ਪੰਜਾਬ

Monthly Archives: NOVEMBER 2018


ਕੈਬਨਿਟ ਮੰਤਰੀ ਦੇ ਪਾਕਿ ਦੌਰੇ 'ਤੇ ਜਾਣ ਦੇ ਫੈਸਲੇ 'ਤੇ ਕੈਪਟਨ ਦੀ ਪ੍ਰਤੀਕਿਰਿਆ
ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ: ਮੁੱਖ ਮੰਤਰੀ
26.11.18 - ਪੀ ਟੀ ਟੀਮ
ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ: ਮੁੱਖ ਮੰਤਰੀ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਜਾਣ ਦਾ ਫੈਸਲਾ ਉਸ ਦੀ ਸੋਚਣੀ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ 'ਤੇ ਉਥੇ ਜਾਣ ਬਾਰੇ ਨਹੀਂ ਸੋਚ ਸਕਦੇ।

ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਫੌਜੀ ਹੋਣ ਦੇ ਨਾਤੇ ਉਹ ਮਾਸੂਮ ਲੋਕਾਂ ਦੀਆਂ ਹੱਤਿਆਵਾਂ ਨੂੰ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅੱਜ ਵੀ ਪਾਕਿਸਤਾਨੀ ਸਨਾਈਪਰਾਂ ਨੇ ਇਕ ਭਾਰਤੀ ਸੈਨਿਕ ਦੀ ਹੱਤਿਆ ਕਰ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਉਹ ਗੁਆਂਢੀ ਮੁਲਕ ਵਿੱਚ ਨਹੀਂ ਜਾ ਸਕਦੇ।

ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਭਾਰਤ ਸਰਕਾਰ ਵੱਲੋਂ ਆਪਣੇ ਵਜ਼ੀਰ ਭੇਜਣ ਦੇ ਫੈਸਲੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿਵੇਂ ਠੀਕ ਸਮਝਣ, ਉਵੇਂ ਕਰਨ ਪਰ ਉਹ ਨਿੱਜੀ ਤੌਰ 'ਤੇ ਮਹਿਸੂਸ ਕਰਦੇ ਹਨ ਕਿ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀਆਂ ਭਾਵਨਾਵਾਂ ਪ੍ਰਤੀ ਹੋਰ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਨੀਤੀ ਅਤੇ ਅੱਤਵਾਦੀ ਗਰੁੱਪਾਂ ਨੂੰ ਸਮਰਥਨ ਦੇ ਮੱਦੇਨਜ਼ਰ ਭਾਰਤ ਵਿੱਚ ਜੋ ਵਾਪਰ ਰਿਹਾ ਹੈ, ਕੇਂਦਰ ਸਰਕਾਰ ਉਸ ਤੋਂ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਅੱਤਵਾਦ ਦੇ ਘਿਨਾਉਣੇ ਕਾਰਿਆਂ 'ਚ ਪਾਕਿਸਤਾਨ ਦੀ ਭੂਮਿਕਾ ਬਾਰੇ ਦੁਨੀਆ ਚੰਗੀ ਤਰ੍ਹਾਂ ਜਾਣਦੀ ਹੈ ਜਿਸ ਦਾ ਪ੍ਰਗਟਾਵਾ ਪਠਾਨਕੋਟ, ਮੁੰਬਈ, ਦੀਨਾਨਗਰ ਅਤੇ ਬਿਨਾਂ ਸ਼ੱਕ ਜੰਮੂ ਕਸ਼ਮੀਰ ਤੋਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਇਸ ਸਭ ਤੋਂ ਭਲੀ-ਭਾਂਤ ਜਾਣੂ ਹੈ। ਮੁੱਖ ਮੰਤਰੀ ਨੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਆਖਿਆ ਕਿ ਜਦੋਂ ਤਕ ਭਾਰਤ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਹਿੰਸਕ ਗਤੀਵਿਧੀਆਂ ਨਹੀਂ ਰੁਕਦੀਆਂ, ਉਦੋਂ ਤਕ ਉਹ ਇਸ ਮੁਲਕ ਵਿੱਚ ਨਹੀਂ ਜਾਣਗੇ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________




[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐੱਮ-ਵੀਜ਼ੇ 'ਤੇ ਜ਼ੋਰ
ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਨਾਲ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ
26.11.18 - ਪੀ ਟੀ ਟੀਮ
ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਨਾਲ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਿਆ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐੱਮ-ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲ ਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨ੍ਹ ਹੋਵੇਗਾ।

ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ। ਗਡਕਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਤਰਾਲਾ ਲਾਂਘੇ ਦਾ ਤੇਜ਼ੀ ਨਾਲ ਨਿਰਮਾਣ ਮੁਕੰਮਲ ਕਰਨ ਦੀ ਕੋਸ਼ਿਸ਼ ਕਰੇਗਾ।

ਉਪ ਰਾਸ਼ਟਰਪਤੀ ਦੇ ਨਾਲ ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਜਿੱਥੇ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਵੱਲੋਂ ਲਿਆਉਂਦਾ ਜਲ ਛਿੜਕਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਦੇ ਵਾਸਤੇ ਸੰਤ ਸਮਾਜ ਅਤੇ ਹੋਰ ਧਾਰਮਿਕ ਅਤੇ ਸਮਾਜਕ ਸੰਗਠਨਾਂ ਦੇ ਆਸ਼ੀਰਵਾਦ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪਹਿਲੇ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 550 ਪੌਦੇ ਲਗਾਉਣ ਬਾਰੇ ਸੂਬਾ ਸਰਕਾਰ ਦੇ ਮਿਸ਼ਨ ਦੇ ਸੰਦਰਭ ਵਿੱਚ ਇਕ ਪੌਦਾ ਲਾਇਆ।

ਉਪ ਰਾਸ਼ਟਰਪਤੀ ਨੇ ਕਰਤਾਰਪੁਰ ਲਾਂਘੇ ਦਾ ਸਵਾਗਤ ਕੀਤਾ ਜੋ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਡੂੰਘੀ ਸਮਝ ਪੈਦਾ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਗੁਰੂ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੇ ਦੌਰਾਨ ਇਹ ਇਕ ਸਵਾਗਤਯੋਗ ਮੌਕਾ ਹੈ।

ਨੀਂਹ-ਪੱਥਰ ਰੱਖਣ ਦੀ ਰਸਮ ਮੌਕੇ ਮਾਨ ਪਿੰਡ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਦੀ ਬੇਨਤੀ ਪ੍ਰਵਾਨ ਕਰਨ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਸਾਲਾਂ ਬੱਧੀ ਇਸ ਗੁਰਦੁਆਰੇ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਸ਼ਰਧਾਲੂਆਂ 'ਤੇ ਮਿਹਰ ਕਰਨ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਤੋਂ ਪਰਲੇ ਪਾਸੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਦੇ ਫੈਸਲੇ ਲਈ ਵੀ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ ਇਲਾਕਿਆਂ ਦਾ ਵਿਕਾਸ ਹੋਵੇਗਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਗੁਰਦਾਸਪੁਰ ਲਈ 965 ਕਰੋੜ ਰੁਪਏ ਦੇ ਵਿਕਾਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਆਪਣੇ ਭਾਸ਼ਣ ਵਿੱਚ ਉਪ ਰਾਸ਼ਟਰਪਤੀ ਨੇ ਇਸ ਲਾਂਘੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਸ਼ਾਂਤੀ, ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰੋਜੈਕਟ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੇੜੇ ਲਿਆਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪ੍ਰਗਤੀ ਦੇ ਵਾਸਤੇ ਸ਼ਾਂਤੀ ਦੀ ਮੁਢਲੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇ ਅਸੀਂ ਆਪਸੀ ਸਤਿਕਾਰ ਅਤੇ ਪੰਜ 'ਪੀਜ਼'-ਲੋਕ, ਗ੍ਰਹਿ, ਖੁਸ਼ਹਾਲੀ, ਸ਼ਾਂਤੀ ਅਤੇ ਭਾਈਵਾਲੀ 'ਤੇ ਧਿਆਨ ਕੇਂਦਰਿਤ ਕਰੀਏ ਕਿਉਂਕਿ ਟਿਕਾਊ ਵਿਕਾਸ ਵਾਸਤੇ ਵਿਸ਼ਵ-ਵਿਆਪੀ ਏਜੰਡੇ ਦੇ ਥੰਮ ਇਹੋ ਹੀ ਹਨ।

ਆਪਣੇ ਸਵਾਗਤੀ ਭਾਸ਼ਣ ਵਿੱਚ ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾ ਭੁਪਿੰਦਰ ਸਿੰਘ ਵੱਲੋਂ 1923 ਵਿੱਚ 1.35 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਰਵਾਈ ਸੇਵਾ ਨੂੰ ਯਾਦ ਕੀਤਾ ਜੋ ਕਿ ਹੜ੍ਹਾਂ ਦੇ ਕਾਰਨ ਲੱਗੀ ਢਾਹ ਤੋਂ ਬਾਅਦ ਕਰਵਾਈ ਗਈ ਸੀ। ਮੁੱਖ ਮੰਤਰੀ ਨੇ ਆਪਣੇ 2002-07 ਦੇ ਪਹਿਲੇ ਕਾਲ ਦੌਰਾਨ ਵੀ ਕੱਚੀ ਸੜਕ ਨੂੰ ਪੱਕੀ ਬਣਾਇਆ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________




[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪੰਥਕ ਫਰੰਟ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲੜਨ ਤੋਂ ਕਿਨਾਰਾ
13.11.18 - ਨਰਿੰਦਰ ਪਾਲ ਸਿੰਘ
ਪੰਥਕ ਫਰੰਟ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲੜਨ ਤੋਂ ਕਿਨਾਰਾ



ਪੰਥਕ ਫਰੰਟ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਤੋਂ ਕਿਨਾਰਾ ਕਰਦਿਆਂ ਸਿੱਖ ਕੌਮ ਨੂੰ ਯਕੀਨ ਦਿਵਾਇਆ ਗਿਆ ਹੈ ਕਿ 'ਆਪਣੀ ਸਮਰੱਥਾ ਅਨੁਸਾਰ, ਸੀਮਤ ਸਾਧਨਾਂ ਰਾਹੀਂ ਵੀ, ਪੰਥ ਪ੍ਰਸਤੀ ਦਾ ਹੋਕਾ ਤੇ ਅਮਲ ਜਾਰੀ ਰੱਖਾਂਗੇ'।

ਅੱਜ ਅਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਅਜਲਾਸ ਤੋਂ ਪਹਿਲਾਂ ਜਾਰੀ ਰਿਲੀਜ਼ ਵਿੱਚ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਭੌਰ ਨੇ ਦੱਸਿਆ ਹੈ ਕਿ "24 ਸਤੰਬਰ 2015 ਨੂੰ ਬਾਦਲ ਦਲ ਦੀ ਲੀਡਰਸ਼ਿਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪੰਥਕ ਰਵਾਇਤਾਂ ਦਾ ਘਾਣ ਕਰਦਿਆਂ, ਗੁਰਮਤਿ ਵਿਰੋਧੀ 'ਡੇਰਾ ਸਿਰਸਾ' ਦੇ ਮੁਖੀ ਨੂੰ ਅਖੌਤੀ ਮੁਆਫ਼ੀ ਦਾ ਸਵਾਂਗ ਰਚਿਆ ਗਿਆ ਅਤੇ ਲੱਖਾਂ ਰੁਪਏ ਦੇ ਇਸ਼ਤਿਹਾਰ ਗੁਰੂ ਕੀ ਗੋਲਕ ਵਿੱਚੋਂ ਦੇਕੇ ਆਪਣੇ ਬੱਜਰ ਗੁਨਾਹ ਨੂੰ ਸਹੀ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਨਤੀਜੇ ਵਜੋਂ ਸਿੱਖ ਕੌਮ ਗਹਿਰੀ ਚਿੰਤਾ ਵਿੱਚ ਡੁੱਬ ਗਈ ਪ੍ਰੰਤੂ ਸੌਦਾ ਅਸਾਧ ਦੇ ਚੇਲਿਆਂ ਦੇ ਹੌਸਲੇ ਬੁਲੰਦ ਹੋ ਗਏ। ਉਨ੍ਹਾਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਅੰਗਾਂ ਦੀ ਬੇਅਦਬੀ, ਮਿੱਥੇ ਹੋਏ ਸਮੇਂ ਅਨੁਸਾਰ, ਕੰਧਾਂ 'ਤੇ ਕੌਮ ਨੂੰ ਵੰਗਾਰਦੇ ਇਸ਼ਤਿਹਾਰ ਲਗਾ ਕੇ ਕੀਤੀ। ਫਿਰ ਵੀ ਬਾਦਲ ਦਲ ਦੀ ਲੀਡਰਸ਼ਿਪ ਤੇ ਸਰਕਾਰ ਨੇ ਇਨਸਾਫ ਦੇਣ ਦੀ ਬਜਾਏ ਸੌਦਾ ਅਸਾਧ ਦੀ ਹੀ ਪੁਸ਼ਤ ਪਨਾਹੀ ਕੀਤੀ।

ਇਨਸਾਫ ਲਈ ਸੰਘਰਸ਼ ਕਰਦੇ, ਬਾਣੀ ਪੜ੍ਹਦੇ, ਸ਼ਾਂਤਮਈ ਸਿੱਖਾਂ ਉਤੇ ਅੰਨ੍ਹੇਵਾਹ ਗੋਲੀ ਚਲਾਈ, ਜਿਸ ਵਿੱਚ ਦੋ ਸਿੰਘ ਸ਼ਹੀਦ ਅਤੇ ਸੈਂਕੜੇ ਜ਼ਖਮੀ ਹੋ ਗਏ। ਪਰ ਉਸ ਸਮੇਂ ਦੀ ਬਾਦਲ ਸਰਕਾਰ ਵੱਲੋਂ ਆਪਣੇ ਰਾਜ ਭਾਗ ਦੌਰਾਨ ਸਿੱਖ ਕੌਮ ਨੂੰ ਇਨਸਾਫ ਦੇਣ ਦੀ ਬਜਾਏ ਗੈਰ ਜ਼ਿੰਮੇਵਾਰਾਨਾ ਬਿਆਨ ਦਾਗ ਕੇ ਟਿੱਚਰਾਂ ਕੀਤੀਆਂ ਜਾਂਦੀਆਂ ਰਹੀਆਂ। ਇਸ ਦੇ ਰੋਸ ਵਜੋਂ ਅਸੀਂ ਬਾਦਲ ਦਲ ਦਾ ਸਾਥ ਛੱਡ ਕੇ ਪੰਥਕ ਸਫਾਂ ਵਿੱਚ ਖੜ੍ਹਨ ਨੂੰ ਤਰਜੀਹ ਦਿੱਤੀ।

ਨਵੰਬਰ 2017 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ, ਅਸੀਂ ਪੰਥਕ ਫਰੰਟ ਦੇ ਬੈਨਰ ਹੇਠ, ਘੱਟ ਗਿਣਤੀ ਹੋਣ ਦੇ ਬਾਵਜੂਦ, ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਆਤਮਾ ਨੂੰ ਹਲੂਣਾ ਦੇਣ ਲਈ ਚੋਣ ਲੜੀ। ਆਪਣਾ ਇੱਕ ਮੈਂਬਰ ਅੰਤ੍ਰਿੰਗ ਕਮੇਟੀ ਵਿੱਚ ਸ਼ਾਮਲ ਕਰਾਉਣ ਵਿੱਚ ਕਾਮਯਾਬ ਹੋ ਗਏ। ਜੋ ਸਮੇਂ-ਸਮੇਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਾ ਰਿਹਾ। ਪਰ ਬਹੁਗਿਣਤੀ ਮੈਂਬਰ ਬਾਦਲ ਪਰਿਵਾਰ ਦੀ ਵਫਾਦਾਰੀ ਪਾਲਦੇ ਰਹੇ ਅਤੇ ਪਾਲ ਰਹੇ ਹਨ।

ਮੌਜੂਦਾ ਪੰਥਕ ਸਥਿਤੀ ਨੂੰ ਦੇਖਦੇ ਹੋਏ ਪੰਥਕ ਫਰੰਟ ਵਲੋਂ ਅੱਜ ਦੇ ਅਹੁਦੇਦਾਰਾਂ ਦੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਇਸ ਵਿੱਚ ਬਾਦਲ ਦਲ ਦੇ ਮੈਂਬਰਾਂ ਦੀ ਬਹੁਗਿਣਤੀ ਨੂੰ ਵੇਖਦਿਆਂ ਅਸੀਂ ਇੱਕ ਜਾਂ ਦੋ ਮੈਂਬਰ ਸ਼ਾਮਲ ਕਰਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਕਰ ਸਕਦੇ। ਇਹ ਪੰਥਕ ਦੁਵਿਧਾ ਦਾ ਹੱਲ ਨਹੀਂ ਹੈ।"

ਉਨ੍ਹਾਂ ਅੱਗੇ ਲਿਖਿਆ ਹੈ ਕਿ "ਸਾਨੂੰ ਅਹਿਸਾਸ ਹੈ ਕਿ ਬਹੁਗਿਣਤੀ ਮੈਂਬਰਾਂ ਨੂੰ ਪੰਥਕ ਸਰੋਕਾਰ ਨਾਲ ਕੋਈ ਵਾਹ ਵਾਸਤਾ ਨਹੀਂ ਹੈ ਅਤੇ ਉਹ ਕੇਵਲ ਬਾਦਲ ਪਰਿਵਾਰ ਨੂੰ ਹੀ ਪੰਥ ਸਮਝਦੇ ਹਨ। ਅਸੀਂ ਸਿੱਖ ਕੌਮ ਨੂੰ ਯਕੀਨ ਦਿਵਾਉਂਦੇ ਹਾਂ ਕਿ ਆਪਣੀ-ਆਪਣੀ ਸਮਰੱਥਾ ਅਨੁਸਾਰ, ਸੀਮਤ ਸਾਧਨਾਂ ਰਾਹੀਂ ਵੀ, ਪੰਥ ਪ੍ਰਸਤੀ ਦਾ ਹੋਕਾ ਤੇ ਅਮਲ ਜਾਰੀ ਰੱਖਾਂਗੇ। ਖਾਲਸਾ ਪੰਥ ਨੂੰ ਵੀ ਅਪੀਲ ਕਰਦੇ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਚਾਰੂ ਪ੍ਰਬੰਧਾਂ ਲਈ, ਆਪੋ-ਆਪਣੇ ਹਲਕੇ ਦੇ ਕਮੇਟੀ ਮੈਂਬਰਾਂ ਦੀ ਨਿਗਰਾਨੀ ਆਪ ਖੁਦ ਕਰਨ ਅਤੇ ਆਪੋ-ਆਪਣੇ ਹਲਕੇ ਦੇ ਮੈਂਬਰ ਨੂੰ ਪੰਥ ਪ੍ਰਤੀ ਜਵਾਬਦੇਹ ਹੋਣ ਦੀ ਸੇਵਾ ਨਿਭਾਉਣ।"
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________




[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪਟਿਆਲਾ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ
ਘਰ-ਘਰ ਰੋਜ਼ਗਾਰ ਸਕੀਮ ਨੇ ਬਦਲਿਆ ਬੇਰੁਜ਼ਗਾਰਾਂ ਦਾ ਜੀਵਨ: ਕੁਮਾਰ ਅਮਿਤ
13.11.18 - ਪੀ ਟੀ ਟੀਮ
ਘਰ-ਘਰ ਰੋਜ਼ਗਾਰ ਸਕੀਮ ਨੇ ਬਦਲਿਆ ਬੇਰੁਜ਼ਗਾਰਾਂ ਦਾ ਜੀਵਨ: ਕੁਮਾਰ ਅਮਿਤ



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 29 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਰਾਜ ਪੱਧਰੀ ਮੈਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮੈਗਾ ਜਾਬ ਮੇਲੇ ਦੌਰਾਨ ਪੰਜਾਬ ਭਰ ਦੇ 20 ਹਜ਼ਾਰ ਦੇ ਕਰੀਬ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਤੋਂ ਪਹਿਲਾਂ ਰਾਜ ਭਰ 'ਚ ਸਮੁੱਚੇ ਜ਼ਿਲ੍ਹਿਆਂ ਅੰਦਰ 12 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਲੱਗਣਗੇ ਜਦੋਂਕਿ 19, 20, 21 ਤੇ 22 ਨਵੰਬਰ ਨੂੰ ਲੁਧਿਆਣਾ ਵਿਖੇ ਰੋਜ਼ਗਾਰ ਮੇਲੇ ਲੱਗਣਗੇ।

ਕੁਮਾਰ ਅਮਿਤ ਨੇ ਅੱਜ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਗਠਿਤ ਕੀਤੀਆਂ ਜ਼ਿਲ੍ਹਾ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਅਹਿਮ ਸਮਾਰੋਹ ਨੂੰ ਨੇਪਰੇ ਚਾੜਨ ਲਈ ਗਠਿਤ ਕੀਤੀਆਂ ਕਮੇਟੀਆਂ 'ਚ ਸ਼ਾਮਲ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਕਰਨ ਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੈਗਾ ਨੌਕਰੀ ਮੇਲੇ ਦੀਆਂ ਤਿਆਰੀਆਂ 'ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਖੇ ਲੱਗਣ ਵਾਲੇ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਪੁੱਜਣਗੇ ਅਤੇ ਪਿਛਲੇ 6 ਮਹੀਨਿਆਂ ਦੌਰਾਨ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਦਿੱਤੀਆਂ ਗਈਆਂ ਨੌਕਰੀਆਂ ਸਮੇਤ ਸਵੈ ਰੋਜ਼ਗਾਰ ਲਈ ਪ੍ਰਦਾਨ ਕੀਤੇ ਗਏ ਕਰਜ਼ਿਆਂ ਦੇ ਪ੍ਰਮਾਣ ਪੱਤਰ ਲਾਭਪਾਤਰੀਆਂ ਨੂੰ ਵੰਡਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿ ਕਿਉਂਕਿ ਅਜਿਹੇ ਮੇਲਿਆਂ ਨਾਲ ਰੋਜ਼ਗਾਰ ਦੇ ਮੌਕੇ ਸਿੱਧੇ ਤੌਰ 'ਤੇ ਪ੍ਰਦਾਨ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ, 15 ਨੂੰ ਥਾਪਰ ਪੋਲੀਟੈਕਨਿਕ ਕਾਲਜ ਪਟਿਆਲਾ, 16 ਨੂੰ ਆਈ.ਟੀ.ਆਈ. ਲੜਕੇ ਪਟਿਆਲਾ ਅਤੇ 17 ਨਵੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਚੰਡੀਗੜ੍ਹ ਰੋਡ ਰਾਜਪੁਰਾ ਵਿਖੇ ਇਹ ਮੇਲੇ ਲਗਾਏ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਇਤਿਹਾਸ ਨਾਲ ਛੇੜਛਾੜ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਵਿਵਾਦਤ ਕਮੇਟੀ ਪ੍ਰਕਾਸ਼ਨਾਵਾਂ
ਕੀ ਸ਼੍ਰੋਮਣੀ ਕਮੇਟੀ ਨੇ ਇਨਸਾਫ਼ ਦੇ ਦਿੱਤਾ ਹੈ ?
03.11.18 - ਨਰਿੰਦਰ ਪਾਲ ਸਿੰਘ
ਕੀ ਸ਼੍ਰੋਮਣੀ ਕਮੇਟੀ ਨੇ ਇਨਸਾਫ਼ ਦੇ ਦਿੱਤਾ ਹੈ ?



ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ +2 ਕਲਾਸ ਲਈ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਗਈ ਕਥਿਤ ਛੇੜਛਾੜ ਖਿਲਾਫ ਬਾਦਲ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਧਰਨਿਆਂ ਦੀ ਨੀਤੀ ਅਪਣਾ ਲਈ ਹੈ। ਮਾਮਲਾ ਸਾਹਮਣੇ ਆਉਣ ਦੇ ਮਹਿਜ ਇੱਕ ਹਫਤੇ ਦੇ ਅੰਦਰ ਹੀ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੀ ਲੀਡਰਸ਼ਿਪ ਅੰਦਰ ਜਾਗਿਆ ਪੰਥ ਦਾ ਹੇਜ ਕਈ ਸਵਾਲ ਖੜ੍ਹੇ ਕਰ ਰਿਹਾ ਹੈ।

ਬੋਰਡ ਦੀ ਇਸ ਕਿਤਾਬ ਅੰਦਰਲੇ ਸਿੱਖ ਇਤਿਹਾਸ ਨਾਲ ਜੁੜੇ ਪਹਿਲੂਆਂ ਨੂੰ ਲੈਕੇ ਬਾਦਲ ਦਲ ਨੇ 29 ਅਕਤੂਬਰ ਨੂੰ ਹੀ ਐਲਾਨ ਕਰ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਿੱਖ ਪੰਥ ਪਾਸੋਂ ਮੁਆਫ਼ੀ ਮੰਗੇ, ਕਿਤਾਬ ਦੇ ਲੇਖਕਾਂ ਖਿਲਾਫ ਪਰਚੇ ਦਰਜ ਕਰਵਾ ਕੇ ਕਾਨੂੰਨੀ ਤੌਰ 'ਤੇ ਸਜ਼ਾਵਾਂ ਦਿਵਾਈਆਂ ਜਾਣ ਅਤੇ ਸਿੱਖਿਆ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ।

ਅਜਿਹੇ ਵਿੱਚ ਇਹ ਸਵਾਲ ਸਿੱਖ ਚਿੰਤਕਾਂ ਵਲੋਂ ਵਾਰ-ਵਾਰ ਪੁੱਛਿਆ ਜਾ ਰਿਹਾ ਹੈ ਕਿ ਕੀ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਲੇਖਕ, ਪ੍ਰਕਾਸ਼ਕ ਜਾਂ ਸੰਸਥਾ ਨੇ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਹੋਵੇ? ਕੀ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੇ ਅਜਿਹੀ ਗਲਤੀ ਲਈ ਕਿਸੇ ਸੂਬੇ ਦੇ ਮੁੱਖ ਮੰਤਰੀ ਸਾਂਹਵੇ ਅਕਾਲ ਤਖ਼ਤ ਸਾਹਿਬ 'ਤੇ ਪੁੱਜ ਕੇ ਮੁਆਫ਼ੀ ਮੰਗਣ ਦੀ ਮੰਗ ਰੱਖੀ ਹੈ? ਸਹਿਜੇ ਹੀ ਜਵਾਬ ਨਾਂਹ ਵਿੱਚ ਮਿਲ ਰਿਹਾ ਹੈ। ਹਾਲਾਂਕਿ ਸਿੱਖ ਇਤਿਹਾਸ ਨਾਲ ਛੇੜਛਾੜ ਦੀਆਂ ਘਟਨਾਵਾਂ ਤਾਂ ਜਿਵੇਂ ਇੱਕ ਰਿਵਾਜ ਬਣ ਕੇ ਰਹਿ ਗਿਆ ਹੈ।
----------
ਇੱਕ ਪਾਸੇ ਸ਼੍ਰੋਮਣੀ ਕਮੇਟੀ ਤੇ ਉਸ ਦੇ ਸਿਆਸੀ ਮਾਲਕ ਬਾਦਲ ਦਲੀਏ, ਆਪਣੀ ਪ੍ਰਕਾਸ਼ਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਤੋਂ ਆਕੀ ਹਨ ਤੇ ਦੂਸਰੇ ਪਾਸੇ ਸਿੱਖ ਇਤਿਹਾਸ ਨਾਲ ਛੇੜਛਾੜ ਦਾ ਠੀਕਰਾ ਸਮੇਂ ਦੀ ਸਰਕਾਰ ਸਿਰ ਭੰਨਣ ਲਈ ਇੱਕ ਵਾਰ ਫਿਰ ਗੁਰੂ ਦੀ ਗੋਲਕ ਲੁਟਾਉਣ ਦੇ ਰਾਹ 'ਤੇ ਹਨ।
----------
ਜਿਥੋਂ ਤੀਕ ਇਸ ਪੱਤਰਕਾਰ ਪਾਸ ਰਿਕਾਰਡ ਮੌਜੂਦ ਹੈ, ਸਭ ਤੋਂ ਅਹਿਮ ਤੇ ਨੇੜਲੇ ਕੱਲ੍ਹ ਦੌਰਾਨ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਛਾੜ ਦਾ ਮਾਮਲਾ 'ਮਹਾਂਰਾਸ਼ਟਰਾ ਸਟੇਟ ਬਿਊਰੋ ਆਫ ਟੈਕਸਟ ਬੁੱਕ ਪ੍ਰੋਡਕਸ਼ਨ ਐਂਡ ਸਰਕੁਲਮ ਰਿਸਰਚ, ਪੂਨੇ' ਦੁਆਰਾ ਨੌਵੀਂ ਕਲਾਸ ਦੇ ਬੱਚਿਆਂ ਲਈ ਛਾਪੀ ਉਹ ਕਿਤਾਬ ਹੈ, ਜਿਥੇ ਇਸ ਦੇ ਪੰਨਾ ਨੰਬਰ 9 'ਤੇ 1980 ਦੇ ਦਹਾਕੇ ਦਾ ਜ਼ਿਕਰ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ 1980 ਵਿੱਚ ਪੰਜਾਬ ਅੰਦਰ ਆਜ਼ਾਦ ਖਾਲਿਸਤਾਨ ਦੀ ਲਹਿਰ ਚੱਲ ਪਈ ਸੀ।

ਹਾਲਾਂਕਿ ਇਹ ਤਲਖ ਸਚਾਈ ਬਾਦਲ ਅਕਾਲੀ ਦਲ ਦੇ ਆਗੂ ਤੇ ਵਿਸ਼ੇਸ਼ ਕਰਕੇ ਪ੍ਰਕਾਸ਼ ਸਿੰਘ ਬਾਦਲ ਜ਼ਰੂਰ ਜਾਣਦੇ ਹਨ ਕਿ 1981 ਵਿੱਚ ਤਾਂ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਜੰਗ ਲੜ ਰਿਹਾ ਸੀ ਜਿਸ ਨੂੰ ਕਪੂਰੀ ਦੇ ਮੋਰਚੇ ਨਾਲ ਜਾਣਿਆ ਗਿਆ।

ਇਸ ਕਿਤਾਬ ਦੇ ਚਰਚਾ ਵਿੱਚ ਆਉਣ 'ਤੇ ਸ਼੍ਰੋਮਣੀ ਕਮੇਟੀ ਸਿਰਫ ਅਖ਼ਬਾਰੀ ਬਿਆਨ ਤੀਕ ਸੀਮਤ ਰਹੀ ਤੇ ਬਾਦਲ ਅਕਾਲੀ ਦਲ ਨੇ ਮੂੰਹ ਹੀ ਨਹੀਂ ਖੋਲ੍ਹਿਆ ਕਿ ਜਿਸ ਪੰਜਾਬ ਬਾਰੇ ਐਨੀ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ, ਉਸ ਪੰਜਾਬ ਦੇ ਹਿੱਤਾਂ ਖਾਤਿਰ ਧਰਨੇ ਤੇ ਮੋਰਚੇ ਲਗਾਉਣੇ ਅਕਾਲੀ ਦਲ ਦੀ ਹੀ ਨੀਤੀ ਸੀ।
----------
ਕੀ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੇ ਅਜਿਹੀ ਗਲਤੀ ਲਈ ਕਿਸੇ ਸੂਬੇ ਦੇ ਮੁੱਖ ਮੰਤਰੀ ਸਾਂਹਵੇ ਅਕਾਲ ਤਖ਼ਤ ਸਾਹਿਬ 'ਤੇ ਪੁੱਜ ਕੇ ਮੁਆਫ਼ੀ ਮੰਗਣ ਦੀ ਮੰਗ ਰੱਖੀ ਹੈ?
----------
ਜ਼ਿਕਰ ਕਰਨਾ ਜ਼ਰੂਰੀ ਹੈ ਕਿ 'ਮਹਾਂਰਾਸ਼ਟਰਾ ਸਟੇਟ ਬਿਊਰੋ ਆਫ ਟੈਕਸਟ ਬੁੱਕ ਪ੍ਰੋਡਕਸ਼ਨ ਐਂਡ ਸਰਕੁਲਮ ਰਿਸਰਚ, ਪੂਨੇ' ਦੇ ਮਾਮਲੇ ਵਿੱਚ ਜਦੋਂ ਮੁੰਬਈ ਦੇ ਹੀ ਇੱਕ ਗੁਰਸਿੱਖ ਵਕੀਲ ਨੇ ਮੁੰਬਈ ਹਾਈ ਕੋਰਟ ਪਾਸ ਗੁਹਾਰ ਲਗਾਈ ਤਾਂ ਮਹਾਂਰਾਸ਼ਟਰ ਸਰਕਾਰ ਆਪਣੇ ਸਕੂਲ ਬੋਰਡ ਦੇ ਹੱਕ ਵਿੱਚ ਡੱਟ ਕੇ ਖਲੋ ਗਈ। ਇੱਕ ਸਾਲ ਬੀਤ ਜਾਣ 'ਤੇ ਵੀ ਸ਼੍ਰੋਮਣੀ ਕਮੇਟੀ ਜਾਂ ਬਾਦਲ ਦਲ ਨੂੰ ਉਸ ਕਿਤਾਬ ਦੀ ਤਰੁੱਟੀ ਜਾਂ ਪੰਜਾਬ ਦੇ ਹਾਲਾਤਾਂ ਦੀ ਗਲਤ ਪੇਸ਼ਕਾਰੀ ਖਿਲਾਫ ਕੋਈ ਕਾਰਵਾਈ ਕਰਨ ਦਾ ਖਿਆਲ ਨਹੀਂ ਆਇਆ।

ਇਸ ਦੇ ਨਾਲ ਹੀ ਬੀਤੇ ਸਮੇਂ ਦੌਰਾਨ ਚਰਚਾ ਵਿੱਚ ਆਈ ਫ਼ਿਲਮ 'ਨਾਨਕ ਸ਼ਾਹ ਫਕੀਰ' ਦੇ ਨਿਰਮਾਤਾ, ਨਿਰਦੇਸ਼ਕ ਤੇ ਕਲਾਕਾਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਖਿਆਲ ਸ਼੍ਰੋਮਣੀ ਕਮੇਟੀ ਨੂੰ ਕਿਉਂ ਨਹੀਂ ਆਇਆ? ਸਪਸ਼ਟ ਸੀ ਕਿ ਫ਼ਿਲਮ ਨੂੰ ਹਰੀ ਝੰਡੀ ਦੇਣ ਤੋਂ ਲੈਕੇ ਇਸ ਦੀ ਪ੍ਰਸੰਸਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨਾਲ ਜੁੜੇ ਲੋਕ ਸਨ। ਫਰਕ ਇਹੀ ਰਿਹਾ ਕਿ ਇਹ ਮਾਮਲਾ ਸਿੱਖਾਂ ਵਲੋਂ ਜ਼ਿਆਦਾ ਗੰਭੀਰਤਾ ਨਾਲ ਲਏ ਜਾਣ ਕਾਰਣ ਕਮੇਟੀ ਨੂੰ ਆਪਣੇ ਪਹਿਲਾਂ ਕੀਤੇ ਫੈਸਲੇ ਵਾਪਿਸ ਲੈਣੇ ਪਏ।

ਲੇਕਿਨ ਸਿੱਖ ਇਤਿਹਾਸ ਨਾਲ ਛੇੜਛਾੜ ਜਾਂ ਗੁਰਇਤਹਾਸ ਨਾਲ ਛੇੜਛਾੜ ਕਰਦਿਆਂ ਸਿੱਖ ਗੁਰੂ ਸਾਹਿਬਾਨ ਪ੍ਰਤੀ ਅਤਿ ਨੀਵੇ ਦਰਜੇ ਦੀ ਸ਼ਬਦਾਵਲੀ ਵਰਤੇ ਜਾਣ ਦਾ ਇੱਕ ਮਾਮਲਾ 2007 ਵਿੱਚ ਸਾਹਮਣੇ ਆਇਆ ਸੀ ਜੋ ਸ਼੍ਰੋਮਣੀ ਕਮੇਟੀ ਤੋਂ ਚਲ ਕੇ ਸਿੱਖ ਗੁ:ਜੁਡੀਸ਼ੀਅਲ ਕਮਿਸ਼ਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਹੁੰਦਾ ਹੋਇਆ ਅੰਮ੍ਰਿਤਸਰ ਪੁਲਿਸ, ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਦੇ ਮਾਧਿਅਮ ਮੁੜ ਸ਼੍ਰੋਮਣੀ ਕਮੇਟੀ ਤੀਕ ਪੁੱਜਾ ਲੇਕਿਨ ਕਿਸੇ ਕਮੇਟੀ ਪ੍ਰਧਾਨ ਜਾਂ ਅਹੁਦੇਦਾਰ ਨੇ ਇਸ ਪੁਸਤਕ ਪ੍ਰਕਾਸ਼ਨਾ ਦੇ ਮਾਮਲੇ ਵਿੱਚ ਕਿਸੇ ਦੋਸ਼ੀ ਅਧਿਕਾਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

ਸ਼੍ਰੋਮਣੀ ਕਮੇਟੀ ਦੁਆਰਾ ਪ੍ਰਕਾਸ਼ਿਤ ਇਸ ਵਿਵਾਦਤ ਪ੍ਰਕਾਸ਼ਨਾ ਨਾਲ ਜੁੜੇ ਘਟਨਾਕ੍ਰਮ ਦਾ ਜੇਕਰ ਤਰਤੀਬਵਾਰ ਜ਼ਿਕਰ ਕੀਤਾ ਜਾਵੇ ਤਾਂ ਸਿੱਖ ਇਤਿਹਾਸ (ਹਿੰਦੀ) ਦੀ ਇਹ ਕਿਤਾਬ 1997 ਵਿੱਚ 67,647 ਰੁਪਏ ਗੁਰੂ ਦੀ ਗੋਲਕ 'ਚੋਂ ਖਰਚ ਕਰਕੇ ਛਪਵਾਈ ਗਈ। ਇੱਕ ਅਜਿਹੀ ਪੁਸਤਕ ਜਿਸ ਦੀ ਸਮੀਖਿਆ ਲਈ ਤਤਕਾਲੀਨ ਪ੍ਰਧਾਨ ਅਵਤਾਰ ਸਿੰਘ ਮੱਕੜ ਵਲੋਂ ਗਠਿਤ ਸਬ ਕਮੇਟੀ (ਡਾ.ਖੜਕ ਸਿੰਘ, ਡਾ.ਕਿਰਪਾਲ ਸਿੰਘ, ਜਸਬੀਰ ਸਿੰਘ ਸਾਬਰ, ਸਕਾਲਰ ਬਲਵਿੰਦਰ ਸਿੰਘ, ਜੌੜਾ ਸਿੰਘਾ-ਹੁਣ ਸਕੱਤਰ ਧਰਮ ਪ੍ਰਚਾਰ ਤੇ ਸਾਬਕਾ ਸਕਾਲਰ ਕ੍ਰਿਪਾਲ ਸਿੰਘ) ਸਾਫ ਲਿਖਦੀ ਹੈ ਕਿ "ਕਿਤਾਬ ਵਿੱਚ ਗੁਰੂ ਸਾਹਿਬਾਨ ਬਾਰੇ ਛਾਪੇ ਤੱਥ ਨਾ ਇਤਿਹਾਸ ਅਨੁਸਾਰ, ਨਾ ਗੁਰਮਤਿ ਅਨੁਸਾਰ ਤੇ ਨਾ ਹੀ ਸਿੱਖ ਮਾਨਸਿਕਤਾ ਦੇ ਅਨੁਸਾਰ ਹਨ"।

ਇਸ ਸਭ ਦੇ ਬਾਵਜੂਦ ਜੋ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਉਸ ਵੇੇਲੇ ਦੀ ਕਾਰਜਕਾਰਣੀ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ 23 ਨਵੰਬਰ 2007 ਨੂੰ ਅੰਜਾਮ ਦਿੰਦੀ ਹੈ, ਉਹ ਇਹੀ ਹੈ ਕਿ ਕਿਤਾਬ ਖਿਲਾਫ ਅਖ਼ਬਾਰੀ ਇਸ਼ਤਿਹਾਰ ਦੇਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਕਿਤਾਬ ਨੂੰ ਲੈਕੇ ਸ਼੍ਰੋਮਣੀ ਕਮੇਟੀ ਖਿਲਾਫ ਇੱਕ ਮਜਬੂਤ ਕੇਸ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੀਕ ਪੁੱਜ ਜਾਂਦਾ ਹੈ।

ਸਾਲ 2016 ਵਿੱਚ ਪੰਜਾਬ ਅੰਦਰ ਬਾਦਲ ਦਲ ਦੀ ਸਰਕਾਰ ਹੈ ਤੇ ਸਿੱਖ ਇਤਿਹਾਸ ਹਿੰਦੀ ਕਿਤਾਬ ਦਾ ਮਾਮਲਾ ਉਭਾਰਨ ਵਾਲੇ ਜਥੇਦਾਰ ਬਲਦੇਵ ਸਿੰਘ ਸਿਰਸਾ, ਪ੍ਰਕਾਸ਼ ਸਿੰਘ ਬਾਦਲ ਦੇ ਇੱਕ ਸੰਗਤ ਦਰਸ਼ਨ ਪ੍ਰੋਗਰਾਮ ਦੇ ਮਾਧਿਅਮ ਆਪਣੀ ਸ਼ਿਕਾਇਤ ਪੁੱਜਦਾ ਕਰਨ ਵਿੱਚ ਸਫਲ ਹੋ ਜਾਂਦੇ ਹਨ। ਕਿਤਾਬ ਦੇ ਪ੍ਰਕਾਸ਼ਕਾਂ ਤੇ ਲੇਖਕਾਂ ਖਿਲਾਫ ਕਾਰਵਾਈ ਲਈ ਇਹ ਸ਼ਿਕਾਇਤ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਪੁੱਜਦੀ ਹੈ ਤਾਂ ਕਮਿਸ਼ਨਰੇਟ ਦਫਤਰ ਮਿਤੀ 5 ਸਤੰਬਰ 2016 ਨੂੰ ਇੱਕ ਪੱਤਰ ਨੰਬਰ 82/ਪੀਸੀ, ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਦੇ ਨਾਮ ਲਿਖਦਾ ਹੈ। ਪੱਤਰ ਵਿੱਚ ਕਿਤਾਬ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਕਮੇਟੀ ਦਾ ਕੋਈ ਵੀ ਅਧਿਕਾਰੀ ਕਿਤਾਬ ਦੇ ਮਾਮਲੇ ਵਿੱਚ ਜ਼ਬਾਨ ਖੋਲ੍ਹਣ ਲਈ ਤਿਆਰ ਨਹੀਂ ਹੈ।
----------
ਫ਼ਿਲਮ 'ਨਾਨਕ ਸ਼ਾਹ ਫਕੀਰ' ਦੇ ਨਿਰਮਾਤਾ, ਨਿਰਦੇਸ਼ਕ ਤੇ ਕਲਾਕਾਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਖਿਆਲ ਸ਼੍ਰੋਮਣੀ ਕਮੇਟੀ ਨੂੰ ਕਿਉਂ ਨਹੀਂ ਆਇਆ?
----------
722 ਪੰਨਿਆਂ ਦੀ ਕਿਤਾਬ ਦੇ ਪੰਨਾ ਨੰਬਰ 77, 99, 100, 103, 111, 114, 115, 124, 125, 143 'ਤੇ ਗੁਰੂ ਸਾਹਿਬਾਨ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਲਿਖੀ ਹੋਈ ਹੈ। ਪੱਤਰ ਵਿਚ ਇਹ ਵੀ ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਸਲਿਆਂ ਦੀ ਸੁਣਵਾਈ ਸਿੱਖ ਗੁ:ਜੁਡੀਸ਼ੀਅਲ ਕਮਿਸ਼ਨ ਹੀ ਕਰਦਾ ਹੈ। ਇਸ ਕਿਤਾਬ ਅੰਦਰ ਦਰਜ ਗਲਤ ਜਾਣਕਾਰੀ ਪ੍ਰਤੀ ਇਨਸਾਫ਼ ਦੀ ਜੰਗ ਲੜ ਰਹੇ ਜਥੇਦਾਰ ਬਲਦੇਵ ਸਿੰਘ ਸਿਰਸਾ ਤੋਂ ਵੱਧ ਸ਼ਾਇਦ ਸ਼੍ਰੋਮਣੀ ਕਮੇਟੀ ਵੀ ਜਾਣਦੀ ਹੈ ਕਿ ਇਸ ਕਿਤਾਬ ਦਾ ਕੇਸ ਹਾਈ ਕੋੋਰਟ ਵਿੱਚ ਚੱਲ ਰਿਹਾ ਹੈ।

ਜਥੇਦਾਰ ਸਿਰਸਾ ਨੂੰ ਝੁਠਲਾਉਣ ਲਈ ਸ਼੍ਰੋਮਣੀ ਕਮੇਟੀ ਕਦੇ ਸਿੱਖ ਗੁ: ਜੁਡੀਸ਼ੀਅਲ ਕਮਿਸ਼ਨ ਵਿੱਚ ਵਕੀਲਾਂ ਦੀ ਫੌਜ ਖੜ੍ਹੀ ਕਰਦੀ ਹੈ ਤੇ ਕਦੇ ਹਾਈ ਕੋਰਟ ਵਿੱਚ। ਲੇਕਿਨ ਕਿਤਾਬ ਦੇ ਪ੍ਰਕਾਸ਼ਕਾਂ (ਜਿਨ੍ਹਾਂ ਵਿੱਚ ਕਮੇਟੀ ਦੇ ਤਤਕਾਲੀਨ ਪ੍ਰਧਾਨ ਤੋਂ ਲੈਕੇ ਅਧਿਕਾਰੀ ਸ਼ਾਮਿਲ ਹਨ) ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ। ਵਾਰ-ਵਾਰ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਕਿ ਕਿਤਾਬ 'ਤੇ ਪਾਬੰਦੀ ਲਗ ਚੁੱਕੀ ਹੈ। ਲੇਕਿਨ ਇਹ ਇਨਸਾਫ਼ ਨਹੀਂ।

ਸ਼੍ਰੋਮਣੀ ਕਮੇਟੀ ਦੁਆਰਾ ਛਾਪੀ ਵਿਵਾਦਤ ਸਿੱਖ ਇਤਿਹਾਸ ਦੀ ਕਿਤਾਬ ਤੋਂ ਸ਼ੁਰੂ ਹੋ ਕੇ ਮਾਮਲਾ ਇੱਕ ਵਾਰ ਫਿਰ ਸਿੱਖ ਇਤਿਹਾਸ ਨਾਲ ਜੁੜੀ ਕਿਤਾਬ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਤੀਕ ਪੁੱਜ ਗਿਆ। ਇੱਕ ਪਾਸੇ ਸ਼੍ਰੋਮਣੀ ਕਮੇਟੀ ਤੇ ਉਸ ਦੇ ਸਿਆਸੀ ਮਾਲਕ ਬਾਦਲ ਦਲੀਏ, ਆਪਣੀ ਪ੍ਰਕਾਸ਼ਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਤੋਂ ਆਕੀ ਹਨ ਤੇ ਦੂਸਰੇ ਪਾਸੇ ਸਿੱਖ ਇਤਿਹਾਸ ਨਾਲ ਛੇੜਛਾੜ ਦਾ ਠੀਕਰਾ ਸਮੇਂ ਦੀ ਸਰਕਾਰ ਸਿਰ ਭੰਨਣ ਲਈ ਇੱਕ ਵਾਰ ਫਿਰ ਗੁਰੂ ਦੀ ਗੋਲਕ ਲੁਟਾਉਣ ਦੇ ਰਾਹ 'ਤੇ ਹਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2  [prev.]1-5 of 6


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER