਿਆਂ ਹਰਿਆਣਾ ਤੋਂ ਨਾਮਜ਼ਦ ਮੈਂਬਰ ਤੇ ਬਾਦਲ ਪਰਿਵਾਰ ਦੇ ਕਰੀਬੀ ਜਾਣੇ ਜਾਂਦੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲ੍ਹਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂੰਵਾਲ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।

ਉਧਰ ਕਮੇਟੀ ਪਰਧਾਨ ਚੁਣੇ ਜਾਣ ਬਾਅਦ ਲੋਂਗੋਵਾਲ ਨੇ 11 ਮੈਂਬਰੀ ਕਾਰਜਕਾਰਣੀ ਦੇ ਨਾਮ ਐਲਾਨ ਦਿੱਤੇ। ਵਿਰੋਧੀ ਧਿਰ ਨੇ ਇਕ ਵਾਰ ਫਿਰ ਦਸਤਕ ਦਿੱਤੀ ਕਿ ਨਿਯਮਾਂ ਅਨੁਸਾਰ ਉਨ੍ਹਾਂ ਦਾ ਇਕ ਮੈਂਬਰ ਕਾਰਜਕਾਰਣੀ 'ਚ ਲਿਆ ਜਾਏ। ਕੁਝ ਸਮੇਂ ਦੀ ਨੋਕ ਝੋਕ ਉਪਰੰਤ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੂੰ ਵਿਰੋਧੀ ਧਿਰ ਦੇ ਨੁਮਾਇੰਦੇ ਵਜੋਂ ਕਾਰਜਕਾਰਣੀ ਵਿੱਚ ਸ਼ਾਮਿਲ ਕਰ ਲਿਆ ਗਿਆ। ਬਾਕੀ 10 ਕਾਰਜਕਾਰਣੀ ਮੈਂਬਰਾਂ ਵਿੱਚ ਸੱਜਣ ਸਿੰਘ ਬੱਜੂਮਾਨ, ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂ, ਗੁਰਪ੍ਰੀਤ ਕੌਰ ਰੂਹੀ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰਾਂਗਲਾ, ਰਵਿੰਦਰ ਸਿੰਘ ਚੱਕ ਮੁਕੇਰੀਆਂ, ਗੁਰਮੀਤ ਸਿੰਘ ਬੂਹ, ਬਾਬਾ ਗੁਰਮੀਤ ਸਿੰਘ ਤਿਲੋਕੇ ਵਾਲਾ ਤੇ ਨਵਤੇਜ ਸਿੰਘ ਕਾਉਂਣੀ ਸ਼ਾਮਿਲ ਹਨ।

ਕਮੇਟੀ ਦੇ ਅੱਜ ਦੇ ਸਲਾਨਾ ਅਜਲਾਸ ਵਿੱਚ ਮਨਿਸਟਰ ਵਜੋਂ ਸ਼ਾਮਿਲ ਹੋਣ ਵਾਲੇ ਪੰਜ ਤਖਤਾਂ ਦੇ ਜਥੇਦਾਰਾਂ 'ਚੋਂ ਸਿਰਫ ਗਿਆਨੀ ਗੁਰਬਚਨ ਸਿੰਘ, ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਸ਼ਾਮਿਲ ਹੋਏ। ਕਮੇਟੀ ਦੇ ਗੁਰਦਾਸਪੁਰ ਤੋਂ ਮੈਂਬਰ ਸੇਵਾ ਸਿੰਘ ਸੇਖਵਾਂ ਨਾ ਤਾਂ ਕੱਲ੍ਹ ਪਾਰਟੀ ਪਰਧਾਨ ਨੂੰ ਅਧਿਕਾਰ ਦੇਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਏ ਨਾ ਹੀ ਅੱਜ ਦੇ ਅਜਲਾਸ ਵਿੱਚ। ਜਨਰਲ ਅਜਲਾਸ ਦੀ ਕਾਰਵਾਈ ਚਲਾਉਣ ਲਈ ਸ਼੍ਰੋਮਣੀ ਕਮੇਟੀ ਮੁਖ ਸਕੱਤਰ ਡਾ:ਰੂਪ ਸਿੰਘ ਹਾਜਰ ਰਹੇ ਜਦੋਂ ਬੈਲਟ ਪੇਪਰ ਰਾਹੀਂ ਚੋਣ ਕਰਵਾਏ ਜਾਣ ਦੀ ਜ਼ਿੰਮੇਵਾਰੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸਕੱਤਰ ਸਿੰਘ ਨੇ ਨਿਭਾਈ।
[home] [1] 2  [prev.]1-5 of 6


Comment by: Sahib singh

Only Basal's possession and control over SGPC AND election is stent.

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਮੁੱਖ ਮੰਤਰੀ ਵੱਲੋਂ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ
ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ 'ਚ ਮਾਰੇ ਗਏ ਵਿਅਕਤੀਆਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ
22.11.17 - ਪੀ ਟੀ ਟੀਮ
ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ 'ਚ ਮਾਰੇ ਗਏ ਵਿਅਕਤੀਆਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਕੈਮੀਕਲ ਨੂੰ ਸਟੋਰ ਕਰਕੇ ਫੈਕਟਰੀ ਦੇ ਮਾਲਕ ਨੇ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ।

ਬੁੱਧਵਾਰ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਰਾਹਤ ਅਤੇ ਬਚਾਊ ਕਾਰਵਾਈਆਂ ਦੀ ਜਾਣਕਾਰੀ ਹਾਸਲ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਨਿਯਮਾਂ ਸਬੰਧੀ ਉਲੰਘਣਾ ਦਾ ਵੀ ਜਾਂਚ ਦੌਰਾਨ ਪਤਾ ਲਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਥਾਰਟੀ ਨੂੰ ਬਚਾਉ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਮਲਬੇ ਹੇਠ ਅਜੇ ਵੀ ਦੱਬੇ ਹੋਏ ਵਿਅਕਤੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੇ ਜਾਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਥਾਨਕ ਸੰਸਥਾਵਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਸਨ।

ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਜੋ ਕਿ ਅੱਗ ਲੱਗਣ ਤੋਂ ਬਾਅਦ ਇਕ ਧਮਾਕਾ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਮਾਰੇ ਗਏ ਚਾਰ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਨੂੰ 10-10 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤੇ ਜਾਣਗੇ। ਇਸ ਵਿੱਚ ਸੂਬਾ ਸਰਕਾਰ ਅਤੇ ਮਿਊਂਸਪਲ ਕਾਰਪੋਰੇਸ਼ਨ ਵੱਲੋਂ 50-50 ਫੀਸਦੀ ਦਾ ਯੋਗਦਾਨ ਪਾਇਆ ਜਾਵੇਗਾ। ਇਸ ਦੇ ਨਾਲ ਹੀ ਤਰਸ ਦੇ ਆਧਾਰ 'ਤੇ ਹਰੇਕ ਪਰਿਵਾਰ ਨੂੰ ਇਕ-ਇਕ ਨੌਕਰੀ ਵੀ ਦਿੱਤੀ ਜਾਵੇਗੀ। ਇਸ ਘਟਨਾ ਵਿੱਚ ਪੰਜ ਆਮ ਨਾਗਰਿਕ ਵੀ ਮਾਰੇ ਗਏ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਹਾਦਸੇ ਦੇ ਸਬੰਧ ਵਿੱਚ ਅਣਗਿਹਲੀ ਵਰਤਣ ਵਾਲੇ ਹਰੇਕ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਗ ਬੁਝਾੳੂ ਸੇਵਾਵਾਂ ਪੁਖਤਾ ਨਹੀਂ ਹਨ ਜੋ ਸਰਕਾਰ ਦੇ ਧਿਆਨ ਵਿੱਚ ਹੈ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਡਾਇਰੈਕਟੋਰੇਟ ਆਫ ਫਾਇਰ ਸਰਵਿਸਜ਼ ਦੀ ਸਥਾਪਨਾ ਕੀਤੀ ਹੈ ਅਤੇ 69 ਅੱਗ ਬੁਝਾੳੂ ਗੱਡੀਆਂ ਖਰੀਦ ਕੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 27 ਹੋਰ ਅੱਗ ਬੁਝਾੳੂ ਗੱਡੀਆਂ ਖਰੀਦੀਆਂ ਜਾ ਰਹੀਆਂ ਜੋ ਦਸੰਬਰ ਤੱਕ ਪਹੁੰਚ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵਾਂ ਫਾਇਰ ਸੇਫਟੀ ਐਕਟ ਬਣਾਇਆ ਜਾ ਰਿਹਾ ਹੈ ਜੋ ਦਸੰਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਡਾਇਰੈਕਟੋਰੇਟ ਆਫ ਫਾਇਰ ਸਰਵਿਸਜ਼ ਅਤੇ ਨਵੇਂ ਐਕਟ ਨਾਲ ਅਣਅਧਿਕਾਰਤ ਇਮਾਰਤਾਂ ਅਤੇ ਅੱਗ ਦੀ ਰੋਕਥਾਮ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਫਾਇਰ ਸਟੇਸ਼ਨਾਂ ਲਈ ਢੁਕਵਾਂ ਸਾਜ਼ੋ-ਸਾਮਾਨ ਫਾਇਰ ਡਾਇਰੈਕਟੋਰੇਟ ਅਧੀਨ ਮੁਹੱਈਆ ਹੋਵੇਗਾ ਜਿਸ ਦੀ ਅਗਵਾਈ ਆਈ.ਪੀ.ਐੱਸ. ਅਧਿਕਾਰੀ ਕਰੇਗਾ।

ਇਸ ਤੋਂ ਪਹਿਲਾਂ ਹੈਲੀਪੈਡ 'ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਆਫ਼ ਪੁਲੀਸ ਨੇ ਮੁੱਖ ਮੰਤਰੀ ਨੂੰ ਸੁਮੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਵਿੱਚ ਮਾਰੇ ਗਏ 11 ਵਿਅਕਤੀਆਂ ਵਿੱਚੋਂ 10 ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚ ਸਰਮੋਹਨ ਗਿੱਲ (ਸਬ ਫਾਇਰ ਅਫਸਰ), ਪੂਰਨ ਸਿੰਘ (ਲੀਡਿੰਗ ਫਾਇਰਮੈਨ), ਰਾਜਨ ਸਿੰਘ (ਫਾਇਰਮੈਨ), ਵਿਸ਼ਾਲ ਕੁਮਾਰ, ਇੰਦਰਪਾਲ ਸਿੰਘ, ਪਾਲ ਟੈਕਸੀ ਵਾਲਾ, ਲਕਸ਼ਣ ਦ੍ਰਾਵਿੜ (ਪਠਾਨਕੋਟ ਵਿਖੇ ਤਾਇਨਾਤ ਚੀਫ ਸੈਨੇਟਰੀ ਇੰਸਪੈਕਟਰ), ਸੰਦੀਪ ਸਿੰਘ (ਫੈਕਟਰੀ ਵਰਕਰ), ਬਲਦੇਵ ਰਾਜ (ਫੈਕਟਰੀ ਵਰਕਰ), ਅਮਰਜੋਤ ਅਤੇ ਘਨਈਆ ਸ਼ਾਮਲ ਹਨ।

ਜ਼ਖਮੀਆਂ ਵਿੱਚ ਰੋਹਿਤ ਕੁਮਾਰ ਅਤੇ ਸੁਨੀਲ ਕੁਮਾਰ ਵੀ ਸ਼ਾਮਲ ਸਨ ਜੋ ਸੀ.ਐੱਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਇਲਾਜ ਮੁਫ਼ਤ ਕਰਨ ਦੀ ਹਦਾਇਤ ਕੀਤੀ।
[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧ
ਪ੍ਰਦੂਸ਼ਣ ਦੇ ਪੱਕੇ ਹੱਲ ਲਈ ਰਾਜਨੀਤੀ ਛੱਡ ਕੇ ਸਾਂਝੇ ਯਤਨ ਕਰਨ ਦੀ ਲੋੜ 'ਤੇ ਜ਼ੋਰ: ਬ੍ਰਹਮ ਮਹਿੰਦਰਾ
13.11.17 - ਪੀ ਟੀ ਟੀਮ
ਪ੍ਰਦੂਸ਼ਣ ਦੇ ਪੱਕੇ ਹੱਲ ਲਈ ਰਾਜਨੀਤੀ ਛੱਡ ਕੇ ਸਾਂਝੇ ਯਤਨ ਕਰਨ ਦੀ ਲੋੜ 'ਤੇ ਜ਼ੋਰ: ਬ੍ਰਹਮ ਮਹਿੰਦਰਾਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਅਤੇ ਸਿਹਤਮੰਦ ਸਮਾਜ ਸਿਰਜਣ ਲਈ ਵਚਨਬੱਧ ਹੈ। ਉਹ ਸੋਮਵਾਰ ਨੂੰ ਲੁਧਿਆਣਾ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 128ਵੇਂ ਜਨਮ ਦਿਵਸ ਸੰਬੰਧੀ ਸਤਪਾਲ ਮਿੱਤਲ ਰਾਸ਼ਟਰੀ ਪੁਰਸਕਾਰ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਆਏ ਸਨ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ, ਉਥੇ ਹੀ ਸਭ ਤੋਂ ਵਧੇਰੇ ਤਵੱਜੋਂ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ। ਧੂੰਏਂ ਅਤੇ ਧੁੰਦ ਕਾਰਨ ਖ਼ਰਾਬ ਹੋਏ ਵਾਤਾਵਰਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਸਾਰੀਆਂ ਰਾਜਸੀ ਧਿਰਾਂ ਹੋਛੀ ਰਾਜਨੀਤੀ ਛੱਡ ਕੇ ਸਾਂਝੇ ਯਤਨ ਕਰਨ ਵੱਲ ਤੁਰਨ।

ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕੱਲ੍ਹ ਜਾਰੀ ਕੀਤੀ ਗਈ ਰਿਪੋਰਟ ਵਿੱਚ ਪਤਾ ਲੱਗਾ ਹੈ ਕਿ ਇਸ ਵਾਰ ਵਾਤਾਵਰਣ ਵਿੱਚ ਪ੍ਰਦੂਸ਼ਣ 44 ਫੀਸਦੀ ਘਟਿਆ ਹੈ, ਜੋ ਕਿ ਇੱਕ ਚੰਗਾ ਸੰਕੇਤ ਹੈ ਪਰ ਫਿਰ ਵੀ ਇਸ ਮਸਲੇ ਦੇ ਪੱਕੇ ਹੱਲ ਲਈ ਸਾਰੀਆਂ ਸਰਕਾਰਾਂ ਨੂੰ ਸਖ਼ਤ ਹੋਣਾ ਪੈਣਾ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਪਰਾਲੀ ਸਾੜਨ ਵਾਲੇ ਮੁੱਦੇ 'ਤੇ ਰਾਜਨੀਤੀ ਨਾ ਕਰੇ। ਉਨ੍ਹਾਂ ਕਿਹਾ ਕਿ ਡੇਂਗੂ 'ਤੇ ਕਾਬੂ ਪਾਉਣ ਲਈ ਜਿੱਥੇ ਵਿਭਾਗ ਵੱਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ, ਉਥੇ ਹੀ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪੰਜਾਬ ਦੇ ਵਿਗੜੇ ਹਾਲਾਤਾਂ ਨੂੰ ਦਰੁਸਤ ਕਰਨ ਲਈ ਹਾਲੇ ਥੋੜਾ ਸਮਾਂ ਹੋਰ ਲੱਗੇਗਾ।

ਉਨ੍ਹਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਆਜ਼ਾਦੀ ਉਪਰੰਤ ਲੋਕਤੰਤਰ ਦਾ ਰਾਹ ਚੁਣ ਕੇ ਦੇਸ਼ ਦੀ ਮਜ਼ਬੂਤੀ ਦੀ ਨੀਂਹ ਰੱਖੀ। ਇਸ ਮੌਕੇ ਉਨ੍ਹਾਂ ਨਹਿਰੂ ਸਿਧਾਂਤ ਕੇਂਦਰ ਟਰੱਸਟ ਵੱਲੋਂ ਗਰੀਬ ਅਤੇ ਹੋਣਹਾਰ ਬੱਚਿਆਂ ਨੂੰ ਦਿੱਤੇ ਜਾਂਦੇ ਵਜ਼ੀਫਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮਾਜਿਕ ਕਾਰਜ ਲਈ ਪੰਜਾਬ ਸਰਕਾਰ ਨਹਿਰੂ ਸਿਧਾਂਤ ਕੇਂਦਰ ਟਰੱਸਟ ਅਤੇ ਭਾਰਤੀ ਮਿੱਤਲ ਪਰਿਵਾਰ ਦੀ ਰਿਣੀ ਹੈ। ਇਸ ਮੌਕੇ ਉਨ੍ਹਾਂ ਰਵਿੰਦਰਨਾਥ, ਮੰਗੂ ਸਿੰਘ, ਨਿਤਿਨ ਕੁਮਾਰ ਨੰਦ ਅਤੇ ਅਸ਼ੋਕ ਚਿਤਲੇ ਨੂੰ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਲਈ ਸਤਪਾਲ ਮਿੱਤਲ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸੈਂਕੜੇ ਹੋਣਹਾਰ ਅਤੇ ਗਰੀਬ ਵਿਦਿਆਰਥੀਆਂ ਨੂੰ ਸਾਲਾਨਾ ਵਜ਼ੀਫਾ ਯੋਜਨਾ ਤਹਿਤ ਰਾਸ਼ੀ ਦੀ ਵੰਡ ਕੀਤੀ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਟਰੱਸਟ ਵੱਲੋਂ ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹਰ ਸਾਲ ਕਰੀਬ 50 ਲੱਖ ਰੁਪਏ ਰਾਸ਼ੀ ਦੇ ਵਜੀਫ਼ੇ ਅਤੇ 5 ਲੱਖ ਰੁਪਏ ਤੋਂ ਵਧੇਰੀ ਰਾਸ਼ੀ ਦੇ ਪੁਰਸਕਾਰ ਵੰਡੇ ਜਾਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਬਰ ਅਤੇ ਵਿਧਾਇਕ ਸੰਜੀਵ ਤਲਵਾੜ ਸਮਾਹਮ ਵਿੱਚ ਹਾਜ਼ਰ ਸਨ।
[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 10 ਵਿਦਿਆਰਥੀਆਂ ਦੀ ਮੌਕੇ 'ਤੇ ਮੌਤ
ਬਠਿੰਡਾ ਵਿੱਚ ਧੁੰਦ ਦੇ ਕਾਰਨ 35 ਗੱਡੀਆਂ ਦੀ ਟੱਕਰ
08.11.17 - ਪੀ ਟੀ ਟੀਮ
ਬਠਿੰਡਾ ਵਿੱਚ ਧੁੰਦ ਦੇ ਕਾਰਨ 35 ਗੱਡੀਆਂ ਦੀ ਟੱਕਰਬਠਿੰਡਾ ਵਿੱਚ ਬੁੱਧਵਾਰ ਸਵੇਰੇ ਧੁੰਦ ਦੇ ਕਾਰਨ ਕਈ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਨਾਲ 10 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਕ, ਹਾਦਸੇ ਦੇ ਵਕਤ ਕਾਲਜ ਵਿਦਿਆਰਥੀ ਬਸ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਟਰੱਕ ਨੇ ਕੁਚਲ ਦਿੱਤਾ। 10 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 17 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਹਾਦਸੇ ਦੀ ਸੂਚਨਾ ਮਿਲਣ ਉੱਤੇ 6 ਐਮਬੂਲੈਂਸ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ 11 ਜ਼ਖਮੀਆਂ ਨੂੰ ਪ੍ਰਾਈਵੇਟ ਹਸਪਤਾਲ ਅਤੇ 5 ਨੂੰ ਬਠਿੰਡਾ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪ੍ਰਵਾ ਲਾਕਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 1-1 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਲਾਕਰਾ ਨੇ ਸੜਕ ਹਾਦਸੇ ਵਿੱਚ 10 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ, 'ਇਸ ਬਾਰੇ ਮੰਤਰੀ ਅਤੇ ਬਠਿੰਡਾ ਦੇ ਐੱਮ.ਐੱਲ.ਏ. ਮਨਪ੍ਰੀਤ ਬਾਦਲ ਨਾਲ ਵੀ ਗੱਲ ਕੀਤੀ ਹੈ। ਬਾਦਲ ਨੂੰ ਰਾਹਤ ਅਤੇ ਬਚਾਅ ਕੰਮਾਂ ਦੀ ਮਾਨੀਟਰਿੰਗ ਕਰਨ ਲਈ ਕਿਹਾ ਹੈ।'

'ਦੈਨਿਕ ਭਾਸਕਰ' ਦੀ ਰਿਪੋਰਟ ਮੁਤਾਬਕ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ, ਸਵੇਰੇ 8 ਵਜੇ ਦੇ ਕਰੀਬ 13 ਵਿਦਿਆਰਥੀ ਸੜਕ ਦੇ ਕਿਨਾਰੇ ਬਸ ਦੀ ਉਡੀਕ ਕਰ ਰਹੇ ਸਨ। ਉਦੋਂ ਇੱਕ ਤੇਜ਼ ਰਫਤਾਰ ਟਰੱਕ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਾ ਵਿਖਾਈ ਦਿੱਤਾ। ਲੋਕਾਂ ਨੇ ਟਰੱਕ ਨੂੰ ਰੁਕਣ ਦਾ ਇਸ਼ਾਰਾ ਵੀ ਕੀਤਾ, ਲੇਕਿਨ ਧੁੰਦ ਦੇ ਕਾਰਨ ਡਰਾਈਵਰ ਵੇਖ ਨਹੀਂ ਸਕਿਆ। ਟਰੱਕ ਹੇਠਾਂ ਕੁਚਲਣ ਨਾਲ ਮੌਕੇ ਉੱਤੇ ਹੀ 10 ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਦੇ ਬਾਅਦ ਧੁੰਦ ਜ਼ਿਆਦਾ ਹੋਣ ਕਾਰਨ ਇੱਕ ਦੇ ਬਾਅਦ ਇੱਕ 35-36 ਗੱਡੀਆਂ ਦੀ ਆਪਸ ਵਿੱਚ ਟੱਕਰ ਹੋਈ।

ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਠੰਡ ਅਤੇ ਧੁੰਦ ਵੱਧਣ ਦੇ ਬਾਅਦ ਵੀ ਪ੍ਰਸ਼ਾਸਨ ਨੇ ਕੋਈ ਕਦਮ ਨਹੀਂ ਚੁੱਕਿਆ ਸੀ। ਲੇਕਿਨ ਹੁਣ ਇਸ ਹਾਦਸੇ ਦੇ ਬਾਅਦ ਸਕੂਲਾਂ ਦੀ ਟਾਈਮਿੰਗ ਬਦਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਬਠਿੰਡਾ ਜ਼ਿਲ੍ਹੇ ਵਿੱਚ ਹੁਣ ਸਕੂਲ ਸਵੇਰੇ ਸਾਢੇ 9 ਵਜੇ ਤੋਂ ਢਾਈ ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਇਸ ਤੋਂ ਪਹਿਲਾਂ ਬੁੱਧਵਾਰ ਤੱਕ ਸਵੇਰੇ 8 ਵਜੇ ਹੀ ਖੁੱਲ੍ਹ ਰਹੇ ਸਨ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ 9 ਤੋਂ 11 ਨਵੰਬਰ, 2017 ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਸੰਘਣੀ ਧੁੰਦ ਤੇ ਖਰਾਬ ਮੌਸਮ ਦਾ ਅਸਰ
ਤਿੰਨ ਦਿਨਾਂ ਤੱਕ ਸਕੂਲ ਰਹਿਣਗੇ ਬੰਦ
08.11.17 - ਪੀ ਟੀ ਟੀਮ
ਤਿੰਨ ਦਿਨਾਂ ਤੱਕ ਸਕੂਲ ਰਹਿਣਗੇ ਬੰਦਪੰਜਾਬ ਸਰਕਾਰ ਨੇ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ 9 ਤੋਂ 11 ਨਵੰਬਰ, 2017 ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਜਾਣਕਾਰੀ ਅੱਜ ਇਕ ਬਿਆਨ ਵਿੱਚ ਪੰਜਾਬ ਦੀ ਸਿੱਖਿਆ ਮੰਤਰੀ ਅਰੁਨਾ ਚੌਧਰੀ ਵੱਲੋਂ ਦਿੱਤੀ ਗਈ।
[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER